No lexicon data found for Strong's number: 626

Luke 12:11
“ਇਸ ਲਈ ਜੇਕਰ ਲੋਕ ਤੁਹਾਨੂੰ ਪ੍ਰਾਰਥਨਾ ਸਥਾਨਾ ਅੱਗੇ, ਹਾਕਮਾਂ ਅਤੇ ਅਧਿਕਾਰੀਆਂ ਅੱਗੇ ਲਿਆਉਂਦੇ ਹਨ ਤਾਂ ਇਹ ਚਿੰਤਾ ਨਾ ਕਰੋ ਕਿ ਤੁਸੀਂ ਆਪਣੇ ਆਪ ਨੂੰ ਕਿਵੇਂ ਬਚਾਵੋਂਗੇ ਜਾਂ ਤੁਹਾਨੂੰ ਕੀ ਆਖਣਾ ਚਾਹੀਦਾ ਹੈ।

Luke 21:14
ਪਰ ਆਪਣੇ ਮਨਾਂ ਨੂੰ ਪੱਕਿਆਂ ਕਰੋ ਪਹਿਲਾਂ ਤੋਂ ਹੀ ਇਸ ਗੱਲੋਂ ਨਾ ਘਬਰਾਓ ਕਿ ਤੁਹਾਨੂੰ ਖੁਦ ਦੀ ਰੱਖਿਆ ਕਰਨ ਲਈ ਕੀ ਆਖਣਾ ਚਾਹੀਦਾ ਹੈ।

Acts 19:33
ਯਹੂਦੀਆਂ ਨੇ ਇੱਕ ਸਿਕੰਦਰ ਨਾਂ ਦੇ ਆਦਮੀ ਨੂੰ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ। ਲੋਕਾਂ ਨੇ ਉਸ ਨੂੰ ਕਿਹਾ ਕਿ ਕੀ ਕਰੀਏ? ਉਸ ਨੇ ਲੋਕਾਂ ਨੂੰ ਸ਼ਾਂਤ ਰਹਿਣ ਵਾਸਤੇ ਆਪਣੇ ਹੱਥ ਚੁੱਕੇ, ਕਿਉਂਕਿ ਉਹ ਉਨ੍ਹਾਂ ਗੱਲਾਂ ਦੀ ਵਿਆਖਿਆ ਕਰਨੀ ਚਾਹੁੰਦਾ ਸੀ।

Acts 24:10
ਫ਼ੇਲਿਕੁਸ ਅੱਗੇ ਪੌਲੁਸ ਆਪਣੇ ਆਪ ਨੂੰ ਬਚਾਉਂਦਾ ਫ਼ੇਰ ਹਾਕਮ ਨੇ ਪੌਲੁਸ ਨੂੰ ਬੋਲਣ ਲਈ ਇਸ਼ਾਰਾ ਕੀਤਾ। ਪੌਲੁਸ ਨੇ ਆਖਿਆ, “ਰਾਜਪਾਲ ਫ਼ੇਲਿਕੁਸ, ਮੈਨੂੰ ਪਤਾ ਹੈ ਕਿ ਤੂੰ ਬਹੁਤ ਸਾਲਾਂ ਤੋਂ ਇਸ ਦੇਸ਼ ਦੇ ਮੁਨਸਫ਼ ਹੈਂ, ਇਸ ਲਈ ਮੈਂ ਤੇਰੇ ਅੱਗੇ ਆਪਣੀ ਸਫ਼ਾਈ ਪੇਸ਼ ਕਰਨ ਲਈ ਖੁਸ਼ ਹਾਂ।

Acts 25:8
ਪਰ ਪੌਲੁਸ ਨੇ ਆਪਣੀ ਸਫ਼ਾਈ ਵਿੱਚ ਇਹੀ ਕਿਹਾ, “ਮੈਂ ਯਹੂਦੀ ਸ਼ਰ੍ਹਾ, ਮੰਦਰ ਜਾਂ, ਕੈਸਰ ਦੇ ਵਿਰੋਧ ਕੋਈ ਵੀ ਗਲਤ ਕੰਮ ਨਹੀਂ ਕੀਤਾ।”

Acts 26:1
ਪੌਲੁਸ ਰਾਜਾ ਅਗ੍ਰਿਪਾ ਦੇ ਸਾਹਮਣੇ ਅਗ੍ਰਿਪਾ ਨੇ ਪੌਲੁਸ ਨੂੰ ਆਖਿਆ, “ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਇਜਾਜ਼ਤ ਹੈ।” ਤਾਂ ਪੌਲੁਸ ਆਪਣੇ ਹੱਥ ਨਾਲ ਲੋਕਾਂ ਨੂੰ ਸੁਨਣ ਦਾ ਇਸ਼ਾਰਾ ਕਰਦਿਆਂ ਹੋਇਆਂ ਆਖਣ ਲੱਗਾ।

Acts 26:2
“ਹੇ ਰਾਜਾ ਅਗ੍ਰਿਪਾ, ਤੁਹਾਡੇ ਅੱਗੇ ਖੜ੍ਹਾ ਹੋਕੇ ਅੱਜ ਮੈਂ ਆਪਣੇ ਆਪਨੂੰ ਬੜਾ ਭਾਗਸ਼ਾਲੀ ਸਮਝਦਾ ਹਾਂ ਅਤੇ ਮੈਂ ਯਹੂਦੀਆਂ ਦੁਆਰਾ ਆਪਣੇ ਉੱਤੇ ਲਾਏ ਗਏ ਸਾਰੇ ਇਲਜ਼ਾਮਾਂ ਦਾ ਉੱਤਰ ਦੇਵਾਂਗਾ।

Acts 26:24
ਪੌਲੁਸ ਦੀ ਅਗ੍ਰਿਪਾ ਨੂੰ ਮਨਾਉਣ ਦੀ ਕੋਸ਼ਿਸ਼ ਜਦੋਂ ਪੌਲੁਸ ਅਪਣੀ ਰੱਖਿਆ ਕਰਨ ਲਈ ਇਹ ਗੱਲਾਂ ਆਖ ਰਿਹਾ ਸੀ ਤਾਂ ਫ਼ੇਸਤੁਸ ਨੇ ਰੌਲਾ ਪਾਇਆ, “ਪੌਲੁਸ। ਤੂੰ ਪਾਗਲ ਹੈਂ। ਬਹੁਤ ਜ਼ਿਆਦਾ ਵਿਦਿਆ ਨੇ ਤੈਨੂੰ ਕਮਲਾ ਕਰ ਦਿੱਤਾ ਹੈ।”

Romans 2:15
ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸ ਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ।

2 Corinthians 12:19
ਤੁਹਾਡਾ ਕੀ ਖਿਆਲ ਹੈ ਕਿ ਅਸੀਂ ਇਹ ਸਾਰਾ ਸਮਾਂ ਆਪਣੇ ਆਪ ਨੂੰ ਸਫ਼ਾਈ ਦਿੰਦੇ ਰਹੇ ਹਾਂ? ਨਹੀਂ। ਅਸੀਂ ਇਹ ਗੱਲ ਮਸੀਹ ਵਿੱਚ ਆਖਦੇ ਹਾਂ ਅਤੇ ਇਹ ਗੱਲਾਂ ਅਸੀਂ ਪਰਮੇਸ਼ੁਰ ਦੇ ਅੱਗੇ ਆਖਦੇ ਹਾਂ ਤੁਸੀਂ ਸਾਡੇ ਪਿਆਰੇ ਮਿੱਤਰ ਹੋ। ਅਤੇ ਜੋ ਕੁਝ ਵੀ ਅਸੀਂ ਕਰਦੇ ਹਾਂ, ਅਸੀਂ ਇਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਕਰਦੇ ਹਾਂ।

Occurences : 10

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்