No lexicon data found for Strong's number: 5623

Matthew 15:5
ਪਰ ਤੁਸੀਂ ਉਪਦੇਸ਼ ਦਿੰਦੇ ਹੋ ਕਿ ਜਿਹੜਾ ਵਿਅਕਤੀ ਆਪਣੇ ਪਿਤਾ ਜਾਂ ਮਾਤਾ ਨੂੰ ਆਖ ਸੱਕਦਾ ਹੈ, ਮੇਰੇ ਕੋਲ ਕੁਝ ਹੈ ਜੋ ਮੈਂ ਤੁਹਾਡੀ ਸਹਾਇਤਾ ਲਈ ਇਸਤੇਮਾਲ ਕਰ ਸੱਕਦਾ ਹਾਂ ਪਰ ਇਹ ਮੈਂ ਤੁਹਾਡੀ ਸਹਾਇਤਾ ਕਰਨ ਲਈ ਇਸਤੇਮਾਲ ਨਹੀਂ ਕਰਾਂਗਾ। ਮੈਂ ਇਹ ਪਰਮੇਸ਼ੁਰ ਨੂੰ ਦੇਵਾਂਗਾ।

Matthew 16:26
ਕਿਸੇ ਵਿਅਕਤੀ ਨੂੰ ਕੀ ਲਾਭ ਹੋਵੇਗਾ ਜੇਕਰ ਉਹ ਸਾਰੀ ਦੁਨੀਆਂ ਜਿੱਤ ਲਵੇ, ਪਰ ਆਪਣੇ ਪ੍ਰਾਣ ਗੁਆ ਲਵੇ? ਵਿਅਕਤੀ ਆਪਣੇ ਪ੍ਰਾਣ ਵਾਪਸ ਲੈਣ ਲਈ ਕੁਝ ਵੀ ਨਹੀਂ ਦੇ ਸੱਕਦਾ।

Matthew 27:24
ਪਿਲਾਤੁਸ ਨੇ ਮਹਿਸੂਸ ਕੀਤਾ ਕਿ ਉਹ ਲੋਕਾਂ ਦਾ ਮਨ ਬਦਲਨ ਵਿੱਚ ਕਾਮਯਾਬ ਨਹੀਂ ਸੀ ਹੋ ਰਿਹਾ, ਅਤੇ ਇਸਦੀ ਜਗ੍ਹਾ, ਉਹ ਗੁੱਸਾ ਕਰ ਰਹੇ ਸਨ ਅਤੇ ਉਹ ਹੋਰ ਵੀ ਰੌਲਾ ਪਾ ਰਹੇ ਸਨ। ਉਸ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਆਪਣੇ ਹੱਥ ਧੋਤੇ ਅਤੇ ਆਖਿਆ, “ਮੈਂ ਇਸ ਮਨੁੱਖ ਦੇ ਲਹੂ ਤੋਂ ਨਿਰਦੋਸ਼ ਹਾਂ। ਦੋਸ਼ ਤੁਹਾਡੇ ਸਿਰ ਹੀ ਲੱਗੇਗਾ।”

Mark 5:26
ਉਹ ਔਰਤ ਬੜੀ ਤਕਲੀਫ਼ ਵਿੱਚ ਸੀ ਅਤੇ ਬਹੁਤ ਸਾਰੇ ਵੈਦਾਂ ਨੇ ਉਸ ਨੂੰ ਠੀਕ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਉਸ ਕੋਲ ਜਿੰਨੀ ਵੀ ਦੌਲਤ ਸੀ ਉਸ ਨੇ ਆਪਣੇ ਇਲਾਜ ਤੇ ਖਰਚ ਦਿੱਤੀ ਸੀ, ਪਰ ਉਹ ਚੰਗੀ ਨਾ ਹੋਈ। ਅਤੇ ਉਸਦੀ ਹਾਲਤ ਹੋਰ ਵੀ ਖਰਾਬ ਹੋ ਗਈ।

Mark 7:11
ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸੱਕਦਾ, ਪਰ ਮੈਂ ਇਸ ਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ।’

Mark 8:36
ਪਰ ਕੀ ਫ਼ਾਇਦਾ ਜੇਕਰ ਕੋਈ ਵਿਅਕਤੀ ਸਾਰੀ ਦੁਨੀਆਂ ਨੂੰ ਪਾ ਲਵੇ ਪਰ ਆਪਣੀ ਜਾਨ ਗੁਆ ਲਵੇ?

Luke 9:25
ਕੀ ਫ਼ਾਇਦਾ ਜੇਕਰ ਕੋਈ ਮਨੁੱਖ ਪੂਰਾ ਜਗਤ ਕਮਾਵੇ ਪਰ ਆਪਣਾ-ਆਪ ਨਸ਼ਟ ਕਰ ਲਵੇ ਜਾਂ ਆਪਣਾ-ਆਪ ਗੁਆ ਲਵੇ?

John 6:63
ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਦੱਸੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।

John 12:19
ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਕਹਿਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸਦਾ ਅਨੁਸਰਣ ਕਰ ਰਹੇ ਹਨ।”

Romans 2:25
ਜੇਕਰ ਤੁਸੀਂ ਸ਼ਰ੍ਹਾ ਦਾ ਅਨੁਸਰਣ ਕਰਦੇ ਹੋ ਤਾਂ ਤੁਹਾਡੀ ਸੁੰਨਤ ਦਾ ਅਰਥ ਹੈ। ਪਰ ਜੇਕਰ ਤੁਸੀਂ ਸ਼ਰ੍ਹਾ ਤੋੜਦੇ ਹੋ, ਤਾਂ ਤੁਸੀਂ ਅਸੁੰਨਤੀਆਂ ਵਾਂਗ ਸਮਝੇ ਜਾਵੋਂਗੇ।

Occurences : 15

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்