Romans 7:5
ਅਤੀਤ ਵਿੱਚ, ਸਾਡੇ ਪਾਪੀ ਸੁਭਾਅ ਨੇ ਸਾਡੇ ਤੇ ਸ਼ਾਸਨ ਕੀਤਾ। ਸ਼ਰ੍ਹਾ ਨੇ ਸਾਡੇ ਅੰਦਰ ਦੁਸ਼ਟਤਾ ਕਰਨ ਦੀ ਇੱਛਾ ਨੂੰ ਉੱਤੇਜਿਤ ਕੀਤਾ, ਅਤੇ ਉਨ੍ਹਾਂ ਬਦੀਆਂ ਨੇ ਸਾਡੇ ਸਰੀਰਾਂ ਨੂੰ ਕਾਬੂ ਕਰ ਲਿਆ। ਇਸ ਲਈ ਜੋ ਕੁਝ ਵੀ ਅਸੀਂ ਕੀਤਾ ਸਿਰਫ਼ ਸਾਨੂੰ ਆਪਣੀ ਆਤਮਕ ਮੌਤ ਵੱਲ ਲੈ ਗਿਆ।
Romans 8:18
ਸਾਨੂੰ ਭਵਿੱਖ ਵਿੱਚ ਮਹਿਮਾ ਮਿਲੇਗੀ ਹੁਣ ਦਾ ਸਮਾਂ ਕਸ਼ਟਮਈ ਹੈ। ਪਰ ਇਹ ਕਸ਼ਟ ਆਉਣ ਵਾਲੇ ਸਮੇਂ ਵਿੱਚ ਜੋ ਮਹਿਮਾ ਸਾਨੂੰ ਮਿਲਣੀ ਹੈ ਉਸ ਸਾਹਮਣੇ ਕੁਝ ਵੀ ਨਹੀਂ ਹਨ।
2 Corinthians 1:5
ਅਸੀਂ ਮਸੀਹ ਦੇ ਬਹੁਤ ਕਸ਼ਟਾਂ ਵਿੱਚ ਭਾਗੀਦਾਰ ਬਣੇ। ਇਸੇ ਤਰ੍ਹਾਂ, ਅਸੀਂ ਵੀ ਮਸੀਹ ਰਾਹੀਂ ਵੱਧੇਰੇ ਸੁੱਖ ਪ੍ਰਾਪਤ ਕਰਦੇ ਹਾਂ।
2 Corinthians 1:6
ਜੇ ਸਾਨੂੰ ਦੁੱਖ ਤਕਲੀਫ਼ਾਂ ਮਿਲਦੀਆਂ ਹਨ ਤਾਂ ਇਹ ਸਾਡੇ ਸੁੱਖ ਅਤੇ ਮੁਕਤੀ ਲਈ ਹਨ। ਜੇ ਸਾਨੂੰ ਤੁਹਾਡੇ ਕੋਲੋਂ ਦਿਲਾਸਾ ਹੈ ਤਾਂ ਇਹ ਤੁਹਾਡੇ ਦਿਲਾਸੇ ਲਈ ਹੈ। ਇਹ ਸਾਨੂੰ ਸਾਡੇ ਕਸ਼ਟਾਂ ਵਿੱਚ ਵੀ ਸਹਿਨਸ਼ੀਲ ਬਣਾਉਂਦਾ ਹੈ।
2 Corinthians 1:7
ਤੁਹਾਡੇ ਲਈ ਸਾਡੇ ਕੋਲ ਬਹੁਤ ਮਜ਼ਬੂਤ ਆਸ਼ਾਵਾਂ ਹਨ। ਅਸੀਂ ਜਾਣਦੇ ਹਾਂ ਕਿ ਤੁਸੀਂ ਸਾਡੇ ਕਸ਼ਟਾਂ ਵਿੱਚ ਸ਼ਰੀਕ ਹੋ। ਅਸੀਂ ਇਹ ਵੀ ਜਾਣਦੇ ਹਾਂ, ਕਿ ਤੁਸੀਂ ਸਾਡੇ ਦਿਲਾਸਿਆਂ ਵਿੱਚ ਵੀ ਸ਼ਰੀਕ ਹੋ।
Galatians 5:24
ਜਿਹੜੇ ਲੋਕ ਮਸੀਹ ਯਿਸੂ ਨਾਲ ਸੰਬੰਧਿਤ ਹਨ, ਉਨ੍ਹਾਂ ਨੇ ਆਪਣੇ ਪਾਪੀ ਆਪਿਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਨੇ ਖੁਦਗਰਜ਼ੀ ਅਤੇ ਮੰਦੀਆਂ ਗੱਲਾਂ ਛੱਡ ਦਿੱਤੀਆਂ ਹਨ ਜੋ ਉਹ ਕਰਨੀਆਂ ਚਾਹੁੰਦੇ ਸਨ।
Philippians 3:10
ਮੈਂ ਜੋ ਜਾਨਣਾ ਚਾਹੁੰਦਾ ਹਾਂ ਮਸੀਹ ਅਤੇ ਉਸ ਸ਼ਕਤੀ ਨੂੰ ਜਿਸਨੇ ਉਸ ਨੂੰ ਮੌਤ ਤੋਂ ਜਿਵਾਲਿਆ ਹੈ। ਮੈਂ ਮਸੀਹ ਦੇ ਦੁੱਖਾਂ ਦਾ ਭਾਗੀਦਾਰ ਹੋਣਾ ਚਾਹੁੰਦਾ ਹਾਂ ਅਤੇ ਉਸਦੀ ਮੌਤ ਵਿੱਚ ਉਸੇ ਜਿਹਾ ਬਣਨਾ ਚਾਹੁੰਦਾ ਹਾਂ।
Colossians 1:24
ਪੌਲੁਸ ਦਾ ਕਲੀਸਿਯਾ ਲਈ ਕਾਰਜ ਤੁਹਾਡੇ ਲਈ ਦੁੱਖ ਝੱਲਣ ਵਿੱਚ ਮੈਨੂੰ ਖੁਸ਼ੀ ਹੈ। ਕਲੀਸਿਯਾ ਦੀ ਖਾਤਿਰ ਹਾਲੇ ਮਸੀਹ ਲਈ ਜੋ ਵੀ ਦੁੱਖ ਬਾਕੀ ਹਨ। ਮੈਂ ਉਨ੍ਹਾਂ ਤਕਲੀਫ਼ਾਂ ਨੂੰ ਆਪਣੇ ਸਰੀਰ ਉੱਤੇ ਪ੍ਰਵਾਨ ਕਰਦਾ ਹਾਂ। ਮੈਂ ਉਸ ਦੇ ਸਰੀਰ, ਕਲੀਸਿਯਾ ਲਈ ਤਕਲੀਫ਼ਾਂ ਝੱਲਦਾ ਹਾ।
2 Timothy 3:11
ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇੱਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕੜਾਂ ਤੋਂ ਬਚਾਇਆ।
Hebrews 2:9
ਥੋੜੇ ਪਲਾਂ ਲਈ, ਯਿਸੂ ਨੂੰ ਦੂਤਾਂ ਤੋਂ ਨੀਵਾਂ ਕੀਤਾ ਗਿਆ ਸੀ। ਪਰ ਹੁਣ ਅਸੀਂ ਉਸ ਨੂੰ ਮਹਿਮਾ ਅਤੇ ਸਤਿਕਾਰ ਤਾਜ ਦੀ ਤਰ੍ਹਾਂ ਪਹਿਨੇ ਹੋਏ ਦੇਖਦੇ ਹਾਂ, ਕਿਉਂਕਿ ਉਸ ਨੇ ਦੁੱਖ ਝੱਲੇ ਅਤੇ ਕਾਲਵਸ ਹੋ ਗਿਆ। ਪਰਮੇਸ਼ੁਰ ਦੀ ਕਿਰਪਾ ਦੇ ਕਾਰਣ ਯਿਸੂ ਹਰ ਮਨੁੱਖ ਲਈ ਮਰਿਆ।
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்