Romans 4:14 in Punjabi

Punjabi Punjabi Bible Romans Romans 4 Romans 4:14

Romans 4:14
ਜੇਕਰ ਮਨੁੱਖ ਸ਼ਰ੍ਹਾ ਦੀ ਪਾਲਣਾ ਕਰਕੇ ਉਹ ਵਸਤਾਂ, ਜਿਨ੍ਹਾਂ ਦਾ ਵਚਨ ਪਰਮੇਸ਼ੁਰ ਨੇ ਕੀਤਾ ਹੈ, ਪ੍ਰਾਪਤ ਕਰ ਸੱਕਦਾ ਤਾਂ ਨਿਹਚਾ ਬੇਕਾਰ ਹੈ ਅਤੇ ਪਰਮੇਸ਼ੁਰ ਦਾ ਅਬਰਾਹਾਮ ਨਾਲ ਕੀਤਾ ਵਚਨ ਹੀ ਬੇਕਾਰ ਹੈ।

Romans 4:13Romans 4Romans 4:15

Romans 4:14 in Other Translations

King James Version (KJV)
For if they which are of the law be heirs, faith is made void, and the promise made of none effect:

American Standard Version (ASV)
For if they that are of the law are heirs, faith is made void, and the promise is made of none effect:

Bible in Basic English (BBE)
For if they who are of the law are the people who get the heritage, then faith is made of no use, and the word of God has no power;

Darby English Bible (DBY)
For if they which [are] of law be heirs, faith is made vain, and the promise made of no effect.

World English Bible (WEB)
For if those who are of the law are heirs, faith is made void, and the promise is made of no effect.

Young's Literal Translation (YLT)
for if they who are of law `are' heirs, the faith hath been made void, and the promise hath been made useless;

For
εἰeiee
if
γὰρgargahr
they
which
οἱhoioo

ἐκekake
are
of
νόμουnomouNOH-moo
the
law
κληρονόμοιklēronomoiklay-roh-NOH-moo
be
heirs,
κεκένωταιkekenōtaikay-KAY-noh-tay
faith
ay
is
made
void,
πίστιςpistisPEE-stees
and
καὶkaikay
the
κατήργηταιkatērgētaika-TARE-gay-tay
none
of
made
promise
ay
effect:
ἐπαγγελία·epangeliaape-ang-gay-LEE-ah

Cross Reference

Numbers 30:12
ਪਰ ਜੇ ਉਸਦਾ ਪਤੀ ਇਸ ਇਕਰਾਰ ਬਾਰੇ ਸੁਣਦਾ ਹੈ ਅਤੇ ਉਸ ਨੂੰ ਇਕਰਾਰ ਪੂਰਾ ਕਰਨ ਨਹੀਂ ਦਿੰਦਾ, ਤਾਂ ਉਸ ਨੂੰ ਅਜਿਹਾ ਕਰਨ ਦੀ ਲੋੜ ਨਹੀਂ ਜਿਸਦਾ ਉਸ ਨੇ ਇਕਰਾਰ ਕੀਤਾ ਸੀ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਸ ਨੇ ਕੀ ਇਕਰਾਰ ਕੀਤਾ ਸੀ, ਉਸਦਾ ਪਤੀ ਇਕਰਾਰ ਨੂੰ ਤੋੜ ਸੱਕਦਾ ਹੈ। ਜੇ ਉਸਦਾ ਪਤੀ ਇਕਰਾਰ ਨੂੰ ਤੋੜਦਾ ਹੈ, ਤਾਂ ਯਹੋਵਾਹ ਉਸ ਨੂੰ ਮਾਫ਼ ਕਰ ਦੇਵੇਗਾ।

Hebrews 7:19
ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸੱਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸੱਕਦੇ ਹਾਂ।

Philippians 3:9
ਇਹ ਮੈਨੂੰ ਮਸੀਹ ਵਿੱਚ ਅਤੇ ਧਰਮੀ ਹੋਣ ਵਿੱਚ ਮਦਦ ਕਰਦਾ ਹੈ। ਇਹ ਧਾਰਮਿਕਤਾ ਸ਼ਰ੍ਹਾ ਦਾ ਅਨੁਸਰਣ ਕਰਨ ਤੋਂ ਨਹੀਂ ਆਉਂਦੀ, ਸਗੋਂ ਨਿਹਚਾ ਰਾਹੀਂ ਪਰਮੇਸ਼ੁਰ ਵੱਲੋਂ ਆਉਂਦੀ ਹੈ। ਪਰਮੇਸ਼ੁਰ ਮੈਨੂੰ ਮਸੀਹ ਵਿੱਚ ਮੇਰੇ ਵਿਸ਼ਵਾਸ ਰਾਹੀਂ ਧਰਮੀ ਬਣਾਉਂਦਾ ਹੈ।

Galatians 5:4
ਜੇ ਤੁਸੀਂ ਸ਼ਰ੍ਹਾ ਰਾਹੀਂ ਧਰਮੀ ਹੋਣ ਦੀ ਕੋਸ਼ਿਸ਼ ਕਰੋ, ਤਾਂ ਤੁਹਾਡਾ ਮਸੀਹ ਨਾਲ ਜੀਵਨ ਅੰਤ ਤੇ ਆ ਪੁਜਿਆ ਹੈ। ਤੁਸੀਂ ਪਰਮੇਸ਼ੁਰ ਦੀ ਕਿਰਪਾ ਤੋਂ ਡਿੱਗ ਚੁੱਕੇ ਹੋ।

Galatians 3:18
ਕੀ ਨੇਮ ਦੀ ਪਾਲਣਾ ਕਰਨਾ ਸਾਨੂੰ ਉਹ ਚੀਜ਼ਾਂ ਪ੍ਰਦਾਨ ਕਰ ਸੱਕਦਾ ਹੈ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ? ਨਹੀਂ! ਜੇ ਅਸੀਂ ਪਾਲਣਾ ਕਰਕੇ ਪ੍ਰਾਪਤ ਕਰ ਸੱਕਦੇ ਹੁੰਦੇ, ਤਾਂ ਉਹ ਪਰਮੇਸ਼ੁਰ ਦਾ ਵਾਇਦਾ ਨਹੀਂ ਜਿਹੜਾ ਸਾਨੂੰ ਉਹ ਚੀਜ਼ਾਂ ਪ੍ਰਦਾਨ ਕਰਦਾ ਹੈ। ਪਰੰਤੂ ਪਰਮੇਸ਼ੁਰ ਨੇ ਆਪਣੀਆਂ ਭਰਪੂਰ ਅਸੀਸਾਂ ਅਬਰਾਹਾਮ ਨੂੰ ਆਪਣੇ ਵਾਇਦੇ ਰਾਹੀਂ ਦਿੱਤੀਆਂ।

Galatians 2:21
ਇਹ ਦਾਤ ਪਰਮੇਸ਼ੁਰ ਵੱਲੋਂ ਹੈ ਅਤੇ ਇਹ ਮੇਰੇ ਲਈ ਬਹੁਤ ਮਹੱਤਵਪੂਰਣ ਹੈ। ਕਿਉਂਕਿ ਜੇਕਰ ਨੇਮ ਹੀ ਸਾਨੂੰ ਧਰਮੀ ਬਣਾ ਸੱਕਦਾ ਹੁੰਦਾ, ਤਾਂ ਫ਼ੇਰ ਮਸੀਹ ਦੇ ਮਰਨ ਦਾ ਕੋਈ ਕਾਰਣ ਹੀ ਨਾ ਹੁੰਦਾ।

Romans 4:16
ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸੱਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ।

Romans 3:31
ਕੀ ਅਸੀਂ ਨਿਹਚਾ ਦੇ ਮਾਰਗ ਨੂੰ ਮੰਨ ਕੇ ਸ਼ਰ੍ਹਾ ਨੂੰ ਨਸ਼ਟ ਕਰਦੇ ਹਾਂ? ਨਹੀਂ। ਵਿਸ਼ਵਾਸ ਸਾਨੂੰ ਉਵੇਂ ਹੀ ਬਣਾਉਂਦੀ ਹੈ। ਜਿਸ ਢੰਗ ਨਾਲ ਸ਼ਰ੍ਹਾ ਚਾਹੁੰਦੀ ਹੈ ਕਿ ਅਸੀਂ ਹੋਈਏ।

Jeremiah 19:7
ਇਸ ਥਾਂ ਉੱਤੇ ਮੈਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦੀਆਂ ਵਿਉਂਤਾਂ ਤਬਾਹ ਕਰ ਦਿਆਂਗਾ। ਦੁਸ਼ਮਣ ਇਨ੍ਹਾਂ ਲੋਕਾਂ ਦਾ ਪਿੱਛਾ ਕਰੇਗਾ। ਅਤੇ ਮੈਂ ਯਹੂਦਾਹ ਦੇ ਲੋਕਾਂ ਨੂੰ ਇਸ ਥਾਂ ਉੱਤੇ ਤਲਵਾਰ ਨਾਲ ਮਰਵਾ ਦਿਆਂਗਾ। ਅਤੇ ਮੈਂ ਉਨ੍ਹਾਂ ਦੀਆਂ ਲਾਸ਼ਾਂ ਨੂੰ ਪੰਛੀਆਂ ਅਤੇ ਜੰਗਲੀ ਜਾਨਵਰਾਂ ਦਾ ਭੋਜਨ ਬਣਾ ਦਿਆਂਗਾ।

Isaiah 55:11
ਇਸੇ ਤਰ੍ਹਾਂ ਹੀ, ਮੇਰੇ ਮੁਖ ਵਿੱਚੋਂ ਸ਼ਬਦ ਨਿਕਲਦੇ ਨੇ, ਅਤੇ ਉਹ ਉਦੋਂ ਤੱਕ ਵਾਪਸ ਨਹੀਂ ਪਰਤਦੇ ਜਦੋਂ ਤੱਕ ਕਿ ਉਹ ਗੱਲਾਂ ਦੇ ਵਾਪਰਨ ਦਾ ਕਾਰਣ ਨਹੀਂ ਬਣਦੇ। ਮੇਰੇ ਸ਼ਬਦ ਉਨ੍ਹਾਂ ਗੱਲਾਂ ਦੇ ਵਾਪਰਨ ਦਾ ਕਾਰਣ ਬਣਦੇ ਨੇ ਜੋ ਵੀ ਮੈਂ ਚਾਹੁੰਦਾ ਹਾਂ। ਮੇਰੇ ਸ਼ਬਦ ਉਹੀ ਕੁਝ ਕਰਨ ਵਿੱਚ ਸਫ਼ਲ ਹੁੰਦੇ ਨੇ ਜਿਸ ਲਈ ਮੈਂ ਉਨ੍ਹਾਂ ਨੂੰ ਭੇਜਿਆ ਸੀ।

Psalm 119:126
ਯਹੋਵਾਹ, ਤੁਹਾਡੇ ਲਈ ਕੁਝ ਕਰਨ ਦਾ ਇਹੀ ਵੇਲਾ ਹੈ। ਲੋਕਾਂ ਨੇ ਤੁਹਾਡੇ ਨੇਮਾਂ ਨੂੰ ਤੋੜ ਦਿੱਤਾ ਹੈ।

Numbers 30:15
ਪਰ ਜੇ ਉਸਦਾ ਪਤੀ ਇਕਰਾਰਾਂ ਬਾਰੇ ਸੁਣਦਾ ਹੈ ਅਤੇ ਉਨ੍ਹਾਂ ਨੂੰ ਰੋਕ ਦਿੰਦਾ ਹੈ, ਤਾਂ ਉਹੀ ਉਸ ਦੇ ਇਕਰਾਰਾਂ ਨੂੰ ਤੋੜਨ ਦਾ ਜ਼ਿੰਮੇਵਾਰ ਹੈ।”

Hebrews 7:28
ਸ਼ਰ੍ਹਾ ਸਰਦਾਰ ਜਾਜਕਾਂ ਦੀ ਚੋਣ ਉਨ੍ਹਾਂ ਲੋਕਾਂ ਵਿੱਚੋਂ ਕਰਦੀ ਹੈ ਜਿਨ੍ਹਾਂ ਦੀਆਂ ਕਮਜ਼ੋਰੀਆਂ ਲੋਕਾਂ ਵਰਗੀਆਂ ਹੀ ਹੁੰਦੀਆਂ ਹਨ। ਪਰ ਪਰਮੇਸ਼ੁਰ ਨੇ ਇੱਕ ਸੌਂਹ ਖਾਧੀ, ਜਿਹੜੀ ਸ਼ਰ੍ਹਾ ਤੋਂ ਬਾਦ ਆਈ। ਇਸ ਵਾਇਦੇ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਸਰਦਾਰ ਜਾਜਕ ਬਣਾਇਆ। ਉਹ ਪੁੱਤਰ ਸਦਾ ਲਈ ਸੰਪੂਰਣ ਬਣਾਇਆ ਗਿਆ ਸੀ।