No lexicon data found for Strong's number: 3371

Matthew 21:19
ਰਸਤੇ ਵਿੱਚ ਅੰਜੀਰ ਦਾ ਬਿਰਛ ਵੇਖਕੇ ਉਸ ਦੇ ਨੇੜੇ ਗਿਆ ਪਰ ਸਿਵਾਇ ਪੱਤਿਆਂ ਦੇ ਉੱਥੇ ਉਸ ਨੂੰ ਹੋਰ ਕੁਝ ਵੀ ਨਾ ਲੱਭਿਆ ਤਾਂ ਉਸ ਨੇ ਬਿਰਛ ਨੂੰ ਕਿਹਾ ਕਿ “ਅੱਜ ਤੋਂ ਤੈਨੂੰ ਭਵਿੱਖ ਵਿੱਚ ਕਦੇ ਵੀ ਫ਼ਲ ਨਾ ਲੱਗਣ।” ਤੁਰੰਤ ਹੀ ਰੁੱਖ ਸੁੱਕ ਗਿਆ।

Mark 1:45
ਪਰ ਉਹ ਆਦਮੀ ਬਾਹਰ ਜਾਕੇ ਇਹ ਚਰਚਾ ਕਰਨ ਲੱਗਾ ਕਿ ਯਿਸੂ ਨੇ ਉਸ ਨੂੰ ਰਾਜੀ ਕੀਤਾ ਹੈ। ਇਉਂ ਯਿਸੂ ਦੀ ਖਬਰ ਸਭ ਜਗ੍ਹਾ ਫ਼ੈਲ ਗਈ। ਇਸ ਲਈ ਯਿਸੂ ਖੁਲ੍ਹੇ-ਆਮ ਕਿਸੇ ਨਗਰ ਵਿੱਚ ਨਾ ਵੜ ਸੱਕਿਆ। ਤਾਂ ਉਸ ਨੇ ਇੱਕਾਂਤ ਜਗ੍ਹਾਵਾਂ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਪਰ ਤਾਂ ਵੀ ਲੋਕਾਂ ਨੇ ਸਭ ਨਗਰਾਂ ਤੋਂ ਯਿਸੂ ਕੋਲ ਆਉਣਾ ਜਾਰੀ ਰੱਖਿਆ।

Mark 2:2
ਬਹੁਤ ਸਾਰੇ ਲੋਕ ਉਸਦਾ ਉਪਦੇਸ਼ ਸੁਨਣ ਲਈ ਇਕੱਠੇ ਹੋਏ। ਇਸ ਲਈ ਜਿੱਥੇ ਉਹ ਸੀ ਓੱਥੇ ਘਰ ਦੇ ਬੂਹੇ ਤੇ ਖੜ੍ਹਨ ਦੀ ਜਗ੍ਹਾ ਵੀ ਨਹੀਂ ਸੀ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਉਪਦੇਸ਼ ਦਿੱਤੇ।

Mark 9:25
ਯਿਸੂ ਨੇ ਵੇਖਿਆ ਸਭ ਲੋਕ ਇਹ ਵੇਖਣ ਲਈ ਉਸ ਕੋਲ ਨੱਸੇ ਆ ਰਹੇ ਸਨ ਕਿ ਕੀ ਵਾਪਰ ਰਿਹਾ ਸੀ। ਫ਼ਿਰ ਉਸ ਨੇ ਭਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਆਖਿਆ, “ਤੂੰ ਭਰਿਸ਼ਟ ਆਤਮਾ, ਤੂੰ ਇਸ ਬੱਚੇ ਨੂੰ ਗੂੰਗਾ ਅਤੇ ਬੋਲਾ ਬਣਾ ਦਿੱਤਾ ਹੈ, ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਸ ਬੱਚੇ ਵਿੱਚੋਂ ਬਾਹਰ ਆ ਜਾ, ਅਤੇ ਮੁੜ ਕਦੀ ਵੀ ਉਸ ਵਿੱਚ ਪ੍ਰਵੇਸ਼ ਨਾ ਕਰੀਂ।”

Mark 11:14
ਤਾਂ ਉਸ ਨੇ ਦ੍ਰੱਖਤ ਨੂੰ ਕਿਹਾ “ਫ਼ਿਰ ਤੋਂ ਕੋਈ ਤੇਰਾ ਫ਼ਲ ਨਾ ਖਾਵੇ।” ਉਸ ਦੇ ਚੇਲਿਆਂ ਨੇ ਉਸ ਨੂੰ ਇਹ ਕਹਿੰਦੇ ਸੁਣਿਆ।

John 5:14
ਬਾਦ ਵਿੱਚ ਯਿਸੂ ਨੇ ਉਸ ਨੂੰ ਮੰਦਰ ਵਿੱਚ ਵੇਖਿਆ। ਅਤੇ ਉਸ ਨੂੰ ਅਖ਼ਿਆ, “ਵੇਖ ਹੁਣ ਤੂੰ ਰਾਜੀ ਹੋ ਗਿਆ ਹੈ ਪਾਪ ਕਰਨੇ ਬੰਦ ਕਰਦੇ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸੱਕਦੀ ਹੈ।”

John 8:11
ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਨਾ ਨਹੀਂ ਕਰਦਾ। ਹੁਣ ਤੂੰ ਜਾ ਸੱਕਦੀ ਹੈਂ ਪਰ ਭਵਿੱਖ ਵਿੱਚ ਹੋਰ ਪਾਪ ਨਾ ਕਰੀਂ।”

Acts 4:17
ਪਰ ਸਾਨੂੰ ਇਨ੍ਹਾਂ ਨੂੰ ਲੋਕਾਂ ਵਿੱਚ ਹੋਰ ਵੱਧੇਰੇ ਫ਼ੈਲਣ ਤੋਂ ਰੋਕਣਾ ਚਾਹੀਦਾ ਹੈ, ਇਸ ਲਈ ਆਉ ਅਸੀਂ ਉਨ੍ਹਾਂ ਨੂੰ ਧਮਕਾਈਏ। ਫ਼ੇਰ ਉਹ ਯਿਸੂ ਬਾਰੇ ਹੋਰ ਕਿਸੇ ਨੂੰ ਨਹੀਂ ਬੋਲਣਗੇ।”

Acts 13:34
ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਸੜ੍ਹਨ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪਰਮੇਸ਼ੁਰ ਨੇ ਕਿਹਾ, ‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ, ਉਹ ਤੁਹਾਨੂੰ ਦੇਵਾਂਗਾ।’

Acts 25:24
ਅਤੇ ਕਿਹਾ, “ਰਾਜਾ ਅਗ੍ਰਿਪਾ ਅਤੇ ਇੱਥੇ ਸਾਡੇ ਨਾਲ ਇਕੱਠੇ ਤੁਸੀਂ ਸਾਰੇ ਆਦਮੀਓ, ਇਸ ਮਨੁੱਖ ਵੱਲ ਵੇਖੋ। ਇੱਥੋਂ ਦੇ ਅਤੇ ਯਰੂਸ਼ਲਮ ਦੇ ਸਾਰੇ ਯਹੂਦੀਆਂ ਨੇ ਮੈਨੂੰ ਸ਼ਿਕਾਇਤ ਕੀਤੀ ਹੈ ਅਤੇ ਰੌਲਾ ਪਾਇਆ ਹੈ ਕਿ ਉਸ ਨੂੰ ਹੋਰ ਵੱਧੇਰੇ ਨਹੀਂ ਜਿਉਣਾ ਚਾਹੀਦਾ।

Occurences : 21

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்