Matthew 6:7
“ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਤੁਸੀਂ ਉਨ੍ਹਾਂ ਲੋਕਾਂ ਵਾਂਗ ਨਾ ਕਰੋ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਅਰਥਹੀਣ ਗੱਲਾਂ ਆਖਣੀਆਂ ਜਾਰੀ ਰੱਖਦੇ ਹਨ। ਉਹ ਸੋਚਦੇ ਹਨ, ਪਰਮੇਸ਼ੁਰ ਉਨ੍ਹਾਂ ਨੂੰ ਸੁਣੇਗਾ ਕਿਉਂਕਿ ਉਹ ਵੱਧ ਬੋਲਦੇ ਹਨ।
Luke 1:13
ਫ਼ੇਰ ਦੂਤ ਨੇ ਉਸ ਨੂੰ ਕਿਹਾ, “ਜ਼ਕਰਯਾਹ ਡਰ ਨਾ! ਤੇਰੀ ਪ੍ਰਾਰਥਨਾ ਪਰਮੇਸ਼ੁਰ ਨੇ ਸੁਣ ਲਈ ਹੈ। ਤੇਰੀ ਪਤਨੀ ਇਲੀਸਬਤ ਇੱਕ ਬੱਚੇ ਨੂੰ ਜਨਮ ਦੇਵੇਗੀ। ਅਤੇ ਤੂੰ ਉਸਦਾ ਨਾਮ ਯੂਹੰਨਾ ਰੱਖੀਂ।
Acts 10:31
ਉਸ ਆਦਮੀ ਨੇ ਕਿਹਾ, ‘ਕੁਰਨੇਲਿਯੁਸ, ਪਰਮੇਸ਼ੁਰ ਨੇ ਤੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਗਰੀਬਾਂ ਨੂੰ ਦਿੱਤੀਆਂ ਤੇਰੀਆਂ ਦਾਤਾਂ ਵੇਖ ਲਈਆਂ ਹਨ।
1 Corinthians 14:21
ਪੋਥੀਆਂ ਵਿੱਚ ਲਿਖਿਆ ਹੈ: “ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਲੋਕਾਂ ਰਾਹੀਂ ਅਤੇ ਪਰਦੇਸੀਆਂ ਦੇ ਬੁੱਲ੍ਹਾਂ ਦੁਆਰਾ ਮੈਂ ਇਨ੍ਹਾਂ ਲੋਕਾਂ ਨਾਲ ਗੱਲਾਂ ਕਰਾਂਗਾ, ਪਰੰਤੂ ਤਾਂ ਵੀ ਇਹ ਲੋਕ ਮੇਰੀ ਆਗਿਆ ਦਾ ਪਾਲਣ ਨਹੀਂ ਕਰਨਗੇ।” ਇਹੀ ਹੈ ਜੋ ਪ੍ਰਭੂ ਆਖਦਾ ਹੈ।
Hebrews 5:7
ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹੜਾ ਉਸ ਨੂੰ ਮੌਤ ਤੋਂ ਬਚਾ ਸੱਕਦਾ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਾਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸ ਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।
Occurences : 5
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்