No lexicon data found for Strong's number: 2346

Matthew 7:14
ਪਰ ਉਹ ਫਾਟਕ ਬੜਾ ਭੀੜਾ ਹੈ ਅਤੇ ਔਖਾ ਹੈ ਜਿਹੜਾ ਸੱਚੇ ਜੀਵਨ ਵੱਲ ਨੂੰ ਜਾਂਦਾ ਹੈ। ਅਤੇ ਜਿਹੜੇ ਉਸ ਨੂੰ ਲੱਭਦੇ ਹਨ ਉਹ ਵਿਰਲੇ ਹਨ।

Mark 3:9
ਜਦੋਂ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਵੇਖਿਆ ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ ਕਿ ਉਹ ਉਸ ਲਈ ਇੱਕ ਛੋਟੀ ਬੇੜੀ ਤਿਆਰ ਕਰਨ। ਤਾਂ ਕਿ ਕਿਤੇ ਲੋਕਾਂ ਦੀ ਭੀੜ ਉਸ ਨੂੰ ਦਬਾ ਨਾ ਲਵੇ।

2 Corinthians 1:6
ਜੇ ਸਾਨੂੰ ਦੁੱਖ ਤਕਲੀਫ਼ਾਂ ਮਿਲਦੀਆਂ ਹਨ ਤਾਂ ਇਹ ਸਾਡੇ ਸੁੱਖ ਅਤੇ ਮੁਕਤੀ ਲਈ ਹਨ। ਜੇ ਸਾਨੂੰ ਤੁਹਾਡੇ ਕੋਲੋਂ ਦਿਲਾਸਾ ਹੈ ਤਾਂ ਇਹ ਤੁਹਾਡੇ ਦਿਲਾਸੇ ਲਈ ਹੈ। ਇਹ ਸਾਨੂੰ ਸਾਡੇ ਕਸ਼ਟਾਂ ਵਿੱਚ ਵੀ ਸਹਿਨਸ਼ੀਲ ਬਣਾਉਂਦਾ ਹੈ।

2 Corinthians 4:8
ਅਸੀਂ ਮੁਸ਼ਕਿਲਾਂ ਵਿੱਚ ਘਿਰੇ ਹੋਏ ਹਾਂ ਪਰ ਅਸੀਂ ਹਾਰੇ ਹੋਏ ਨਹੀਂ ਹਾਂ। ਬਹੁਤੀ ਵਾਰ ਸਾਨੂੰ ਇਹ ਪਤਾ ਨਹੀਂ ਹੁੰਦਾ ਕਿ ਅਸੀਂ ਕੀ ਕਰੀਏ ਪਰ ਅਸੀਂ ਹਿੰਮਤ ਨਈਂ ਹਾਰਦੇ।

2 Corinthians 7:5
ਜਦੋਂ ਅਸੀਂ ਮਕਦੂਨਿਯਾ ਵਿੱਚ ਆਏ ਸੀ ਤਾਂ ਸਾਨੂੰ ਕੋਈ ਅਰਾਮ ਨਹੀਂ ਮਿਲਿਆ। ਸਾਨੂੰ ਸਾਰੇ ਪਾਸੇ ਔਕੜਾਂ ਦਿਖਾਈ ਦਿੰਦੀਆਂ ਸਨ। ਸਾਡੇ ਬਾਹਰ ਲੜਾਈਆਂ ਸਨ ਅਤੇ ਸਾਡੇ ਅੰਦਰ ਡਰ।

1 Thessalonians 3:4
ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਤੁਹਾਨੂੰ ਦੱਸਿਆ ਸੀ ਕਿ ਸਾਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਅਤੇ ਤੁਸੀਂ ਜਾਣਦੇ ਹੋ ਕਿ ਜਿਵੇਂ ਅਸੀਂ ਤੁਹਾਨੂੰ ਆਖਿਆ ਸੀ ਇਹ ਉਵੇਂ ਹੀ ਹੋਇਆ ਹੈ।

2 Thessalonians 1:6
ਪਰਮੇਸ਼ੁਰ ਉਹੀ ਕਰੇਗਾ ਜੋ ਸਹੀ ਹੈ ਉਹ ਉਨ੍ਹਾਂ ਲੋਕਾਂ ਨੂੰ ਤਕਲੀਫ਼ਾਂ ਦੇਵੇਗਾ ਜਿਹੜੇ ਤੁਹਾਨੂੰ ਤਕਲੀਫ਼ਾਂ ਦਿੰਦੇ ਹਨ।

2 Thessalonians 1:7
ਅਤੇ ਪਰਮੇਸ਼ੁਰ ਤੁਸਾਂ ਲੋਕਾਂ ਨੂੰ ਜਿਹੜੇ ਕਸ਼ਟ ਵਿੱਚ ਹੋ, ਸ਼ਾਂਤੀ ਦੇਵੇਗਾ ਅਤੇ ਉਹ ਸਾਨੂੰ ਸ਼ਾਂਤੀ ਦੇਵੇਗਾ ਪਰਮੇਸ਼ੁਰ ਸਾਨੂੰ ਇਹ ਸਹਾਇਤਾ ਉਦੋਂ ਦੇਵੇਗਾ ਜਦੋਂ ਸਾਨੂੰ ਪ੍ਰਭੂ ਯਿਸੂ ਪ੍ਰਗਟ ਹੋਵੇਗਾ ਯਿਸੂ ਆਪਣੇ ਸ਼ਕਤੀਸ਼ਾਲੀ ਦੂਤਾਂ ਦੇ ਨਾਲ ਸਵਰਗ ਵਿੱਚੋਂ ਆਵੇਗਾ।

1 Timothy 5:10
ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗੀਆਂ ਗੱਲਾਂ ਹਨ, ਜਿਵੇਂ ਆਪਣੇ ਬੱਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹੜੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ।

Hebrews 11:37
ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੱਤਾ ਗਿਆ ਅਤੇ ਦੋ ਟੋਟਿਆਂ ਵਿੱਚ ਵੰਡ ਦਿੱਤਾ ਗਿਆ। ਉਨ੍ਹਾਂ ਨੂੰ ਤਲਵਾਰ ਰਾਹੀਂ ਕਤਲ ਕਰ ਦਿੱਤਾ ਗਿਆ। ਕੁਝ ਲੋਕਾਂ ਨੇ ਭੇਡਾਂ ਅਤੇ ਬੱਕਰੀਆਂ ਦੀਆਂ ਖਲਾਂ ਪਾ ਲਈਆਂ ਅਤੇ ਭਟਕਣ ਲੱਗੇ। ਉਹ ਗਰੀਬ, ਸਤਾਏ ਹੋਏ, ਅਤੇ ਹੋਰਾਂ ਦੁਆਰਾ ਬਦਸਲੂਕੀ ਕੀਤੀ ਹੋਏ ਸਨ।

Occurences : 10

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்