Matthew 13:49
ਸੋ ਦੁਨੀਆਂ ਦੇ ਅੰਤ ਦੇ ਸਮੇਂ ਵੀ ਅਜਿਹਾ ਹੋਵੇਗਾ। ਦੂਤ ਜਾਣਗੇ ਅਤੇ ਚੰਗੇ ਲੋਕਾਂ ਵਿੱਚੋਂ ਦੁਸ਼ਟਾਂ ਨੂੰ ਅਲੱਗ ਕਰ ਦੇਣਗੇ।
Matthew 25:32
ਸਾਰੀਆਂ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਉਨ੍ਹਾਂ ਨੂੰ ਦੋ ਹਿੱਸਿਆਂ ਵਿੱਚ ਵੰਡੇਗਾ। ਇਹ ਇੰਝ ਹੋਵੇਗਾ ਜਿਵੇਂ ਆਜੜੀ ਭੇਡਾਂ ਵਿੱਚੋਂ ਬੱਕਰੀਆਂ ਨੂੰ ਵੱਖਰੀਆਂ ਕਰਦਾ ਹੈ।
Matthew 25:32
ਸਾਰੀਆਂ ਕੌਮਾਂ ਉਸ ਦੇ ਅੱਗੇ ਇਕੱਠੀਆਂ ਕੀਤੀਆਂ ਜਾਣਗੀਆਂ ਅਤੇ ਉਹ ਉਨ੍ਹਾਂ ਨੂੰ ਦੋ ਹਿੱਸਿਆਂ ਵਿੱਚ ਵੰਡੇਗਾ। ਇਹ ਇੰਝ ਹੋਵੇਗਾ ਜਿਵੇਂ ਆਜੜੀ ਭੇਡਾਂ ਵਿੱਚੋਂ ਬੱਕਰੀਆਂ ਨੂੰ ਵੱਖਰੀਆਂ ਕਰਦਾ ਹੈ।
Luke 6:22
“ਤੁਸੀਂ ਧੰਨ ਹੋ ਜਦੋਂ ਲੋਕ ਮਨੁੱਖ ਦੇ ਪੁੱਤਰ ਕਾਰਣ ਤੁਹਾਨੂੰ ਨਫ਼ਰਤ ਕਰਨ, ਤਿਆਗਣ, ਬੇਇੱਜਤੀ ਕਰਨ ਅਤੇ ਤੁਹਾਨੂੰ ਦੁਸ਼ਟ ਕਹਿਕੇ ਬੁਲਾਉਣ।
Acts 13:2
ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”
Acts 19:9
ਪਰ ਕੁਝ ਯਹੂਦੀ ਬੜੇ ਕੱਟਰ ਸਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਲੋਕਾਂ ਸਾਹਮਣੇ ਯਿਸੂ ਦੇ ਰਾਹ ਬਾਰੇ ਮਾੜੀਆਂ ਗੱਲਾਂ ਬੋਲੀਆਂ। ਤਾਂ ਪੌਲੁਸ ਉਨ੍ਹਾਂ ਨੂੰ ਛੱਡ ਗਿਆ ਤੇ ਯਿਸੂ ਦੇ ਚੇਲਿਆਂ ਨੂੰ ਆਪਣੇ ਨਾਲ ਲੈ ਕੇ ਤੁਰੰਨੂੰਮ ਦੀ ਪਾਠਸ਼ਾਲਾ ਵਿੱਚ ਚੱਲਾ ਗਿਆ। ਉੱਥੇ ਉਹ ਰੋਜ਼ ਲੋਕਾਂ ਨਾਲ ਚਰਚਾ ਕਰਦਾ।
Romans 1:1
ਪੌਲੁਸ, ਮਸੀਹ ਯਿਸੂ ਦੇ ਸੇਵਕ ਵੱਲੋਂ ਸ਼ੁਭਕਾਮਨਾਵਾਂ। ਪਰਮੇਸ਼ੁਰ ਨੇ ਮੈਨੂੰ ਰਸੂਲ ਬਨਣ ਲਈ ਸੱਦਿਆ। ਮੈਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸਾਰੇ ਲੋਕਾਂ ਨੂੰ ਸੁਨਾਉਣ ਲਈ ਚੁਣਿਆ ਗਿਆ।
2 Corinthians 6:17
“ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ। ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁੱਧ ਚੀਜ਼ ਨੂੰ ਨਾ ਛੂਹੋ, ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।”
Galatians 1:15
ਪਰ ਮੇਰੇ ਜਨਮ ਤੋਂ ਵੀ ਪਹਿਲਾਂ, ਮੇਰੇ ਲਈ ਪਰਮੇਸ਼ੁਰ ਦੀ ਖਾਸ ਵਿਉਂਤ ਸੀ। ਇਸ ਲਈ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਨਾਲ ਸੱਦਿਆ।
Galatians 2:12
ਇਹ ਉਦੋਂ ਹੋਇਆ ਜਦੋਂ ਪਤਰਸ ਪਹਿਲਾਂ ਪਹਿਲਾਂ ਅੰਤਾਕਿਯਾ ਵਿੱਚ ਆਇਆ। ਉਸ ਨੇ ਗੈਰ ਯਹੂਦੀ ਲੋਕਾਂ ਨਾਲ ਦੋਸਤੀ ਕੀਤੀ ਅਤੇ ਭੋਜਨ ਸਾਂਝਾ ਕੀਤਾ। ਪਰ ਫ਼ੇਰ ਕੁਝ ਯਹੂਦੀ ਲੋਕ ਯਾਕੂਬ ਵੱਲੋਂ ਆਏ। ਜਦੋਂ ਇਹ ਯਹੂਦੀ ਆਏ ਤਾਂ ਪਤਰਸ ਨੇ ਗੈਰ ਯਹੂਦੀਆਂ ਨਾਲ ਖਾਣਾ ਛੱਡ ਦਿੱਤਾ। ਪਤਰਸ ਨੇ ਆਪਣੇ ਆਪ ਨੂੰ ਗੈਰ ਯਹੂਦੀਆਂ ਤੋਂ ਵੱਖ ਕਰ ਲਿਆ। ਉਹ ਉਨ੍ਹਾਂ ਯਹੂਦੀਆਂ ਤੋਂ ਡਰਦਾ ਸੀ ਜਿਹੜੇ ਇਸ ਗੱਲ ਵਿੱਚ ਵਿਸ਼ਵਾਸ ਕਰਦੇ ਸਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਾਹੀਦੀ ਹੈ।
Occurences : 10
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்