Matthew 15:27
ਉਸ ਨੇ ਆਖਿਆ, “ਹਾਂ ਪ੍ਰਭੂ ਜੀ, ਪਰ ਕੁੱਤੇ ਵੀ ਆਪਣੇ ਮਾਲਕ ਦੀ ਮੇਜ਼ ਤੋਂ ਡਿੱਗੇ ਰੋਟੀ ਦੇ ਟੁਕੜੇ ਖਾਂਦੇ ਹਨ।”
Matthew 21:12
ਯਿਸੂ ਦਾ ਮੰਦਰ ਵਿੱਚ ਹੋਣਾ ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸ ਨੇ ਉਨ੍ਹਾਂ ਸਭ ਲੋਕਾਂ ਨੂੰ ਜਿਹੜੇ ਉੱਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕੱਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਣ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ।
Mark 7:28
ਔਰਤ ਨੇ ਜਵਾਬ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ, ਪਰ ਮੇਜ਼ ਦੇ ਹੇਠਾਂ ਬੈਠੇ ਕੁੱਤੇ ਵੀ ਬੱਚਿਆਂ ਦੁਆਰਾ ਛੱਡੇ ਗਏ ਰੋਟੀ ਦੇ ਟੁਕੜੇ ਖਾਂਦੇ ਹਨ।”
Mark 11:15
ਯਿਸੂ ਦਾ ਮੰਦਰ ਵੱਲ ਨੂੰ ਜਾਣਾ ਯਿਸੂ ਯਰੂਸ਼ਲਮ ਜਾਕੇ ਮੰਦਰ ਅੰਦਰ ਗਿਆ। ਜੋ ਲੋਕ ਮੰਦਰ ਵਿੱਚ ਵੇਚ ਅਤੇ ਖਰੀਦ ਰਹੇ ਸਨ ਉਨ੍ਹਾਂ ਨੂੰ ਬਾਹਰ ਕੱਢਣ ਲੱਗਾ। ਉਸ ਨੇ ਉਨ੍ਹਾਂ ਦੀਆਂ ਮੇਜ਼ਾਂ ਵੀ ਉਲਟਾ ਦਿੱਤੀਆਂ ਜਿਨ੍ਹਾਂ ਨੇ ਧਨ ਦੀ ਅਦਲਾ-ਬਦਲੀ ਕੀਤੀ। ਅਤੇ ਉਹ ਚੌਕੀਆਂ ਵੀ ਉਲਟਾ ਦਿੱਤੀਆਂ ਜਿੱਥੇ ਲੋਕ ਘੁੱਗੀਆਂ ਵੇਚ ਰਹੇ ਸਨ।
Luke 16:21
ਉਸ ਨੂੰ ਅਮੀਰ ਆਦਮੀ ਦੀ ਮੇਜ਼ ਤੋਂ ਬਚੇ ਹੋਏ ਭੋਜਨ ਲਈ ਵੀ ਤੀਬ੍ਰ ਇੱਛਾ ਰਹਿੰਦੀ ਸੀ। ਸਗੋਂ ਕੁੱਤੇ ਆਕੇ ਉਸ ਦੇ ਫ਼ੋੜਿਆਂ ਨੂੰ ਵੀ ਚੱਟਦੇ।
Luke 19:23
ਜੇਕਰ ਇਹ ਸੱਚ ਹੈ, ਤਾਂ ਤੈਨੂੰ ਮੇਰੇ ਧਨ ਨੂੰ ਸਰਾਫ਼ੇ ਦੀ ਹੱਟੀ ਵਿੱਚ ਰੱਖਣਾ ਚਾਹੀਦਾ ਸੀ, ਤਾਂ ਜੋ ਜਦੋਂ ਮੈਂ ਵਾਪਸ ਪਰਤਦਾ, ਮੈਂ ਆਪਣਾ ਧਨ ਕੁਝ ਬਿਆਜ ਨਾਲ ਪ੍ਰਾਪਤ ਕੀਤਾ ਹੁੰਦਾ।’
Luke 22:21
ਯਿਸੂ ਦਾ ਵੈਰੀ ਕੌਣ ਬਣੇਗਾ ਯਿਸੂ ਨੇ ਆਖਿਆ, “ਪਰ ਤੁਹਾਡੇ ਵਿੱਚੋਂ ਇੱਕ ਜਣਾ ਮੈਨੂੰ ਧੋਖਾ ਦੇਵੇਗਾ। ਉਸਦਾ ਹੱਥ ਮੇਰੇ ਨਾਲ ਮੇਜ ਉੱਤੇ ਹੀ ਹੈ।
Luke 22:30
“ਤਾਂ ਜੋ ਤੁਸੀਂ ਮੇਰੇ ਰਾਜ ਵਿੱਚ ਮੇਰੇ ਮੇਜ ਤੇ ਬੈਠੋਂਗੇ। ਅਤੇ ਤੁਸੀਂ ਸਿੰਘਾਸਨ ਤੇ ਬੈਠਕੇ ਇਸਰਾਏਲ ਦੀਆਂ ਬਾਰ੍ਹਾਂ ਗੋਤਾਂ ਦਾ ਨਿਆਂ ਕਰੋਂਗੇ।
John 2:15
ਯਿਸੂ ਨੇ ਰੱਸੀਆਂ ਦੇ ਕੁਝ ਟੋਟਿਆਂ ਦਾ ਇੱਕ ਹੰਟਰ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਮੰਦਰ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ।
Acts 6:2
ਤਾਂ ਬਾਰ੍ਹਾਂ ਰਸੂਲਾਂ ਨੇ ਸਾਰੇ ਚੇਲਿਆਂ ਨੂੰ ਇਕੱਠਿਆਂ ਕੀਤਾ ਅਤੇ ਕਿਹਾ, “ਇਹ ਚੰਗਾ ਨਹੀਂ ਹੈ ਕਿ ਅਸੀਂ ਪਰਮੇਸ਼ੁਰ ਦੇ ਸ਼ਬਦ ਦੀ ਸੇਵਾ ਦੀ ਥਾਂ ਤੇ ਭੋਜਨ ਵਰਤਾਉਣ ਵਿੱਚ ਆਪਣਾ ਸਮਾਂ ਬਰਬਾਦ ਕਰੀਏ।
Occurences : 15
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்