Luke 12:42
ਤਾਂ ਪ੍ਰਭੂ ਨੇ ਆਖਿਆ, “ਉਹ ਕਿਹੜਾ ਸਿਆਣਾ ਅਤੇ ਵਿਸ਼ਵਾਸਯੋਗ ਨੌਕਰ ਹੈ ਜਿਸ ਨੂੰ ਮਾਲਕ ਦੂਜੇ ਨੌਕਰਾਂ ਉੱਤੇ ਉਨ੍ਹਾਂ ਨੂੰ ਠੀਕ ਸਮੇਂ ਤੇ ਭੋਜਨ ਸਮਗਰੀ ਦੀ ਪੂਰਤੀ ਲਈ ਨਿਯੁਕਤ ਕਰੇਗ਼ਾ?
Luke 16:1
ਸੱਚਾ ਧਨ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਇੱਕ ਵਾਰ ਇੱਕ ਬੜਾ ਧਨਵਾਨ ਆਦਮੀ ਸੀ। ਉਸ ਨੇ ਆਪਣਾ ਕਾਰੋਬਾਰ ਸੰਭਾਲਣ ਲਈ ਇੱਕ ਮੁਖਤਿਆਰ ਰੱਖਿਆ। ਬਾਦ ਵਿੱਚ ਉਸ ਨੂੰ ਪਤਾ ਚੱਲਿਆ ਕਿ ਉਸਦਾ ਮੁਖਤਿਆਰ ਉਸ ਨਾਲ ਧੋਖਾ ਕਰ ਰਿਹਾ ਹੈ।
Luke 16:3
“ਬਾਅਦ ਵਿੱਚ ਮੁਖਤਿਆਰ ਨੇ ਆਪਣੇ ਮਨ ਵਿੱਚ ਸੋਚਿਆ, ‘ਹੁਣ ਮੈਂ ਕੀ ਕਰਾਂਗਾ? ਮੇਰਾ ਮਾਲਕ ਤਾਂ ਮੈਨੂੰ ਮੇਰੀ ਨੋਕਰੀ ਤੋਂ ਹਟਾ ਰਿਹਾ ਹੈ। ਮੇਰੇ ਵਿੱਚ ਖੋਦਣ ਦੀ ਤਾਕਤ ਨਹੀਂ ਹੈ ਅਤੇ ਭੀਖ ਮੰਗਣ ਤੋਂ ਮੈਨੂੰ ਸ਼ਰਮ ਆਉਂਦੀ ਹੈ।
Luke 16:8
“ਬਾਅਦ ਵਿੱਚ ਮਾਲਕ ਨੇ ਆਪਣੇ ਬੇਈਮਾਨ ਮੁਖਤਿਆਰ ਨੂੰ ਕਿਹਾ ਕਿ ਉਸ ਨੇ ਬੜੀ ਚਲਾਕੀ ਖੇਡੀ ਹੈ। ਹਾਂ! ਦੁਨਿਆਵੀ ਲੋਕ ਆਤਮਕ ਲੋਕਾਂ ਨਾਲੋਂ ਆਪਣੇ ਸਮੇਂ ਦੇ ਦੂਜੇ ਲੋਕਾਂ ਨਾਲ ਵੱਧੇਰੇ ਚਲਾਕੀ ਕਰਦੇ ਹਨ।
Romans 16:23
ਗਾਯੁਸ ਵੱਲੋਂ ਸ਼ੁਭਕਾਮਨਾਵਾਂ। ਉਸ ਨੇ ਮੈਨੂੰ ਅਤੇ ਸਾਰੀ ਕਲੀਸਿਯਾ ਨੂੰ ਇੱਥੇ ਉਸ ਦੇ ਘਰ ਦਾ ਇਸਤੇਮਾਲ ਕਰਨ ਦੀ ਆਗਿਆ ਦਿੱਤੀ ਹੈ।
1 Corinthians 4:1
ਮਸੀਹ ਦੇ ਰਸੂਲ ਇਹੀ ਹੈ ਜੋ ਲੋਕਾਂ ਨੂੰ ਸਾਡੇ ਬਾਰੇ ਸੋਚਣਾ ਚਾਹੀਦਾ ਹੈ; ਕਿ ਅਸੀਂ ਮਸੀਹ ਦੇ ਸੇਵਕ ਹਾਂ। ਅਸੀਂ ਉਹ ਲੋਕ ਹਾਂ ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਆਪਣੀਆਂ ਗੁਪਤ ਸੱਚਾਈਆਂ ਦਾ ਭਰੋਸਾ ਕੀਤਾ ਹੈ।
1 Corinthians 4:2
ਉਸ ਵਿਅਕਤੀ ਨੂੰ, ਜਿਸ ਉੱਤੇ ਕਿਸੇ ਕੰਮ ਦਾ ਭਰੋਸਾ ਕੀਤਾ ਜਾਂਦਾ ਹੈ, ਉਸ ਨੂੰ, ਸਾਬਿਤ ਕਰਨਾ ਚਾਹੀਦਾ ਹੈ ਕਿ ਉਹ ਉਸ ਭਰੋਸੇ ਦੇ ਯੋਗ ਹੈ।
Galatians 4:2
ਕਿਉਂ? ਕਿਉਂ ਕਿ ਉਸ ਦੇ ਬਚਪਨੇ ਵੇਲੇ, ਉਸ ਨੂੰ ਆਪਣੀ ਦੇਖ ਭਾਲ ਕਰਨ ਵਾਲਿਆਂ ਦੇ ਆਦੇਸ਼ ਨੂੰ ਮੰਨਣਾ ਪੈਂਦਾ ਹੈ। ਪਰ ਜਦੋਂ ਉਹ ਆਪਣੇ ਪਿਤਾ ਦੁਆਰਾ ਨਿਰਧਾਰਿਤ ਉਮਰ ਵਿੱਚ ਪਹੁੰਚਦਾ ਹੈ, ਉਹ ਆਜ਼ਾਦ ਹੋ ਜਾਂਦਾ ਹੈ।
Titus 1:7
ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।
1 Peter 4:10
ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ।
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்