Acts 6:5
ਸਭ ਲੋਕਾਂ ਨੂੰ ਇਹ ਮਸ਼ਵਰਾ ਪਸੰਦ ਆਇਆ। ਫ਼ੇਰ ਉਨ੍ਹਾਂ ਨੇ ਇਸਤੀਫ਼ਾਨ ਨੂੰ ਜਿਹੜਾ ਵੱਡੀ ਨਿਹਚਾ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਸੀ, ਫ਼ਿਲਿਪੁੱਸ, ਪ੍ਰੋਖੋਰੁਸ, ਨਿਕਾਨੋਰ, ਤੀਮੋਨ, ਪਰਮਨਾਸ ਅਤੇ ਨਿਕਲਾਊਸ, ਜੋ ਕਿ ਅੰਤਾਕਿਯਾ ਤੋਂ ਸੀ ਅਤੇ ਜੋ ਕਿ ਯਹੂਦੀ ਬਣਿਆ ਸੀ ਨੂੰ ਚੁਣਿਆ।
Acts 6:8
ਯਹੂਦੀ ਇਸਤੀਫ਼ਾਨ ਦੇ ਖਿਲਾਫ਼ ਇਸਤੀਫ਼ਾਨ ਨੇ, ਜੋ ਕਿ ਪਰਮੇਸ਼ੁਰ ਦੀ ਕਿਰਪਾ ਅਤੇ ਸ਼ਕਤੀ ਨਾਲ ਭਰਪੂਰ ਸੀ, ਵੱਡੇ ਅਚੰਭੇ ਕੀਤੇ ਅਤੇ ਲੋਕਾਂ ਨੂੰ ਚਮਤਕਾਰੀ ਨਿਸ਼ਾਨੀਆਂ ਦਿਖਾਈਆਂ।
Acts 6:9
ਪਰ ਕੁਝ ਯਹੂਦੀ, ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ। ਇਹ ਯਹੂਦੀ, ਯਹੂਦੀਆਂ ਦੇ ਇੱਕ ਪ੍ਰਾਰਥਨਾ ਅਸਥਾਨ ਤੋਂ ਸਨ, ਜੋ ਲਿਬਰਤੀਨੀਆਂ ਦਾ ਪ੍ਰਾਰਥਨਾ ਸਥਾਨ ਜਾਣਿਆ ਜਾਂਦਾ ਸੀ। ਇਹ ਪ੍ਰਾਰਥਨਾ ਸਥਾਨ ਕੁਰੇਨੀਆਂ ਅਤੇ ਸਿਕੰਦਰੀਆਂ ਦੇ ਯਹੂਦੀਆਂ ਨਾਲ ਵੀ ਸੰਬੰਧਿਤ ਸੀ। ਕਿਲਿਕਿਯਾ ਅਤੇ ਅਸਿਯਾ ਤੋਂ ਵੀ ਯਹੂਦੀ ਉਨ੍ਹਾਂ ਦੇ ਨਾਲ ਆਏ ਸਨ।
Acts 7:59
ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸ ਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮਾ ਨੂੰ ਸਵੀਕਾਰ ਕਰ ਲੈ।”
Acts 11:19
ਅੰਤਾਕਿਯਾ ਵਿੱਚ ਖੁਸ਼ਖਬਰੀ ਦਾ ਆਉਣਾ ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਸਤਾਉ ਤੋਂ ਡਰਕੇ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ਚ ਚੱਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ਖਬਰੀ ਦਿੱਤੀ, ਪਰ ਇਹ ਖੁਸ਼ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ।
Acts 22:20
ਲੋਕ ਇਹ ਵੀ ਜਾਣਦੇ ਹਨ ਕਿ ਤੇਰੇ ਸ਼ਹੀਦ ਇਸਤੀਫ਼ਾਨ ਦਾ ਲਹੂ ਵਹਾਇਆ ਗਿਆ ਤਾਂ ਮੈਂ ਉੱਥੇ ਹੀ ਖੜ੍ਹਾ ਸੀ ਅਤੇ ਉਸ ਨੂੰ ਮਾਰਨ ਦੀ ਹਾਮੀ ਭਰੀ। ਮੈਂ ਉਨ੍ਹਾਂ ਦੇ ਕੱਪੜਿਆਂ ਦੀ ਰਾਖੀ ਕਰ ਰਿਹਾ ਸੀ ਜੋ ਉਸ ਨੂੰ ਮਾਰ ਰਹੇ ਸਨ।’
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்