Matthew 8:4
ਤਾਂ ਯਿਸੂ ਨੇ ਉਸ ਨੂੰ ਆਖਿਆ, “ਹੁਣੇ ਜੋ ਕੁਝ ਵਾਪਰਿਆ ਹੈ ਜਾਕੇ ਕਿਸੇ ਨੂੰ ਨਾ ਦੱਸੀਂ, ਪਰ ਜਾਕੇ ਆਪਣੇ ਜਾਜਕ ਨੂੰ ਵਿਖਾਈਂ ਅਤੇ ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਜਾਕੇ ਭੇਟਾ ਚੜ੍ਹਾ ਲੋਕਾਂ ਲਈ ਇਹ ਇੱਕ ਸਾਖੀ ਹੋਵੇਗੀ।”
Matthew 12:4
ਦਾਊਦ ਪਰਮੇਸ਼ੁਰ ਦੇ ਘਰ ਗਿਆ, ਉਸ ਨੇ ਅਤੇ ਉਸ ਦੇ ਸਾਥੀਆਂ ਨੇ ਉੱਥੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਕਿ ਦਾਊਦ ਅਤੇ ਉਸ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ। ਸਿਰਫ਼ ਜਾਜਕਾਂ ਨੂੰ ਹੀ ਇਨ੍ਹਾਂ ਨੂੰ ਖਾਣ ਦੀ ਇਜਾਜ਼ਤ ਸੀ?
Matthew 12:5
ਕੀ ਤੁਸੀਂ ਤੁਰੇਤ ਵਿੱਚ ਇਹ ਨਹੀਂ ਪੜ੍ਹਿਆ ਕਿ ਹਰ ਸਬਤ ਦੇ ਦਿਨ ਮੰਦਰ ਵਿੱਚ ਜਾਜਕ ਹੀ ਸਬਤ ਦੇ ਦਿਨ ਦੀ ਸ਼ਰ੍ਹਾ ਨੂੰ ਤੋੜਦੇ ਹਨ, ਅਤੇ ਹਾਲੇ ਵੀ ਉਹ ਦੋਸ਼ੀ ਨਹੀਂ ਹਨ?
Mark 1:44
ਉਸ ਨੇ ਉਸ ਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦੱਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।”
Mark 2:26
ਇਹ ਉਸ ਵਕਤ ਦੀ ਗੱਲ ਹੈ ਜਦੋਂ ਅਬਯਾਥਾਰ ਸਰਦਾਰ ਜਾਜਕ ਸੀ। ਉਦੋਂ ਦਾਊਦ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਚੜ੍ਹਾਵੇ ਵਾਲੀਆਂ ਰੋਟੀਆਂ ਖਾ ਲਈਆਂ। ਜਦ ਕਿ ਮੂਸਾ ਦਾ ਨੇਮ, ਆਖਦਾ ਹੈ ਕਿ ਕੇਵਲ ਜਾਜਕ ਹੀ ਉਹ ਰੋਟੀ ਖਾ ਸੱਕਦਾ ਹੈ। ਪਰ ਦਾਊਦ ਨੇ ਖੁਦ ਉਹ ਰੋਟੀ ਖਾਧੀ ਅਤੇ ਉਨ੍ਹਾਂ ਨੂੰ ਵੀ ਦਿੱਤੀ ਜੋ ਉਸ ਦੇ ਨਾਲ ਸਨ।”
Luke 1:5
ਜ਼ਕਰਯਾਹ ਅਤੇ ਇਲੀਸਬਤ ਉਨ੍ਹਾਂ ਦਿਨਾਂ ਵਿੱਚ ਜਦੋਂ ਹੇਰੋਦੇਸ ਯਹੂਦਿਯਾ ਵਿੱਚ ਰਾਜ ਕਰਦਾ ਸੀ, ਉੱਥੇ ਜ਼ਕਰਯਾਹ ਨਾਉਂ ਦਾ ਇੱਕ ਜਾਜਕ ਸੀ। ਉਹ ਅਬੀਯਾਹ ਦੇ ਜਾਜਕ ਸਮੂਹ ਵਿੱਚੋਂ ਸੀ ਅਤੇ ਉਸਦੀ ਪਤਨੀ ਦਾ ਨਾਉਂ ਇਲੀਸਬਤ ਸੀ ਅਤੇ ਉਹ ਹਾਰੂਨ ਦੇ ਖਾਨਦਾਨ ਵਿੱਚੋਂ ਸੀ।
Luke 5:14
ਤਦ ਯਿਸੂ ਨੇ ਕਿਹਾ, “ਕਿਸੇ ਕੋਲ ਵੀ ਇਸ ਬਾਰੇ ਜ਼ਿਕਰ ਨਾ ਕਰੀਂ ਜਾਜਕ ਕੋਲ ਜਾਕੇ ਆਪਣੇ-ਆਪ ਨੂੰ ਵਿਖਾ ਅਤੇ ਜਿਵੇਂ ਮੂਸਾ ਨੇ ਹੁਕਮ ਦਿੱਤਾ ਜਾਕੇ ਭੇਂਟ ਚੜ੍ਹਾ। ਇੰਝ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈ।”
Luke 6:4
ਕੀ ਤੁਸੀਂ ਨਹੀਂ ਪੜ੍ਹਿਆ ਕਿ ਉਹ ਪਰਮੇਸ਼ੁਰ ਦੇ ਘਰ ਵੜਿਆ, ਤੇ ਉਸ ਨੇ ਉਹ ਰੋਟੀ ਚੁੱਕੀ ਜੋ ਕਿ ਪਰਮੇਸ਼ੁਰ ਨੂੰ ਭੇਂਟ ਕੀਤੀ ਗਈ ਸੀ ਕੁਝ ਖੁਦ ਖਾਧੀ ਅਤੇ ਕੁਝ ਉਨ੍ਹਾਂ ਲੋਕਾਂ ਨੂੰ ਦਿੱਤੀ, ਜੋ ਉਸ ਦੇ ਨਾਲ ਸਨ। ਇਹ ਨੇਮ ਦੇ ਵਿਰੁੱਧ ਸੀ ਜਦ ਕਿ ਨੇਮ ਤਾਂ ਇਹੀ ਆਖਦਾ ਹੈ ਕਿ ਕੇਵਲ ਜਾਜਕ ਹੀ ਉਸ ਰੋਟੀ ਦਾ ਸੇਵਨ ਕਰ ਸੱਕਦਾ ਹੈ।”
Luke 10:31
“ਸੱਬਬ ਨਾਲ ਇੱਕ ਯਹੂਦੀ ਜਾਜਕ ਉਸ ਸੜਕ ਤੋਂ ਲੰਘ ਰਿਹਾ ਸੀ, ਜਿਸ ਵਕਤ ਉਸ ਜਾਜਕ ਨੇ ਉਸ ਅਧਮਰੇ ਮਨੁੱਖ ਨੂੰ ਸੜਕ ਤੇ ਪਿਆ ਵੇਖਿਆ ਤਾਂ ਉਹ ਉਸਦੀ ਮਦਦ ਕਰਨ ਲਈ ਰੁਕਿਆ ਨਹੀਂ ਸਗੋਂ ਅਗ੍ਹਾਂ, ਲੰਘ ਗਿਆ।
Luke 17:14
ਜਦੋਂ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਵੇਖਿਆ ਤਾਂ ਕਿਹਾ, “ਜਾਓ ਅਤੇ ਆਪਣੇ-ਆਪ ਨੂੰ ਜਾਕੇ ਜਾਜਕਾਂ ਨੂੰ ਦਿਖਾਵੋ।” ਜਦੋਂ ਉਹ ਦਸ ਆਦਮੀ ਜਾਜਕਾਂ ਵੱਲ ਜਾ ਰਹੇ ਸਨ ਤਾਂ ਉਹ ਠੀਕ ਹੋ ਚੁੱਕੇ ਸਨ।
Occurences : 32
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்