Zechariah 7:6
ਅਤੇ ਕੀ ਜਦੋਂ ਤੁਸੀਂ ਜੋ ਖਾਧਾ ਅਤੇ ਪੀਤਾ, ਉਹ ਮੇਰੇ ਲਈ ਸੀ? ਨਹੀਂ! ਇਹ ਸਭ ਤੁਹਾਡੇ ਆਪਣੇ ਸੁਆਰਬ ਲਈ ਸੀ।
And when | וְכִ֥י | wĕkî | veh-HEE |
ye did eat, | תֹאכְל֖וּ | tōʾkĕlû | toh-heh-LOO |
when and | וְכִ֣י | wĕkî | veh-HEE |
ye did drink, | תִשְׁתּ֑וּ | tištû | teesh-TOO |
not did | הֲל֤וֹא | hălôʾ | huh-LOH |
ye | אַתֶּם֙ | ʾattem | ah-TEM |
eat | הָאֹ֣כְלִ֔ים | hāʾōkĕlîm | ha-OH-heh-LEEM |
for yourselves, and drink | וְאַתֶּ֖ם | wĕʾattem | veh-ah-TEM |
for yourselves? | הַשֹּׁתִֽים׃ | haššōtîm | ha-shoh-TEEM |
Cross Reference
1 Corinthians 11:20
ਜਦੋਂ ਸਾਰੇ ਹੀ ਇਕੱਠੇ ਹੋਕੇ ਆਉਂਦੇ ਹੋ, ਤੁਸੀਂ ਅਸਲ ਵਿੱਚ ਪ੍ਰਭੂ ਦਾ ਰਾਤ ਦਾ ਭੋਜਨ ਨਹੀਂ ਖਾਂਦੇ।
Colossians 3:17
ਜੋ ਕੁਝ ਵੀ ਤੁਸੀਂ ਆਖਦੇ ਹੋ ਅਤੇ ਜੋ ਕੁਝ ਵੀ ਤੁਸੀਂ ਕਰਦੇ ਹੋ, ਇਹ ਪ੍ਰਭੂ ਯਿਸੂ ਦੇ ਨਾਂ ਵਿੱਚ ਹੋਣ ਦਿਉ। ਸਾਰੀਆਂ ਗੱਲਾਂ ਵਿੱਚ, ਯਿਸੂ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।
1 Corinthians 11:26
ਹਰ ਵਾਰੀ ਜਦੋਂ ਤੁਸੀਂ ਇਹ ਰੋਟੀ ਖਾਂਦੇ ਹੋ ਅਤੇ ਇਹ ਪਿਆਲਾ ਪੀਂਦੇ ਹੋ, ਤੁਸੀਂ ਪ੍ਰਭੂ ਦੀ ਮ੍ਰਿਤੂ ਬਾਰੇ ਜਾਣਕਾਰੀ ਦਿੰਦੇ ਰਹਿੰਦੇ ਹੋ ਜਦੋਂ ਤੱਕ ਉਹ ਨਾ ਆਵੇ।
1 Corinthians 10:31
ਇਸ ਲਈ ਜੇ ਤੁਸੀਂ ਕੁਝ ਖਾਂਦੇ ਹੋ, ਜੇ ਤੁਸੀਂ ਕੁਝ ਪੀਂਦੇ ਹੋ ਜਾਂ ਜੇ ਤੁਸੀਂ ਕੁਝ ਕਰਦੇ ਹੋ, ਇਸ ਨੂੰ ਪਰਮੇਸ਼ੁਰ ਦੇ ਗੌਰਵ ਲਈ ਕਰੋ।
Hosea 9:4
ਉਹ ਯਹੋਵਾਹ ਲਈ ਮੈਅ ਦੇ ਚੜ੍ਹਾਵੇ ਦੀਆਂ ਭੇਟਾਂ ਨਹੀਂ ਦੇਣਗੇ ਅਤੇ ਨਾ ਹੀ ਉਨ੍ਹਾਂ ਦੀਆਂ ਬਲੀਆਂ ਉਸ ਨੂੰ ਪ੍ਰਸੰਨ ਕਰਨਗੀਆਂ। ਉਨ੍ਹਾਂ ਦੀਆਂ ਬਲੀਆਂ ਜਨਾਜ਼ੇ ਦੇ ਸਮੇਂ ਖਾਧੇ ਅੰਨ ਵਰਗੀਆਂ ਹੋਣਗੀਆਂ ਅਤੇ ਜੋ ਕੋਈ ਵੀ ਉਹ ਭੋਜਨ ਖਾਵੇਗਾ ਅਸ਼ੁੱਧ ਹੋ ਜਾਵੇਗਾ। ਉਨ੍ਹਾਂ ਦੀ ਰੋਟੀ ਯਹੋਵਾਹ ਦੇ ਮੰਦਰ ਵਿੱਚ ਨਾ ਆਵੇਗੀ, ਸਗੋਂ ਉਹ ਰੋਟੀ ਉਨ੍ਹਾਂ ਨੂੰ ਖੁਦ ਹੀ ਖਾਣੀ ਪਵੇਗੀ।
Hosea 8:13
ਇਸਰਾਏਲੀ ਬਲੀਆਂ ਪਸੰਦ ਕਰਦੇ ਹਨ। ਉਹ ਮਾਸ ਚੜ੍ਹਾਕੇ ਇਸ ਨੂੰ ਖਾ ਜਾਂਦੇ ਹਨ ਯਹੋਵਾਹ ਉਨ੍ਹਾਂ ਦੀਆਂ ਬਲੀਆਂ ਸਵੀਕਾਰ ਹੀਂ ਕਰਦਾ ਉਸ ਨੂੰ ਉਨ੍ਹਾਂ ਦੇ ਪਾਪ ਚੇਤੇ ਹਨ ਤੇ ਉਹ ਉਨ੍ਹਾਂ ਨੂੰ ਦੰਡ ਦੇਵੇਗਾ। ਉਹ ਕੈਦੀਆਂ ਵਾਂਗ ਮਿਸਰ ਨੂੰ ਲਿਜਾਏ ਜਾਣਗੇ।
Jeremiah 17:9
“ਬੰਦੇ ਦਾ ਮਨ ਬਹੁਤ ਚਲਾਕ ਹੁੰਦਾ ਹੈ! ਹੋ ਸੱਕਦਾ ਹੈ ਕਿ ਮਨ ਰੋਗੀ ਹੋਵੇ ਅਤੇ ਕੋਈ ਸੱਚਮੁੱਚ ਇਸ ਨੂੰ ਨਾ ਸਮਝੇ।
1 Chronicles 29:22
ਉਸ ਦਿਨ ਲੋਕ ਬੜੇ ਆਨੰਦ ਵਿੱਚ ਸਨ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਦੇ ਸੰਗ ਇਕੱਠਿਆਂ ਖਾਧਾ-ਪੀਤਾ। ਅਤੇ ਉਨ੍ਹਾਂ ਨੇ ਸੁਲੇਮਾਨ, ਦਾਊਦ ਦੇ ਪੁੱਤਰ ਨੂੰ ਦੂਸਰੀ ਵਾਰ ਰਾਜਾ ਬਣਾਇਆ। ਉਨ੍ਹਾਂ ਨੇ ਸੁਲੇਮਾਨ ਨੂੰ ਰਾਜੇ ਵਜੋਂ ਮਸਹ ਕੀਤਾ, ਅਤੇ ਉਨ੍ਹਾਂ ਨੇ ਸਾਦੋਕ ਨੂੰ ਜਾਜਕ ਵਜੋਂ ਮਸਹ ਕੀਤਾ। ਉਨ੍ਹਾਂ ਨੇ ਇਹ ਉਸੇ ਜਗ੍ਹਾ ਕੀਤਾ ਜਿੱਥੇ ਯਹੋਵਾਹ ਹਾਜ਼ਰ ਸੀ।
1 Samuel 16:7
ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, “ਅਲੀਆਬ ਸੋਹਣਾ ਅਤੇ ਨੌਜੁਆਨ ਹੈ, ਲੰਬਾ ਹੈ। ਪਰ ਤੂੰ ਇਵੇਂ ਨਾ ਸੋਚ ਜਿਵੇਂ ਤੂੰ ਸੋਚ ਰਿਹਾ ਹੈਂ। ਪਰਮੇਸ਼ੁਰ ਚੀਜ਼ਾਂ ਵੱਲ ਉਵੇਂ ਨਹੀਂ ਵੇਖਦਾ ਜਿਵੇਂ ਕਿ ਮਨੁੱਖ ਵੇਖਦੇ ਹਨ। ਲੋਕੀਂ ਦੂਜਿਆਂ ਦਾ ਸਿਰਫ਼ ਬਾਹਰੀ ਰੂਪ ਵੇਖਦੇ ਹਨ ਜਿਵੇਂ ਦੇ ਕਿ ਉਹ ਬਾਹਰੋਂ ਨਜ਼ਰ ਆਉਂਦੇ ਹਨ ਪਰ ਯਹੋਵਾਹ ਉਨ੍ਹਾਂ ਦੇ ਦਿਲਾਂ ਅੰਦਰ ਝਾਤ ਪਾਉਂਦਾ ਹੈ। ਅਲੀਆਬ ਸਹੀ ਮਨੁੱਖ ਨਹੀਂ ਹੈ।”
Deuteronomy 14:26
ਉਸ ਪੈਸੇ ਨਾਲ ਆਪਣੀ ਇੱਛਾ ਅਨੁਸਾਰ ਕੋਈ ਵੀ ਚੀਜ਼ ਖਰੀਦੋ-ਗਾਵਾਂ, ਭੇਡਾਂ, ਮੈਅ ਜਾਂ ਬੀਅਰ ਜਾਂ ਕੋਈ ਹੋਰ ਭੋਜਨ। ਫ਼ੇਰ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਉਸ ਸਥਾਨ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ ਨਾਲ ਭੋਜਨ ਦਾ ਆਨੰਦ ਮਾਨਣਾ ਚਾਹੀਦਾ ਹੈ।
Deuteronomy 12:7
ਤੁਸੀਂ ਅਤੇ ਤੁਹਾਡੇ ਪਰਿਵਾਰ ਉਸ ਥਾਂ ਸਾਂਝਾ ਭੋਜਨ ਕਰੋਂਗੇ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉੱਥੇ ਤੁਹਾਡੇ ਨਾਲ ਹੋਵੇਗਾ। ਉਸ ਥਾਂ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸਾਂਝਿਆਂ ਕਰਨ ਦਾ ਆਨੰਦ ਮਾਣੋਗੇ ਜਿਨ੍ਹਾਂ ਲਈ ਤੁਸੀਂ ਕੰਮ ਕੀਤਾ ਸੀ। ਤੁਸੀਂ ਯਾਦ ਕਰੋਂਗੇ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਸੀਸ ਦਿੱਤੀ ਸੀ ਅਤੇ ਇਹ ਚੰਗੀਆਂ ਚੀਜ਼ਾਂ ਦਿੱਤੀਆਂ ਸਨ।