Matthew 9:38
ਇਸ ਲਈ ਤੁਸੀਂ ਖੇਤੀ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਆਪਣੀ ਖੇਤੀ ਵੱਢਣ ਲਈ ਵਾਢੇ ਘੱਲ ਦੇਵੇ।”
Luke 5:12
ਯਿਸੂ ਦਾ ਇੱਕ ਕੋੜ੍ਹੀ ਨੂੰ ਰਾਜੀ ਕਰਨਾ ਇੱਕ ਵਾਰ ਯਿਸੂ ਇੱਕ ਨਗਰ ਵਿੱਚ ਸੀ। ਉੱਥੇ ਕੋੜ੍ਹ ਨਾਲ ਭਰਿਆ ਹੋਇਆ ਇੱਕ ਬੰਦਾ ਸੀ। ਜਦੋਂ ਉਸ ਨੇ ਯਿਸੂ ਨੂੰ ਵੇਖਿਆ ਉਹ ਯਿਸੂ ਦੇ ਪੈਰਾਂ ਤੇ ਝੁਕ ਗਿਆ ਅਤੇ ਉਸ ਨੂੰ ਬੇਨਤੀ ਕੀਤੀ, “ਪ੍ਰਭੂ, ਮੇਰੇ ਤੇ ਕਿਰਪਾ ਕਰੋ ਅਤੇ ਮੈਨੂੰ ਠੀਕ ਕਰ ਦਿਓ ਕਿਉਂਕਿ ਮੈਂ ਜਾਣਦਾ ਹਾਂ ਕਿ ਜੇ ਤੁਸੀਂ ਚਾਹੋ ਤਾਂ ਮੈਨੂੰ ਰਾਜੀ ਕਰ ਸੱਕਦੇ ਹੋਂ।”
Luke 8:28
ਜਦੋਂ ਉਸ ਨੇ ਯਿਸੂ ਨੂੰ ਵੇਖਿਆ ਤਾਂ ਉਸ ਨੇ ਉੱਚੀ-ਉੱਚੀ ਚੀਕਾਂ ਮਾਰੀਆਂ ਅਤੇ ਉਸ ਦੇ ਪੈਰਾਂ ਤੇ ਡਿੱਗ ਪਿਆ ਅਤੇ ਉਸ ਨੇ ਉੱਚੀ ਅਵਾਜ਼ ਵਿੱਚ ਆਖਿਆ, “ਹੇ ਯਿਸੂ! ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੈਨੂੰ ਮੈਥੋਂ ਕੀ ਚਾਹੀਦਾ ਹੈ? ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿਰਪਾ ਕਰਕੇ ਮੈਨੂੰ ਦੁੱਖ ਨਾ ਦੇ!” ਉਸ ਨੇ ਅਜਿਹਾ ਇਸ ਲਈ ਆਖਿਆ ਕਿਉਂਕਿ ਯਿਸੂ ਨੇ ਉਸ ਭਰਿਸ਼ਟ ਆਤਮਾ ਨੂੰ ਉਸ ਬੰਦੇ ਦਾ ਸਰੀਰ ਛੱਡਣ ਲਈ ਹੁਕਮ ਦਿੱਤਾ। ਭੂਤ ਕਈ ਵਾਰੀ ਉਸ ਬੰਦੇ ਨੂੰ ਚਿੰਬੜਿਆ ਸੀ। ਅਜਿਹੇ ਅਵਸਰਾਂ ਤੇ, ਹਾਲਾਂ ਕਿ ਉਸ ਦੇ ਪੈਰਾਂ ਅਤੇ ਹੱਥਾਂ ਵਿੱਚ ਜੰਜੀਰਾਂ ਪਾਈਆਂ ਹੋਈਆਂ ਸਨ ਅਤੇ ਜੇਲ੍ਹ ਵਿੱਚ ਰੱਖਿਆ ਗਿਆ ਸੀ, ਉਹ ਜੰਜੀਰਾਂ ਨੂੰ ਤੋੜ ਸੁੱਟਦਾ ਅਤੇ ਭੂਤ ਉਸ ਨੂੰ ਸੁੰਨਸਾਨ ਥਾਵਾਂ ਉੱਤੇ ਜਾਣ ਲਈ ਮਜਬੂਰ ਕਰਦਾ।
Luke 8:38
ਜਿਸ ਮਨੁੱਖ ਨੂੰ ਉਸ ਨੇ ਠੀਕ ਕੀਤਾ ਸੀ ਉਸ ਨੇ ਯਿਸੂ ਦੇ ਨਾਲ ਜਾਣ ਦੀ ਬੇਨਤੀ ਕੀਤੀ।
Luke 9:38
ਭੀੜ ਵਿੱਚੋਂ ਇੱਕ ਆਦਮੀ ਚੀਕਿਆ, “ਹੇ ਗੁਰੂ! ਮੇਹਰਬਾਨੀ ਕਰਕੇ ਮੇਰੇ ਪੁੱਤਰ ਨੂੰ ਵੇਖੋ। ਉਹ ਮੇਰਾ ਇੱਕਲੌਤਾ ਪੁੱਤਰ ਹੈ।
Luke 9:40
ਮੈਂ ਤੁਹਾਡੇ ਚੇਲਿਆਂ ਨੂੰ ਵੀ ਅਰਜੋਈ ਕੀਤੀ ਕਿ ਉਹ ਮੇਰੇ ਬਾਲਕ ਵਿੱਚੋਂ ਇਸ ਭ੍ਰਿਸ਼ਟ ਆਤਮਾ ਨੂੰ ਕੱਢ ਦੇਣ ਪਰ ਉਹ ਅਜਿਹਾ ਨਾ ਕਰ ਸੱਕੇ।”
Luke 10:2
ਉਸ ਨੇ ਉਨ੍ਹਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ, ਇਸ ਲਈ ਤੁਸੀਂ ਫ਼ਸਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਵਾਢੇ ਭੇਜੇ।
Luke 21:36
ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸੱਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜਨ ਦੇ ਯੋਗ ਹੋਵੋਂ।”
Luke 22:32
ਮੈਂ ਪ੍ਰਾਰਥਨਾ ਤੇਰੇ ਲਈ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਕਾਇਮ ਰਹੇ। ਅਤੇ ਜਦੋਂ ਤੂੰ ਵਾਪਸ ਮੇਰੇ ਕੋਲ ਮੁੜੇਂ ਤਾ ਆਪਣੇ ਭਾਈਆਂ ਨੂੰ ਵੀ ਤਕੜਾ ਕਰੀਂ।”
Acts 4:31
ਜਦੋਂ ਨਿਹਚਾਵਾਨ ਪ੍ਰਾਰਥਨਾ ਕਰ ਹਟੇ ਤਾਂ ਉਹ ਜਗ਼੍ਹਾ ਜਿੱਥੇ ਉਨ੍ਹਾਂ ਨੇ ਪ੍ਰਾਰਥਨਾ ਕੀਤੀ ਸੀ, ਕੰਬ ਗਈ ਤੇ ਉਹ ਸਾਰੇ ਇੱਕ ਦਮ ਪਵਿੱਤਰ ਆਤਮਾ ਨਾਲ ਭਰਪੂਰ ਹੋ ਗਏ। ਉਦੋਂ ਤੋਂ, ਉਹ ਨਿਡਰਤਾ ਨਾਲ ਪਰਮੇਸ਼ੁਰ ਦਾ ਸੰਦੇਸ਼ ਫ਼ੈਲਾਉਂਦੇ ਰਹੇ।
Occurences : 22
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்