Matthew 17:20
ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕੱਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਵੀ ਜੇ ਕਹੋਂਗੇ, ‘ਇੱਥੋਂ ਹੱਟ ਕੇ ਉਸ ਥਾਂ ਚੱਲਾ ਜਾ’, ਤਾਂ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।”
Luke 4:9
ਤਦ ਸ਼ੈਤਾਨ ਉਸ ਨੂੰ ਯਰੂਸ਼ਲਮ ਵਿੱਚ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਕਰ ਦਿੱਤਾ ਅਤੇ ਆਖਿਆ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਇੱਥੋਂ ਥੱਲੇ ਕੁੱਦ ਜਾ।
Luke 13:31
ਯਿਸੂ ਦੀ ਮੌਤ ਯਰੂਸ਼ਲਮ ਵਿੱਚ ਹੋਵੇਗੀ ਉਸੇ ਵਕਤ ਕੁਝ ਫ਼ਰੀਸੀਆਂ ਨੇ ਯਿਸੂ ਦੇ ਕੋਲ ਆਣਕੇ ਉਸ ਨੂੰ ਕਿਹਾ, “ਇਸ ਥਾਂ ਤੋਂ ਦੂਰ ਚੱਲਿਆ ਜਾ, ਅਤੇ ਕਿਤੇ ਹੋਰ ਜਾਕੇ ਲੁਕ ਜਾ, ਕਿਉਂਕਿ ਹੇਰੋਦੇਸ ਤੈਨੂੰ ਮਾਰਨ ਦੀ ਵਿਉਂਤ ਬਣਾ ਰਿਹਾ ਹੈ।”
Luke 16:26
ਇਸਤੋਂ ਇਲਾਵਾ ਤੁਹਾਡੇ ਤੇ ਸਾਡੇ ਵਿੱਚਕਾਰ ਇੱਕ ਗਹਿਰੀ ਖੱਡ ਹੈ, ਇਸ ਲਈ ਅਗਰ ਕੋਈ ਵੀ, ਜੋ ਤੇਰੀ ਮਦਦ ਕਰਨੀ ਚਾਹੁੰਦਾ ਹੈ, ਤਾਂ ਉਹ ਉਧਰ ਨਹੀਂ ਜਾ ਸੱਕਦਾ ਅਤੇ ਨਾ ਹੀ ਕੋਈ ਉਧਰੋਂ ਇਧਰ ਆ ਸੱਕਦਾ ਹੈ।’
John 2:16
ਫ਼ਿਰ ਯਿਸੂ ਨੇ ਘੁੱਗੀਆਂ ਵੇਚਣ ਵਾਲੇ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਮੰਡੀ ਨਾ ਬਣਾਓ।”
John 7:3
ਇਸ ਲਈ ਯਿਸੂ ਦੇ ਭਰਾਵਾਂ ਨੇ ਉਸ ਨੂੰ ਆਖਿਆ, “ਹੁਣ ਤੂੰ ਵਿਦਾ ਹੋ ਅਤੇ ਯਹੂਦਿਯਾ ਨੂੰ ਜਾ ਤਾਂ ਜੋ ਜਿਹੜੇ ਕਰਿਸ਼ਮੇ ਤੂੰ ਕਰਦਾ ਹੈਂ ਉੱਥੇ ਤੇਰੇ ਚੇਲੇ ਵੇਖ ਸੱਕਣ,
John 14:31
ਪਰ ਜਗਤ ਨੂੰ ਪਤਾ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। “ਉੱਠੋ, ਅਸੀਂ ਹੁਣ ਇੱਥੋਂ ਚੱਲੀਏ।”
John 18:36
ਯਿਸੂ ਨੇ ਆਖਿਆ, “ਮੇਰਾ ਰਾਜ ਇਸ ਦੁਨੀਆਂ ਦਾ ਨਹੀਂ ਹੈ। ਜੇਕਰ ਇਹ ਇਸ ਦੁਨੀਆਂ ਦਾ ਹੁੰਦਾ ਤਾਂ ਮੇਰੇ ਸੇਵਕ ਉਨ੍ਹਾਂ ਨਾਲ ਲੜਦੇ ਅਤੇ ਮੈਂ ਯਹੂਦੀਆਂ ਦੇ ਹਵਾਲੇ ਨਾ ਕੀਤਾ ਜਾਂਦਾ। ਪਰ ਮੇਰਾ ਰਾਜ ਕਿਸੇ ਹੋਰ ਥਾਂ ਦਾ ਹੈ ਇੱਥੋਂ ਦਾ ਨਹੀਂ।”
John 19:18
ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਇੱਕ ਮਨੁੱਖ ਉਸ ਦੇ ਦੋਹੀਂ ਪਾਸੀ ਅਤੇ ਯਿਸੂ ਵਿੱਚਾਲੇ।
John 19:18
ਉੱਥੇ ਉਨ੍ਹਾਂ ਨੇ ਯਿਸੂ ਨੂੰ ਸਲੀਬ ਦਿੱਤੀ। ਉੱਥੇ ਦੋ ਮਨੁੱਖ ਹੋਰ ਸਨ ਜਿਨ੍ਹਾਂ ਨੂੰ ਯਿਸੂ ਨਾਲ ਸਲੀਬ ਦਿੱਤੀ ਗਈ ਸੀ। ਇੱਕ ਇੱਕ ਮਨੁੱਖ ਉਸ ਦੇ ਦੋਹੀਂ ਪਾਸੀ ਅਤੇ ਯਿਸੂ ਵਿੱਚਾਲੇ।
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்