ਮੱਤੀ 19:20
ਉਸ ਜਵਾਨ ਨੇ ਕਿਹਾ, “ਇਨ੍ਹਾਂ ਸਭਨਾਂ ਨੂੰ ਤਾਂ ਮੈਂ ਮੰਨਿਆ ਹੈ, ਹੋਰ ਹੁਣ ਮੇਰੇ ਵਿੱਚ ਕੀ ਕਮੀ ਹੈ?”
ਮਰਕੁਸ 10:21
ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿੱਛੇ ਹੋ ਤੁਰ।”
ਲੋਕਾ 15:14
ਉਸ ਕੋਲ ਜਿੰਨੀ ਵੀ ਪੂੰਜੀ ਸੀ ਉਸ ਨੇ ਸਭ ਖਰਚ ਦਿੱਤੀ। ਉਸਤੋਂ ਬਾਅਦ, ਉਸ ਦੇਸ਼ ਵਿੱਚ ਭਾਰੀ ਕਾਲ ਪੈ ਗਿਆ। ਛੋਟਾ ਪੁੱਤਰ ਔਖੀ ਹਾਲਤ ਵਿੱਚ ਸੀ ਕਿਉਂਕਿ ਉਸ ਕੋਲ ਨਾ ਤਾਂ ਕੋਈ ਪੈਸਾ ਸੀ ਅਤੇ ਨਾ ਹੀ ਖਾਣ ਲਈ ਭੋਜਨ।
ਲੋਕਾ 22:35
ਬਿਪਤਾ ਲਈ ਤਿਆਰ ਰਹੋ ਤਦ ਯਿਸੂ ਨੇ ਰਸੂਲਾਂ ਨੂੰ ਆਖਿਆ, “ਮੈਂ ਤੁਹਾਨੂੰ ਲੋਕਾਂ ਨੂੰ ਪ੍ਰਚਾਰ ਦੇਣ ਲਈ ਭੇਜਿਆ। ਮੈਂ ਤੁਹਾਨੂੰ ਬਿਨਾ ਪੈਸੇ, ਥੈਲੇ ਅਤੇ ਜੁਤਿਆਂ ਦੇ ਭੇਜ ਦਿੱਤਾ। ਪਰ ਕੀ ਤੁਹਾਨੂੰ ਕਿਸੇ ਚੀਜ਼ ਦੀ ਜ਼ਰੂਰਤ ਆਈ?” ਰਸੂਲਾਂ ਨੇ ਆਖਿਆ, “ਨਹੀਂ।”
ਯੂਹੰਨਾ 2:3
ਉੱਥੇ ਮੈਅ ਕਾਫ਼ੀ ਨਹੀਂ ਸੀ। ਅਤੇ ਜਦੋਂ ਇਹ ਮੁੱਕ ਗਈ ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਮੈਅ ਨਹੀਂ ਹੈ।”
ਰੋਮੀਆਂ 3:23
ਕਿਉਂਕਿ ਹਰੇਕ ਨੇ ਪਾਪ ਕੀਤਾ ਹੈ ਅਤੇ ਸਭ ਪਰਮੇਸ਼ੁਰ ਦੀ ਮਹਿਮਾ ਲਈ ਕਾਫ਼ੀ ਚੰਗੇ ਨਹੀਂ ਹਨ।
੧ ਕੁਰਿੰਥੀਆਂ 1:7
ਇਸੇ ਲਈ, ਤੁਸੀਂ ਪਰਮੇਸ਼ੁਰ ਵੱਲੋਂ ਹਰ ਤਰ੍ਹਾਂ ਦੀ ਦਾਤ ਪ੍ਰਾਪਤ ਕੀਤੀ ਹੈ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਉਡੀਕਵਾਨ ਹੋ।
੧ ਕੁਰਿੰਥੀਆਂ 8:8
ਪਰ ਭੋਜਨ ਸਾਨੂੰ ਪਰਮੇਸ਼ੁਰ ਦੇ ਵੱਧੇਰੇ ਨੇੜੇ ਨਹੀਂ ਲੈ ਜਾ ਸੱਕਦਾ। ਮਾਸ ਨਾ ਖਾਕੇ, ਅਸੀਂ ਕੁਝ ਨਹੀਂ ਗੁਆਉਂਦੇ ਜਾਂ ਖਾਕੇ, ਸਾਨੂੰ ਕੁਝ ਫ਼ਾਇਦਾ ਨਹੀਂ ਹੁੰਦਾ।
੧ ਕੁਰਿੰਥੀਆਂ 12:24
ਪਰ ਸਾਡੇ ਸਰੀਰ ਦੇ ਉਹ ਅੰਗ ਜਿਹੜੇ ਖੂਬਸੂਰਤ ਹਨ ਉਨ੍ਹਾਂ ਨੂੰ ਸਾਡੇ ਖਾਸ ਧਿਆਨ ਦੀ ਲੋੜ ਨਹੀਂ ਹੁੰਦੀ। ਪਰ ਪਰਮੇਸ਼ੁਰ ਨੇ ਸਾਰੇ ਅੰਗਾਂ ਨੂੰ ਇਕੱਠਿਆਂ ਰੱਖਿਆ ਤਾਂ ਜੋ ਇਨ੍ਹਾਂ ਅੰਗਾਂ ਨੂੰ ਵੱਧੇਰੇ ਗੌਰਵ ਦਿੱਤਾ ਜਾਵੇ ਜਿਸਦੀ ਇਨ੍ਹਾਂ ਨੂੰ ਲੋੜ ਹੈ।
੨ ਕੁਰਿੰਥੀਆਂ 11:5
ਮੈਂ ਨਹੀਂ ਸੋਚਦਾ ਕਿ ਉਹ “ਮਹਾਨ ਰਸੂਲ” ਕਿਸੇ ਵੀ ਢੰਗ ਵਿੱਚ ਮੇਰੇ ਨਾਲੋਂ ਬੇਹਤਰ ਹਨ।
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்