Matthew 4:21
ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸ ਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇੜੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸੱਦਿਆ
Matthew 21:16
ਉਨ੍ਹਾਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਸੁਣ ਰਿਹਾ ਹੈਂ ਇਹ ਬੱਚੇ ਕੀ ਆਖ ਰਹੇ ਹਨ?” ਯਿਸੂ ਨੇ ਉੱਤਰ ਦਿੱਤਾ, “ਕੀ ਤੁਸੀਂ ਕਦੇ ਵੀ ਪੋਥੀਆਂ ਵਿੱਚ ਨਹੀਂ ਪੜ੍ਹਿਆ, ‘ਤੁਸੀਂ ਬੱਚਿਆਂ ਅਤੇ ਜੁਆਕਾਂ ਨੂੰ ਉਸਤਤਿ ਕਰਨੀ ਸਿੱਖਾਈ?’”
Mark 1:19
ਯਿਸੂ ਗਲੀਲ ਝੀਲ ਦੇ ਕਿਨਾਰੇ ਥੋੜਾ ਹੋਰ ਅੱਗੇ ਤੁਰਿਆ ਉਸ ਨੇ ਦੋ ਹੋਰ ਭਰਾਵਾਂ, ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ, ਨੂੰ ਵੇਖਿਆ, ਜੋ ਕਿ ਆਪਣੀ ਬੇੜੀ ਵਿੱਚ ਆਪਣੇ ਜਾਲਾਂ ਨੂੰ ਠੀਕ ਕਰ ਰਹੇ ਸਨ ਤਾਂ ਕਿ ਮੱਛੀਆਂ ਫ਼ੜ ਸੱਕਣ।
Luke 6:40
ਕੋਈ ਵੀ ਚੇਲਾ ਆਪਣੇ ਗੁਰੂ ਤੋਂ ਵੱਡਾ ਨਹੀਂ ਹੈ। ਪਰ ਜਦੋਂ ਚੇਲਾ ਪੂਰੀ ਤਰ੍ਹਾਂ ਸਿੱਖ ਗਿਆ ਹੋਵੇ ਉਹ ਆਪਣੇ ਗੁਰੂ ਵਰਗਾ ਹੋਵੇਗਾ।
Romans 9:22
ਇਸੇ ਤਰ੍ਹਾਂ, ਪਰਮੇਸ਼ੁਰ ਨੇ ਕੀਤਾ ਹੈ। ਪਰਮੇਸ਼ੁਰ ਆਪਣਾ ਗੁੱਸਾ ਵਿਖਾਉਣਾ ਚਾਹੁੰਦਾ ਸੀ ਤਾਂ ਜੋ ਲੋਕ ਉਸਦੀ ਸ਼ਕਤੀ ਵੇਖ ਸੱਕਣ। ਪਰੇਸ਼ੁਰ ਨੇ ਬਹੁਤ ਸਬਰ ਨਾਲ ਉਨ੍ਹਾਂ ਲੋਕਾਂ ਨੂੰ ਸਹਾਰਿਆ ਜਿਨ੍ਹਾਂ ਤੇ ਉਹ ਬਹੁਤ ਗੁੱਸੇ ਸੀ ਅਤੇ ਜੋ ਤਬਾਹੀ ਲਈ ਤਿਆਰ ਕੀਤੇ ਗਏ ਸਨ।
1 Corinthians 1:10
ਕੁਰਿੰਥੁਸ ਦੀ ਕਲੀਸਿਯਾ ਵਿੱਚ ਸਮੱਸਿਆਵਾਂ ਭਰਾਵੋ ਅਤੇ ਭੈਣੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਤੇ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇੱਕ ਦੂਜੇ ਨਾਲ ਸਹਿਮਤੀ ਨਾਲ ਰਹੋ ਤਾਂ ਜੋ ਤੁਹਾਡੇ ਵਿੱਚ ਕੋਈ ਬਟਵਾਰਾ ਨਾ ਹੋਵੇ। ਤੁਹਾਡੇ ਕੋਲ ਇੱਕੋ ਤਰ੍ਹਾਂ ਦੀ ਸੋਚ ਅਤੇ ਇੱਕੋ ਹੀ ਮਕਸਦ ਹੋਣੇ ਚਾਹੀਦੇ ਹਨ।
2 Corinthians 13:11
ਹੁਣ ਭਰਾਵੋ ਅਤੇ ਭੈਣੋ, ਤੁਹਾਨੂੰ ਅਲਵਿਦਾ। ਸੰਪੂਰਣ ਬਨਣ ਦੀ ਕੋਸ਼ਿਸ਼ ਕਰੋ। ਉਹੀ ਕਰੋ ਜੋ ਕੁਝ ਮੈਂ ਤੁਹਾਨੂੰ ਕਰਨ ਲਈ ਕਿਹਾ ਹੈ। ਇੱਕ ਦੂਸਰੇ ਨਾਲ ਸਹਿਮਤ ਹੋਵੋ ਅਤੇ ਸ਼ਾਂਤੀ ਵਿੱਚ ਜਿਉਂਵੋ। ਫ਼ੇਰ ਪ੍ਰੇਮ ਅਤੇ ਸ਼ਾਂਤੀ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇਗਾ।
Galatians 6:1
ਇੱਕ ਦੂਸਰੇ ਦੀ ਸਹਾਇਤਾ ਕਰੋ ਭਰਾਵੋ ਅਤੇ ਭੈਣੋ ਤੁਹਾਡੇ ਸਮੂਹ ਵਿੱਚੋਂ ਕੋਈ ਗਲਤੀ ਕਰ ਲਵੇ। ਤੁਸਾਂ ਆਤਮਕ ਲੋਕਾਂ ਨੂੰ ਉਸ ਪਾਪ ਕਰਨ ਵਾਲੇ ਵਿਅਕਤੀ ਕੋਲ ਜਾਣਾ ਚਾਹੀਦਾ ਹੈ, ਜਿਹੜਾ ਗਲਤ ਕਰ ਰਿਹਾ ਹੈ। ਤੁਹਾਨੂੰ ਉਸਦੀ ਫ਼ੇਰ ਠੀਕ ਹੋਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਤੁਹਾਨੂੰ ਇਹ ਨਰਮਾਈ ਨਾਲ ਕਰਨਾ ਚਾਹੀਦਾ ਹੈ। ਪਰ ਹੁਸ਼ਿਆਰ ਰਹਿਣਾ। ਤੁਹਾਨੂੰ ਵੀ ਪਾਪ ਕਰਨ ਦੀ ਉਕਸਾਹਟ ਹੋ ਸੱਕਦੀ ਹੈ।
1 Thessalonians 3:10
ਅਸੀਂ ਰਾਤ ਦਿਨ ਤੁਹਾਡੇ ਬਾਰੇ ਪ੍ਰਾਰਥਨਾ ਕਰਦੇ ਰਹਿੰਦੇ ਹਾਂ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਅਸੀਂ ਇੱਕ ਵਾਰ ਫ਼ੇਰ ਉੱਥੇ ਆ ਸੱਕੀਏ ਤੇ ਤੁਹਾਨੂੰ ਮਿਲ ਸੱਕੀਏ ਤੁਹਾਡੇ ਵਿਸ਼ਵਾਸ ਨੂੰ ਹੋਰ ਮਜਬੂਤ ਬਨਾਉਣ ਲਈ ਤੁਹਾਨੂੰ ਸਾਰੀਆਂ ਚੀਜ਼ਾਂ ਪ੍ਰਦਾਨ ਕਰ ਸੱਕੀਏ।
Hebrews 10:5
ਇਸ ਲਈ ਜਦੋਂ ਮਸੀਹ ਦੁਨੀਆਂ ਵਿੱਚ ਆਇਆ ਤਾਂ ਉਸ ਨੇ ਆਖਿਆ, “ਹੇ ਪਰਮੇਸ਼ੁਰ, ਤੈਨੂੰ ਬਲੀਆਂ ਅਤੇ ਭੇਟਾਵਾਂ ਦੀ ਜ਼ਰੂਰਤ ਨਹੀਂ ਸਗੋਂ ਤੂੰ ਮੇਰੇ ਲਈ ਇੱਕ ਸਰੀਰ ਤਿਆਰ ਕੀਤਾ ਹੈ।
Occurences : 13
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்