ਮੱਤੀ 18:20
ਇਹ ਸੱਚ ਹੈ ਕਿਉਂਕਿ ਦੋ ਜਾਂ ਤਿੰਨ ਮਨੁੱਖ ਮੇਰੇ ਨਾਂ ਤੇ ਇਕੱਠੇ ਹੋਣ, ਤਾਂ ਮੈਂ ਉੱਥੇ ਉਨ੍ਹਾਂ ਦੇ ਨਾਲ ਹਾਂ।”
ਮੱਤੀ 20:15
ਕੀ ਇਹ ਮੇਰਾ ਹੱਕ ਨਹੀਂ ਕਿ ਮੈਂ ਆਪਣੇ ਪੈਸੇ ਨੂੰ ਜਿਵੇਂ ਚਾਹਾਂ ਇਸਤੇਮਾਲ ਕਰਾਂ? ਜਾਂ ਤੈਨੂੰ ਈਰਖਾ ਹੈ ਕਿਉਂਕਿ ਮੈਂ ਉਨ੍ਹਾਂ ਲੋਕਾਂ ਨਾਲ ਉਦਾਰ ਹਾਂ ਜੋ ਮਗਰੋਂ ਆਏ।’
ਮੱਤੀ 20:23
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸੱਚ ਮੁੱਚ ਜੋ ਕਸ਼ਟ ਮੈਂ ਝੱਲਾਂਗਾ ਤੁਸੀਂ ਵੀ ਝੱਲੋਂਗੇ। ਪਰ ਮੈਂ ਉਹ ਨਹੀਂ ਹਾਂ ਜੋ ਇਸ ਗੱਲ ਦੀ ਚੋਣ ਕਰੇਗਾ ਕਿ ਕੌਣ ਮੇਰੇ ਸੱਜੇ ਪਾਸੇ ਬੈਠੇਗਾ ਅਤੇ ਕੌਣ ਖੱਬੇ ਪਾਸੇ। ਉਹ ਜਗ੍ਹਾਵਾਂ ਕੌਣ ਪਾਵੇਗਾ ਮੇਰੇ ਪਿਤਾ ਨੇ ਫ਼ੈਸਲਾ ਕਰ ਲਿਆ ਹੈ। ਉਹ ਥਾਵਾਂ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹਨ ਜਿਨ੍ਹਾਂ ਲਈ ਉਹ ਬਣਾਈਆਂ ਗਈਆਂ ਹਨ।”
ਮੱਤੀ 25:27
ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁੜਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ।
ਮਰਕੁਸ 8:38
ਕਿਉਂਕਿ ਜੋ ਮਨੁੱਖ ਇਸ ਪੀੜ੍ਹੀ ਵਿੱਚ ਜੀਅ ਰਹੇ ਹਨ ਉਹ ਬੜੀ ਬੁਰੀ ਅਤੇ ਪਾਪ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ। ਜੇਕਰ ਕੋਈ ਮੇਰੇ ਅਤੇ ਮੇਰੇ ਉਪਦੇਸ਼ ਬਾਰੇ ਸ਼ਰਮਿੰਦਗੀ ਮਹਿਸੂਸ ਕਰਦਾ ਹੈ ਤਾਂ, ਮੈਂ ਵੀ ਉਦੋਂ ਉਸ ਵਿਅਕਤੀ ਤੋਂ ਸ਼ਰਮਾਵਾਂਗਾ ਜਦੋਂ ਮੈਂ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਸਣੇ ਆਵਾਂਗਾ।”
ਮਰਕੁਸ 10:40
ਪਰ ਕੌਣ ਮੇਰੇ ਸੱਜੇ ਅਤੇ ਖੱਬੇ ਪਾਸੇ ਬੈਠੇਗਾ ਇਸਦਾ ਫ਼ੈਸਲਾ ਕਰਨ ਵਾਲਾ ਮੈਂ ਨਹੀਂ ਹਾਂ! ਇਹ ਜਗ੍ਹਾਵਾਂ ਉਨ੍ਹਾਂ ਲਈ ਰੱਖੀਆਂ ਗਈਆਂ ਹਨ ਜਿਨ੍ਹਾਂ ਲਈ ਇਹ ਤਿਆਰ ਕੀਤੀਆਂ ਗਈਆਂ ਹਨ।”
ਲੋਕਾ 9:26
ਜੇਕਰ ਕੋਈ ਮੈਥੋਂ ਅਤੇ ਮੇਰੇ ਬਚਨਾਂ ਤੋਂ ਸ਼ਰਮਾਵੇਗਾ ਤਾਂ ਮਨੁੱਖ ਦਾ ਪੁੱਤਰ ਵੀ ਉਸ ਤੋਂ ਸ਼ਰਮਾਵੇਗਾ, ਜਦੋਂ ਉਹ ਆਪਣੀ ਮਹਿਮਾ ਅਤੇ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ।
ਲੋਕਾ 15:31
“ਪਰ ਪਿਤਾ ਨੇ ਵੱਡੇ ਪੁੱਤਰ ਨੂੰ ਕਿਹਾ, ‘ਪੁੱਤਰ ਤੂੰ ਹਮੇਸ਼ਾ ਮੇਰੇ ਕੋਲ ਹੈਂ, ਇਸ ਲਈ ਜੋ ਕੁਝ ਮੇਰਾ ਹੈ ਸੋ ਤੇਰਾ ਹੀ ਹੈ।
ਲੋਕਾ 22:19
ਫਿਰ ਯਿਸੂ ਨੇ ਰੋਟੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਤੋੜੀ ਅਤੇ ਇਹ ਕਹਿ ਕੇ ਰਸੂਲਾਂ ਨੂੰ ਦਿੱਤੀ, “ਇਹ ਰੋਟੀ ਮੇਰਾ ਸਰੀਰ ਹੈ ਜੋ ਮੈਂ ਤੁਹਾਡੇ ਲਈ ਦੇ ਰਿਹਾ ਹਾਂ, ਮੇਰੀ ਯਾਦਗੀਰੀ ਲਈ ਇਹ ਕਰਿਆ ਕਰੋ।”
ਯੂਹੰਨਾ 3:29
ਲਾੜੀ ਕੇਵਲ ਲਾੜੇ ਵਾਸਤੇ ਹੀ ਹੈ। ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਉਦੋਂ ਬਹੁਤ ਖੁਸ਼ ਹੁੰਦਾ ਹੈ ਜਦੋਂ ਉਹ ਲਾੜੇ ਦੀ ਅਵਾਜ਼ ਸੁਣਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।
Occurences : 71
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்