No lexicon data found for Strong's number: 1204

Matthew 19:21
ਯਿਸੂ ਨੇ ਉੱਤਰ ਦਿੱਤਾ, “ਜੇ ਤੂੰ ਪੂਰਨ ਹੋਣਾ ਚਾਹੁੰਦਾ ਹੈ, ਤਾਂ ਜਾ ਜਾਕੇ ਆਪਣੀਆਂ ਸਾਰੀਆਂ ਚੀਜ਼ਾਂ ਵੇਚ ਦੇ ਅਤੇ ਧਨ ਗਰੀਬ ਲੋਕਾਂ ਵਿੱਚ ਵੰਡ ਦੇ। ਇਸ ਤਰ੍ਹਾਂ ਤੈਨੂੰ ਸਵਰਗ ਵਿੱਚ ਖਜ਼ਾਨਾ ਮਿਲੇਗਾ। ਫ਼ੇਰ ਤੂੰ ਆਕੇ ਮੇਰੇ ਪਿੱਛੇ ਹੋ ਤੁਰ।”

Mark 10:21
ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿੱਛੇ ਹੋ ਤੁਰ।”

Luke 18:22
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਆਗੂ ਨੂੰ ਆਖਿਆ, “ਅਜੇ ਵੀ ਇੱਕ ਚੀਜ ਹੈ ਜਿਸਦੀ ਤੇਰੇ ਵਿੱਚ ਘਾਟ ਹੈ। ਉਹ ਇਹ ਕਿ ਤੇਰੇ ਕੋਲ ਜਿੰਨੀ ਵੀ ਦੌਲਤ ਹੈ ਉਸ ਨੂੰ ਵੇਚਕੇ ਧਨ ਗਰੀਬਾਂ ਵਿੱਚ ਵੰਡ ਦੇ। ਤੈਨੂੰ ਸਵਰਗ ਵਿੱਚ ਤੇਰਾ ਖਜਾਨਾ ਮਿਲੇਗਾ। ਇਹ ਸਭ ਕਰਕੇ ਫਿਰ ਤੂੰ ਮੇਰੇ ਕੋਲ ਆ ਤੇ ਮੇਰੇ ਪਿੱਛੇ-ਪਿੱਛੇ ਚੱਲ।”

John 11:43
ਇਸ ਪ੍ਰਾਰਥਨਾ ਤੋਂ ਬਾਦ ਉਸ ਨੇ ਉੱਚੀ ਅਵਾਜ਼ ਵਿੱਚ ਬੁਲਾਇਆ, “ਲਾਜ਼ਰ, ਬਾਹਰ ਨਿਕਲ ਆ।”

Acts 7:3
ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, ‘ਤੂੰ ਆਪਣਾ ਦੇਸ਼ ਅਤੇ ਲੋਕਾਂ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।’

Acts 7:34
ਮੈਂ ਆਪਣੇ ਲੋਕਾਂ ਦੇ ਕਸ਼ਟਾਂ ਤੋਂ ਬਹੁਤ ਸੁਚੇਤ ਹਾਂ। ਅਤੇ ਉਨ੍ਹਾਂ ਨੂੰ ਬੜਾ ਕੁਰਲਾਉਂਦਿਆਂ ਹੋਇਆਂ ਸੁਣਿਆ ਹੈ। ਇਸੇ ਲਈ ਮੈਂ ਉਨ੍ਹਾਂ ਨੂੰ ਬਚਾਉਣ ਲਈ ਉੱਤਰਿਆ ਹਾਂ। ਹੁਣ, ਮੂਸਾ, ਮੈਂ ਤੈਨੂੰ ਵਾਪਸ ਮਿਸਰ ਵਿੱਚ ਭੇਜਾਂਗਾ।’

Romans 1:13
ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਬੜੀ ਵਾਰ ਤੁਹਾਡੇ ਕੋਲ ਆਉਣ ਦੀ ਯੋਜਨਾ ਬਣਾਈ ਪਰ ਹੁਣ ਤੱਕ ਮੈਨੂੰ ਆਗਿਆ ਨਹੀਂ ਸੀ ਦਿੱਤੀ ਗਈ। ਮੈਂ ਤੁਹਾਨੂੰ ਮਿਲਣਾ ਚਾਹੁੰਨਾ ਤਾਂ ਜੋ ਮੈਂ ਤੁਹਾਡੇ ਆਤਮਕ ਵਾਧੇ ਵਿੱਚ ਤੁਹਾਡੀ ਸਹਾਇਤਾ ਕਰ ਸੱਕਾਂ ਉਵੇਂ ਜਿਵੇਂ ਮੈਂ ਹੋਰਨਾਂ ਕੌਮਾਂ ਵਿੱਚ ਲੋਕਾਂ ਦੀ ਸਹਾਇਤਾ ਕੀਤੀ ਹੈ।

Revelation 17:1
ਜਾਨਵਰ ਤੇ ਸਵਾਰ ਔਰਤ ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ। ਇਹ ਉਨ੍ਹਾਂ ਦੂਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਪਾਸ ਸੱਤ ਪਿਆਲੇ ਸਨ। ਦੂਤ ਨੇ ਆਖਿਆ, “ਆਓ, ਮੈਂ ਤੁਹਾਨੂੰ ਉਹ ਸਜ਼ਾ ਦਿਖਾਉਂਦਾ ਹਾਂ ਜਿਹੜੀ ਪ੍ਰੱਸਿਧ ਵੇਸ਼ਵਾ ਨੂੰ ਦਿੱਤੀ ਜਾਵੇਗੀ। ਉਹ ਉਹੀ ਹੈ ਜਿਹੜੀ ਬਹੁਤ ਸਾਰੇ ਪਾਣੀਆਂ ਉੱਤੇ ਬੈਠੀ ਹੋਈ ਹੈ।

Revelation 21:9
ਉਨ੍ਹਾਂ ਸੱਤਾਂ ਦੂਤਾਂ ਵਿੱਚੋਂ ਇੱਕ ਮੇਰੇ ਕੋਲ ਆਇਆ, ਜਿਸ ਕੋਲ ਆਖਰੀ ਸੱਤ ਮੁਸ਼ਕਿਲਾਂ ਨਾਲ ਭਰੇ ਸੱਤ ਕਟੋਰੇ ਸਨ। ਦੂਤ ਨੇ ਆਖਿਆ, “ਮੇਰੇ ਨਾਲ ਆ, ਮੈਂ ਤੁਹਾਨੂੰ ਲੇਲੇ ਦੀ ਪਤਨੀ, ਲਾੜੀ ਦਿਖਾਵਾਂਗਾ।”

Occurences : 9

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்