Zechariah 7:5 “ਇਸ ਦੇਸ ਦੇ ਜਾਜਕਾਂ ਅਤੇ ਹੋਰ ਲੋਕਾਂ ਨੂੰ ਇਹ ਗੱਲਾਂ ਦੱਸ, ‘ਤੁਸੀਂ ਲੋਕਾਂ ਨੇ 70 ਸਾਲਾਂ ਲਈ ਹਰ ਵਰ੍ਹੇ ਦੇ 5ਵੇਂ ਅਤੇ 7ਵੇਂ ਮਹੀਨੇ ਵਰਤ ਰੱਖੇ ਅਤੇ ਸੋਗ ਪ੍ਰਗਟ ਮਨਾਇਆ, ਪਰ ਕੀ ਤੁਸੀਂ ਇਹ ਸਭ ਮੇਰੇ ਲਈ ਕੀਤਾ? ਨਹੀਂ!
Zechariah 7:5 in Other Translations
King James Version (KJV) Speak unto all the people of the land, and to the priests, saying, When ye fasted and mourned in the fifth and seventh month, even those seventy years, did ye at all fast unto me, even to me?
American Standard Version (ASV) Speak unto all the people of the land, and to the priests, saying, When ye fasted and mourned in the fifth and in the seventh `month', even these seventy years, did ye at all fast unto me, even to me?
Bible in Basic English (BBE) Say to all the people of the land and to the priests, When you went without food and gave yourselves to grief in the fifth and the seventh months for these seventy years, did you ever do it because of me?
Darby English Bible (DBY) Speak unto all the people of the land, and to the priests, saying, When ye fasted and mourned in the fifth and in the seventh [month], even those seventy years, did ye really fast unto me, [even] unto me?
World English Bible (WEB) "Speak to all the people of the land, and to the priests, saying, 'When you fasted and mourned in the fifth and in the seventh month for these seventy years, did you at all fast to me, really to me?
Young's Literal Translation (YLT) `Speak unto all the people of the land, and unto the priests, saying:
Read Full Chapter :
Zechariah 7
Cross Reference
ਜ਼ਿਕਰ ਯਾਹ 1:12
ਤਦ ਯਹੋਵਾਹ ਦੇ ਦੂਤ ਨੇ ਆਖਿਆ, “ਯਹੋਵਾਹ! ਤੂੰ ਕਦੋਂ ਯਰੂਸ਼ਲਮ ਅਤੇ ਯਹੂਦਾਹ ਦੇ ਸ਼ਹਿਰਾਂ ਉੱਤੇ ਸ਼ਾਂਤੀ ਤੇ ਸੁੱਖ ਬਹਾਲ ਕਰੇਂਗਾ? ਸੱਤਰ ਸਾਲ ਹੋ ਗਏ ਹਨ ਤੈਨੂੰ ਇਨ੍ਹਾਂ ਸ਼ਹਿਰਾਂ ਤੇ ਆਪਣੀ ਕਰੋਪੀ ਵਿਖਾਉਂਦਿਆਂ।”
ਯਸਈਆਹ 1:11
ਯਹੋਵਾਹ ਆਖਦਾ ਹੈ, “ਕਿਉਂ ਤੁਸੀਂ ਮੈਨੂੰ ਇਹ ਸਾਰੀਆਂ ਬਲੀਆਂ ਚੜ੍ਹਾਉਂਦੇ ਜਾ ਰਹੇ ਹੋ? ਮੈਂ ਤੁਹਾਡੇ ਭੇਡੂਆਂ ਅਤੇ ਮੋਟੇ-ਤਾਜ਼ੇ ਜਾਨਵਰਾਂ ਦੀਆਂ ਕਾਫੀ ਬਲੀਆਂ ਪ੍ਰਾਪਤ ਕਰ ਚੁੱਕਿਆ ਹ੍ਹਾਂ। ਮੈਨੂੰ ਤੁਹਾਡੀਆਂ ਬੱਕਰੀਆਂ, ਬਲਦਾਂ ਅਤੇ ਭੇਡਾਂ ਦੇ ਖੂਨ ਵਿੱਚ ਪ੍ਰਸੰਨਤਾ ਨਹੀਂ ਮਿਲਦੀ।
ਜ਼ਿਕਰ ਯਾਹ 7:3
ਉਹ ਸਰਬ ਸ਼ਕਤੀਮਾਨ ਯਹੋਵਾਹ ਦੇ ਮੰਦਰ ਦੇ ਨਬੀਆਂ ਅਤੇ ਜਾਜਕਾਂ ਕੋਲ ਗਏ। ਉਨ੍ਹਾਂ ਮਨੁੱਖਾਂ ਨੇ ਇਹ ਸਵਾਲ ਪੁੱਛਿਆ, “ਬਹੁਤ ਵਰ੍ਹਿਆਂ ਤੋਂ ਅਸੀਂ ਇਸ ਮੰਦਰ ਦੀ ਤਬਾਹੀ ਤੇ ਵੈਣ ਤੇ ਕੀਰਨੇ ਪਾਉਂਦੇ ਆਏ ਹਾਂ। ਹਰ ਵਰ੍ਹੇ ਦੇ ਪੰਜਵੇਂ ਮਹੀਨੇ ਸਾਡਾ ਖਾਸ ਵੈਣ ਅਤੇ ਵਰਤ ਦਾ ਸਮਾਂ ਹੁੰਦਾ ਸੀ। ਕੀ ਸਾਨੂੰ ਇਉਂ ਹੀ ਕਰਦੇ ਰਹਿਣਾ ਚਾਹੀਦਾ ਹੈ?”
ਯਰਮਿਆਹ 41:1
ਸੱਤਵੇਂ ਮਹੀਨੇ ਵਿੱਚ ਨਬਨਯਾਹ ਦਾ ਪੁੱਤਰ ਇਸ਼ਮਾਏਲ (ਜੋ ਕਿ ਅਲੀਸ਼ਾਮਾ ਦਾ ਪੋਤਰਾ ਸੀ) ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਇਆ। ਇਸ਼ਮਾਏਲ ਆਪਣੇ ਦਸ ਬੰਦਿਆਂ ਨਾਲ ਆਇਆ। ਉਹ ਬੰਦੇ ਮਿਸਪਾਹ ਕਸਬੇ ਅੰਦਰ ਆਏ। ਇਸ਼ਮਾਏਲ ਰਾਜੇ ਦੇ ਪਰਿਵਾਰ ਦਾ ਮੈਂਬਰ ਸੀ। ਉਹ ਯਹੂਦਾਹ ਦੇ ਰਾਜੇ ਦਾ ਇੱਕ ਅਧਿਕਾਰੀ ਰਹਿ ਚੁੱਕਿਆ ਸੀ। ਇਸ਼ਮਾਏਲ ਅਤੇ ਉਸ ਦੇ ਆਦਮੀਆਂ ਨੇ ਗਦਲਯਾਹ ਨਾਲ ਭੋਜਨ ਕੀਤਾ।
ਜ਼ਿਕਰ ਯਾਹ 7:6
ਅਤੇ ਕੀ ਜਦੋਂ ਤੁਸੀਂ ਜੋ ਖਾਧਾ ਅਤੇ ਪੀਤਾ, ਉਹ ਮੇਰੇ ਲਈ ਸੀ? ਨਹੀਂ! ਇਹ ਸਭ ਤੁਹਾਡੇ ਆਪਣੇ ਸੁਆਰਬ ਲਈ ਸੀ।
ਜ਼ਿਕਰ ਯਾਹ 8:19
ਉਸ ਆਖਿਆ ਹੈ, “ਉਦਾਸੀ ਸੋਗ ਅਤੇ ਵਰਤ ਦੇ ਖਾਸ ਦਿਨ, ਵਰ੍ਹੇ ਦਾ ਚੌਬਾ, ਪੰਜਵਾਂ, ਸੱਤਵਾਂ ਅਤੇ ਦਸਵਾਂ ਮਹੀਨਾ ਤੁਸੀਂ ਚੁਣਿਆ। ਹੁਣ ਉਹ ਸੋਗੀ ਦਿਨ ਅਵੱਸ਼ ਹੀ ਖੁਸ਼ੀਆਂ ਵਿੱਚ ਤਬਦੀਲ ਹੋਣੇ ਚਾਹੀਦੇ ਹਨ। ਹੁਣ ਉਹ ਖੁਸ਼ੀਆਂ ਵਾਲੀਆਂ ਛੁੱਟੀਆਂ ਹੋਣਗੀਆਂ। ਤੁਸੀਂ ਸੱਚ, ਵਫ਼ਾਦਾਰੀ ਅਤੇ ਸ਼ਾਂਤੀ ਨਾਲ ਪਿਆਰ ਕਰੋ।”
ਮੱਤੀ 5:16
ਇਸੇ ਤਰ੍ਹਾਂ ਹੀ, ਤੁਸੀਂ ਆਪਣਾ ਚਾਨਣ ਲੋਕਾਂ ਨੂੰ ਦੇਖਣ ਦਿਓ ਤਾਂ ਜੋ ਉਹ ਵੀ ਤੁਹਾਡੇ ਚੰਗੇ ਕੰਮ ਵੇਖ ਸੱਕਣ ਅਤੇ ਸਵਰਗ ਵਿੱਚ ਤੁਹਾਡੇ ਪਿਤਾ ਦੀ ਉਸਤਤਿ ਕਰ ਸੱਕਣ।
ਮੱਤੀ 6:2
“ਸੋ ਜਦ ਵੀ ਤੁਸੀਂ ਲੋੜਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੁਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ।
ਮੱਤੀ 6:5
ਯਿਸੂ ਦਾ ਪ੍ਰਾਰਥਨਾ ਬਾਰੇ ਉਪਦੇਸ਼ “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਗ ਨਾ ਕਰੋ ਕਿਉਂਕਿ ਉਹ ਰਾਹਾਂ ਦੇ ਖੂੰਜਿਆਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਖੜ੍ਹੇ ਹੋਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਕਿ ਲੋਕ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ।
੨ ਸਲਾਤੀਨ 25:23
ਜਦੋਂ ਸਾਰੇ ਸੈਨਾਪਤੀਆਂ ਅਤੇ ਉਨ੍ਹਾਂ ਦੇ ਸਿਪਾਹੀਆਂ ਨੇ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਗਦਲਯਾਹ ਨੂੰ ਅਧਿਕਾਰ ਦੇ ਦਿੱਤਾ ਹੈ ਤਾਂ ਉਹ ਮਿਸਪਹ ਵਿੱਚ ਗਦਲਯਾਹ ਕੋਲ ਆਏ। ਨਥਨਯਾਹ ਦਾ ਪੁੱਤਰ ਇਸ਼ਮਾਏਲ ਅਤੇ ਕਾਰੇਆਹ ਦਾ ਪੁੱਤਰ ਯੋਹਾਨਨ, ਨਟੋਫ਼ਥੀ ਤਨਹੁਮਥ ਦਾ ਪੁੱਤਰ ਸਰਾਯਾਹ ਅਤੇ ਮਅਕਾਥੀ ਦਾ ਪੁੱਤਰ ਯਅਜ਼ਨਯਾਹ ਅਤੇ ਇਨ੍ਹਾਂ ਦੇ ਹੋਰ ਮਨੁੱਖ ਵੀ ਗਦਲਯਾਹ ਕੋਲ ਆਏ।
ਮੱਤੀ 23:5
“ਉਹ ਆਪਣੇ ਸਭ ਕੰਮ ਲੋਕਾਂ ਨੂੰ ਵਿਖਾਵੇ ਲਈ ਕਰਦੇ ਹਨ। ਉਹ ਆਪਣੇ ਖਾਸ ਬਸਤਿਆਂ ਨੂੰ ਪੋਥੀਆਂ ਨਾਲ ਭਰ ਲੈਂਦੇ ਹਨ ਅਤੇ ਉਨ੍ਹਾਂ ਨੂੰ ਵੱਡੇ ਹੀ ਵੱਡੇ ਕਰਦੇ ਰਹਿੰਦੇ ਹਨ। ਉਹ ਆਪਣੇ ਖਾਸ ਪ੍ਰਾਰਥਨਾ ਵਾਲੇ ਵਸਤਰਾਂ ਦੀ ਲੰਬਾਈ ਬਹੁਤ ਰੱਖਦੇ ਹਨ ਤਾਂ ਜੋ ਲੋਕ ਉਨ੍ਹਾਂ ਵੱਲ ਧਿਆਨ ਦੇਣ।
ਰੋਮੀਆਂ 14:6
ਜਿਹੜਾ ਵਿਅਕਤੀ ਵਿਸ਼ਵਾਸ ਕਰਦਾ ਹੈ ਕਿ ਇੱਕ ਦਿਨ ਦੂਜੇ ਨਾਲੋਂ ਚੰਗਾ ਹੈ ਉਹ ਇਹ ਪ੍ਰਭੂ ਲਈ ਕਰ ਰਿਹਾ ਹੈ। ਅਤੇ ਜਿਹੜਾ ਮਨੁੱਖ ਹਰ ਭਾਂਤ ਦਾ ਭੋਜਨ ਖਾਂਦਾ ਹੈ ਉਹ ਪ੍ਰਭੂ ਦੇ ਲਈ ਖਾਂਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ। ਜਿਹੜਾ ਮਨੁੱਖ ਖਾਸ ਭੋਜਨ ਖਾਣ ਤੋਂ ਇਨਕਾਰ ਕਰਦਾ ਹੈ ਉਹ ਪ੍ਰਭੂ ਲਈ ਹੀ ਕਰਦਾ ਹੈ ਅਤੇ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ।
ਰੋਮੀਆਂ 14:17
ਪਰਮੇਸ਼ੁਰ ਦੇ ਰਾਜ ਵਿੱਚ ਖਾਣਾ-ਪੀਣਾ ਮਹੱਤਵਪੂਰਣ ਨਹੀਂ ਸਗੋਂ ਉੱਥੇ ਇਹ ਚੀਜ਼ਾਂ ਮਹੱਤਵ ਯੋਗ ਹਨ। ਧਰਮੀ ਜੀਵਨ, ਸ਼ਾਂਤੀ ਅਤੇ ਪਵਿੱਤਰ ਆਤਮਾ ਵਿੱਚ ਆਨੰਦ।
੧ ਕੁਰਿੰਥੀਆਂ 10:31
ਇਸ ਲਈ ਜੇ ਤੁਸੀਂ ਕੁਝ ਖਾਂਦੇ ਹੋ, ਜੇ ਤੁਸੀਂ ਕੁਝ ਪੀਂਦੇ ਹੋ ਜਾਂ ਜੇ ਤੁਸੀਂ ਕੁਝ ਕਰਦੇ ਹੋ, ਇਸ ਨੂੰ ਪਰਮੇਸ਼ੁਰ ਦੇ ਗੌਰਵ ਲਈ ਕਰੋ।
੨ ਕੁਰਿੰਥੀਆਂ 5:15
ਮਸੀਹ ਸਾਰਿਆਂ ਲਈ ਮਰਿਆ, ਤਾਂ ਜੋ ਜਿਹੜੇ ਲੋਕ ਜਿਉ ਰਹੇ ਹਨ ਉਨ੍ਹਾਂ ਨੂੰ ਆਪਣੇ ਆਪ ਲਈ ਜਿਉਣਾ ਬੰਦ ਕਰ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਲਈ ਮਰਿਆ ਅਤੇ ਮੁਰਦਿਆਂ ਵਿੱਚੋਂ ਜੀ ਉੱਠਿਆ। ਤਾਂ ਜੋ ਉਹ ਲੋਕ ਉਸ ਦੇ ਲਈ ਜਿਉਣ।
ਕੁਲੁੱਸੀਆਂ 3:23
ਹਰ ਕੰਮ ਜਿਹੜਾ ਤੁਸੀਂ ਕਰ ਰਹੇ ਹੋ, ਆਪਣੀ ਪੂਰੀ ਸਮਰਥਾ ਨਾਲ ਕਰੋ। ਇਸ ਤਰ੍ਹਾਂ ਕੰਮ ਕਰੋ ਜਿਵੇਂ ਤੁਸੀਂ ਲੋਕਾਂ ਲਈ ਨਹੀਂ ਪ੍ਰਭੂ ਲਈ ਕਰ ਰਹੇ ਹੋ।
ਮੱਤੀ 6:16
ਯਿਸੂ ਦਾ ਵਰਤ ਬਾਰੇ ਉਪਦੇਸ਼ “ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ।
ਯਸਈਆਹ 58:4
ਤੁਸੀਂ ਭੁੱਖੇ ਹੁੰਦੇ ਹੋ, ਪਰ ਰੋਟੀ ਲਈ ਨਹੀਂ। ਤੁਸੀਂ ਭੁੱਖੇ ਹੁੰਦੇ ਹੋ ਲੜਨ ਝਗੜਨ ਲਈ, ਰੋਟੀ ਲਈ ਨਹੀਂ। ਤੁਸੀਂ ਆਪਣੇ ਮੰਦੇ ਹੱਥਾਂ ਨਾਲ ਲੋਕਾਂ ਨੂੰ ਦੁੱਖ ਦੇਣ ਦੇ ਭੁੱਖੇ ਹੁੰਦੇ ਹੋ। ਜਦੋਂ ਤੁਸੀਂ ਵਰਤ ਰੱਖਦੇ ਹੋ ਤਾਂ ਇਹ ਮੇਰੇ ਲਈ ਨਹੀਂ ਹੁੰਦਾ। ਤੁਸੀਂ ਮੇਰੀ ਉਸਤਤ ਕਰਨ ਲਈ ਆਪਣੀ ਅਵਾਜ਼ ਦੀ ਵਰਤੋਂ ਕਰਨੀ ਨਹੀਂ ਚਾਹੁੰਦੇ।
ਯਰਮਿਆਹ 25:11
ਉਹ ਸਾਰਾ ਇਲਾਕਾ ਸਖਣਾ ਮਾਰੂਬਲ ਹੋਵੇਗਾ। ਉਹ ਸਾਰੇ ਲੋਕ 70 ਵਰ੍ਹਿਆਂ ਤੀਕ ਬਾਬਲ ਦੇ ਰਾਜੇ ਦੇ ਗੁਲਾਮ ਬਣੇ ਰਹਿਣਗੇ।