Matthew 13:35
ਇਹ ਉਵੇਂ ਸੀ ਜਿਹੜਾ ਬਚਨ ਨਬੀ ਨੇ ਕੀਤਾ ਸੀ ਕਿ: “ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ, ਜਿਹੜੀਆਂ ਕਿ ਦੁਨੀਆਂ ਦੇ ਮੁੱਢ ਤੋਂ ਗੁਪਤ ਰਹੀਆਂ ਹਨ।”
Matthew 25:34
“ਫ਼ੇਰ ਪਾਤਸ਼ਾਹ ਉਨ੍ਹਾਂ ਆਦਮੀਆਂ ਨੂੰ, ਜਿਹੜੇ ਉਸ ਦੇ ਸੱਜੇ ਪਾਸੇ ਹੋਣਗੇ ਆਖੇਗਾ, ‘ਆਓ! ਮੇਰੇ ਪਿਤਾ ਨੇ ਤੁਹਾਨੂੰ ਸਭ ਨੂੰ ਅਸੀਸਾਂ ਦਿੱਤੀਆਂ ਹਨ। ਆਓ ਅਤੇ ਉਹ ਰਾਜ ਪ੍ਰਾਪਤ ਕਰੋ ਜਿਸਦਾ ਪ੍ਰਭੂ ਨੇ ਤੁਹਾਡੇ ਨਾਲ ਵਾਅਦਾ ਕੀਤਾ ਹੋਇਆ ਹੈ। ਇਹ ਰਾਜ ਤਾਂ ਸੰਸਾਰ ਦੇ ਮੁਢ ਤੋਂ ਹੀ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ।
Luke 11:50
“ਇਸ ਵਾਸਤੇ ਇਸ ਪੀੜ੍ਹੀ ਦੇ ਲੋਕਾਂ ਨੂੰ ਦੁਨੀਆਂ ਦੇ ਮੁੱਢ ਤੋਂ ਹੀ ਨਬੀਆਂ ਨੂੰ ਮਾਰਨ ਦਾ ਫ਼ਲ ਭੁਗਤਨਾ ਪਵੇਗਾ।
John 17:24
“ਪਿਤਾ, ਮੈਂ ਚਾਹੁੰਦਾ ਹਾਂ ਕਿ ਜਿਹੜੇ ਲੋਕ ਤੂੰ ਮੈਨੂੰ ਦਿੱਤੇ ਹਨ, ਜਿੱਥੇ ਮੈਂ ਹਾਂ ਉਹ ਉੱਥੇ ਹੋਣ ਤਾਂ ਜੋ ਉਹ ਮਹਿਮਾ ਵੇਖ ਸੱਕਣ ਜੋ ਤੂੰ ਮੈਨੂੰ ਦਿੱਤੀ ਹੈ। ਤੂੰ ਮੈਨੂੰ ਇਸ ਜੱਗਤ ਦੀ ਸਿਰਜਣਾ ਤੋਂ ਵੀ ਪਹਿਲਾਂ ਪਿਆਰ ਕੀਤਾ।
Ephesians 1:4
ਮਸੀਹ ਵਿੱਚ ਸਾਨੂੰ ਪਰਮੇਸ਼ੁਰ ਨੇ ਦੁਨੀਆਂ ਸਾਜਣ ਤੋਂ ਪਹਿਲਾਂ ਹੀ ਚੁਣ ਲਿਆ ਸੀ। ਪਰਮੇਸ਼ੁਰ ਨੇ ਸਾਨੂੰ ਪ੍ਰੇਮ ਨਾਲ, ਆਪਣੇ ਪਵਿੱਤਰ ਲੋਕ ਅਤੇ ਉਸ ਅੱਗੇ ਦੋਸ਼ ਰਹਿਤ ਲੋਕ ਹੋਣ ਲਈ ਚੁਣਿਆ ਹੈ।
Hebrews 4:3
ਅਸੀਂ ਲੋਕ, ਜਿਹੜੇ ਨਿਹਚਾ ਰੱਖਦੇ ਹਾਂ, ਪ੍ਰਵੇਸ਼ ਕਰਨ ਅਤੇ ਰੱਬੀ ਵਿਸ਼ਰਾਮ ਕਰਨ ਦੇ ਯੋਗ ਹਾਂ। ਉਵੇਂ ਹੀ ਜਿਵੇਂ ਪਰਮੇਸ਼ੁਰ ਨੇ ਆਖਿਆ, “ਕ੍ਰੋਧ ਵਿੱਚ ਮੈਂ ਸੌਂਹ ਖਾਧੀ: ‘ਉਹ ਕਦੇ ਵੀ ਮੇਰੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਨਗੇ।’” ਹਾਲਾਂ ਕਿ ਪਰਮੇਸ਼ੁਰ ਦਾ ਕਾਰਜ ਉਦੋਂ ਹੀ ਸੰਪੂਰਣ ਹੋ ਚੁੱਕਿਆ ਸੀ, ਜਿਸ ਸਮੇਂ ਤੋਂ ਉਸ ਨੇ ਇਹ ਦੁਨੀਆਂ ਸਾਜੀ ਸੀ, ਉਸ ਨੇ ਇੰਝ ਆਖਿਆ।
Hebrews 9:26
ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸ ਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈ ਕੇ ਹੁਣ ਤੱਕ ਬਹੁਤ ਵਾਰੀ ਦੁੱਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ “ਇੱਕੋ ਵਾਰੀ” ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇ ਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ।
Hebrews 11:11
ਅਬਰਾਹਾਮ ਬੱਚਾ ਪ੍ਰਾਪਤ ਕਰਨ ਲਈ ਬਹੁਤ ਬਿਰਧ ਹੋ ਚੁੱਕਿਆ ਸੀ। ਸਾਰਾਹ ਵੀ ਬੱਚੇ ਦੇ ਕਾਬਿਲ ਨਹੀਂ ਸੀ। ਪਰ ਅਬਰਾਹਾਮ ਨੂੰ ਪਰਮੇਸ਼ੁਰ ਵਿੱਚ ਨਿਹਚਾ ਸੀ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਔਲਾਦ ਪੈਦਾ ਕਰਨ ਦੇ ਯੋਗ ਬਣਾਇਆ। ਇਹ ਇਸ ਲਈ ਹੋਇਆ ਕਿਉਂਕਿ ਅਬਰਾਹਾਮ ਨੂੰ ਭਰੋਸਾ ਸੀ ਕਿ ਪਰਮੇਸ਼ੁਰ ਉਹ ਕਰ ਸੱਕਦਾ ਹੈ ਜਿਸਦਾ ਉਸ ਨੇ ਵਾਇਦਾ ਕੀਤਾ ਸੀ।
1 Peter 1:20
ਮਸੀਹ ਨੂੰ ਉਦੋਂ ਚੁਣਿਆ ਗਿਆ ਸੀ ਜਦੋਂ ਹਾਲੇ ਦੁਨੀਆਂ ਵੀ ਨਹੀਂ ਬਣੀ ਸੀ ਪਰ ਉਸ ਨੂੰ ਤੁਹਾਡੇ ਲਈ ਇਨ੍ਹਾਂ ਅੰਤਲੇ ਸਮਿਆਂ ਵਿੱਚ ਪ੍ਰਗਟ ਕੀਤਾ ਗਿਆ।
Revelation 13:8
ਧਰਤੀ ਉੱਤੇ ਰਹਿਣ ਵਾਲੇ ਸਾਰੇ ਲੋਕ ਉਸ ਜਾਨਵਰ ਦੀ ਪੂਜਾ ਕਰਨਗੇ। ਇਹ ਸਾਰੇ ਲੋਕ ਦੁਨੀਆਂ ਦੇ ਅਰੰਭ ਤੋਂ ਹਨ। ਜਿਨ੍ਹਾਂ ਦੇ ਨਾਂ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ। ਲੇਲਾ ਉਹ ਹੈ ਜਿਹੜਾ ਮਾਰਿਆ ਗਿਆ ਸੀ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்