No lexicon data found for Strong's number: 2310

ਲੋਕਾ 6:48
ਉਸ ਆਦਮੀ ਵਰਗਾ ਹੈ ਜੋ ਕਿ ਘਰ ਬਣਾ ਰਿਹਾ ਹੈ। ਉਹ ਡੂੰਘੀ ਖੁਦਾਈ ਕਰਕੇ ਚੱਟਾਨ ਉੱਤੇ ਨੀਂਹ ਧਰਦਾ ਹੈ। ਹੜ੍ਹ ਆਉਂਦਾ ਹੈ ਅਤੇ ਹੜ੍ਹ ਦਾ ਪਾਣੀ ਉਸ ਦੇ ਘਰ ਨੂੰ ਵਹਾਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਹੜ੍ਹ ਉਸ ਘਰ ਨੂੰ ਹਿਲਾ ਨਹੀਂ ਸੱਕਦਾ, ਕਿਉਂਕਿ ਉਸ ਘਰ ਦੀ ਨੀਂਹ ਮਜਬੂਤ ਹੈ।

ਲੋਕਾ 6:49
“ਪਰ ਉਹ ਜਿਹੜਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹੜ੍ਹ ਆਇਆ ਤਾਂ ਬੜੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।”

ਲੋਕਾ 14:29
ਜੇਕਰ ਤੁਸੀਂ ਇੰਝ ਨਹੀਂ ਕਰਦੇ ਹੋ ਤਾਂ ਹੋ ਸੱਕਦਾ ਹੈ ਕਿ ਤੁਸੀਂ ਕੰਮ ਸ਼ੁਰੂ ਤਾਂ ਕਰਵਾ ਲਵੋ ਪਰ ਪੂਰਾ ਕਰਨ ਦੇ ਸਮਰੱਥ ਨਾ ਹੋਵੋ। ਜੇਕਰ ਤੁਸੀਂ ਇਸ ਨੂੰ ਪੂਰਾ ਨਹੀਂ ਕਰ ਸੱਕਦੇ, ਤਾਂ ਜੋ ਕੋਈ ਇਸ ਨੂੰ ਵੇਖੇਗਾ ਤੁਹਾਡੇ ਉੱਤੇ ਹੱਸਣਾ ਸ਼ੁਰੂ ਕਰ ਦੇਵੇਗਾ।

ਰਸੂਲਾਂ ਦੇ ਕਰਤੱਬ 16:26
ਅਚਾਨਕ ਭਿਆਨਕ ਭੁਚਾਲ ਆਇਆ। ਭੁਚਾਲ ਇੰਨਾ ਜਬਰਦਸਤ ਸੀ ਕਿ ਕੈਦਖਾਨੇ ਦੀਆਂ ਨੀਹਾਂ ਤੱਕ ਹਿੱਲ ਗਈਆਂ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁੱਲ੍ਹ ਗਏ। ਅਤੇ ਸਾਰੇ ਕੈਦੀਆਂ ਦੀਆਂ ਜੰਜ਼ੀਰਾਂ ਖੁੱਲ੍ਹ ਗਈਆਂ।

ਰੋਮੀਆਂ 15:20
ਮੈਂ ਹਮੇਸ਼ਾ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪਰਚਾਰ ਉਨ੍ਹੀਂ ਥਾਵੀਂ ਕਰਨਾ ਚਾਹਿਆ ਜਿੱਥੇ ਲੋਕਾਂ ਨੇ ਕਦੇ ਵੀ ਮਸੀਹ ਬਾਰੇ ਨਹੀਂ ਸੀ ਸੁਣਿਆ। ਮੈਂ ਅਜਿਹਾ ਇਸ ਲਈ ਕਰਦਾ ਹਾਂ ਕਿਉਂਕਿ ਮੈਂ ਕਿਸੇ ਹੋਰ ਦੇ ਕੰਮਾਂ ਤੇ ਕੁਝ ਨਹੀਂ ਉਸਾਰਨਾ ਚਾਹੁੰਦਾ ਜਿਸਦੀ ਸ਼ੁਰੂਆਤ ਪਹਿਲਾਂ ਹੀ ਹੋ ਚੁੱਕੀ ਹੋਵੇ।

੧ ਕੁਰਿੰਥੀਆਂ 3:10
ਮਾਹਰ ਨਿਰਮਾਤਾ ਵਾਂਗ ਮੈਂ ਉਸ ਘਰ ਦੀ ਬੁਨਿਆਦ ਰੱਖੀ ਹੈ। ਇਸ ਲਈ ਮੈਂ ਉਸ ਦਾਤ ਦੀ ਵਰਤੋਂ ਕੀਤੀ ਹੈ ਜਿਹੜੀ ਮੈਨੂੰ ਪਰਮੇਸ਼ੁਰ ਨੇ ਇਸ ਮੰਤਵ ਲਈ ਦਿੱਤੀ ਸੀ। ਹੋਰ ਲੋਕ ਇਸ ਬੁਨਿਆਦ ਉੱਤੇ ਉਸਾਰੀ ਕਰ ਰਹੇ ਹਨ। ਪਰ ਵਿਅਕਤੀ ਨੂੰ ਉਸਾਰੀ ਕਰਨ ਵਿੱਚ ਸਾਵੱਧਾਨੀ ਵਰਤਨੀ ਚਾਹੀਦੀ ਹੈ।

੧ ਕੁਰਿੰਥੀਆਂ 3:11
ਬੁਨਿਆਦ ਪਹਿਲਾਂ ਹੀ ਰੱਖੀ ਜਾ ਚੁੱਕੀ ਹੈ। ਕੋਈ ਵੀ ਵਿਅਕਤੀ ਹੋਰ ਬੁਨਿਆਦ ਨਹੀਂ ਰੱਖ ਸੱਕਦਾ। ਜਿਹੜੀ ਬੁਨਿਆਦ ਰੱਖੀ ਜਾ ਚੁੱਕੀ ਹੈ ਉਹ ਯਿਸੂ ਮਸੀਹ ਹੈ।

੧ ਕੁਰਿੰਥੀਆਂ 3:12
ਕੋਈ ਵੀ ਵਿਅਕਤੀ ਉਸ ਬੁਨਿਆਦ ਉੱਪਰ ਸੋਨੇ, ਚਾਂਦੀ, ਹੀਰੇ ਲੱਕੜੀ, ਘਾਹਫ਼ੂਸ ਜਾਂ ਤਿਨਕੇ ਲਾਕੇ ਉਸਾਰੀ ਕਰ ਸੱਕਦਾ ਹੈ।

ਅਫ਼ਸੀਆਂ 2:20
ਤੁਸੀਂ ਵਿਸ਼ਵਾਸੀ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ।

੧ ਤਿਮੋਥਿਉਸ 6:19
ਅਜਿਹਾ ਕਰਦਿਆਂ ਉਹ ਆਪਣੇ ਲਈ ਸਵਰਗ ਵਿੱਚ ਇੱਕ ਖਜ਼ਾਨਾ ਜੋੜ ਰਹੇ ਹੋਣਗੇ। ਉਹ ਖਜ਼ਾਨਾ ਉਨ੍ਹਾਂ ਦੇ ਭਵਿੱਖਮਈ ਜੀਵਨ ਲਈ ਇੱਕ ਪੱਕੀ ਬੁਨਿਆਦ ਹੋਵੇਗਾ। ਫ਼ੇਰ ਉਹ ਅਜਿਹਾ ਜੀਵਨ ਹਾਸਿਲ ਕਰਨ ਦੇ ਯੋਗ ਹੋ ਜਾਣਗੇ ਜਿਹੜਾ ਸੱਚਾ ਹੈ।

Occurences : 16

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்