No lexicon data found for Strong's number: 5579

John 8:44
ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।

Romans 1:25
ਉਨ੍ਹਾਂ ਨੇ ਪਰਮੇਸ਼ੁਰ ਦੇ ਸੱਚ ਨੂੰ ਇੱਕ ਝੂਠ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਉਸ ਦੀਆਂ ਬਣਾਈਆਂ ਹੋਈਆਂ ਚੀਜ਼ਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਪਰ ਉਸ ਪਰਮੇਸ਼ੁਰ ਦੀ ਨਹੀਂ, ਜਿਸਨੇ ਉਨ੍ਹਾਂ ਚੀਜ਼ਾਂ ਨੂੰ ਬਣਾਇਆ ਸੀ। ਸਿਰਫ਼ ਪਰਮੇਸ਼ੁਰ ਦੀ ਹੀ ਉਸਤਤਿ ਸਦਾ ਹੋਣੀ ਚਾਹੀਦੀ ਹੈ। ਆਮੀਨ।

Ephesians 4:25
ਤੁਹਾਨੂੰ ਝੂਠ ਬੋਲਣਾ ਬੰਦ ਕਰ ਦੇਣਾ ਚਾਹੀਦਾ ਹੈ। “ਤੁਹਾਨੂੰ ਹਮੇਸ਼ਾ ਇੱਕ ਦੂਸਰੇ ਨਾਲ ਸੱਚ ਬੋਲਣਾ ਚਾਹੀਦਾ ਹੈ” ਕਿਉਂਕਿ ਅਸੀਂ ਇੱਕੋ ਸਰੀਰ ਵਿੱਚ ਇੱਕ ਦੂਸਰੇ ਦੇ ਅੰਗ ਹਾਂ।

2 Thessalonians 2:9
ਕੁਧਰਮੀ ਸ਼ੈਤਾਨ ਦੀ ਸ਼ਕਤੀ ਨਾਲ ਆਵੇਗਾ ਉਸ ਕੋਲ ਬਹੁਤ ਵੱਡੀ ਸ਼ਕਤੀ ਹੋਵੇਗੀ, ਅਤੇ ਉਹ ਕਈ ਤਰ੍ਹਾਂ ਦੇ ਝੂਠੇ ਕਰਿਸ਼ਮੇ, ਨਿਸ਼ਾਨ ਅਤੇ ਅਚੰਭੇ ਕਰੇਗਾ।

2 Thessalonians 2:11
ਪਰ ਉਨ੍ਹਾਂ ਲੋਕਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਇਸ ਲਈ ਪਰਮੇਸ਼ੁਰ ਉਨ੍ਹਾਂ ਵੱਲ ਅਜਿਹੀ ਸ਼ਕਤੀ ਸ਼ਾਲੀ ਚੀਜ਼ ਭੇਜਦਾ ਹੈ ਜਿਹੜੀ ਉਨ੍ਹਾਂ ਨੂੰ ਸੱਚ ਤੋਂ ਦੂਰ ਲੈ ਜਾਂਦੀ ਹੈ। ਪਰਮੇਸ਼ੁਰ ਇਹ ਸ਼ਕਤੀ ਉਨ੍ਹਾਂ ਵੱਲ ਇਸ ਲਈ ਭੇਜਦਾ ਹੈ ਤਾਂ ਜੋ ਉਹ ਕਿਸੇ ਅਜਿਹੀ ਚੀਜ਼ ਵਿੱਚ ਵਿਸ਼ਵਾਸ ਕਰਨ, ਜਿਹੜੀ ਸੱਚ ਨਹੀਂ ਹੈ।

1 John 2:21
ਮੈਂ ਤੁਹਾਨੂੰ ਇਹ ਕਿਉਂ ਲਿਖ ਰਿਹਾ ਹਾਂ? ਕੀ ਮੈਂ ਇਸ ਲਈ ਲਿਖਦਾ ਹਾਂ ਕਿਉਂ ਕਿ ਤੁਸੀਂ ਸੱਚ ਬਾਰੇ ਨਹੀਂ ਜਾਣਦੇ? ਨਹੀਂ? ਮੈਂ ਇਹ ਖਤ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਸੱਚ ਬਾਰੇ ਜਾਣਦੇ ਹੋ। ਅਤੇ ਤੁਸੀਂ ਜਾਣਦੇ ਹੋ ਕਿ ਕੋਈ ਵੀ ਝੂਠ ਸੱਚ ਵਿੱਚੋਂ ਪੈਦਾ ਨਹੀਂ ਹੁੰਦਾ।

1 John 2:27
ਮਸੀਹ ਨੇ ਤੁਹਾਨੂੰ ਖਾਸ ਦਾਤ ਦਿੱਤੀ ਸੀ। ਅਤੇ ਇਹ ਦਾਤ ਹਾਲੇ ਤੁਹਾਡੇ ਅੰਦਰ ਹੈ। ਇਸ ਲਈ ਤੁਹਾਨੂੰ ਕਿਸੇ ਵਿਅਕਤੀ ਦੇ ਉਪਦੇਸ਼ ਦੀ ਲੋੜ ਨਹੀਂ। ਜਿਹੜੀ ਦਾਤ ਉਸ ਨੇ ਤੁਹਾਨੂੰ ਦਿੱਤੀ ਸੀ ਤੁਹਾਨੂੰ ਹਰ ਗੱਲ ਬਾਰੇ ਉਪਦੇਸ਼ ਦਿੰਦੀ ਹੈ। ਇਹ ਦਾਤ ਸੱਚੀ ਹੈ। ਇਹ ਗੱਲ ਝੂਠੀ ਨਹੀਂ ਹੈ। ਇਸ ਲਈ ਮਸੀਹ ਦੇ ਨਮਿੱਤ ਜਿਉਣ ਜਾਰੀ ਰੱਖੋ ਜਿਵੇਂ ਕਿ ਉਸਦੀ ਦਾਤ ਨੇ ਤੁਹਾਨੂੰ ਸਿੱਖਾਇਆ ਹੈ।

Revelation 21:27
ਕੋਈ ਵੀ ਨਾਪਾਕ ਚੀਜ਼ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗੀ ਕੋਈ ਵੀ ਵਿਅਕਤੀ ਜਿਹੜਾ ਸ਼ਰਮਿੰਦਗੀ ਭਰੀਆਂ ਗੱਲਾਂ ਕਰਦਾ ਹੈ ਜਾਂ ਝੂਠ ਬੋਲਦਾ ਹੈ ਕਦੇ ਸ਼ਹਿਰ ਵਿੱਚ ਦਾਖਲ ਨਹੀਂ ਹੋਵੇਗਾ। ਸਿਰਫ਼ ਉਹੀ ਲੋਕ ਸ਼ਹਿਰ ਵਿੱਚ ਦਾਖਲ ਹੋਣਗੇ ਜਿਨ੍ਹਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੁਸਤਕ ਵਿੱਚ ਲਿਖੇ ਹੋਏ ਸਨ।

Revelation 22:15
ਸ਼ਹਿਰ ਤੋਂ ਬਾਹਰ, ਉੱਥੇ ਕੁੱਤੇ ਹਨ, ਉਹ ਜੋ ਜਾਦੂ ਕਰਦੇ ਹਨ, ਜਿਨਸੀ ਪਾਪ ਕਰਦੇ ਹਨ, ਜਿਹੜੇ ਕਤਲ ਕਰਦੇ ਹਨ, ਜਿਹੜੇ ਮੂਰਤੀਆਂ ਦੀ ਉਪਾਸਨਾ ਕਰਦੇ ਹਨ ਅਤੇ ਉਹ ਜਿਹੜੇ ਝੂਠ ਨੂੰ ਪਿਆਰ ਕਰਦੇ ਹਨ ਅਤੇ ਝੂਠ ਬੋਲਦੇ ਹਨ।

Occurences : 9

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்