No lexicon data found for Strong's number: 175

Matthew 13:22
“ਜਿਹੜਾ ਬੀਜ ਕੰਡਿਆਲੀਆਂ ਤੇ ਡਿੱਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵੱਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸੱਕਦਾ।

Mark 4:19
ਪਰ ਜਦੋਂ ਇਸ ਜ਼ਿੰਦਗੀ ਦੀਆਂ ਚਿੰਤਾਵਾਂ, ਧਨ ਦੀ ਚਮਕ-ਦਮਕ ਅਤੇ ਸਾਰੀਆਂ ਚੀਜ਼ਾਂ ਤੇ ਕਬਜ਼ਾ ਕਰਨ ਦਾ ਲਾਲਚ ਉਨ੍ਹਾਂ ਦੇ ਦਿਲਾਂ ਵਿੱਚ ਆਉਂਦਾ ਹੈ ਤਾਂ, ਇਹ ਗੱਲਾਂ ਉਪਦੇਸ਼ਾਂ ਨੂੰ ਘੁੱਟ ਦਿੰਦੀਆਂ ਹਨ ਅਤੇ ਉਹ ਫ਼ਲ ਨਹੀਂ ਦੇਣ ਦਿੰਦੀਆਂ। ਇਸ ਲਈ ਉਹ ਅਫ਼ਲ ਰਹਿ ਜਾਂਦੇ ਹਨ।

1 Corinthians 14:14
ਜਦੋਂ ਮੈਂ ਕਿਸੇ ਦੂਸਰੀ ਭਾਸ਼ਾ ਵਿੱਚ ਪ੍ਰਾਰਥਨਾ ਕਰਦਾ ਹਾਂ, ਸਿਰਫ਼ ਮੇਰਾ ਆਤਮਾ ਹੀ ਪ੍ਰਾਰਥਨਾ ਕਰ ਰਿਹਾ ਹੁੰਦਾ ਹੈ, ਜਿੱਥੇ ਕਿ ਮੇਰਾ ਮਨ ਇਸ ਵਿੱਚੋਂ ਕੁਝ ਵੀ ਪ੍ਰਾਪਤ ਨਹੀਂ ਕਰਦਾ।

Ephesians 5:11
ਅਜਿਹੀਆਂ ਗੱਲਾਂ ਨਾ ਕਰੋ ਜਿਹੜੀਆਂ ਉਹ ਲੋਕ ਕਰਦੇ ਹਨ, ਜਿਹੜੇ ਹਨੇਰੇ ਵਿੱਚ ਹਨ। ਅਜਿਹੀਆਂ ਗੱਲਾਂ ਕੋਈ ਲਾਭ ਨਹੀਂ ਲਿਆਉਂਦੀਆਂ। ਪਰ ਇਹ ਦਰਸ਼ਾਉਣ ਲਈ ਚੰਗੀਆਂ ਗੱਲਾਂ ਕਰੋ ਕਿ ਹਨੇਰੇ ਵਿੱਚਲੀਆਂ ਗੱਲਾਂ ਗਲਤ ਹਨ।

Titus 3:14
ਸਾਡੇ ਲੋਕਾਂ ਨੂੰ ਆਪਣਾ ਜੀਵਨ ਚੰਗੀਆਂ ਗੱਲਾਂ ਵਿੱਚ ਲਾਉਣਾ ਸਿੱਖਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਮਦ੍ਦ ਕਰਨੀ ਸਿੱਖਣੀ ਚਾਹੀਦੀ ਹੈ, ਜਿਹੜੇ ਬਹੁਤ ਜ਼ਰੂਰੀ ਲੋੜਾਂ ਵਿੱਚ ਹਨ। ਫ਼ੇਰ ਉਨ੍ਹਾਂ ਦੀਆਂ ਜ਼ਿੰਦਗੀਆਂ ਫ਼ਲਹੀਣ ਨਹੀਂ ਹੋਣਗੀਆਂ।

2 Peter 1:8
ਜੇ ਇਹ ਸਾਰੀਆਂ ਗੱਲਾਂ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਵਿੱਚ ਵੱਧ ਰਹੀਆਂ ਹਨ, ਤਾਂ ਇਹ ਚੀਜ਼ਾਂ ਤੁਹਾਨੂੰ ਕਦੇ ਵੀ ਬੇਕਾਰ ਨਾ ਹੋਣ ਵਿੱਚ ਮਦਦ ਕਰਨਗੀਆਂ। ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਫ਼ਲਦਾਇੱਕ ਬਨਾਉਣਗੀਆਂ।

Jude 1:12
ਇਹ ਲੋਕ ਤੁਹਾਡੇ ਖਾਸ ਉਤਸਵਾਂ ਵਿੱਚ ਭੱਦੇ ਦਾਗਾਂ ਵਰਗੇ ਹਨ। ਉਹ ਬੇਸ਼ਰਮ ਹੋਕੇ ਤੁਹਾਡੇ ਨਾਲ ਭੋਜਨ ਖਾਂਦੇ ਹਨ। ਉਹ ਸਿਰਫ਼ ਆਪਣਾ ਹੀ ਖਿਆਲ ਰੱਖਦੇ ਹਨ। ਉਹ ਬਿਨ ਵਰੱਖਾ ਵਾਲੇ ਬੱਦਲਾਂ ਵਾਂਗ ਅਤੇ ਹਵਾ ਦੁਆਰਾ ਉਡਾਏ ਜਾਣ ਵਰਗੇ ਹਨ। ਉਹ ਫ਼ਲ ਤੋਂ ਸੱਖਣੇ ਬਿਰੱਖ ਹਨ ਅਤੇ ਸਮਾਂ ਪੈਣ ਤੇ ਉਨ੍ਹਾਂ ਨੂੰ ਧਰਤੀ ਤੋਂ ਪੁੱਟ ਦਿੱਤਾ ਜਾਂਦਾ ਹੈ। ਇਸ ਲਈ ਉਹ ਦੋਹਰੀ ਮੌਤ ਮਰਦੇ ਹਨ।

Occurences : 7

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்