Matthew 11:23
“ਹੇ ਕਫ਼ਰਨਾਹੂਮ! ਕੀ ਤੂੰ ਸਵਰਗ ਤੀਕ ਉੱਚਾ ਚੁੱਕਿਆ ਜਾਵੇਂਗਾ? ਨਹੀਂ! ਤੈਨੂੰ ਥੱਲੇ ਮੌਤ ਦੀ ਥਾਵੇਂ ਸੁੱਟਿਆ ਜਾਵੇਗਾ, ਕਿਉਂਕਿ ਜਿਹੜੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਈਆਂ ਗਈਆਂ ਜੇਕਰ ਉਹੀ ਕਰਾਮਾਤਾਂ ਸਦੂਮ ਵਿੱਚ ਵਿਖਾਈਆਂ ਜਾਂਦੀਆਂ ਤਾਂ ਉਹ ਅੱਜ ਤੀਕ ਬਣਿਆ ਰਹਿੰਦਾ।
Matthew 16:18
ਮੈਂ ਵੀ ਤੈਨੂੰ ਆਖਦਾ ਹਾਂ ਕਿ ਤੂੰ ਪਤਰਸ ਹੈਂ, ਅਤੇ ਮੈਂ ਆਪਣੀ ਕਲੀਸਿਯਾ ਇਸ ਚੱਟਾਨ ਉੱਪਰ ਬਨਾਵਾਂਗਾ। ਮੌਤ ਦੀ ਸ਼ਕਤੀ ਕਦੀ ਵੀ ਮੇਰੀ ਕਲੀਸਿਯਾ ਨੂੰ ਹਰਾਉਣ ਦੇ ਕਾਬਿਲ ਨਹੀਂ ਹੋਵੇਗੀ।
Luke 10:15
ਅਤੇ ਤੂੰ ਕਫ਼ਰਨਾਹੂਮ! ਕੀ ਤੂੰ ਸੋਚਦਾ ਹੈਂ ਕਿ ਤੂੰ ਸੁਰਗਾਂ ਤੱਕ ਉੱਚਾ ਚੁੱਕਿਆ ਜਾਵੇਗਾ? ਨਹੀਂ! ਤੂੰ ਮੌਤ ਦੀ ਥਾਵੇਂ ਥੱਲੇ ਸੁੱਟਿਆ ਜਾਵੇਂਗਾ।
Luke 16:23
ਉਸ ਨੇ ਪਤਾਲ ਵਿੱਚੋਂ ਜਿੱਥੇ ਉਹ ਦੁੱਖ ਝੱਲ ਰਿਹਾ ਸੀ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।
Acts 2:27
ਕਿਉਂਕਿ, ਤੂੰ ਮੈਨੂੰ ਮੌਤ ਦੀ ਜਗ਼੍ਹਾ ਨਹੀਂ ਛੱਡੇਗਾ। ਤੂੰ ਕਦੇ ਵੀ ਆਪਣੇ ਪਵਿੱਤਰ ਪੁਰੱਖ ਦੇ ਸਰੀਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਗਾ।
Acts 2:31
ਦਾਊਦ ਜਾਣਦਾ ਸੀ ਕਿ ਭਵਿੱਖ ਵਿੱਚ ਕੀ ਵਾਪਰ ਸੱਕਦਾ ਹੈ ਇਸ ਲਈ ਉਹ ਮਸੀਹ ਦੇ ਜੀ ਉੱਠਣ ਬਾਰੇ ਬੋਲਿਆ: ‘ਉਹ ਮੌਤ ਦੀ ਜਗ਼੍ਹਾ ਨਹੀਂ ਛੱਡਿਆ ਗਿਆ ਸੀ, ਅਤੇ ਉਸਦਾ ਸਰੀਰ ਨਹੀਂ ਸੜਿਆ।’
1 Corinthians 15:55
“ਮੌਤੇ ਤੇਰੀ ਜਿੱਤ ਕਿੱਥੇ ਹੈ? ਕਬਰੇ, ਤੇਰੀ ਸੱਟ ਮਾਰਨ ਦੀ ਸ਼ਕਤੀ ਕਿੱਥੇ ਹੈ?”
Revelation 1:18
ਮੈਂ ਹੀ ਹਾਂ ਜਿਹੜਾ ਜਿਉਂਦਾ ਹੈ। ਮੈਂ ਮਰ ਚੁੱਕਾ ਸੀ, ਪਰ ਦੇਖੋ, ਮੈਂ ਸਦਾ ਅਤੇ ਸਦਾ ਲਈ ਜੀਵਿਤ ਹਾਂ ਅਤੇ ਮੇਰੇ ਕੋਲ ਹੀ ਮੌਤ ਅਤੇ ਪਾਤਾਲ ਦੀਆਂ ਕੁੰਜੀਆਂ ਹਨ।
Revelation 6:8
ਮੈਂ ਦੇਖਿਆ, ਅਤੇ ਉੱਥੇ ਮੇਰੇ ਸਾਹਮਣੇ ਇੱਕ ਫ਼ਿੱਕੇ ਰੰਗ ਦਾ ਘੋੜਾ ਸੀ। ਘੋੜਸਵਾਰ ਮੌਤ ਸੀ। ਉਸ ਦੇ ਪਿੱਛੇ, ਪਾਤਾਲ ਆ ਰਿਹਾ ਸੀ। ਉਨ੍ਹਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਪਰ ਅਧਿਕਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਤਲਵਾਰ ਦੁਆਰਾ, ਅਕਾਲ ਦੁਆਰਾ, ਖਤਰਨਾਕ ਬਿਮਾਰੀਆਂ ਦੁਆਰਾ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੁਆਰਾ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ।
Revelation 20:13
ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸ ਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்