No lexicon data found for Strong's number: 264

Matthew 18:15
ਜਦੋਂ ਕੋਈ ਮਨੁੱਖ ਗਲਤ ਕੰਮ ਕਰਦਾ “ਜੇਕਰ ਤੁਹਾਡਾ ਕੋਈ ਭਰਾ ਤੁਹਾਡੇ ਨਾਲ ਗਲਤ ਵਿਹਾਰ ਕਰੇ, ਤਾਂ ਤੁਸੀਂ ਉਸ ਨੂੰ ਇੱਕਲਾ ਜਾਕੇ ਸਮਝਾਓ ਕਿ ਉਸ ਨੇ ਇਹ ਕੰਮ ਗਲਤ ਕੀਤਾ ਹੈ। ਜੇਕਰ ਉਹ ਤੁਹਾਨੂੰ ਸੁਣਦਾ ਹੈ ਤਾਂ ਤੁਸੀਂ ਉਸ ਨੂੰ ਫ਼ਿਰ ਤੋਂ ਆਪਣਾ ਚੰਗਾ ਭਰਾ ਬਨਾਉਣ ਵਿੱਚ ਸਫ਼ਲ ਹੋ ਗਏ ਹੋਂ।

Matthew 18:21
ਖਿਮਾ ਬਾਰੇ ਉਪਦੇਸ਼ ਤਦ ਪਤਰਸ ਯਿਸੂ ਕੋਲ ਆਇਆ ਅਤੇ ਉਸ ਨੂੰ ਆਖਿਆ, “ਜੇਕਰ ਮੇਰਾ ਭਰਾ ਮੇਰਾ ਬੁਰਾ ਕਰਨਾ ਜਾਰੀ ਰੱਖੇ, ਤਾਂ ਕਿੰਨੀ ਵਾਰੀ ਮੈਂ ਉਸ ਨੂੰ ਮਾਫ਼ ਕਰਾਂ? ਕੀ ਮੈਂ ਉਸ ਨੂੰ ਸੱਤ ਵਾਰ ਬੁਰਾ ਕਰਨ ਤੱਕ ਮਾਫ਼ ਕਰਾਂ?”

Matthew 27:4
ਯਹੂਦਾ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਾਪ ਕੀਤਾ ਹੈ ਜੋ ਇੱਕ ਨਿਰਦੋਸ਼ ਜਾਨ ਨੂੰ ਮਾਰਨ ਲਈ ਫ਼ੜਵਾ ਦਿੱਤਾ।” ਯਹੂਦੀ ਆਗੂਆਂ ਨੇ ਜਵਾਬ ਦਿੱਤਾ, “ਸਾਨੂੰ ਇਸਦੀ ਕੋਈ ਪਰਵਾਹ ਨਹੀਂ ਇਹ ਤੇਰੀ ਸਮੱਸਿਆ ਹੈ, ਤੂੰ ਜਾਣ।”

Luke 15:18
ਮੈਂ ਇੱਥੋਂ ਉੱਠ ਕੇ ਆਪਣੇ ਪਿਤਾ ਕੋਲ ਜਾਵਾਂਗਾ ਤੇ ਜਾਕੇ ਉਸ ਨੂੰ ਆਖਾਂਗਾ, ਪਿਤਾ ਜੀ, ਮੈਂ ਪਰਮੇਸ਼ੁਰ ਅਤੇ ਤੁਹਾਡੇ ਵਿਰੁੱਧ ਅੱਗੇ ਪਾਪ ਕੀਤਾ ਹੈ।

Luke 15:21
ਪੁੱਤਰ ਨੇ ਉਸ ਨੂੰ ਆਖਿਆ, ‘ਪਿਤਾ ਜੀ, ਮੈਂ ਪਰਮੇਸ਼ੁਰ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ, ਹੁਣ ਮੈਂ ਇਸ ਕਾਬਿਲ ਨਹੀਂ ਕਿ ਤੁਹਾਡਾ ਪੁੱਤਰ ਸਦਾਵਾਂ।’

Luke 17:3
ਖਬਰਦਾਰ ਰਹੋ! “ਜੇਕਰ ਤੁਹਾਡਾ ਭਰਾ ਪਾਪ ਕਰੇ ਤਾਂ ਉਸ ਨੂੰ ਦੱਸੋ ਕਿ ਉਹ ਗਲਤ ਹੈ। ਜੇਕਰ ਉਹ ਮਾਫ਼ੀ ਮੰਗਦਾ ਹੈ ਤਾਂ ਉਸ ਨੂੰ ਮਾਫ਼ ਕਰ ਦਿਉ।

Luke 17:4
ਜੇਕਰ ਤੁਹਾਡਾ ਭਰਾ ਇੱਕ ਦਿਨ ਵਿੱਚ ਸੱਤ ਵਾਰ ਤੁਹਾਡਾ ਬੁਰਾ ਕਰਦਾ ਹੈ ਅਤੇ ਹਰ ਵਾਰ ਤੁਹਾਡੇ ਕੋਲ ਵਾਪਸ ਆਕੇ ਖਿਮਾ ਮੰਗਦਾ ਹੈ ਤਾਂ ਉਸ ਨੂੰ ਖਿਮਾ ਕਰ ਦਿਉ।”

John 5:14
ਬਾਦ ਵਿੱਚ ਯਿਸੂ ਨੇ ਉਸ ਨੂੰ ਮੰਦਰ ਵਿੱਚ ਵੇਖਿਆ। ਅਤੇ ਉਸ ਨੂੰ ਅਖ਼ਿਆ, “ਵੇਖ ਹੁਣ ਤੂੰ ਰਾਜੀ ਹੋ ਗਿਆ ਹੈ ਪਾਪ ਕਰਨੇ ਬੰਦ ਕਰਦੇ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸੱਕਦੀ ਹੈ।”

John 8:11
ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਨਾ ਨਹੀਂ ਕਰਦਾ। ਹੁਣ ਤੂੰ ਜਾ ਸੱਕਦੀ ਹੈਂ ਪਰ ਭਵਿੱਖ ਵਿੱਚ ਹੋਰ ਪਾਪ ਨਾ ਕਰੀਂ।”

John 9:2
ਯਿਸੂ ਦੇ ਚੇਲਿਆਂ ਨੇ ਉਸ ਨੂੰ ਆਖਿਆ, “ਗੁਰੂ, ਇਹ ਆਦਮੀ ਜਨਮ ਤੋਂ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੁਆਰਾ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਣ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਣ?”

Occurences : 43

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்