Matthew 23:30
ਤੁਸੀਂ ਆਖਦੇ ਹੋ, ‘ਜੇਕਰ ਅਸੀਂ ਆਪਣੇ ਬਜ਼ੁਰਗਾਂ ਦੇ ਸਮਿਆਂ ਵਿੱਚ ਜਿਉਂਦੇ ਹੁੰਦੇ, ਤਾਂ ਅਸੀਂ ਉਨ੍ਹਾਂ ਦੀ ਇਨ੍ਹਾਂ ਨਬੀਆਂ ਨੂੰ ਮਾਰਨ ਵਿੱਚ ਸਹਾਇਤਾ ਨਾ ਕੀਤੀ ਹੁੰਦੀ।’
Luke 5:10
ਇਸੇ ਤਰ੍ਹਾਂ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਵੀ ਬੜੇ ਹੈਰਾਨ ਹੋਏ। (ਯਾਕੂਬ ਅਤੇ ਯੂਹੰਨਾ ਸ਼ਮਊਨ ਨਾਲ ਸਾਂਝਾ ਕੰਮ ਕਰਦੇ ਸਨ।) ਯਿਸੂ ਨੇ ਸ਼ਮਊਨ ਨੂੰ ਕਿਹਾ, “ਭੈਭੀਤ ਨਾ ਹੋ! ਹੁਣ ਤੋਂ ਤੂੰ ਲੋਕਾਂ ਨੂੰ ਇਕੱਠਾ ਕਰਨ ਦਾ ਕੰਮ ਕਰੇਂਗਾ।”
1 Corinthians 10:18
ਇਸਰਾਏਲ ਦੇ ਲੋਕਾਂ ਬਾਰੇ ਸੋਚੋ। ਜਿਹੜੇ ਲੋਕ ਬਲੀ ਦਾ ਮਾਸ ਖਾਂਦੇ ਹਨ, ਕੀ ਉਹ ਜਗਵੇਦੀ ਵਿੱਚ ਸਾਂਝੀਵਾਨ ਨਾ ਬਣਦੇ?
1 Corinthians 10:20
ਪਰ ਮੈਂ ਇਹ ਆਖਦਾ ਹਾਂ ਕਿ ਜਿਹੜੀਆਂ ਚੀਜ਼ਾਂ ਮੂਰਤੀਆਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ ਉਹ ਪਰਮੇਸ਼ੁਰ ਨੂੰ ਨਹੀਂ ਬਲਿਕ ਭੂਤਾਂ ਨੂੰ ਭੇਟ ਕੀਤੀਆਂ ਜਾਂਦੀਆਂ ਹਨ। ਅਤੇ ਮੈਂ ਨਹੀਂ ਚਾਹੁੰਦਾ ਕਿ ਤੁਸੀਂ ਭੂਤਾਂ ਨਾਲ ਭਾਗੀਦਾਰ ਹੋਵੋਂ।
2 Corinthians 1:7
ਤੁਹਾਡੇ ਲਈ ਸਾਡੇ ਕੋਲ ਬਹੁਤ ਮਜ਼ਬੂਤ ਆਸ਼ਾਵਾਂ ਹਨ। ਅਸੀਂ ਜਾਣਦੇ ਹਾਂ ਕਿ ਤੁਸੀਂ ਸਾਡੇ ਕਸ਼ਟਾਂ ਵਿੱਚ ਸ਼ਰੀਕ ਹੋ। ਅਸੀਂ ਇਹ ਵੀ ਜਾਣਦੇ ਹਾਂ, ਕਿ ਤੁਸੀਂ ਸਾਡੇ ਦਿਲਾਸਿਆਂ ਵਿੱਚ ਵੀ ਸ਼ਰੀਕ ਹੋ।
2 Corinthians 8:23
ਹੁਣ ਤੀਤਸ ਬਾਰੇ-ਉਹ ਮੇਰਾ ਭਾਈਵਾਲ ਹੈ। ਤੁਹਾਡੀ ਸਹਾਇਤਾ ਕਰਨ ਵਿੱਚ ਉਹ ਮੇਰੇ ਨਾਲ ਕੰਮ ਕਰ ਰਿਹਾ ਹੈ। ਅਤੇ ਹੋਰਾਂ ਭਰਾਵਾਂ ਬਾਰੇ ਉਨ੍ਹਾਂ ਨੂੰ ਕਲੀਸਿਯਾ ਵੱਲੋਂ ਘਲਿਆ ਗਿਆ ਹੈ, ਅਤੇ ਉਹ ਮਸੀਹ ਨੂੰ ਮਹਿਮਾ ਦਿੰਦੇ ਹਨ।
Philemon 1:17
ਜੇ ਤੁਸੀਂ ਮੈਨੂੰ ਆਪਣਾ ਮਿੱਤਰ ਸਮਝਦੇ ਹੋ ਤਾਂ ਓਨੇਸਿਮੁਸ ਨੂੰ ਦੁਬਾਰਾ ਅਪਨਾ ਲਵੋ। ਉਸਦਾ ਸਵਾਗਤ ਓਸੇ ਤਰ੍ਹਾਂ ਕਰੋ ਜਿਸ ਤਰ੍ਹਾਂ ਤੁਸਾਂ ਮੇਰਾ ਸਵਾਗਤ ਕਰਨਾ ਸੀ।
Hebrews 10:33
ਕਈ ਵਾਰੀ ਲੋਕਾਂ ਨੇ ਤੁਹਾਨੂੰ ਨਫ਼ਰਤ ਭਰੀਆਂ ਗੱਲਾਂ ਆਖੀਆਂ ਅਤੇ ਬਹੁਤ ਸਾਰੇ ਲੋਕਾਂ ਸਾਹਮਣੇ ਤੁਹਾਨੂੰ ਸਤਾਇਆ। ਅਤੇ ਕਈ ਵਾਰੀ ਤੁਸੀਂ ਹੋਰਾਂ ਲੋਕਾਂ ਦੀ ਸਹਾਇਤਾ ਕੀਤੀ ਜਿਨ੍ਹਾਂ ਨਾਲ ਕਦੇ ਇਸੇ ਤਰ੍ਹਾਂ ਦਾ ਵਿਹਾਰ ਕੀਤਾ ਗਿਆ ਸੀ।
1 Peter 5:1
ਪਰਮੇਸ਼ੁਰ ਦਾ ਪਰਿਵਾਰ ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹੜੀ ਸਾਨੂੰ ਦਰਸ਼ਾਈ ਜਾਵੇਗੀ।
2 Peter 1:4
ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀਆਂ ਹਨ ਜਿਨ੍ਹਾਂ ਦਾ ਵਾਅਦਾ ਉਸ ਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸੱਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ।
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்