Matthew 26:49
ਤਾਂ ਯਹੂਦਾ ਸਿੱਧਾ ਯਿਸੂ ਕੋਲ ਗਿਆ ਅਤੇ ਆਖਿਆ, “ਗੁਰੂ ਜੀ ਨਮਸੱਕਾਰ!” ਫ਼ਿਰ ਉਸ ਨੇ ਉਸ ਨੂੰ ਚੁੰਮਿਆ।
Mark 14:45
ਤਾਂ ਯਹੂਦਾ ਸਿੱਧਾ ਉਸ ਕੋਲ ਆਇਆ ਅਤੇ ਆਖਿਆ, “ਗੁਰੂ!” ਅਤੇ ਫ਼ਿਰ ਉਸ ਨੇ ਯਿਸੂ ਨੂੰ ਚੁੰਮਿਆ।
Luke 7:38
ਉਹ ਯਿਸੂ ਦੇ ਚਰਨਾਂ ਕੋਲ ਖੜ੍ਹੀ ਸੀ ਅਤੇ ਰੋ ਰਹੀ ਸੀ। ਉਸ ਨੇ ਆਪਣੇ ਹੰਝੂਆਂ ਨਾਲ ਉਸ ਦੇ ਪੈਰ ਗਿੱਲੇ ਕਰਨੇ ਸ਼ੁਰੂ ਕਰ ਦਿੱਤੇ, ਅਤੇ ਆਪਣੇ ਵਾਲਾਂ ਦੇ ਨਾਲ ਯਿਸੂ ਦੇ ਪੈਰਾਂ ਨੂੰ ਪੂੰਝਿਆ ਅਤੇ ਸੁਕਾਇਆ। ਉਸ ਨੇ ਕਿੰਨੀ ਵਾਰ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਫ਼ਿਰ ਉਸ ਦੇ ਪੈਰਾਂ ਤੇ ਅਤਰ ਮਲ ਦਿੱਤਾ।
Luke 7:45
ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਹੀ ਮੈਂ ਅੰਦਰ ਆਇਆ ਤਦ ਤੋਂ ਉਹ ਮੇਰੇ ਪੈਰਾਂ ਨੂੰ ਚੁੰਮਦੀ ਰਹੀ।
Luke 15:20
ਸੋ ਪੁੱਤਰ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ। ਪੁੱਤਰ ਦੀ ਵਾਪਸੀ “ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸ ਦੇ ਪਿਤਾ ਨੇ ਉਸ ਨੂੰ ਆਉਂਦਿਆਂ ਵੇਖਿਆ ਅਤੇ ਉਸ ਉਪਰ ਤਰਸ ਆਇਆ ਅਤੇ ਉਹ ਉਸ ਵੱਲ ਭੱਜਿਆ ਅਤੇ ਉਸ ਨੂੰ ਗਲ ਨਾਲ ਲਾਇਆ ਅਤੇ ਉਸ ਨੂੰ ਚੁੰਮਿਆ।
Acts 20:37
ਉਹ ਸਭ ਬਹੁਤ ਰੋਏ। ਉਹ ਉਦਾਸ ਸਨ ਕਿਉਂਕਿ ਪੌਲੁਸ ਨੇ ਉਨ੍ਹਾਂ ਨੂੰ ਆਖਿਆ ਸੀ ਕਿ ਉਹ ਫ਼ੇਰ ਉਸ ਨੂੰ ਕਦੇ ਵੀ ਨਹੀਂ ਵੇਖਣਗੇ। ਉਨ੍ਹਾਂ ਸਭ ਨੇ ਪੌਲੁਸ ਨੂੰ ਘੁੱਟਕੇ ਜੱਫ਼ੀਆਂ ਪਾਈਆਂ ਅਤੇ ਚੁੰਮਿਆ। ਉਹ ਉਸ ਨੂੰ ਅਲਵਿਦਾ ਕਹਿਣ ਲਈ ਜਹਾਜ਼ ਤੀਕ ਗਏ।
Occurences : 6
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்