Base Word
εὐλογέω
Short Definitionto speak well of, i.e., (religiously) to bless (thank or invoke a benediction upon, prosper)
Long Definitionto praise, celebrate with praises
Derivationfrom a compound of G2095 and G3056
Same asG2095
International Phonetic Alphabetɛβ.loˈɣɛ.o
IPA modev.lowˈɣe̞.ow
Syllableeulogeō
Dictionev-loh-GEH-oh
Diction Modave-loh-GAY-oh
Usagebless, praise

Matthew 5:44
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਵੀ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।

Matthew 14:19
ਫ਼ੇਰ ਯਿਸੂ ਨੇ ਭੀੜ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ: ਉਸ ਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।

Matthew 21:9
ਭੀੜ ਜਿਹੜੀ ਉਸ ਦੇ ਅੱਗੇ ਤੇ ਪਿੱਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ, “ਦਾਊਦ ਦੇ ਪੁੱਤਰ ਨੂੰ ਉਸਤਤਿ ‘ਉਹ ਧੰਨ ਹੈ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!’ ਸਵਰਗ ਵਿੱਚ ਪਰਮੇਸ਼ੁਰ ਨੂੰ ਉਸਤਤਿ!”

Matthew 23:39
ਮੈਂ ਤੈਨੂੰ ਦੱਸ ਰਿਹਾ ਹਾਂ ਕਿ ਤੂੰ ਮੈਨੂੰ ਇਸਤੋਂ ਬਾਦ ਫ਼ਿਰ ਨਹੀਂ ਵੇਖੇਂਗਾ ਤਦ ਤੱਕ ਜਦ ਸਭ ਇਹ ਨਹੀਂ ਕਹਿਣਗੇ ਧੰਨ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ।”

Matthew 25:34
“ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹੜੇ ਉਸ ਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।

Matthew 26:26
ਪ੍ਰਭੂ ਦਾ ਰਾਤ ਦਾ ਖਾਣਾ ਜਦੋਂ ਉਹ ਖਾ ਰਹੇ ਸਨ ਤਾਂ ਯਿਸੂ ਨੇ ਥੋੜੀ ਰੋਟੀ ਲਈ। ਯਿਸੂ ਨੇ ਰੋਟੀ ਲਈ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਆਪਣੇ ਚੇਲਿਆਂ ਵਿੱਚ ਵੰਡ ਦਿੱਤਾ ਅਤੇ ਕਿਹਾ, “ਇਹ ਰੋਟੀ ਲਵੋ ਤੇ ਖਾ ਲਵੋ ਕਿਉਂ ਜੋ ਇਹ ਮੇਰਾ ਸ਼ਰੀਰ ਹੈ।”

Mark 6:41
ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਹੱਥ ਵਿੱਚ ਫ਼ੜੀਆਂ, ਅਕਾਸ਼ ਵੱਲ ਵੇਖਕੇ ਇਨ੍ਹਾਂ ਵਾਸਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀਆਂ ਤੋੜੀਆਂ ਅਤੇ ਲੋਕਾਂ ਵਿੱਚ ਵੰਡਣ ਲਈ ਆਪਣੇ ਚੇਲਿਆਂ ਨੂੰ ਦੇ ਦਿੱਤੀਆਂ। ਇੰਝ ਹੀ ਯਿਸੂ ਨੇ ਮੱਛੀਆਂ ਦੇ ਟੋਟੇ ਕੀਤੇ ਅਤੇ ਉਹ ਲੋਕਾਂ ਨੂੰ ਦੇ ਦਿੱਤੇ।

Mark 8:7
ਚੇਲਿਆਂ ਕੋਲ ਕੁਝ ਛੋਟੀਆਂ ਮੱਛੀਆਂ ਵੀ ਸਨ ਅਤੇ ਉਸ ਨੇ ਮੱਛੀ ਵੀ ਲਈ ਅਤੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਅਤੇ ਉਸ ਨੇ ਉਨ੍ਹਾਂ ਨੂੰ ਮੱਛੀਆਂ ਵੀ ਲੋਕਾਂ ਵਿੱਚ ਵੰਡਣ ਲਈ ਕਿਹਾ।

Mark 10:16
ਤਾਂ ਯਿਸੂ ਨੇ ਉਨ੍ਹਾਂ ਨੂੰ ਕੁਛੜ ਚੁੱਕਿਆ, ਉਨ੍ਹਾਂ ਤੇ ਹੱਥ ਰੱਖਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ।

Mark 11:9
ਉਹ ਲੋਕ ਜਿਹੜੇ ਉਸ ਦੇ ਅੱਗੇ ਅਤੇ ਪਿੱਛੇ ਚੱਲੇ ਆ ਰਹੇ ਸਨ, ਸਾਰੇ ਉੱਚੀ-ਉੱਚੀ ਰੌਲਾ ਪਾ ਰਹੇ ਸਨ, “‘ਉਸਦੀ ਉਸਤਤਿ ਕਰੋ!’ ‘ਧੰਨ ਹੈ ਜੋ ਪ੍ਰਭੂ ਦੇ ਨਾਂ ਤੇ ਆਉਂਦਾ ਹੈ!’

Occurences : 44

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்