Matthew 10:5
ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਹ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭੇਜ ਦਿੱਤਾ। ਉਸ ਨੇ ਆਖਿਆ, “ਗੈਰ-ਯਹੂਦੀਆਂ ਦੇ ਇਲਾਕੇ ਨੂੰ ਨਾ ਜਾਣਾ ਅਤੇ ਸਾਮਰੀਆ ਦੇ ਕਿਸੇ ਵੀ ਨਗਰ ਵਿੱਚ ਪ੍ਰਵੇਸ਼ ਨਾ ਕਰਨਾ।
Luke 9:52
ਤਾਂ ਉਸ ਨੇ ਯਰੂਸ਼ਲਮ ਨੂੰ ਜਾਣ ਦਾ ਫ਼ੈਸਲਾ ਕੀਤਾ। ਉਸ ਨੇ ਆਪਣੇ ਅੱਗੇ ਕੁਝ ਆਦਮੀ ਭੇਜੇ ਅਤੇ ਉਹ ਤੁਰਕੇ ਸਾਮਰਿਯਾ ਦੇ ਇੱਕ ਪਿੰਡ ਵਿੱਚ ਯਿਸੂ ਦੇ ਆਉਣ ਦੀ ਤਿਆਰੀ ਕਰਨ ਲਈ ਗਏ।
Luke 10:33
“ਉਸ ਰਾਹ ਫ਼ਿਰ ਇੱਕ ਸਾਮਰੀ ਆਇਆ। ਉਹ ਉਸ ਜਗ੍ਹਾ ਪਹੁੰਚਿਆ ਜਿੱਥੇ ਉਹ ਅੱਧ ਮੋਇਆ ਮਨੁੱਖ ਬੇਹਾਲ ਪਿਆ ਸੀ। ਜਦੋਂ ਉਹ ਨੇੜੇ ਆਇਆ ਅਤੇ ਬੰਦੇ ਨੂੰ ਵੇਖਿਆ, ਅਤੇ ਉਸ ਉੱਤੇ ਤਰਸ ਖਾਧਾ।
Luke 17:16
ਉਸ ਨੇ ਯਿਸੂ ਦੇ ਚਰਨਾਂ ਅੱਗੇ ਸਿਰ ਝੁਕਾਇਆ ਅਤੇ ਯਿਸੂ ਦਾ ਧੰਨਵਾਦ ਕੀਤਾ। ਇਹ ਆਦਮੀ ਯਹੂਦੀ ਨਹੀਂ ਸਾਮਰੀ ਸੀ।
John 4:9
ਉਸ ਸਾਮਰੀ ਔਰਤ ਨੇ ਆਖਿਆ, “ਮੈਂ ਵਿਸਮਤ ਹਾਂ ਕਿ ਤੁਸੀਂ ਮੈਥੋਂ ਪੀਣ ਲਈ ਪਾਣੀ ਮੰਗ ਰਹੇ ਹੋ। ਤੁਸੀਂ ਇੱਕ ਯਹੂਦੀ ਹੋ ਅਤੇ ਮੈਂ ਇੱਕ ਸਾਮਰੀ।” ਯਹੂਦੀਆਂ ਦੀ ਸਾਮਰਿਯਾ ਨਾਲ ਕੋਈ ਮਿੱਤਰਤਾ ਨਹੀਂ ਹੈ।
John 4:39
ਉਸ ਸ਼ਹਿਰ ਦੇ ਕਈ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ। ਕਿਉਂਕਿ ਔਰਤ ਨੇ ਇਹ ਗਵਾਹੀ ਦਿੱਤੀ, “ਉਸਨੇ ਮੈਨੂੰ ਉਹ ਸਭ ਕੁਝ ਦੱਸਿਆ ਜੋ ਮੈਂ ਕੀਤਾ ਹੈ।”
John 4:40
ਇਸ ਲਈ ਇਹ ਲੋਕ ਯਿਸੂ ਕੋਲ ਆਏ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਦੇ ਨਾਲ ਠਹਿਰਣ ਲਈ ਬੇਨਤੀ ਕੀਤੀ। ਇਸ ਲਈ ਯਿਸੂ ਉੱਥੇ ਦੋ ਦਿਨ ਠਹਿਰਿਆ।
John 8:48
ਯਿਸੂ ਆਪਣੇ ਅਤੇ ਅਬਰਾਹਾਮ ਬਾਰੇ ਦੱਸਦਾ ਹੈ ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਆਖਿਆ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਪ੍ਰਵੇਸ਼ ਕਰ ਗਿਆ ਹੈ।”
Acts 8:25
ਤਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਗਏ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்