No lexicon data found for Strong's number: 26

Matthew 24:12
ਦੁਨੀਆਂ ਵਿੱਚ ਦੁਸ਼ਟਤਾ ਵੱਧ ਜਾਵੇਗੀ। ਇਸ ਲਈ ਬਹੁਤ ਸਾਰੇ ਸ਼ਰਧਾਲੂਆਂ ਦਾ ਪਿਆਰ ਠੰਡਾ ਪੈ ਜਾਵੇਗਾ।

Luke 11:42
“ਫ਼ਰੀਸੀਓ ਤੁਹਾਡੇ ਤੇ ਲਾਹਨਤ ਹੈ ਕਿਉਂਕਿ ਤੁਸੀਂ ਆਪਣੇ ਪੁਦੀਨੇ, ਹਰਮਲ ਪਤੇ ਅਤੇ ਤੁਹਾਡੇ ਬਾਗ ਵਿੱਚ ਉੱਗੇ ਹੋਰ ਸਾਰੇ ਪੌਦਿਆਂ ਦਾ ਦਸਵੰਧ ਤਾਂ ਦਿੰਦੇ ਹੋ, ਪਰ ਤੁਸੀਂ ਨਿਆਂ ਅਤੇ ਪਰਮੇਸ਼ੁਰ ਦੇ ਪਿਆਰ ਨੂੰ ਟਾਲ ਦਿੰਦੇ ਹੋ। ਪਰ ਤੁਹਾਨੂੰ ਚਾਹੀਦਾ ਸੀ ਕਿ ਤੁਸੀਂ ਉਹ ਵੀ ਕਰਦੇ ਅਤੇ ਇਨ੍ਹਾਂ ਨੂੰ ਵੀ ਨਾ ਛੱਡਦੇ।

John 5:42
ਪਰ ਮੈਂ ਤੁਹਾਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਨਹੀਂ।

John 13:35
ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”

John 15:9
“ਜਿਵੇਂ ਕਿ ਮੇਰਾ ਪਿਤਾ ਮੈਨੂੰ ਪਿਆਰ ਕਰਦਾ ਮੈਂ ਤੁਹਾਨੂੰ ਪਿਆਰ ਕੀਤਾ। ਇਸ ਲਈ ਤੁਸੀਂ ਮੇਰੇ ਪਿਆਰ ਚ ਸਥਿਰ ਰਹੋ।

John 15:10
ਮੈਂ ਆਪਣੇ ਪਿਤਾ ਦੇ ਹੁਕਮਾਂ ਦਾ ਪਾਲਣ ਕੀਤਾ ਹੈ ਅਤੇ ਮੈਂ ਉਸ ਦੇ ਪਿਆਰ ਵਿੱਚ ਸਥਿਰ ਰਿਹਾ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਸਥਿਰ ਰਹੋਂਗੇ।

John 15:10
ਮੈਂ ਆਪਣੇ ਪਿਤਾ ਦੇ ਹੁਕਮਾਂ ਦਾ ਪਾਲਣ ਕੀਤਾ ਹੈ ਅਤੇ ਮੈਂ ਉਸ ਦੇ ਪਿਆਰ ਵਿੱਚ ਸਥਿਰ ਰਿਹਾ। ਇਸੇ ਤਰ੍ਹਾਂ ਜੇਕਰ ਤੁਸੀਂ ਵੀ ਮੇਰੇ ਹੁਕਮਾਂ ਦਾ ਪਾਲਣ ਕਰੋਂਗੇ ਤੁਸੀਂ ਮੇਰੇ ਪਿਆਰ ਵਿੱਚ ਸਥਿਰ ਰਹੋਂਗੇ।

John 15:13
ਦੋਸਤ ਲਈ ਮਰਨਾ ਮਹਾਨ ਪਿਆਰ ਹੈ, ਜੋ ਕੋਈ ਵਿਅਕਤੀ ਦਰਸ਼ਾ ਸੱਕਦਾ ਹੈ।

John 17:26
ਮੈਂ ਉਨ੍ਹਾਂ ਨੂੰ ਵਿਖਾਇਆ ਕਿ ਤੂੰ ਕਿਸ ਤਰ੍ਹਾਂ ਦਾ ਹੈਂ ਅਤੇ ਮੈਂ ਅਜੇ ਫੇਰ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਵਿੱਚ ਹੈ, ਉਹੀ ਪਿਆਰ ਉਨ੍ਹਾਂ ਨੂੰ ਆਪਣੇ ਵਿੱਚ ਹੋਵੇਗਾ ਅਤੇ ਮੈਂ ਉਨ੍ਹਾਂ ਵਿੱਚ ਹੋਵਾਂਗਾ।”

Romans 5:5
ਅਤੇ ਇਹ ਉਮੀਦ ਸਾਨੂੰ ਕਦੇ ਵੀ ਨਿਰਾਸ਼ ਨਹੀਂ ਕਰਦੀ। ਕਿਉਂਕਿ ਪਰਮੇਸ਼ੁਰ ਨੇ ਸਾਡੇ ਦਿਲਾਂ ਅੰਦਰ ਆਪਣੇ ਪਿਆਰ ਦਾ ਛਿੜਕਾ ਕੀਤਾ ਹੈ। ਉਸ ਨੇ ਆਪਣਾ ਪਿਆਰ ਪਵਿੱਤਰ ਆਤਮਾ ਰਾਹੀਂ ਸਾਨੂੰ ਦਿੱਤਾ ਹੈ। ਪਵਿੱਤਰ ਆਤਮਾ ਸਾਡੇ ਲਈ ਪਰਮੇਸ਼ੁਰ ਵੱਲੋਂ ਇੱਕ ਦਾਤ ਹੈ।

Occurences : 116

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்