Acts 9:2
ਸੌਲੁਸ ਨੇ ਉਸ ਕੋਲੋਂ ਦੰਮਿਸ਼ਕ ਵਿੱਚ ਪ੍ਰਾਰਥਨਾ ਸਥਾਨਾਂ ਲਈ ਚਿੱਠੀਆਂ ਮੰਗੀਆਂ, ਜੋ ਉਸ ਨੂੰ ਉਨ੍ਹਾਂ ਸਾਰਿਆਂ ਨੂੰ ਲੱਭਣ ਅਤੇ ਉਨ੍ਹਾਂ ਨੂੰ ਕੈਦ ਕਰਨ, ਦਾ ਅਧਿਕਾਰ ਦੇਣ ਜੋ ਯਿਸੂ ਦੇ ਮਾਰਗ ਨੂੰ ਮੰਨਦੇ ਹਨ। ਉਹ ਭਾਵੇਂ ਔਰਤਾਂ ਹੋਣ ਅਤੇ ਭਾਵੇਂ ਮਰਦ, ਉਨ੍ਹਾਂ ਨੂੰ ਯਰੂਸ਼ਲਮ ਲਿਆਉਣ।
Acts 9:3
ਤਾਂ ਸੌਲੁਸ ਦੰਮਿਸ਼ਕ ਵਿੱਚ ਗਿਆ। ਜਦੋਂ ਉਹ ਸ਼ਹਿਰ ਕੋਲ ਪਹੁੰਚਿਆ ਤਾਂ ਅਕਾਸ਼ ਵੱਲੋਂ ਅਚਾਨਕ ਇੱਕ ਬੜੀ ਤੇਜ਼ ਬਿਜਲੀ ਉਸ ਦੇ ਇਰਦ-ਗਿਰਦ ਚਮਕੀ।
Acts 9:8
ਸੌਲੁਸ ਜਦੋਂ ਜ਼ਮੀਨ ਤੋਂ ਉੱਠਿਆ ਤਾਂ ਉਸ ਨੇ ਆਪਣੀਆਂ ਅੱਖਾਂ ਖੋਲ੍ਹੀਆਂ ਪਰ ਉਹ ਕੁਝ ਵੇਖ ਨਾ ਸੱਕਿਆ। ਤਾਂ ਉਨ੍ਹਾਂ ਲੋਕਾਂ ਨੇ ਉਸਦਾ ਹੱਥ ਫ਼ੜਿਆ ਅਤੇ ਉਸ ਨੂੰ ਦੰਮਿਸਕ ਵਿੱਚ ਲੈ ਆਏ।
Acts 9:10
ਦੰਮਿਸਕ ਵਿੱਚ ਯਿਸੂ ਦਾ ਇੱਕ ਚੇਲਾ ਸੀ, ਜਿਸ ਦਾ ਨਾਉਂ ਹਨਾਨਿਯਾਹ ਸੀ। ਪ੍ਰਭੂ ਨੇ ਹਨਾਨਿਯਾਹ ਨੂੰ ਦਰਸ਼ਨ ਦੇਕੇ ਕਿਹਾ, “ਹਨਾਨਿਯਾਹ!” ਹਨਾਨਿਯਾਹ ਨੇ ਅੱਗੋਂ ਜਵਾਬ ਵਿੱਚ ਕਿਹਾ, “ਪ੍ਰਭੂ, ਮੈਂ ਇੱਥੇ ਹਾਂ।”
Acts 9:19
ਫ਼ਿਰ ਉਸ ਨੇ ਕੁਝ ਖਾਧਾ ਅਤੇ ਮੁੜ ਤੋਂ ਆਪਣੇ ਆਪ ਵਿੱਚ ਤਕੜਾ ਮਹਿਸੂਸ ਕਰਨ ਲੱਗਾ। ਸੌਲੁਸ ਦਾ ਦੰਮਿਸਕ ਵਿੱਚ ਉਪਦੇਸ਼ ਦੇਣਾ ਫ਼ਿਰ ਉਹ ਕੁਝ ਦਿਨ ਦੰਮਿਸਕ ਵਿੱਚ ਯਿਸੂ ਦੇ ਚੇਲਿਆਂ ਦੇ ਨਾਲ ਰਿਹਾ।
Acts 9:22
ਪਰ ਸੌਲੁਸ ਦਿਨੋਂ-ਦਿਨ ਹੋਰ ਵੀ ਤਕੜਾ ਹੁੰਦਾ ਗਿਆ ਅਤੇ ਉਸ ਨੇ ਇਹ ਸਾਬਿਤ ਕਰ ਦਿੱਤਾ ਕਿ ਯਿਸੂ ਹੀ ਮਸੀਹ ਹੈ। ਉਸ ਦੇ ਪ੍ਰਮਾਣ ਇੰਨੇ ਜ਼ੋਰਦਾਰ ਹੁੰਦੇ ਸਨ ਕਿ ਜਿਹੜੇ ਯਹੂਦੀ ਦੰਮਿਸਕ ਵਿੱਚ ਰਹਿੰਦੇ ਸਨ ਉਹ ਉਸ ਨਾਲ ਬਹਿਸ ਨਹੀਂ ਕਰ ਪਾਉਂਦੇ ਸਨ।
Acts 9:27
ਪਰ ਬਰਨਬਾਸ ਉਸ ਨੂੰ ਰਸੂਲਾਂ ਕੋਲ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਕਿ ਸੌਲੁਸ ਨੇ ਕਿਵੇਂ ਦੰਮਿਸ਼ਕ ਦੇ ਰਾਹ ਵਿੱਚ ਪ੍ਰਭੂ ਨੂੰ ਵੇਖਿਆ ਸੀ। ਅਤੇ ਉਸ ਨੇ ਉਸ ਨਾਲ ਗੱਲਾਂ ਵੀ ਕੀਤੀਆਂ ਸਨ ਅਤੇ ਕਿਵੇਂ ਉਹ ਦੰਮਿਸ਼ਕ ਵਿੱਚ ਪ੍ਰਭੂ ਦੇ ਨਾਂ ਉੱਤੇ ਬੇਧੜਕ ਹੋਕੇ ਉਪਦੇਸ਼ ਦਿੰਦਾ ਸੀ।
Acts 22:5
“ਸਰਦਾਰ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਤੁਹਾਨੂੰ ਇਹ ਗੱਲ ਸੱਚ ਸਾਬਿਤ ਕਰ ਸੱਕਦੇ ਹਨ। ਇੱਕ ਵਾਰ ਇਨ੍ਹਾਂ ਆਗੂਆਂ ਨੇ ਮੈਨੂੰ ਕੁਝ ਚਿੱਠੀਆਂ ਦਿੱਤੀਆਂ। ਇਹ ਚਿੱਠੀਆਂ ਦੰਮਿਸਕ ਸ਼ਹਿਰ ਦੇ ਯਹੂਦੀ ਭਰਾਵਾਂ ਲਈ ਸਨ। ਮੈਂ ਉੱਥੇ ਯਿਸੂ ਦੇ ਚੇਲਿਆਂ ਨੂੰ ਯਰੂਸ਼ਲਮ ਵਿੱਚ ਸਜ਼ਾ ਦੇਣ ਲਈ ਗਿਰਫ਼ਤਾਰ ਕਰਨ ਲਈ ਜਾ ਰਿਹਾ ਸਾਂ।
Acts 22:6
ਪੌਲੁਸ ਨੇ ਆਪਣੇ ਪਰਿਵਰਤਨ ਬਾਰੇ ਦੱਸਿਆ “ਪਰ ਦੰਮਿਸਕ ਦੇ ਰਾਹ ਵਿੱਚ ਹੀ ਮੇਰੇ ਨਾਲ ਕੁਝ ਵਾਪਰਿਆ। ਇਹ ਕੋਈ ਦੁਪਿਹਰ ਦਾ ਵੇਲਾ ਸੀ, ਜਦੋਂ ਮੈਂ ਦੰਮਿਸਕ ਦੇ ਨੇੜੇ ਪਹੁੰਚਿਆ। ਅਚਾਨਕ ਹੀ, ਅਕਾਸ਼ ਵਿੱਚ ਇੱਕ ਚਮਕੀਲੀ ਰੌਸ਼ਨੀ ਮੇਰੇ ਆਲੇ-ਦੁਆਲੇ ਫ਼ੈਲ ਗਈ।
Acts 22:10
“ਮੈਂ ਪੁੱਛਿਆ, ‘ਪ੍ਰਭੂ ਮੈਨੂੰ ਕੀ ਕਰਨਾ ਚਾਹੀਦਾ ਹੈ?’ ਪ੍ਰਭੂ ਨੇ ਉੱਤਰ ਦਿੱਤਾ, ‘ਉੱਠ ਅਤੇ ਦੰਮਿਸਕ ਵਿੱਚ ਜਾ। ਉੱਥੇ ਤੈਨੂੰ ਸਭ ਗੱਲਾਂ ਕਹੀਆਂ ਜਾਣਗੀਆਂ ਜੋ ਤੇਰੇ ਕਰਨ ਲਈ ਵਿਉਂਤੀਆਂ ਗਈਆਂ ਹਨ।’
Occurences : 15
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்