No lexicon data found for Strong's number: 1637

Matthew 25:3
ਪੰਜ ਮੂਰਖ ਕੁਆਰੀਆਂ ਆਪਣੇ ਨਾਲ ਮਸ਼ਾਲਾਂ ਤਾਂ ਲੈ ਕੇ ਆਈਆਂ ਪਰ ਉਨ੍ਹਾਂ ਦੇ ਜਗਦੇ ਰਹਿਣ ਵਾਸਤੇ ਹੋਰ ਤੇਲ ਨਾ ਲੈ ਕੇ ਆਈਆਂ, ਤਾਂ ਜੋ ਮਸ਼ਾਲ ਜਗਦੀ ਰਹੇ।

Matthew 25:4
ਦੂਜੇ ਪਾਸੇ, ਪੰਜ ਸਿਆਣੀਆਂ ਕੁਆਰੀਆਂ ਆਪਣੀਆਂ ਮਸ਼ਾਲਾਂ ਨਾਲ ਤੇਲ ਵਾਲਾ ਭਾਂਡਾ ਵੀ ਲਿਆਈਆਂ।

Matthew 25:8
ਪਰ ਮੂਰਖ ਕੁਆਰੀਆਂ ਨੇ ਸਿਆਣੀਆਂ ਕੁਆਰੀਆਂ ਨੂੰ ਆਖਿਆ, ‘ਸਾਨੂੰ ਆਪਣੀਆਂ ਮਸ਼ਾਲਾਂ ਵਿੱਚੋਂ ਥੋੜਾ ਤੇਲ ਦੇ ਦੇਵੋ, ਜੋ ਤੇਲ ਸਾਡੇ ਕੋਲ ਸੀ ਲਗਭੱਗ ਮੁੱਕ ਚੁੱਕਿਆ ਹੈ ਅਤੇ ਸਾਡੀਆਂ ਮਸ਼ਾਲਾਂ ਬੁਝ ਰਹੀਆਂ ਹਨ।’

Mark 6:13
ਅਤੇ ਉਨ੍ਹਾਂ ਨੇ ਲੋਕਾਂ ਵਿੱਚੋਂ ਕਾਫ਼ੀ ਸਾਰੇ ਭੂਤਾਂ ਨੂੰ ਕੱਢਿਆ ਅਤੇ ਉਨ੍ਹਾਂ ਨੇ ਮਰੀਜ਼ਾਂ ਨੂੰ ਜੈਤੂਨ ਦੇ ਤੇਲ ਨਾਲ ਮਾਲਿਸ਼ ਕਰਕੇ ਚੰਗਾ ਕੀਤਾ।

Luke 7:46
ਤੂੰ ਮੇਰਾ ਸਿਰ ਤੇਲ ਨਾਲ ਨਹੀਂ ਝਸਿਆ ਪਰ ਉਸ ਨੇ ਅਤਰ ਨਾਲ ਮੇਰੇ ਪੈਰ ਮਲੇ।

Luke 10:34
ਉਹ ਉਸ ਦੇ ਨੇੜੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸ ਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸ ਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸ ਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉੱਥੇ ਜਾਕੇ ਉਸਦੀ ਟਹਿਲ ਕੀਤੀ।

Luke 16:6
ਉਸ ਮਨੁੱਖ ਨੇ ਆਖਿਆ, ‘ਮੈਂ ਉਸ ਦੇ ਜੈਤੂਨ ਦੇ ਤੇਲ ਦੇ ਅੱਠ ਹਜ਼ਾਰ ਪੌਂਡ ਦੇਣੇ ਹਨ।’ ਤਾਂ ਮੁਖਤਿਆਰ ਨੇ ਉਸ ਨੂੰ ਕਿਹਾ, ‘ਆਪਣੀ ਵਹੀ ਲੈ ਅਤੇ ਬੈਠਕੇ ਚਾਰ ਹਜ਼ਾਰ ਪੌਂਡ ਲਿਖ ਦੇ।’

Hebrews 1:9
ਤੂੰ ਉਸੇ ਨੂੰ ਪਿਆਰ ਕੀਤਾ ਜੋ ਸਹੀ ਹੈ ਅਤੇ ਉਸ ਨੂੰ ਨਫ਼ਰਤ ਕੀਤੀ ਜੋ ਗਲਤ ਹੈ। ਇਸੇ ਲਈ, ਪਰਮੇਸ਼ੁਰ ਨੇ, ਤੇਰੇ ਪਰਮੇਸ਼ੁਰ ਨੇ, ਤੈਨੂੰ ਤੇਰੇ ਸਾਥੀਆਂ ਨਾਲੋਂ ਵੱਧੇਰੇ ਆਨੰਦ ਦਿੱਤਾ ਹੈ।”

James 5:14
ਜੇ ਤੁਹਾਡੇ ਵਿੱਚੋਂ ਕੋਈ ਬਿਮਾਰ ਹੈ ਤਾਂ ਉਸ ਨੂੰ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਉਣਾ ਚਾਹੀਦਾ ਹੈ। ਅਤੇ ਬਜ਼ੁਰਗਾਂ ਨੂੰ ਚਾਹੀਦਾ ਹੈ ਕਿ ਉਹ ਪ੍ਰਭੂ ਦੇ ਨਾਮ ਤੇ ਉਸ ਉੱਪਰ ਤੇਲ ਮਲਣ ਅਤੇ ਉਸ ਲਈ ਪ੍ਰਾਰਥਨਾ ਕਰਨ।

Revelation 6:6
ਫ਼ੇਰ ਮੈਂ ਇੱਕ ਅਵਾਜ਼ ਵਰਗੀ ਚੀਜ਼ ਸੁਣੀ। ਇਹ ਅਵਾਜ਼ ਓੱਥੋਂ ਆ ਰਹੀ ਸੀ ਜਿੱਥੇ ਚਾਰ ਸਜੀਵ ਚੀਜ਼ਾਂ ਸਨ। ਅਵਾਜ਼ ਨੇ ਆਖਿਆ, “ਇੱਕ ਦਿਨ ਦੀ ਤਨਖਾਹ ਵਜੋਂ ਇੱਕ ਚੌਥਾਈ ਕਣਕ ਦਾ ਮਾਪ। ਅਤੇ ਇੱਕ ਦਿਨ ਦੀ ਤਨਖਾਹ ਵਜੋਂ ਤਿੰਨ ਚੌਥਾਈ ਜੌਆਂ ਦਾ ਮਾਪ। ਪਰ ਤੇਲ ਅਤੇ ਮੈਨੂੰ ਬਰਬਾਦ ਨਾ ਕਰੋ।”

Occurences : 11

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்