Matthew 25:9
“ਸਿਆਣੀਆਂ ਕੁਆਰੀਆਂ ਨੇ ਉੱਤਰ ਦਿੱਤਾ, ‘ਨਹੀਂ ਇਹ ਤੇਲ ਸਾਡੇ ਤੇ ਤੁਹਾਡੇ ਜਗਾਉਣ ਵਾਸਤੇ ਕਾਫ਼ੀ ਨਹੀਂ ਹੋਵੇਗਾ। ਇਹ ਬਿਹਤਰ ਹੋਵੇਗਾ ਕਿ ਤੁਸੀਂ ਤੇਲ ਵੇਚਨ ਵਾਲੇ ਤੋਂ ਮੁੱਲ ਲੈ ਆਵੋ।’
Luke 3:14
ਸਿਪਾਹੀਆਂ ਨੇ ਯੂਹੰਨਾ ਨੂੰ ਆਖਿਆ, “ਸਾਨੂੰ ਦੱਸ ਕਿ ਸਾਨੂੰ ਕੀ ਕਰਨਾ ਚਾਹੀਦਾ ਹੈ?” ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜਬਰਦਸਤੀ ਕਿਸੇ ਤੋਂ ਪੈਸਾ ਇਕੱਠਾ ਨਾ ਕਰੋ। ਕਿਸੇ ਤੇ ਕੋਈ ਇਲਜ਼ਾਮ ਲਾਕੇ ਕੁਝ ਨਾ ਲਵੋ, ਸਿਰਫ਼ ਆਪਣੀ ਤਨਖਾਹ ਉੱਤੇ ਹੀ ਖੁਸ਼ ਰਹੋ।”
John 6:7
ਫਿਲਿਪੁੱਸ ਨੇ ਉੱਤਰ ਦਿੱਤਾ, “ਭਾਵੇਂ ਅਸੀਂ ਸਾਰੇ ਇੱਕ ਮਹੀਨੇ ਲਈ ਕੰਮ ਕਰੀਏ ਤਾਂ ਵੀ ਅਸੀਂ ਇੰਨ੍ਹਾਂ ਸਾਰਿਆਂ ਨੂੰ ਰੋਟੀ ਦਾ ਇੱਕ ਛੋਟਾ ਜਿਹਾ ਟੁਕੜਾ ਹੀ ਦੇਣ ਯੋਗ ਹੋਵਾਂਗੇ।”
John 14:8
ਫਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ! ਸਾਨੂੰ ਪਿਤਾ ਦੇ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਕਾਫ਼ੀ ਹੈ।”
2 Corinthians 12:9
ਪਰ ਪ੍ਰਭੂ ਨੇ ਮੈਨੂੰ ਆਖਿਆ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ। ਜਦੋਂ ਤੁਸੀਂ ਕਮਜ਼ੋਰ ਹੁੰਦੇ ਹੋ, ਮੇਰੀ ਪੂਰੀ ਸ਼ਕਤੀ ਤੁਹਾਡੇ ਵਿੱਚ ਦਰਸ਼ਾਈ ਜਾਵੇ।” ਇਸੇ ਲਈ ਮੈਂ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਕੇ ਖੁਸ਼ ਹਾਂ। ਉਦੋਂ ਮਸੀਹ ਦੀ ਸ਼ਕਤੀ ਮੇਰੇ ਅੰਦਰ ਨਿਵਾਸ ਕਰ ਸੱਕਦੀ ਹੈ।
1 Timothy 6:8
ਇਸ ਲਈ ਜੇ ਸਾਡੇ ਕੋਲ ਖਾਣ ਪਹਿਨਣ ਨੂੰ ਹੈ ਤਾਂ ਅਸੀਂ ਉਸ ਨਾਲ ਸੰਤੁਸ਼ਟ ਹੋਵਾਂਗੇ।
Hebrews 13:5
ਆਪਣੇ ਜੀਵਨ ਨੂੰ ਪੈਸੇ ਦੇ ਪਿਆਰ ਤੋਂ ਮੁਕਤ ਰੱਖੋ। ਅਤੇ ਜਿਹੜੀਆਂ ਚੀਜ਼ਾਂ ਤੁਹਾਡੇ ਕੋਲ ਹਨ ਉਨ੍ਹਾਂ ਨਾਲ ਸੰਤੁਸ਼ਟ ਰਹੋ। ਪਰਮੇਸ਼ੁਰ ਨੇ ਆਖਿਆ ਹੈ, “ਮੈਂ ਕਦੇ ਵੀ ਤੁਹਾਨੂੰ ਨਹੀਂ ਛੱਡਾਂਗਾ। ਮੈਂ ਕਦੇ ਵੀ ਤੁਹਾਨੂੰ ਨਹੀਂ ਤਿਆਗਾਂਗਾ।”
3 John 1:10
ਜਦੋਂ ਮੈਂ ਆਵਾਂਗਾ, ਮੈਂ ਦਿਖਾ ਦੇਵਾਂਗਾ ਕਿ ਦਿਯੁਤ੍ਰਿਫ਼ੇਸ ਕੀ ਕਰ ਰਿਹਾ ਹੈ। ਉਹ ਝੂਠ ਬੋਲਦਾ ਹੈ ਅਤੇ ਸਾਡੇ ਬਾਰੇ ਮੰਦਾ ਬੋਲਦਾ ਹੈ। ਸਿਰਫ਼ ਇਹੀ ਹੀ ਨਹੀਂ, ਉਹ ਉਨ੍ਹਾਂ ਭਰਾਵਾਂ ਦਾ ਸਵਾਗਤ ਕਰਨ ਤੋਂ ਵੀ ਇਨਕਾਰ ਕਰਦਾ ਹੈ ਜਿਹੜੇ ਮਸੀਹ ਦੀ ਸੇਵਾ ਲਈ ਯਾਤਰਾ ਕਰਦੇ ਹਨ। ਉਹ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਵੀ ਕਰਦਾ ਹੈ, ਜਿਹੜੇ ਉਨ੍ਹਾਂ ਭਰਾਵਾਂ ਦੀ ਸਹਾਇਤਾ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਕਲੀਸਿਯਾ ਛੱਡਣ ਲਈ ਮਜਬੂਰ ਕਰਦਾ ਹੈ।
Occurences : 8
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்