Matthew 5:33
ਯਿਸੂ ਦਾ ਵਾਅਦੇ ਕਰਨ ਬਾਰੇ ਉਪਦੇਸ਼ “ਤੁਸੀਂ ਸੁਣਿਆ ਹੈ ਕਿ ਸਾਡੇ ਪੁਰਖਿਆਂ ਨੂੰ ਆਖਿਆ ਗਿਆ ਸੀ। ਜੇਕਰ ਤੁਸੀਂ ਵਾਅਦਾ ਕਰੋਂ ਤਾਂ ਇਸ ਨੂੰ ਨਾ ਤੋੜੋ। ਜੋ ਵਾਅਦੇ ਤੁਸੀਂ ਪ੍ਰਭੂ ਨਾਲ ਕੀਤੇ ਹਨ ਉਨ੍ਹਾਂ ਨੂੰ ਪੂਰਿਆਂ ਕਰਨਾ ਚਾਹੀਦਾ ਹੈ।
Matthew 14:7
ਤਾਂ ਹੇਰੋਦੇਸ ਨੇ ਸੌਂਹ ਖਾਕੇ ਉਸ ਨੂੰ, ਜੋ ਕੁਝ ਵੀ ਉਹ ਮੰਗੇ, ਦੇਣ ਦਾ ਇਕਰਾਰ ਕੀਤਾ।
Matthew 14:9
ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹੜੇ ਉਸ ਦੇ ਨਾਲ ਬੈਠੇ ਹੋਏ ਸਨ, ਉਸ ਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ।
Matthew 26:72
ਫ਼ਿਰ, ਪਤਰਸ ਨੇ ਸੌਂਹ ਖਾਕੇ ਇਹ ਆਖਦਿਆਂ ਇਨਕਾਰ ਕਰ ਦਿੱਤਾ, “ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।”
Mark 6:26
ਤਦ ਰਾਜਾ ਬਹੁਤ ਉਦਾਸ ਹੋ ਗਿਆ। ਪਰ ਉਸ ਨੇ ਸੌਂਹ ਖਾਕੇ ਉਸ ਕੁੜੀ ਨਾਲ ਇਕਰਾਰ ਕੀਤਾ ਸੀ ਕਿ ਉਹ ਜੋ ਕੁਝ ਵੀ ਮੰਗੇਗੀ, ਦੇਵੇਗਾ। ਅਤੇ ਉਸ ਦੇ ਮਹਿਮਾਨਾਂ ਨੇ ਵੀ ਉਸਦਾ ਵਾਦਾ ਸੁਣਿਆ ਸੀ। ਇਸ ਲਈ ਹੇਰੋਦੇਸ ਉਸ ਨੂੰ ਇਨਕਾਰ ਨਹੀਂ ਸੀ ਕਰ ਸੱਕਦਾ।
Luke 1:73
ਉਸ ਨੇ ਅਬਰਾਹਾਮ, ਸਾਡੇ ਪੂਰਵਜ ਨਾਲ ਇਕਰਾਰ ਕੀਤਾ
Acts 2:30
ਦਾਊਦ ਨਬੀ ਸੀ ਅਤੇ ਉਹ ਇਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸ ਨੂੰ ਵਚਨ ਦਿੱਤਾ ਸੀ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ।
Hebrews 6:16
ਜਦੋਂ ਲੋਕ ਸੌਂਹ ਖਾਂਦੇ ਹਨ, ਉਹ ਹਮੇਸ਼ਾ ਆਪਣੇ ਆਪ ਤੋਂ ਮਹਾਨ ਵਿਅਕਤੀ ਨੂੰ ਵਰਤਦੇ ਹਨ। ਇਹ ਸੌਂਹ ਇਸ ਤਥ ਦਾ ਸਬੂਤ ਹੈ ਕਿ ਜੋ ਕੁਝ ਵੀ ਉਹ ਆਖਦੇ ਹਨ ਸੱਚ ਹੈ ਅਤੇ ਸਾਰੀਆਂ ਦਲੀਲਾਂ ਲਈ ਵੀ ਅੰਤ ਹੈ।
Hebrews 6:17
ਪਰਮੇਸ਼ੁਰ ਇਹ ਚਾਹੁੰਦਾ ਸੀ ਕਿ ਉਸਦਾ ਵਾਇਦਾ ਸੱਚਾ ਹੈ। ਪਰਮੇਸ਼ੁਰ ਇਹ ਸਬੂਤ ਉਨ੍ਹਾਂ ਲੋਕਾਂ ਲਈ ਚਾਹੁੰਦਾ ਸੀ ਜੋ ਉਸ ਦੇ ਵਾਇਦੇ ਨੂੰ ਪ੍ਰਾਪਤ ਕਰਨ ਵਾਲੇ ਸਨ। ਉਹ ਚਾਹੁੰਦਾ ਸੀ ਕਿ ਉਹ ਲੋਕ ਸਪੱਸ਼ਟਤਾ ਨਾਲ ਸਮਝ ਲੈਣ ਕਿ ਉਹ ਆਪਣੀਆਂ ਯੋਜਨਾਵਾਂ ਤਬਦੀਲ ਨਹੀਂ ਕਰੇਗਾ। ਇਸ ਲਈ ਜੋ ਪਰਮੇਸ਼ੁਰ ਨੇ ਆਖਿਆ ਵਾਪਰੇਗਾ, ਉਸ ਨੇ ਇਹ ਇੱਕ ਸੌਂਹ ਖਾਕੇ ਸਾਬਤ ਕਰ ਦਿੱਤਾ।
James 5:12
ਆਪਣੇ ਕਥਨ ਬਾਰੇ ਸਾਵੱਧਾਨ ਰਹੋ ਮੇਰੇ ਭਰਾਵੋ ਅਤੇ ਭੈਣੋ ਇਹ ਬਹੁਤ ਜ਼ਰੂਰੀ ਹੈ ਕਿ ਜਦੋਂ ਤੁਸੀਂ ਕੋਈ ਵਾਅਦਾ ਕਰੋ ਤਾਂ ਸੌਂਹ ਨਾ ਖਾਓ। ਸਵਰਗ, ਧਰਤੀ ਜਾਂ ਕਿਸੇ ਹੋਰ ਚੀਜ਼ ਦਾ ਨਾਮ ਆਪਣੇ ਬੋਲਾਂ ਨੂੰ ਤਸਦੀਕ ਕਰਨ ਲਈ ਨਾ ਵਰਤੋ। ਜਦੋਂ ਤੁਹਾਡਾ ਭਾਵ “ਹਾਂ” ਹੋਵੇ ਤੁਹਾਨੂੰ ਸਿਰਫ਼ “ਹਾਂ” ਆਖਣੀ ਚਾਹੀਦੀ ਹੈ। ਜਦੋਂ ਤੁਹਾਡਾ ਭਾਵ “ਨਾਹ” ਹੋਵੇ ਤਾਂ ਤੁਸੀਂ ਸਿਰਫ਼ “ਨਾਹ” ਆਖੋ। ਅਜਿਹਾ ਹੀ ਕਰੋ ਤਾਂ ਜੋ ਤੁਹਾਨੂੰ ਦੋਸ਼ੀ ਨਾ ਠਹਿਰਾਇਆ ਜਾਵੇ।
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்