Luke 16:20
ਉੱਥੇ ਇੱਕ ਲਾਜ਼ਰ ਨਾਂ ਦਾ ਮੰਗਤਾ ਸੀ ਜਿਸਦਾ ਸਾਰਾ ਸਰੀਰ ਫ਼ੋੜਿਆਂ ਨਾਲ ਭਰਿਆ ਹੋਇਆ ਸੀ। ਉਹ ਅਕਸਰ ਅਮੀਰ ਆਦਮੀ ਦੇ ਦਰ ਅੱਗੇ ਪਿਆ ਹੁੰਦਾ ਸੀ।
Luke 16:23
ਉਸ ਨੇ ਪਤਾਲ ਵਿੱਚੋਂ ਜਿੱਥੇ ਉਹ ਦੁੱਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।
Luke 16:24
ਤਾਂ ਉਸ ਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿੱਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁੱਖ ਝੱਲ ਰਿਹਾ ਹਾਂ।’
Luke 16:25
“ਪਰ ਅਬਰਾਹਾਮ ਨੇ ਆਖਿਆ, ‘ਮੇਰੇ ਪੁੱਤਰ, ਯਾਦ ਕਰ ਜੋ ਤੂੰ ਧਰਤੀ ਤੇ ਆਪਣੇ ਜਿਉਂਦੇ ਜੀ ਆਪਣੀਆਂ ਸਾਰੀਆਂ ਵਸਤਾਂ ਭੋਗ ਚੁੱਕਾ ਹੈਂ ਅਤੇ ਲਾਜ਼ਰ ਨੇ ਸਾਰੀਆਂ ਮਾੜੀਆਂ ਵਸਤਾਂ ਭੋਗੀਆਂ ਹਨ। ਇਸ ਲਈ ਉਹ ਹੁਣ ਸੁੱਖ ਭੋਗ ਰਿਹਾ ਹੈ ਤੇ ਤੂੰ ਦੁੱਖ।
John 11:1
ਲਾਜ਼ਰ ਦੀ ਮੌਤ ਲਾਜ਼ਰ ਨਾਂ ਦਾ ਇੱਕ ਰੋਗ਼ੀ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰੀ ਸੀ ਜਿੱਥੇ ਮਰਿਯਮ ਅਤੇ ਉਸਦੀ ਭੈਣ ਮਾਰਥਾ ਰਹਿੰਦੀ ਸੀ।
John 11:2
ਇਹ ਔਰਤ ਮਰਿਯਮ ਸੀ, ਜਿਸਨੇ ਪ੍ਰਭੂ ਉੱਤੇ ਅਤਰ ਛਿੜਕਿਆ ਅਤੇ ਆਪਣੇ ਸਿਰ ਦੇ ਵਾਲਾਂ, ਨਾਲ ਉਸ ਦੇ ਚਰਨ ਪੂੰਝੇ। ਲਾਜ਼ਰ ਮਰਿਯਮ ਦਾ ਭਰਾ ਸੀ ਅਤੇ ਬਿਮਾਰ ਸੀ।
John 11:5
ਯਿਸੂ, ਮਰਿਯਮ, ਮਾਰਥਾ ਅਤੇ ਲਾਜ਼ਰ ਨੂੰ ਪਿਆਰ ਕਰਦਾ ਸੀ।
John 11:11
ਯਿਸੂ ਨੇ ਇਹ ਗੱਲਾਂ ਆਖਣ ਤੋਂ ਬਾਅਦ ਕਿਹਾ, “ਸਾਡਾ ਮਿੱਤਰ ਲਾਜ਼ਰ ਇਸ ਵਕਤ ਸੌਂ ਰਿਹਾ ਹੈ, ਪਰ ਮੈਂ ਉਸ ਨੂੰ ਉੱਠਾਲਣ ਜਾ ਰਿਹਾ ਹਾਂ।”
John 11:14
ਤਾਂ ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਕਿਹਾ, “ਲਾਜ਼ਰ ਮਰ ਚੁੱਕਿਆ ਹੈ।
John 11:43
ਇਸ ਪ੍ਰਾਰਥਨਾ ਤੋਂ ਬਾਦ ਉਸ ਨੇ ਉੱਚੀ ਅਵਾਜ਼ ਵਿੱਚ ਬੁਲਾਇਆ, “ਲਾਜ਼ਰ, ਬਾਹਰ ਨਿਕਲ ਆ।”
Occurences : 15
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்