Matthew 20:5
ਅਤੇ ਉਹ ਲੋਕ ਵੀ ਉਸ ਦੇ ਖੇਤ ਵਿੱਚ ਕੰਮ ਕਰਨ ਲਈ ਚੱਲੇ ਗਏ। “ਅਤੇ ਫ਼ਿਰ ਉਹੀ ਆਦਮੀ ਬਾਰ੍ਹਾਂ ਕੁ ਵਜੇ ਬਾਹਰ ਗਿਆ, ਅਤੇ ਫ਼ਿਰ ਤਿੰਨ ਕੁ ਵਜੇ। ਦੋਨੋਂ ਵਾਰੀ ਉਸ ਨੇ ਕੁਝ ਕਾਮਿਆਂ ਨੂੰ ਉਸ ਦੇ ਬਾਗ ਵਿੱਚ ਕੰਮ ਕਰਨ ਲਈ ਲਿਆਂਦਾ।
Matthew 21:30
“ਫ਼ੇਰ ਪਿਤਾ ਦੂਜੇ ਪੁੱਤਰ ਕੋਲ ਗਿਆ ਅਤੇ ਉਸ ਨੂੰ ਵੀ ਉਹੀ ਗੱਲ ਕਹੀ। ਉਸ ਨੇ ਉੱਤਰ ਦਿੱਤਾ, ‘ਹਾਂ ਜੀ, ਮੈਂ ਜਾਵਾਂਗਾ।’ ਪਰ ਉਹ ਨਾ ਗਿਆ।
Matthew 21:36
ਫ਼ੇਰ ਮਾਲਕ ਨੇ ਪਹਿਲੀ ਵਾਰ ਨਾਲੋਂ ਵੱਧ ਨੋਕਰ ਕਿਸਾਨਾਂ ਕੋਲ ਭੇਜੇ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ।
Matthew 25:17
ਅਤੇ ਜਿਸ ਨੂੰ ਧਨ ਦੇ ਦੋ ਤੋੜੇ ਮਿਲੇ ਸਨ ਉਸ ਨੇ ਵੀ ਧਨ ਲਾ ਦਿੱਤਾ ਅਤੇ ਧਨ ਦੇ ਦੋ ਹੋਰ ਤੋੜੇ ਕਮਾ ਲਏ।
Mark 12:21
ਫ਼ੇਰ ਦੂਜੇ ਭਰਾ ਨੇ ਉਸ ਨਾਲ ਵਿਆਹ ਕਰਵਾਇਆ ਪਰ ਉਹ ਵੀ ਬੇ-ਔਲਾਦਾ ਹੀ ਮਰ ਗਿਆ। ਇੰਝ ਹੀ ਤੀਜੇ ਭਰਾ ਨਾਲ ਵੀ ਹੋਇਆ।
Mark 14:31
ਪਰ ਪਤਰਸ ਨੇ ਬੜੀ ਦ੍ਰਿੜ੍ਹਤਾ ਨਾਲ ਕਿਹਾ, “ਮੈਂ ਇਹ ਕਦੇ ਵੀ ਨਹੀਂ ਕਹਾਂਗਾ।” ਬਾਕੀ ਸਾਰੇ ਚੇਲਿਆਂ ਨੇ ਵੀ ਉਸ ਨੂੰ ਇੰਝ ਹੀ ਆਖਿਆ।
Luke 13:3
ਨਹੀਂ, ਉਨ੍ਹਾਂ ਨੇ ਨਹੀਂ ਕੀਤੇ, ਜੇਕਰ ਤੁਸੀਂ ਆਪਣਾ ਜੀਵਨ ਅਤੇ ਆਪਣੇ ਦਿਲ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਉਨ੍ਹਾਂ ਦੀ ਤਰ੍ਹਾਂ ਨਸ਼ਟ ਕਰ ਦਿੱਤੇ ਜਾਵੋਂਗੇ।
Luke 20:31
ਉਸ ਦੇ ਤੀਜੇ ਭਰਾ ਨੇ ਉਸ ਔਰਤ ਨਾਲ ਵਿਆਹ ਕਰਵਾ ਲਿਆ ਪਰ ਉਹ ਵੀ ਮਰ ਗਿਆ। ਇੰਝ ਹੀ ਸੱਤਾਂ ਭਰਾਵਾਂ ਨਾਲ ਵਾਪਰਿਆ। ਵਾਰੀ-ਵਾਰੀ ਉਨ੍ਹਾਂ ਸਭਨਾਂ ਨੇ ਉਸ ਨਾਲ ਵਿਆਹ ਕਰਵਾਇਆ ਅਤੇ ਉਹ ਸਾਰੇ ਦੇ ਸਾਰੇ ਹੀ ਬਿਨ ਔਲਾਦ ਹੀ ਮਰ ਗਏ।
Luke 22:20
ਇਸ ਢੰਗ ਨਾਲ ਹੀ, ਰਾਤ ਦੇ ਭੋਜਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਪਿਆਲਾ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਵਿਖਾਉਂਦਾ ਹੈ। ਇਹ ਮੇਰੇ ਲਹੂ ਦਾ ਨਵਾਂ ਕਰਾਰ ਹੈ ਜੋ ਮੈਂ ਤੁਹਾਡੀ ਖਾਤਿਰ ਵਹਾਉਣਾ ਹੈ।”
Romans 8:26
ਇਸੇ ਢੰਗ ਨਾਲ ਹੀ, ਆਤਮਾ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਮਦਦ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਵਾਸਤੇ ਪ੍ਰਾਰਥਨਾ ਕਰਨੀ ਚਾਹੀਦੀ ਹੈ ਜਾਂ ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਆਤਮਾ ਸਾਡੇ ਲਈ ਖੁਦ ਪਰਮੇਸ਼ੁਰ ਅੱਗੇ ਹੌਂਕਿਆਂ ਨਾਲ ਬੇਨਤੀ ਕਰਦਾ ਹੈ, ਜੋ ਸ਼ਬਦਾਂ ਨਾਲ ਬਿਆਨ ਨਹੀਂ ਕੀਤੀ ਜਾ ਸੱਕਦੀ।
Occurences : 17
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்