Matthew 3:17
ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”
Matthew 12:18
“ਇਹ ਮੇਰਾ ਸੇਵਕ ਹੈ ਜਿਸ ਨੂੰ ਮੈਂ ਚੁਣਿਆ ਹੈ। ਮੇਰਾ ਪਿਆਰਾ ਹੈ ਜਿਸਤੋਂ ਮੈਂ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਉੱਪਰ ਰੱਖਾਂਗਾ, ਅਤੇ ਉਹ ਕੌਮਾਂ ਵਿੱਚ ਨਿਆਂ ਦਾ ਐਲਾਨ ਕਰੇਗਾ।
Matthew 17:5
ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।”
Mark 1:11
ਸਵਰਗ ਵਿੱਚੋਂ ਅਕਾਸ਼ਵਾਣੀ ਹੋਈ, “ਤੂੰ ਮੇਰਾ ਪਿਆਰਾ ਪੁੱਤਰ ਹੈ। ਮੈਂ ਤੈਥੋਂ ਬਹੁਤ ਖੁਸ਼ ਹਾਂ।”
Luke 3:22
ਪਵਿੱਤਰ ਆਤਮਾ ਘੁੱਗੀ ਦੇ ਰੂਪ ਵਿੱਚ ਉਸ ਉੱਪਰ ਆਇਆ ਅਤੇ ਫ਼ੇਰ ਸੁਰਗਾਂ ਤੋਂ ਇੱਕ ਬਾਣੀ ਆਈ, “ਤੂੰ ਮੇਰਾ ਪਿਆਰਾ ਪੁੱਤਰ ਹੈ! ਮੈਂ ਤੈਨੂੰ ਪਿਆਰ ਕਰਦਾ ਹਾਂ ਅਤੇ ਤੇਰੇ ਤੇ ਬਹੁਤ ਖੁਸ਼ ਹਾਂ।”
Luke 12:32
ਧਨ ਉੱਤੇ ਨਿਰਭਰ ਨਾ ਹੋਵੋ “ਛੋਟੇ ਇੱਜੜ, ਡਰ ਨਾ! ਕਿਉਂਕਿ ਤੇਰਾ ਪਿਤਾ ਤਾਂ ਤੈਨੂੰ ਰਾਜ ਦੇਣਾ ਚਾਹੁੰਦਾ ਹੈ।
Romans 15:26
ਮਕਦੂਨਿਯਾ ਅਤੇ ਅਖਾਯਾ ਦੇ ਸ਼ਰਧਾਲੂਆਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਲੋਕਾਂ ਦੀ ਮਦਦ ਲਈ, ਜਿਹੜੇ ਗਰੀਬ ਹਨ, ਕੁਝ ਪੈਸਾ ਇਕੱਠਾ ਕਰਨ ਦਾ ਨਿਸ਼ਚਾ ਕੀਤਾ ਹੈ।
Romans 15:27
ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਉਨ੍ਹਾਂ ਦੀ ਮਦਦ ਕਰਨ ਵਿੱਚ ਖੁਸ਼ ਸਨ। ਅਸਲ ਵਿੱਚ, ਉਨ੍ਹਾਂ ਨੇ ਮਹਿਸੂਸ ਕੀਤਾ ਕਿ ਇਹ ਉਨ੍ਹਾਂ ਦਾ ਫ਼ਰਜ਼ ਸੀ। ਉਨ੍ਹਾਂ ਨੇ ਗੈਰ ਯਹੂਦੀ ਹੁੰਦਿਆਂ ਹੋਇਆਂ ਵੀ ਯਹੂਦੀਆਂ ਦੀਆਂ ਆਤਮਕ ਅਸੀਸਾਂ ਵਿੱਚ ਸਾਂਝ ਪਾਈ ਸੀ। ਇਸ ਲਈ ਹੁਣ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਉਨ੍ਹਾਂ ਨੂੰ ਯਹੂਦੀਆਂ ਦੀ ਭੌਤਿਕ ਵਸਤਾਂ ਨਾਲ, ਜਿਹੜੀਆਂ ਉਨ੍ਹਾਂ ਕੋਲ ਹਨ ਸਹਾਇਤਾ ਕਰਨੀ ਚਾਹੀਦੀ ਹੈ।
1 Corinthians 1:21
ਪਰਮੇਸ਼ੁਰ ਆਪਣੀ ਸੂਝ ਨਾਲ ਇਹੋ ਚਾਹੁੰਦਾ ਸੀ; ਦੁਨੀਆਂ ਪਰਮੇਸੁਰ ਨੂੰ ਆਪਣੀ ਸਿਆਣਪ ਨਾਲ ਨਹੀਂ ਜਾਣਦੀ ਸੀ। ਇਸੇ ਲਈ ਪਰਮੇਸ਼ੁਰ ਨੇ ਇੱਕ ਅਜਿਹੇ ਸੰਦੇਸ਼ ਦਾ ਇਸਤੇਮਾਲ ਕੀਤਾ ਜੋ ਉਸ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਨੂੰ ਬਚਾਉਣ ਲਈ ਮੂਰੱਖਤਾ ਜਾਪਦਾ ਹੈ।
1 Corinthians 10:5
ਪਰ ਪਰਮੇਸ਼ੁਰ ਇਨ੍ਹਾਂ ਵਿੱਚੋਂ ਬਹੁਤਿਆਂ ਉੱਤੇ ਪ੍ਰਸੰਨ ਨਹੀਂ ਸੀ। ਉਹ ਰੇਗਿਸਤਾਨ ਵਿੱਚ ਮਾਰੇ ਗਏ।
Occurences : 21
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்