Psalm 87:3 in Punjabi

Punjabi Punjabi Bible Psalm Psalm 87 Psalm 87:3

Psalm 87:3
ਹੇ ਪਰਮੇਸ਼ੁਰ ਦੇ ਸ਼ਹਿਰ, ਲੋਕ ਤੇਰੇ ਬਾਰੇ ਬਹੁਤ ਅਦਭੁਤ ਗੱਲਾਂ ਬੋਲਦੇ ਹਨ।

Psalm 87:2Psalm 87Psalm 87:4

Psalm 87:3 in Other Translations

King James Version (KJV)
Glorious things are spoken of thee, O city of God. Selah.

American Standard Version (ASV)
Glorious things are spoken of thee, O city of God. Selah

Bible in Basic English (BBE)
Noble things are said of you, O town of God. (Selah.)

Darby English Bible (DBY)
Glorious things are spoken of thee, O city of God. Selah.

Webster's Bible (WBT)
Glorious things are spoken of thee, O city of God. Selah.

World English Bible (WEB)
Glorious things are spoken about you, city of God. Selah.

Young's Literal Translation (YLT)
Honourable things are spoken in Thee, O city of God. Selah.

Glorious
things
נִ֭כְבָּדוֹתnikbādôtNEEK-ba-dote
are
spoken
מְדֻבָּ֣רmĕdubbārmeh-doo-BAHR
city
O
thee,
of
בָּ֑ךְbākbahk
of
God.
עִ֖ירʿîreer
Selah.
הָאֱלֹהִ֣יםhāʾĕlōhîmha-ay-loh-HEEM
סֶֽלָה׃selâSEH-la

Cross Reference

Revelation 21:10
ਦੂਤ ਮੈਨੂੰ ਆਤਮਾ ਨਾਲ ਚੁੱਕਕੇ ਇੱਕ ਬਹੁਤ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ। ਦੂਤ ਨੇ ਮੈਨੂੰ ਯਰੂਸ਼ਲਮ ਦਾ ਪਵਿੱਤਰ ਸ਼ਹਿਰ ਦਿਖਾਇਆ। ਇਹ ਸ਼ਹਿਰ ਪਰਮੇਸ਼ੁਰ ਵੱਲੋਂ ਸਵਰਗ ਤੋਂ ਬਾਹਰ ਆ ਰਿਹਾ ਸੀ।

Revelation 14:1
ਮੁਕਤ ਲੋਕਾਂ ਦਾ ਗੀਤ ਫ਼ਿਰ ਮੈਂ ਤੱਕਿਆ, ਅਤੇ ਉੱਥੇ ਮੇਰੇ ਸਾਹਮਣੇ ਇੱਕ ਲੇਲਾ ਸੀ। ਉਹ ਸੀਯੋਨ ਪਰਬਤ ਉੱਤੇ ਖਲੋਤਾ ਸੀ। ਉਸ ਦੇ ਨਾਲ 144,000 ਲੋਕ ਸਨ। ਉਨ੍ਹਾਂ ਸਾਰਿਆਂ ਦੇ ਮੱਥਿਆਂ ਉੱਤੇ ਉਸਦਾ ਅਤੇ ਉਸ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ।

Hebrews 12:22
ਪਰ ਤੁਸੀਂ ਇਸ ਤਰ੍ਹਾਂ ਦੇ ਸਥਾਨ ਤੇ ਨਹੀਂ ਆਏ ਹੋ। ਜਿਸ ਨਵੇਂ ਥਾਂ ਤੇ ਤੁਸੀਂ ਆਏ ਹੋ ਉਹ ਸੀਯੋਨ ਪਹਾੜ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਆਏ ਹੋ, ਜੋ ਕਿ ਸਵਰਗੀ ਯਰੂਸ਼ਲਮ ਹੈ। ਤੁਸੀਂ ਹੁਲਾਸ ਨਾਲ ਭਰੇ ਹਜ਼ਾਰਾਂ ਦੂਤਾਂ ਦੇ ਇਕੱਠ ਦੀ ਜਗ਼੍ਹਾ ਤੇ ਆਏ ਹੋ।

Ezekiel 37:27
ਮੇਰਾ ਪਵਿੱਤਰ ਤੰਬੂ ਉਨ੍ਹਾਂ ਕੋਲ ਹੋਵੇਗਾ। ਹਾਂ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।

Ezekiel 36:11
ਮੈਂ ਤੈਨੂੰ ਬਹੁਤ ਸਾਰੇ ਬੰਦੇ ਅਤੇ ਜਾਨਵਰ ਦੇਵਾਂਗਾ। ਅਤੇ ਉਹ ਵੱਧਣ ਫੁੱਲਣਗੇ ਅਤੇ ਉਨ੍ਹਾਂ ਦੇ ਬਹੁਤ ਔਲਾਦ ਹੋਵੇਗੀ। ਮੈਂ ਅਤੀਤ ਵਾਂਗ ਤੇਰੇ ਉੱਤੇ ਰਹਿਣ ਲਈ ਲੋਕਾਂ ਨੂੰ ਲਿਆਵਾਂਗਾ। ਮੈਂ ਤੇਰੇ ਲਈ ਇਸ ਨੂੰ ਪਹਿਲਾਂ ਨਾਲੋਂ ਬਿਹਤਰ ਬਣਾ ਦਿਆਂਗਾ। ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਮੈਂ ਯਹੋਵਾਹ ਹਾਂ।

Psalm 46:4
ਇੱਕ ਦਰਿਆ ਹੈ ਜਿਸ ਦੀਆਂ ਧਾਰਾਵਾਂ ਪਰਮੇਸ਼ੁਰ ਦੇ ਸ਼ਹਿਰ ਅੰਦਰ, ਸਭ ਤੋਂ ਉੱਚੇ ਪਰਮੇਸ਼ੁਰ ਦੇ ਪਵਿੱਤਰ ਸ਼ਹਿਰ ਅੰਦਰ ਖੁਸ਼ੀ ਲਿਆਉਂਦੀਆਂ ਹਨ।

Jeremiah 31:12
ਇਸਰਾਏਲ ਦੇ ਲੋਕ ਸੀਯੋਨ ਦੀ ਚੋਟੀ ਉੱਤੇ ਆਉਣਗੇ ਅਤੇ ਉਹ ਖੁਸ਼ੀ ਦੇ ਨਾਹਰੇ ਮਾਰਨਗੇ। ਉਨ੍ਹਾਂ ਦੇ ਚਿਹਰੇ ਉਨ੍ਹਾਂ ਚੰਗੀਆਂ ਚੀਜ਼ਾਂ ਲਈ ਖੁਸ਼ੀ ਨਾਲ ਚਮਕਣਗੇ ਜੋ ਯਹੋਵਾਹ ਉਨ੍ਹਾਂ ਨੂੰ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਅਨਾਜ, ਨਵੀਂ ਮੈਅ, ਜ਼ੈਤੂਨ ਦਾ ਤੇਲ, ਲੇਲੇ ਅਤੇ ਗਾਵਾਂ ਦੇਵੇਗਾ। ਉਹ ਉਸ ਬਾਗ਼ ਵਰਗੇ ਹੋਣਗੇ, ਜਿੱਥੇ ਪਾਣੀ ਬਹੁਤ ਹੁੰਦਾ ਹੈ। ਅਤੇ ਇਸਰਾਏਲ ਦੇ ਲੋਕ ਹੁਣ ਹੋਰ ਮੁਸ਼ਕਿਲ ਵਿੱਚ ਨਹੀਂ ਪੈਣਗੇ।

Jeremiah 3:14
“ਤੁਸੀਂ ਲੋਕੀ ਬੇਵਫ਼ਾ ਹੋ। ਪਰ ਮੇਰੇ ਵੱਲ ਵਾਪਸ ਪਰਤ ਆਓ!” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਮੈਂ ਤੁਹਾਡਾ ਮਾਲਕ ਹਾਂ। ਮੈਂ ਹਰ ਸ਼ਹਿਰ ਵਿੱਚੋਂ ਇੱਕ ਬੰਦਾ ਅਤੇ ਹਰ ਪਰਿਵਾਰ ਵਿੱਚੋਂ ਦੋ ਬੰਦੇ ਲਵਾਂਗਾ ਅਤੇ ਤੁਹਾਨੂੰ ਸੀਯੋਨ ਵਾਪਸ ਲਿਆਵਾਂਗਾ।

Isaiah 61:3
ਯਹੋਵਾਹ ਨੇ ਮੈਨੂੰ ਸੀਯੋਨ ਦੇ ਉਦਾਸ ਲੋਕਾਂ ਵੱਲ ਭੇਜਿਆ ਸੀ। ਮੈਂ ਉਨ੍ਹਾਂ ਨੂੰ ਜਸ਼ਨ ਲਈ ਤਿਆਰ ਕਰਾਂਗਾ। ਮੈਂ ਉਨ੍ਹਾਂ ਦੇ ਮੱਬੇ ਉੱਤੋਂ ਰਾਖ ਨੂੰ ਪੂੰਝ ਦਿਆਂਗਾ ਅਤੇ ਉਨ੍ਹਾਂ ਨੂੰ ਇੱਕ ਤਾਜ ਦਿਆਂਗਾ। ਮੈਂ ਉਨ੍ਹਾਂ ਦੀ ਉਦਾਸੀ ਲੈ ਲਵਾਂਗਾ ਅਤੇ ਉਨ੍ਹਾਂ ਨੂੰ ਖੁਸ਼ੀ ਦਾ ਤੇਲ ਦੇ ਦਿਆਂਗਾ। ਮੈਂ ਉਨ੍ਹਾਂ ਦਾ ਗਮ ਲੈ ਲਵਾਂਗਾ ਅਤੇ ਉਨ੍ਹਾਂ ਨੂੰ ਜਸ਼ਨ ਦੀ ਪੋਸ਼ਾਕ ਦਿਆਂਗਾ। ਪਰਮੇਸ਼ੁਰ ਨੇ ਮੈਨੂੰ ਉਨ੍ਹਾਂ ਲੋਕਾਂ ਨੂੰ ਇੱਕ ਨਾਮ ਦੇਣ ਲਈ ਭੇਜਿਆ ਸੀ ‘ਚੰਗੇ ਰੁੱਖ’ ਅਤੇ ‘ਯਹੋਵਾਹ ਦਾ ਅਦਭੁਤ ਪੌਦਾ।’

Isaiah 59:20
ਮੁਕਤੀਦਾਤਾ ਇੱਕ ਵਾਰ ਫ਼ੇਰ ਸੀਯੋਨ ਵੱਲੋਂ ਆਵੇਗਾ। ਉਹ ਯਾਕੂਬ ਦੇ ਲੋਕਾਂ ਕੋਲ ਆਵੇਗਾ ਜਿਨ੍ਹਾਂ ਨੇ ਪਾਪ ਕੀਤਾ ਸੀ ਪਰ ਉਹ ਪਰਮੇਸ਼ੁਰ ਕੋਲ ਆ ਗਏ ਸਨ।

Isaiah 54:2
“ਆਪਣਾ ਤੰਬੂ ਵੱਡੇਰਾ ਕਰ ਲੈ। ਆਪਣੇ ਦਰਵਾਜ਼ੇ ਚੌੜੇ ਕਰ ਲੈ। ਆਪਣੇ ਘਰ ਵਿੱਚ ਵਾਧਾ ਕਰਨ ਤੋਂ ਨਾ ਹਟ। ਆਪਣੇ ਤੰਬੂ ਨੂੰ ਵੱਡਾ ਤੇ ਮਜ਼ਬੂਤ ਬਣਾ ਲੈ।

Isaiah 49:14
ਪਰ ਸੀਯੋਨ ਹੁਣ ਆਖਦਾ ਹੈ, “ਯਹੋਵਾਹ ਨੇ ਮੈਨੂੰ ਛੱਡ ਦਿੱਤਾ ਹੈ। ਮੇਰਾ ਸੁਆਮੀ ਮੈਨੂੰ ਭੁੱਲ ਗਿਆ ਹੈ।”

Isaiah 12:6
ਸੀਯੋਨ ਦੇ ਲੋਕੋ, ਇਨ੍ਹਾਂ ਗੱਲਾਂ ਬਾਰੇ ਨਾਹਰੇ ਮਾਰੋ! ਇਸਰਾਏਲ ਦਾ ਪਵਿੱਤਰ ਪੁਰੱਖ ਸ਼ਕਤੀਸ਼ਾਲੀ ਢੰਗ ਨਾਲ ਤੁਹਾਡੇ ਨਾਲ ਹੈ। ਏਸ ਲਈ ਪ੍ਰਸੰਨ ਹੋਵੋ!

Psalm 125:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ। ਉਹ ਕਦੇ ਵੀ ਨਹੀਂ ਹਿਲਾਏ ਜਾਣਗੇ, ਉਹ ਸਦਾ ਹੀ ਰਹਿਣਗੇ।

Psalm 48:11
ਹੇ ਪਰਮੇਸ਼ੁਰ, ਸੀਯੋਨ ਪਰਬਤ ਪ੍ਰਸੰਨ ਹੈ। ਯਹੂਦਾਹ ਦੇ ਸ਼ਹਿਰ ਤੁਹਾਡੇ ਸ਼ੁਭ ਨਿਆਂਣਿਆ ਕਾਰਣ ਖੁਸ਼ੀ ਮਨਾਉਂਦੇ ਹਨ।

Psalm 48:2
ਪਰਮੇਸ਼ੁਰ ਦਾ ਪਵਿੱਤਰ ਸ਼ਹਿਰ ਅਜਿਹੀ ਉਚਾਈ ਸਥਿਰ ਹੈ। ਇਹ ਦੁਨੀਆਂ ਭਰ ਦੇ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ। ਪਰਬਤ ਸੀਯੋਨ ਹੀ ਪਰਮੇਸ਼ੁਰ ਦਾ ਅਸਲ ਪਰਬਤ ਹੈ। ਇਹ ਸ਼ਹਿਰ ਮਹਾਨ ਰਾਜੇ ਦਾ ਹੈ।

Ezekiel 48:1
ਇਸਰਾਏਲ ਦੇ ਪਰਿਵਾਰ-ਸਮੂਹਾਂ ਲਈ ਜ਼ਮੀਨ “ਉੱਤਰੀ ਸਰਹੱਦ ਪੂਰਬ ਵੱਲੋਂ ਮੈਡੀਟੇਰੇਨੀਅਨ ਸਾਗਰ ਤੋਂ ਹਬਲੋਨ ਨੂੰ ਹਮਾਬ ਦਰੇ ਤੱਕ ਅਤੇ ਫ਼ੇਰ ਧੁਰ ਹਸਰ-ਏਨਾਨ ਤੀਕ ਜਾਂਦੀ ਹੈ। ਇਹ ਦਂਮਿਸ਼ਕ ਅਤੇ ਹਮਾਬ ਦੀ ਸਰਹੱਦ ਉੱਤੇ ਹੈ। ਇਸ ਸਮੂਹ ਦੇ ਪਰਿਵਾਰ-ਸਮੂਹਾਂ ਦੀ ਜ਼ਮੀਨ ਇਨ੍ਹਾਂ ਸਰਹੱਦਾਂ ਦੇ ਪੂਰਬ ਵਾਲੇ ਪਾਸੇ ਤੋਂ ਪੱਛਮ ਨੂੰ ਜਾਵੇਗੀ। ਉੱਤਰ ਤੋਂ ਦੱਖਣ ਤੀਕ ਇਸ ਖੇਤਰ ਦੇ ਪਰਿਵਾਰ-ਸਮੂਹ ਹਨ: ਦਾਨ, ਆਸ਼ੇਰ, ਨਫ਼ਤਾਲੀ, ਮਨੱਸ਼ਹ, ਅਫ਼ਰਾਈਮ, ਰਊਬੇਨ, ਯਹੂਦਾਹ।

Ezekiel 40:1
ਨਵਾਂ ਮੰਦਰ ਸਾਨੂੰ ਬੰਦੀਵਾਨਾਂ ਵਜੋਂ ਲਿਜਾਏ ਜਾਣ ਤੋਂ ਬਾਅਦ 25 ਵੇਂ ਵਰ੍ਹੇ ਵਿੱਚ, ਸਾਲ ਦੇ ਸ਼ੁਰੂ ਵਿੱਚ, ਮਹੀਨੇ ਦੇ 10ਵੇਂ ਦਿਨ, ਯਹੋਵਾਹ ਦੀ ਸ਼ਕਤੀ ਮੇਰੇ ਉੱਤੇ ਆਈ। ਇਹ ਗੱਲ ਬਾਬਲ ਦੇ ਯਰੂਸ਼ਲਮ ਉੱਤੇ ਕਬਜ਼ੇ ਦੇ 14 ਸਾਲ ਬਾਦ ਦੀ ਹੈ। ਉਸ ਦਿਨ, ਯਹੋਵਾਹ ਮੈਨੂੰ ਨਜ਼ਾਰੇ ਵਿੱਚ ਓੱਥੇ ਲੈ ਗਿਆ।

Ezekiel 36:2
ਉਨ੍ਹਾਂ ਨੂੰ ਦੱਸ ਕਿ ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਦੁਸ਼ਮਣ ਨੇ ਤੁਹਾਡੇ ਵਿਰੁੱਧ ਮੰਦੀਆਂ ਗੱਲਾਂ ਆਖੀਆਂ। ਉਨ੍ਹਾਂ ਨੇ ਆਖਿਆ! ਆਹਾ! ਹੁਣ ਪ੍ਰਾਚੀਨ ਪਰਬਤ ਸਾਡੇ ਹੋ ਜਾਣਗੇ।’