Ruth 4
1 ਬੋਅਜ਼ ਅਤੇ ਦੂਸਰਾ ਰਿਸ਼ਤੇਦਾੜ ਬੋਅਜ਼ ਉੱਥੇ ਚੱਲਾ ਗਿਆ ਜਿੱਥੇ ਲੋਕ ਸ਼ਹਿਰ ਦੇ ਦਰਵਾਜ਼ੇ ਨੇੜੇ ਇਕੱਠੇ ਹੁੰਦੇ ਹਨ। ਬੋਅਜ਼ ਓਨਾ ਚਿਰ ਉੱਥੇ ਬੈਠਾ ਰਿਹਾ ਜਦੋਂ ਤੱਕ ਕਿ ਉਹ ਨਜ਼ਦੀਕੀ ਰਿਸ਼ਤੇਦਾਰ ਜਿਸਦਾ ਜ਼ਿਕਰ ਬੋਅਜ਼ ਨੇ ਕੀਤਾ ਸੀ ਉੱਥੋਂ ਨਹੀਂ ਗੁਜ਼ਰਿਆ। ਬੋਅਜ਼ ਨੇ ਉਸ ਨੂੰ ਅਵਾਜ਼ ਦਿੱਤੀ, “ਇਧਰ ਆਉ ਦੋਸਤ! ਇੱਥੇ ਬੈਠੋ!”
2 ਬੋਅਜ਼ ਨੇ ਸ਼ਹਿਰ ਦੇ ਦਸ ਬਜ਼ੁਰਗਾਂ ਨੂੰ ਇਕੱਠਿਆ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਇੱਥੇ ਬੈਠੋ!” ਤਾਂ ਉਹ ਹੇਠਾਂ ਬੈਠ ਗਏ।
3 ਫ਼ੇਰ ਬੋਅਜ਼ ਨੇ ਨਜ਼ਦੀਕੀ ਰਿਸ਼ਤੇਦਾਰ ਨਾਲ ਗੱਲ ਕੀਤੀ। ਉਸ ਨੇ ਆਖਿਆ, “ਨਾਓਮੀ ਮੋਆਬ ਦੇ ਪਹਾੜੀ ਪ੍ਰਦੇਸ਼ ਤੋਂ ਵਾਪਸ ਮੁੜ ਆਈ ਹੈ। ਉਹ ਜ਼ਮੀਨ ਵੇਚ ਰਹੀ ਹੈ ਜਿਹੜੀ ਸਾਡੇ ਰਿਸ਼ਤੇਦਾਰ ਅਲੀਮਲਕ ਦੀ ਸੀ।
4 ਮੈਂ ਇਹ ਗੱਲ ਇੱਥੇ ਰਹਿਣ ਵਾਲੇ ਲੋਕਾਂ ਦੇ ਸਾਹਮਣੇ ਅਤੇ ਆਪਣੇ ਬਜ਼ੁਰਗਾਂ ਦੇ ਸਾਹਮਣੇ ਤੈਨੂੰ ਆਖਣ ਦਾ ਨਿਆਂ ਕੀਤਾ ਹੈ। ਜੋ ਤੂੰ ਜ਼ਮੀਨ ਖਰੀਦਣਾ ਚਾਹੁੰਦਾ ਹੈ ਤਾਂ ਖਰੀਦ ਲੈ। ਜੇ ਤੂੰ ਜ਼ਮੀਨ ਨੂੰ ਛੁਡਾਉਣ ਨਹੀਂ ਚਾਹੁੰਦਾ ਤਾਂ ਮੈਨੂੰ ਦੱਸ ਮੈਂ ਜਾਣਦਾ ਹਾਂ ਕਿ ਤੇਰੇ ਤੋਂ ਮਗਰੋਂ ਮੈਂ ਹੀ ਉਹ ਅਗਲਾ ਬੰਦਾ ਹਾਂ ਜਿਹੜਾ ਜ਼ਮੀਨ ਛੁਡਾ ਸੱਕਦਾ ਹੈ। ਜੇ ਤੂੰ ਜ਼ਮੀਨ ਵਾਪਸ ਨਹੀਂ ਖਰੀਦੇਗਾ ਤਾਂ ਮੈਂ ਖਰੀਦ ਲਵਾਂਗਾ।”
5 ਫ਼ੇਰ ਬੋਅਜ਼ ਨੇ ਆਖਿਆ, “ਜੇ ਤੂੰ ਨਾਓਮੀ ਤੋਂ ਜ਼ਮੀਨ ਖਰੀਦੇਂਗਾ ਤਾਂ ਤੂੰ ਉਸ ਸਵਰਗਵਾਸੀ ਬੰਦੇ ਦੀ ਪਤਨੀ ਮੋਆਬੀ ਔਰਤ ਰੂਥ ਨੂੰ ਵੀ ਹਸਿਲ ਕਰ ਲਵੇਂਗਾ। ਜਦੋਂ ਰੂਥ ਦੇ ਬੱਚਾ ਹੋਵੇਗਾ ਤਾਂ ਜ਼ਮੀਨ ਬੱਚੇ ਨੂੰ ਮਿਲੇਗੀ। ਇਸ ਤਰ੍ਹਾਂ ਜ਼ਮੀਨ ਸਵਰਗਵਾਸੀ ਬੰਦੇ ਦੇ ਪਰਿਵਾਰ ਵਿੱਚ ਰਹੇਗੀ।”
6 ਨਜ਼ਦੀਕੀ ਰਿਸ਼ਤੇਦਾਰ ਨੇ ਜਵਾਬ ਦਿੱਤਾ, “ਮੈਂ ਜ਼ਮੀਨ ਵਾਪਸ ਨਹੀਂ ਖਰੀਦ ਸੱਕਦਾ। ਉਹ ਜ਼ਮੀਨ ਮੇਰੀ ਹੋਣੀ ਚਾਹੀਦੀ ਹੈ ਪਰ ਮੈਂ ਇਸ ਨੂੰ ਖਰੀਦ ਨਹੀਂ ਸੱਕਦਾ। ਜੇ ਮੈਂ ਅਜਿਹਾ ਕਰਦਾ ਹਾਂ ਤਾਂ ਸ਼ਾਇਦ ਮੈਂ ਆਪਣੀ ਜ਼ਮੀਨ ਵੀ ਗਵਾ ਲਵਾਂਗਾ। ਇਸ ਲਈ ਤੁਸੀਂ ਜ਼ਮੀਨ ਖਰੀਦ ਸੱਕਦੇ ਹੋ।”
7 ਬਹੁਤ ਚਿਰ ਪਹਿਲਾਂ ਇਸਰਾਏਲ ਵਿੱਚ, ਜਦੋਂ ਲੋਕ ਜ਼ਾਇਦਾਦ ਨੂੰ ਖਰੀਦਦੇ ਜਾਂ ਛੁਡਵਾਉਂਦੇ ਸੀ ਤਾਂ ਇੱਕ ਬੰਦਾ ਆਪਣੀ ਜੁੱਤੀ ਉਤਾਰਕੇ ਦੂਸਰੇ ਨੂੰ ਦੇ ਦਿੰਦਾ ਸੀ। ਇਹ ਖਰੀਦਾਰੀ ਦਾ ਸਬੂਤ ਹੁੰਦਾ ਸੀ।
8 ਇਸ ਲਈ ਨਜ਼ਦੀਕੀ ਰਿਸ਼ਤੇਦਾਰ ਨੇ ਆਖਿਆ, “ਜ਼ਮੀਨ ਖਰੀਦ ਲਵੋ” ਅਤੇ ਫ਼ੇਰ ਨਜ਼ਦੀਕੀ ਰਿਸ਼ਤੇਦਾਰ ਨੇ ਆਪਣੀ ਜੁੱਤੀ ਉਤਾਰੀ ਅਤੇ ਬੋਅਜ਼ ਨੂੰ ਦੇ ਦਿੱਤੀ।
9 ਫ਼ੇਰ ਬੋਅਜ਼ ਨੇ ਬਜ਼ੁਰਗਾਂ ਅਤੇ ਸਾਰੇ ਲੋਕਾਂ ਨੂੰ ਆਖਿਆ, “ਅੱਜ ਤੁਸੀਂ ਸਾਰੇ ਗਵਾਹ ਹੋ ਕਿ ਮੈਂ ਨਾਓਮੀ ਕੋਲੋਂ ਉਹ ਹਰ ਚੀਜ਼ ਖਰੀਦ ਰਿਹਾ ਹਾਂ ਜਿਹੜੀ ਅਲੀਮਲਕ ਕਿਲਉਨ ਅਤੇ ਮਹਿਲੋਮ ਦੀ ਸੀ।
10 ਮੈਂ ਰੂਥ ਨੂੰ ਵੀ ਆਪਣੀ ਪਤਨੀ ਵਜੋਂ ਖਰੀਦ ਰਿਹਾ ਹਾਂ ਅਜਿਹਾ ਮੈਂ ਇਸ ਲਈ ਕਰ ਰਿਹਾ ਹਾਂ ਕਿ ਸਵਰਗਵਾਸੀ ਬੰਦੇ ਦੀ ਜਾਇਦਾਦ ਉਸ ਦੇ ਪਰਿਵਾਰ ਵਿੱਚ ਹੀ ਰਹੇ। ਇਸ ਤਰ੍ਹਾਂ ਸਵਰਗਵਾਸੀ ਬੰਦੇ ਦਾ ਨਾਮ ਉਸ ਦੇ ਪਰਿਵਾਰ ਅਤੇ ਉਸਦੀ ਜ਼ਮੀਨ ਤੋਂ ਵੱਖ ਨਹੀਂ ਹੋਵੇਗਾ। ਅੱਜ ਦੇ ਦਿਨ ਤੁਸੀਂ ਗਵਾਹ ਹੋ।”
11 ਇਸ ਲਈ ਉਹ ਸਾਰੇ ਲੋਕ ਅਤੇ ਬਜ਼ੁਰਗ ਜਿਹੜੇ ਸ਼ਹਿਰ ਦੇ ਦਰਵਾਜ਼ਿਆਂ ਨੇੜੇ ਸਨ ਗਵਾਹ ਬਣ ਗਏ। ਉਸ ਨੇ ਆਖਿਆ, “ਯਹੋਵਾਹ ਇਸ ਔਰਤ ਨੂੰ, ਜਿਹੜੀ ਆ ਰਹੀ ਹੈ ਤੇਰੇ ਘਰ ਅੰਦਰ, ਰਾਖੇਲ ਅਤੇ ਲੇਆਹ ਵਾਂਗ ਬਣਾਵੇ, ਜਿਨ੍ਹਾਂ ਨੇ ਇਸਰਾਏਲ ਦਾ ਘਰ ਉਸਾਰਿਆ ਸੀ। ਇਫ਼ਰਾਥਾਹ ਅੰਦਰ ਬਣ ਜਾ ਸ਼ਕਤੀਸ਼ਾਲੀ। ਬੈਤਲਹਮ ਵਿੱਚ ਮਸ਼ਹੂਰ ਹੋ ਜਾ।
12 ਤਾਮਾਰ ਨੇ ਯਹੂਦਾਹ ਦੇ ਪੁੱਤਰ ਫ਼ਾਰਸ ਨੂੰ ਜਨਮ ਦਿੱਤਾ ਸੀ। ਅਤੇ ਉਸਦਾ ਪਰਿਵਾਰ ਮਹਾਨ ਹੋ ਗਿਆ ਸੀ, ਇਸੇ ਤਰ੍ਹਾਂ ਹੀ ਯਹੋਵਾਹ ਤੈਨੂੰ, ਰੂਥ ਦੇ ਰਾਹੀਂ ਬਹੁਤ ਸਾਰੇ ਬੱਚਿਆਂ ਦੀ ਦਾਤ ਦੇਵੇ ਅਤੇ ਰੱਥ ਕਰੇ ਤੇਰਾ ਪਰਿਵਾਰ ਵੀ ਉਸੇ ਜਿਹਾ ਮਹਾਨ ਹੋਵੇ।”
13 ਇਸ ਲਈ ਬੋਅਜ਼ ਨੇ ਰੂਥ ਨਾਲ ਸ਼ਾਦੀ ਕਰ ਲਈ ਯਹੋਵਾਹ ਦੀ ਰਜ਼ਾ ਨਾਲ ਰੂਥ ਗਰਭਵਤੀ ਹੋ ਗਈ ਅਤੇ ਉਸ ਨੇ ਇੱਕ ਪੁੱਤਰ ਜਨਮਿਆ।
14 ਨਗਰ ਦੀਆਂ ਔਰਤਾਂ ਨੇ ਨਾਓਮੀ ਨੂੰ ਆਖਿਆ, “ਯਹੋਵਾਹ ਦੀ ਉਸਤਤਿ ਹੋਵੇ ਜਿਸਨੇ ਤੈਨੂੰ ਇੱਕ ਛੁਟਕਾਰਾ ਦਿਵਾਉਣ ਵਾਲੇ ਤੋਂ ਬਿਨਾ ਨਹੀਂ ਛੱਡਿਆ। ਉਹ ਇਸਰਾਏਲ ਵਿੱਚ ਪ੍ਰਸਿਧ ਹੋਵੇ ਅਤੇ ਸਤਿਕਾਰਿਆ ਜਾਵੇ।
15 ਇਹ ਤੈਨੂੰ ਫ਼ੇਰ ਜਿਉਂਦਾ ਕਰੇਗਾ ਅਤੇ ਬੁੱਢਾਪੇ ਵੇਲੇ ਤੇਰੀ ਦੇਖ-ਭਾਲ ਕਰੇਗਾ। ਤੇਰੀ ਨੂੰਹ ਨੇ ਇਸ ਨੂੰ ਸੰਭਵ ਕੀਤਾ, ਉਸ ਨੇ ਇਹ ਬੱਚਾ ਤੇਰੇ ਲਈ ਪੈਦਾ ਕੀਤਾ ਹੈ ਉਹ ਤੈਨੂੰ ਪਿਆਰ ਕਰਦੀ ਹੈ ਅਤੇ ਉਹ ਤੇਰੇ ਲਈ ਸੱਤਾਂ ਪੁੱਤਰਾਂ ਨਾਲੋਂ ਵੀ ਬਿਹਤਰ ਹੈ।”
16 ਨਾਓਮੀ ਨੇ ਬੱਚਾ ਚੁੱਕਿਆ ਆੱਪਣੇ ਹੱਥਾਂ ਵਿੱਚ ਲਿਆ ਅਤੇ ਉਸਦੀ ਦੇਖ-ਭਾਲ ਕੀਤੀ।
17 ਗੁਆਂਢੀਆਂ ਨੇ ਬੱਚੇ ਦਾ ਨਾਮ ਰੱਖ ਦਿੱਤਾ। ਇਸ ਨੂੰ ਔਰਤਾਂ ਨੇ ਆਖਿਆ, “ਨਾਓਮੀ ਕੋਲ ਹੁਣ ਇੱਕ ਪੁੱਤਰ ਹੈ।” ਅਤੇ ਉਨ੍ਹਾਂ ਨੇ ਉਸਦਾ ਨਾਮ ਓਬੇਦ ਰੱਖਿਆ। ਉਬੇਦ ਯੱਸੀ ਦਾ ਪਿਤਾ ਸੀ। ਅਤੇ ਯੱਸੀ ਰਾਜੇ ਦਾਊਦ ਦਾ ਪਿਤਾ ਸੀ।
18 ਰੂਥ ਅਤੇ ਬੋਅਜ਼ ਦਾ ਪਰਿਵਾਰ ਫ਼ਾਰਸ, ਦੇ ਪਰਿਵਾਰ ਦਾ ਇਤਿਹਾਸ ਇਹ ਹੈ: ਫ਼ਾਰਸ, ਹਸਰੋਨ ਦਾ ਪਿਤਾ ਸੀ।
19 ਹਸਰੋਨ, ਰਾਮ ਦਾ ਪਿਤਾ ਸੀ। ਰਾਮ, ਅਮਿਨਦਾਬ ਦਾ ਪਿਤਾ ਸੀ।
20 ਅਮਿਨਦਾਬ, ਨਹਿਸ਼ੋਨ ਦਾ ਪਿਤਾ ਸੀ। ਨਹਿਸ਼ੋਨ, ਸ਼ਲਮੋਨ ਦਾ ਪਿਤਾ ਸੀ।
21 ਸ਼ਲਮੋਨ, ਬੋਅਜ਼ ਦਾ ਪਿਤਾ ਸੀ। ਬੋਅਜ਼, ਓਬੇਦ ਦਾ ਪਿਤਾ ਸੀ।
22 ਓਬੇਦ, ਯੱਸੀ ਦਾ ਪਿਤਾ ਸੀ। ਯੱਸੀ, ਦਾਊਦ ਦਾ ਪਿਤਾ ਸੀ।
1 Then went Boaz up to the gate, and sat him down there: and, behold, the kinsman of whom Boaz spake came by; unto whom he said, Ho, such a one! turn aside, sit down here. And he turned aside, and sat down.
2 And he took ten men of the elders of the city, and said, Sit ye down here. And they sat down.
3 And he said unto the kinsman, Naomi, that is come again out of the country of Moab, selleth a parcel of land, which was our brother Elimelech’s:
4 And I thought to advertise thee, saying, Buy it before the inhabitants, and before the elders of my people. If thou wilt redeem it, redeem it: but if thou wilt not redeem it, then tell me, that I may know: for there is none to redeem it beside thee; and I am after thee. And he said, I will redeem it.
5 Then said Boaz, What day thou buyest the field of the hand of Naomi, thou must buy it also of Ruth the Moabitess, the wife of the dead, to raise up the name of the dead upon his inheritance.
6 And the kinsman said, I cannot redeem it for myself, lest I mar mine own inheritance: redeem thou my right to thyself; for I cannot redeem it.
7 Now this was the manner in former time in Israel concerning redeeming and concerning changing, for to confirm all things; a man plucked off his shoe, and gave it to his neighbour: and this was a testimony in Israel.
8 Therefore the kinsman said unto Boaz, Buy it for thee. So he drew off his shoe.
9 And Boaz said unto the elders, and unto all the people, Ye are witnesses this day, that I have bought all that was Elimelech’s, and all that was Chilion’s and Mahlon’s, of the hand of Naomi.
10 Moreover Ruth the Moabitess, the wife of Mahlon, have I purchased to be my wife, to raise up the name of the dead upon his inheritance, that the name of the dead be not cut off from among his brethren, and from the gate of his place: ye are witnesses this day.
11 And all the people that were in the gate, and the elders, said, We are witnesses. The Lord make the woman that is come into thine house like Rachel and like Leah, which two did build the house of Israel: and do thou worthily in Ephratah, and be famous in Bethlehem:
12 And let thy house be like the house of Pharez, whom Tamar bare unto Judah, of the seed which the Lord shall give thee of this young woman.
13 So Boaz took Ruth, and she was his wife: and when he went in unto her, the Lord gave her conception, and she bare a son.
14 And the women said unto Naomi, Blessed be the Lord, which hath not left thee this day without a kinsman, that his name may be famous in Israel.
15 And he shall be unto thee a restorer of thy life, and a nourisher of thine old age: for thy daughter in law, which loveth thee, which is better to thee than seven sons, hath born him.
16 And Naomi took the child, and laid it in her bosom, and became nurse unto it.
17 And the women her neighbours gave it a name, saying, There is a son born to Naomi; and they called his name Obed: he is the father of Jesse, the father of David.
18 Now these are the generations of Pharez: Pharez begat Hezron,
19 And Hezron begat Ram, and Ram begat Amminadab,
20 And Amminadab begat Nahshon, and Nahshon begat Salmon,
21 And Salmon begat Boaz, and Boaz begat Obed,
22 And Obed begat Jesse, and Jesse begat David.
Ruth 2 in Tamil and English
1 ਰੂਥ ਬੋਅਜ਼ ਨੂੰ ਮਿਲਦੀ ਹੈ ਬੈਤਲਹਮ ਵਿੱਚ ਇੱਕ ਅਮੀਰ ਆਦਮੀ ਰਹਿੰਦਾ ਸੀ। ਉਸਦਾ ਨਾਮ ਬੋਅਜ਼ ਸੀ। ਬੋਅਜ਼ ਅਲੀਮਲਕ ਦੇ ਪਰਿਵਾਰ ਵਿੱਚੋਂ ਨਾਓਮੀ ਦੇ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਸੀ।
And Naomi had a kinsman of her husband’s, a mighty man of wealth, of the family of Elimelech; and his name was Boaz.
2 ਇੱਕ ਦਿਨ (ਮੋਆਬ ਦੀ ਔਰਤ) ਰੂਥ ਨੇ ਨਾਓਮੀ ਨੂੰ ਆਖਿਆ, “ਮੇਰਾ ਖਿਆਲ ਹੈ ਕਿ ਮੈਨੂੰ ਖੇਤਾ ਵਿੱਚ ਜਾਣਾ ਚਾਹੀਦਾ ਹੈ। ਸ਼ਾਇਦ ਮੈਨੂੰ ਕੋਈ ਅਜਿਹਾ ਬੰਦਾ ਮਿਲ ਜਾਵੇ ਜਿਹੜਾ ਮੇਰੇ ਉੱਤੇ ਮਿਹਰਬਾਨ ਹੋਵੇ ਅਤੇ ਮੈਨੂੰ ਆਪਣੇ ਖੇਤਾਂ ਵਿੱਚੋਂ ਬਚੇ ਹੋਏ ਅਨਾਜ ਨੂੰ ਇਕੱਠਾ ਕਰਨ ਦੇਵੇ।” ਨਾਓਮੀ ਨੇ ਆਖਿਆ, “ਚੰਗੀ ਗੱਲ ਹੈ ਧੀਏ ਜਾ।”
And Ruth the Moabitess said unto Naomi, Let me now go to the field, and glean ears of corn after him in whose sight I shall find grace. And she said unto her, Go, my daughter.
3 ਇਸ ਲਈ ਰੂਥ ਖੇਤਾਂ ਵੱਲ ਗਈ। ਉਸ ਨੇ ਉਨ੍ਹਾਂ ਕਾਮਿਆਂ ਦਾ ਪਿੱਛਾ ਕੀਤਾ ਜਿਹੜੇ ਅਨਾਜ ਕੱਟ ਰਹੇ ਸਨ ਅਤੇ ਉਸ ਨੇ ਬੱਚਿਆਂ ਹੋਇਆ ਅਨਾਜ ਇਕੱਠਾ ਕਰ ਲਿਆ। ਗੱਲ ਇਸ ਤਰ੍ਹਾਂ ਹੋਈ ਕਿ ਉਸ ਖੇਤ ਦਾ ਇੱਕ ਹਿੱਸਾ ਅਲੀਮਲਕ ਦੇ ਪਰਿਵਾਰ ਦੇ ਇੱਕ ਬੰਦੇ ਬੋਅਜ਼ ਦਾ ਸੀ।
And she went, and came, and gleaned in the field after the reapers: and her hap was to light on a part of the field belonging unto Boaz, who was of the kindred of Elimelech.
4 ਬਾਦ ਵਿੱਚ ਬੋਅਜ਼ ਬੈਤਲਹਮ ਵਿੱਚੋਂ ਖੇਤ ਵੱਲ ਆਇਆ। ਬੋਅਜ਼ ਨੇ ਆਪਣੇ ਕਾਮਿਆਂ ਨਾਲ ਦੁਆ ਸਲਾਮ ਕੀਤੀ। ਉਸ ਨੇ ਆਖਿਆ, “ਯਹੋਵਾਹ ਤੁਹਾਡੇ ਅੰਗ-ਸੰਗ ਰਹੇ!” ਅਤੇ ਕਾਮਿਆਂ ਨੇ ਜਵਾਬ ਦਿੱਤਾ, “ਅਤੇ ਯਹੋਵਾਹ ਤੈਨੂੰ ਅਸੀਸ ਦੇਵੇ।”
And, behold, Boaz came from Bethlehem, and said unto the reapers, The Lord be with you. And they answered him, The Lord bless thee.
5 ਫ਼ੇਰ ਬੋਅਜ਼ ਨੇ ਆਪਣੇ ਉਸ ਨੌਕਰ ਨਾਲ ਗੱਲ ਕੀਤੀ ਜਿਹੜਾ ਕਾਮਿਆਂ ਦਾ ਨਿਗਰਾਨ ਸੀ। ਉਸ ਨੇ ਪੁੱਛਿਆ, “ਉਹ ਕਿਸਦੀ ਕੁੜੀ ਹੈ?”
Then said Boaz unto his servant that was set over the reapers, Whose damsel is this?
6 ਨੌਕਰ ਨੇ ਜਵਾਬ ਦਿੱਤਾ, “ਉਹ ਮੋਆਬੀ ਔਰਤ ਹੈ ਜਿਹੜੀ ਨਾਓਮੀ ਦੇ ਨਾਲ ਮੋਆਬ ਦੀ ਧਰਤੀ ਤੋਂ ਆਈ ਹੈ।
And the servant that was set over the reapers answered and said, It is the Moabitish damsel that came back with Naomi out of the country of Moab:
7 ਉਹ ਮੇਰੇ ਕੋਲ ਆਈ ਅਤੇ ਪੁੱਛਿਆ ਕੀ ਉਹ ਕਾਮਿਆਂ ਦੁਆਰਾ ਛੱਡਿਆ ਹੋਇਆ ਅਨਾਜ ਇਕੱਠਾ ਕਰ ਸੱਕਦੀ ਹੈ, ਉਸ ਨੇ, ਸ਼ਰਣ-ਸਥਾਨ ਵਿੱਚ ਥੋੜਾ ਜਿਹਾ ਅਰਾਮ ਕਰਨ ਤੋਂ ਇਲਾਵਾ, ਸਵੇਰੇ ਤੋਂ ਲੈ ਕੇ ਹੁਣ ਤਾਈਂ ਕੰਮ ਕੀਤਾ ਹੈ।”
And she said, I pray you, let me glean and gather after the reapers among the sheaves: so she came, and hath continued even from the morning until now, that she tarried a little in the house.
8 ਤਾਂ ਬੋਅਜ਼ ਨੇ ਰੂਥ ਨੂੰ ਆਖਿਆ, “ਸੁਣ, ਮੇਰੀਏ ਧੀਏ। ਆਪਣੇ ਲਈ ਅਨਾਜ ਇਕੱਠਾ ਕਰਨ ਵਾਸਤੇ ਇੱਥੇ ਮੇਰੇ ਖੇਤ ਵਿੱਚ ਠਹਿਰ ਜਾ। ਤੈਨੂੰ ਕਿਸੇ ਹੋਰ ਵਿਅਕਤੀ ਦੇ ਖੇਤ ਵਿੱਚ ਜਾਣ ਦੀ ਲੋੜ ਨਹੀਂ। ਮੇਰੀਆਂ ਕਾਮੀਆਂ ਦੇ ਮਗਰ-ਮਗਰ ਚੱਲਦੀ ਜਾ।
Then said Boaz unto Ruth, Hearest thou not, my daughter? Go not to glean in another field, neither go from hence, but abide here fast by my maidens:
9 ਇਹ ਦੇਖ ਕਿ ਉਹ ਕਿਹੜੇ ਖੇਤ ਵੱਲ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਪਿੱਛੇ ਜਾ। ਮੈਂ ਨੌਜਵਾਨਾਂ ਨੂੰ ਚਿਤਾਵਨੀ ਦੇ ਦਿੱਤੀ ਹੈ ਕਿ ਤੈਨੂੰ ਤੰਗ ਨਾ ਕਰਨ। ਜਦੋਂ ਤੈਨੂੰ ਪਿਆਸ ਲੱਗੇ ਤਾਂ ਉਸ ਘੜੇ ਵਿੱਚੋਂ ਪਾਣੀ ਪੀ ਲਵੀ ਜਿਸ ਵਿੱਚੋਂ ਮੇਰੇ ਆਦਮੀ ਪੀਂਦੇ ਹਨ।”
Let thine eyes be on the field that they do reap, and go thou after them: have I not charged the young men that they shall not touch thee? and when thou art athirst, go unto the vessels, and drink of that which the young men have drawn.
10 ਫ਼ੇਰ ਰੂਥ ਨੇ ਝੁਕ ਕੇ ਪ੍ਰਣਾਮ ਕੀਤਾ। ਉਸ ਨੇ ਬੋਅਜ਼ ਨੂੰ ਆਖਿਆ, “ਮੈਨੂੰ ਹੈਰਾਨੀ ਹੈ ਕਿ ਤੁਸੀਂ ਮੇਰੇ ਵੱਲ ਧਿਆਨ ਕਰ ਲਿਆ! ਮੈਂ ਤਾਂ ਅਜਨਬੀ ਹਾਂ ਪਰ ਤੁਸੀਂ ਮੇਰੇ ਉੱਪਰ ਬਹੁਤ ਮਿਹਰਬਾਨੀ ਕੀਤੀ ਹੈ।”
Then she fell on her face, and bowed herself to the ground, and said unto him, Why have I found grace in thine eyes, that thou shouldest take knowledge of me, seeing I am a stranger?
11 ਬੋਅਜ਼ ਨੇ ਉਸ ਨੂੰ ਜਵਾਬ ਦਿੱਤਾ, “ਮੈਨੂੰ ਉਸ ਸਾਰੀ ਸਹਾਇਤਾ ਬਾਰੇ ਪਤਾ ਹੈ ਜਿਹੜੀ ਤੂੰ ਆਪਣੀ ਸੱਸ ਨਾਓਮੀ ਨੂੰ ਦਿੱਤੀ ਹੈ। ਮੈਂ ਜਾਣਦਾ ਹਾਂ ਕਿ ਤੂੰ ਉਦੋਂ ਵੀ ਉਸਦੀ ਸਹਾਇਤਾ ਕੀਤੀ ਜਦੋਂ ਤੇਰੇ ਪਤੀ ਦਾ ਦੇਹਾਂਤ ਹੋ ਗਿਆ। ਅਤੇ ਮੈਂ ਜਾਣਦਾ ਹਾਂ ਕਿ ਤੂੰ ਆਪਣੇ ਮਾਤਾ-ਪਿਤਾ ਅਤੇ ਆਪਨੇ ਦੇਸ਼ ਨੂੰ ਛੱਡ ਕੇ ਇਸ ਦੇਸ਼ ਵਿੱਚ ਆ ਗਈ ਹੈਂ। ਤੂੰ ਇਸ ਦੇਸ਼ ਦੇ ਕਿਸੇ ਹੋਰ ਬੰਦੇ ਨੂੰ ਨਹੀਂ ਜਾਣਦੀ ਸੀ ਪਰ ਤੂੰ ਨਾਓਮੀ ਦੇ ਨਾਲ ਇੱਥੇ ਆ ਗਈ।
And Boaz answered and said unto her, It hath fully been shewed me, all that thou hast done unto thy mother in law since the death of thine husband: and how thou hast left thy father and thy mother, and the land of thy nativity, and art come unto a people which thou knewest not heretofore.
12 ਯਹੋਵਾਹ ਤੈਨੂੰ ਇਨ੍ਹਾਂ ਸਾਰੇ ਨੇਕ ਕੰਮਾਂ ਦਾ ਫ਼ਲ ਦੇਵੇਗਾ ਜੋ ਤੂੰ ਕੀਤੇ ਹਨ। ਤੈਨੂੰ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਪੂਰਾ ਇਵਜ਼ਾਨਾ ਦੇਵੇਗਾ। ਤੂੰ ਉਸ ਕੋਲ ਸ਼ਰਣ ਲਈ ਹੈ। ਅਤੇ ਉਹ ਤੇਰੀ ਰੱਖਿਆ ਕਰੇਗਾ।”
The Lord recompense thy work, and a full reward be given thee of the Lord God of Israel, under whose wings thou art come to trust.
13 ਤਾਂ ਰੂਥ ਨੇ ਆਖਿਆ, “ਸ਼੍ਰੀਮਾਨ ਜੀ ਤੁਸੀਂ ਮੇਰੇ ਉੱਪਰ ਬਹੁਤ ਮਿਹਰਬਾਨ ਹੋ। ਮੈਂ ਤਾਂ ਸਿਰਫ਼ ਇੱਕ ਨੌਕਰ ਹਾਂ। ਮੈਂ ਤੁਹਾਡੇ ਕਿਸੇ ਇੱਕ ਨੌਕਰ ਦੇ ਵੀ ਬਰਾਬਰ ਨਹੀਂ ਹਾਂ। ਪਰ ਤੁਸੀਂ ਮੈਨੂੰ ਮਿਹਰ ਭਰੇ ਸ਼ਬਦ ਆਖੇ ਹਨ ਅਤੇ ਮੈਨੂੰ ਹੌਸਲਾ ਦਿੱਤਾ ਹੈ।”
Then she said, Let me find favour in thy sight, my lord; for that thou hast comforted me, and for that thou hast spoken friendly unto thine handmaid, though I be not like unto one of thine handmaidens.
14 ਦੁਪਿਹਰ ਦੀ ਰੋਟੀ ਸਮੇਂ ਬੋਅਜ਼ ਨੇ ਰੂਥ ਨੂੰ ਆਖਿਆ, “ਇੱਥੇ ਆ ਜਾ! ਸਾਡੀ ਰੋਟੀ ਵਿੱਚੋਂ ਕੁਝ ਖਾ ਲੈ। ਇੱਥੇ ਆਪਣੀ ਰੋਟੀ ਸਾਡੇ ਸਿਰਕੇ ਵਿੱਚ ਡੁਬੋ ਲੈ।” ਇਸ ਲਈ ਰੂਥ ਕਾਮਿਆਂ ਦੇ ਨਾਲ ਹੀ ਬੈਠ ਗਈ। ਬੋਅਜ਼ ਨੇ ਉਸ ਨੂੰ ਕੁਝ ਭੁਜਿਆ ਹੋਇਆ ਅਨਾਜ ਦਿੱਤਾ। ਰੂਥ ਨੇ ਪੇਟ ਭਰਕੇ ਖਾਧਾ ਅਤੇ ਕੁਝ ਭੋਜਨ ਬਚ ਗਿਆ।
And Boaz said unto her, At mealtime come thou hither, and eat of the bread, and dip thy morsel in the vinegar. And she sat beside the reapers: and he reached her parched corn, and she did eat, and was sufficed, and left.
15 ਫ਼ੇਰ ਰੂਥ ਉੱਠ ਖਲੋਤੀ ਅਤੇ ਕੰਮ ਉੱਤੇ ਵਾਪਸ ਚਲੀ ਗਈ। ਫ਼ੇਰ ਬੋਅਜ਼ ਨੇ ਆਪਣੇ ਨੌਕਰਾਂ ਨੂੰ ਆਖਿਆ, “ਰੂਥ ਨੂੰ ਅਨਾਜ ਦੀਆਂ ਢੇਰੀਆਂ ਦੇ ਲਾਗਿਉ ਵੀ ਇਕੱਠਾ ਕਰਨ ਦਿਉ। ਉਸ ਨੂੰ ਰੋਕਿਓ ਨਾ।
And when she was risen up to glean, Boaz commanded his young men, saying, Let her glean even among the sheaves, and reproach her not:
16 ਜ਼ਮੀਨ ਉੱਤੇ ਕੁਝ ਅਨਾਜ ਨਾਲ ਭਰੇ ਸਿੱਟੇ ਸੁੱਟ ਕੇ ਉਸਦਾ ਕੰਮ ਆਸਾਨ ਕਰ ਦਿਉ। ਉਸ ਨੂੰ ਇਹ ਅਨਾਜ ਇਕੱਠਾ ਕਰ ਲੈਣ ਦਿਉ ਅਤੇ ਉਸ ਨੂੰ ਤੰਗ ਨਾ ਕਰਿਉ।”
And let fall also some of the handfuls of purpose for her, and leave them, that she may glean them, and rebuke her not.
17 ਨਾਓਮੀ ਬੋਅਜ਼ ਬਾਰੇ ਸੁਣਦੀ ਹੈ ਰੂਥ ਨੇ ਸ਼ਾਮ ਤੱਕ ਖੇਤਾਂ ਵਿੱਚ ਕੰਮ ਕੀਤਾ। ਫ਼ੇਰ ਉਸ ਨੇ ਅਨਾਜ ਨੂੰ ਤੂੜੀ ਨਾਲੋਂ ਵੱਖ ਕੀਤਾ। ਉਸ ਦੇ ਕੋਲ ਲਗਭਗ 10 ਕਿੱਲੋ ਜੌਁ ਸਨ।
So she gleaned in the field until even, and beat out that she had gleaned: and it was about an ephah of barley.
18 ਰੂਥ ਉਹ ਅਨਾਜ ਚੁੱਕੇ ਸ਼ਹਿਰ ਲੈ ਗਈ ਆਪਣੀ ਸੱਸ ਨੂੰ ਇਹ ਦਿਖਾਉਣ ਲਈ ਕਿ ਉਸ ਨੇ ਕੀ ਇਕੱਠਾ ਕੀਤਾ ਹੈ। ਉਸ ਨੇ ਉਸ ਨੂੰ ਕੁਝ ਭੋਜਨ ਵੀ ਦਿੱਤਾ ਜਿਹੜਾ ਦੁਪਿਹਰ ਦੇ ਭੋਜਨ ਵਿੱਚੋਂ ਬਚ ਗਿਆ ਸੀ।
And she took it up, and went into the city: and her mother in law saw what she had gleaned: and she brought forth, and gave to her that she had reserved after she was sufficed.
19 ਉਸਦੀ ਸੱਸ ਨੇ ਉਸ ਨੂੰ ਪੁੱਛਿਆ, “ਇਹ ਸਾਰਾ ਅਨਾਜ ਤੂੰ ਕਿੱਥੋਂ ਇਕੱਠਾ ਕੀਤਾ ਹੈ? ਤੂੰ ਕਿੱਥੇ ਕੰਮ ਕੀਤਾ? ਉਸ ਆਦਮੀ ਨੂੰ ਅਸੀਸ ਦੇ ਜਿਸਨੇ ਤੇਰੇ ਵੱਲ ਧਿਆਨ ਦਿੱਤਾ।” ਫ਼ੇਰ ਰੂਥ ਨੇ ਉਸ ਨੂੰ ਦੱਸਿਆ ਕਿ ਉਸ ਨੇ ਕਿਸਦੇ ਨਾਲ ਕੰਮ ਕੀਤਾ ਸੀ। ਉਸ ਨੇ ਆਖਿਆ, “ਅੱਜ ਮੈਂ ਜਿਸ ਬੰਦੇ ਨਾਲ ਕੰਮ ਕੀਤਾ ਹੈ ਉਸਦਾ ਨਾਮ ਬੋਅਜ਼ ਹੈ।”
And her mother in law said unto her, Where hast thou gleaned to day? and where wroughtest thou? blessed be he that did take knowledge of thee. And she shewed her mother in law with whom she had wrought, and said, The man’s name with whom I wrought to day is Boaz.
20 ਨਾਓਮੀ ਨੇ ਆਪਣੀ ਨੂਹ ਨੂੰ ਆਖਿਆ, “ਯਹੋਵਾਹ ਉਸਦਾ ਭਲਾ ਕਰੇ! ਉਸ ਨੇ ਜਿਉਂਦਿਆਂ ਅਤੇ ਮੁਰਦਿਆਂ ਦੋਹਾਂ ਉੱਤੇ ਮਿਹਰ ਕੀਤੀ ਹੈ।” ਫ਼ੇਰ ਨਾਓਮੀ ਨੇ ਆਪਣੀ ਨੂਹ ਨੂੰ ਆਖਿਆ, “ਬੋਅਜ਼ ਸਾਡੇ ਰਿਸ਼ਤੇਦਾਰਾਂ ਵਿੱਚੋਂ ਹੈ। ਬੋਅਜ਼ ਸਾਡੇ ਰੱਖਿਅਕਾਂ ਵਿੱਚੋਂ ਹੈ।”
And Naomi said unto her daughter in law, Blessed be he of the Lord, who hath not left off his kindness to the living and to the dead. And Naomi said unto her, The man is near of kin unto us, one of our next kinsmen.
21 ਫ਼ੇਰ ਰੂਥ ਨੇ ਆਖਿਆ, “ ਬੋਅਜ਼ ਨੇ ਮੈਨੂੰ ਇਹ ਵੀ ਆਖਿਆ ਸੀ ਕਿ ਮੈਂ ਫ਼ੇਰ ਆਵਾਂ ਅਤੇ ਕੰਮ ਕਰਦੀ ਰਹਾਂ। ਬੋਅਜ਼ ਨੇ ਆਖਿਆ ਸੀ ਕਿ ਮੈਂ ਫ਼ਸਲ ਦੀ ਪੂਰੀ ਵਾਢੀ ਹੋਣ ਤੀਕ ਉਸ ਦੇ ਨੌਕਰਾਂ ਨਾਲ ਨੇੜੇ ਰਹਿ ਕੇ ਕੰਮ ਕਰਾਂ।”
And Ruth the Moabitess said, He said unto me also, Thou shalt keep fast by my young men, until they have ended all my harvest.
22 ਫ਼ੇਰ ਨਾਓਮੀ ਨੇ ਆਪਣੀ ਨੂੰਹ ਰੂਥ ਨੂੰ ਆਖਿਆ, “ਤੇਰੇ ਲਈ ਉਸ ਦੀਆਂ ਕਾਮੀਆਂ ਨਾਲ ਕੰਮ ਕਰਦੇ ਰਹਿਣਾ ਚੰਗੀ ਗੱਲ ਹੈ। ਜੇ ਤੂੰ ਕਿਸੇ ਹੋਰ ਦੇ ਖੇਤ ਵਿੱਚ ਕੰਮ ਕਰੇਗੀ ਤਾਂ ਕੋਈ ਬੰਦਾ ਤੈਨੂੰ ਨੁਕਸਾਨ ਵੀ ਪਹੁੰਚਾ ਸੱਕਦਾ ਹੈ।”
And Naomi said unto Ruth her daughter in law, It is good, my daughter, that thou go out with his maidens, that they meet thee not in any other field.
23 ਇਸ ਤਰ੍ਹਾਂ ਰੂਥ ਨੇ ਬੋਅਜ਼ ਦੀਆਂ ਕਾਮੀਆਂ ਨਾਲ ਨੇੜੇ ਹੋਕੇ ਕੰਮ ਕਰਨਾ ਜਾਰੀ ਰੱਖਿਆ। ਉਸ ਨੇ ਜੌਆਂ ਦੀ ਫ਼ਸਲ ਦੀ ਵਾਢੀ ਹੋਣ ਤੱਕ ਅਨਾਜ ਇਕੱਠਾ ਕੀਤਾ। ਉਸ ਨੇ ਕਣਕ ਦੀ ਵਾਢੀ ਦੇ ਅੰਤ ਤੱਕ ਵੀ ਉੱਥੇ ਕੰਮ ਕੀਤਾ। ਰੂਥ ਆਪਣੀ ਸੱਸ ਨਾਓਮੀ ਦੇ ਨਾਲ ਰਹਿੰਦੀ ਰਹੀ।
So she kept fast by the maidens of Boaz to glean unto the end of barley harvest and of wheat harvest; and dwelt with her mother in law.