Zephaniah 2:1
ਪਰਮੇਸ਼ੁਰ ਨੇ ਲੋਕਾਂ ਨੂੰ ਆਪਣਾ ਜੀਵਨ ਬਦਲਣ ਲਈ ਕਿਹਾ ਹੇ ਨਿਰਲੱਜ ਕੌਮ! ਆਪਣਾ ਜੀਵਨ ਸੁਧਾਰੋ!
Zephaniah 2:1 in Other Translations
King James Version (KJV)
Gather yourselves together, yea, gather together, O nation not desired;
American Standard Version (ASV)
Gather yourselves together, yea, gather together, O nation that hath no shame;
Bible in Basic English (BBE)
Come together, make everyone come together, O nation without shame;
Darby English Bible (DBY)
Collect yourselves and gather together, O nation without shame,
World English Bible (WEB)
Gather yourselves together, yes, gather together, you nation that has no shame,
Young's Literal Translation (YLT)
Bend yourselves, yea, bend ye, O nation not desired,
| Gather yourselves together, | הִֽתְקוֹשְׁשׁ֖וּ | hitĕqôšĕšû | hee-teh-koh-sheh-SHOO |
| together, gather yea, | וָק֑וֹשּׁוּ | wāqôššû | va-KOH-shoo |
| O nation | הַגּ֖וֹי | haggôy | HA-ɡoy |
| not | לֹ֥א | lōʾ | loh |
| desired; | נִכְסָֽף׃ | niksāp | neek-SAHF |
Cross Reference
Joel 1:14
ਟਿੱਡੀਦਲ ਦਾ ਭਿਆਨਕ ਨਾਸ ਲੋਕਾਂ ਨੂੰ ਜਾਕੇ ਦੱਸੋ ਕਿ ਅੰਨ ਨਾ ਖਾਣ ਦਾ ਖਾਸ ਸਮਾਂ ਆਵੇਗਾ। ਲੋਕਾਂ ਨੂੰ ਵਿਸ਼ੇਸ਼ ਸਭਾ ਲਈ ਇੱਕਤਰ ਕਰੋ। ਜਿਹੜੇ ਵੀ ਆਗੂ ਅਤੇ ਮਨੁੱਖ ਇਸ ਧਰਤੀ ਤੇ ਰਹਿੰਦੇ ਹਨ, ਉਨ੍ਹਾਂ ਨੂੰ ਇਕੱਠਿਆਂ ਕਰੋ। ਉਨ੍ਹਾਂ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਮੰਦਰ ਵਿੱਚ ਇਕੱਠਾ ਕਰੋ ਅਤੇ ਯਹੋਵਾਹ ਅੱਗੇ ਪ੍ਰਾਰਥਨਾ ਕਰੋ।
2 Chronicles 20:4
ਯਹੂਦਾਹ ਦੇ ਲੋਕ ਇੱਕਤਰ ਹੋ ਕੇ ਯਹੋਵਾਹ ਅੱਗੇ ਬੇਨਤੀ ਕਰਨ ਆਏ। ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਚੋ ਇਕੱਠੇ ਹੋ ਕੇ ਯਹੋਵਾਹ ਦੀ ਮਦਦ ਲੈਣ ਲਈ ਬੇਨਤੀ ਕਰਨ ਆਏ।
Jeremiah 6:15
ਜਾਜਕਾਂ ਅਤੇ ਨਬੀਆਂ ਨੂੰ ਆਪਣੇ ਮੰਦੇ ਅਮਲਾਂ ਕਾਰਣ ਸ਼ਰਮਸਾਰ ਹੋਣਾ ਚਾਹੀਦਾ ਹੈ। ਪਰ ਉਹ ਬਿਲਕੁਲ ਹੀ ਸ਼ਰਮਸਾਰ ਨਹੀਂ ਹਨ। ਉਹ ਆਪਣੇ ਪਾਪਾਂ ਕਾਰਣ ਸ਼ਰਮ ਮਹਿਸੂਸ ਕਰਨਾ ਨਹੀਂ ਜਾਣਦੇ। ਇਸ ਲਈ ਉਨ੍ਹਾਂ ਨੂੰ ਹੋਰਨਾਂ ਦੇ ਨਾਲ ਹੀ ਸਜ਼ਾ ਮਿਲੇਗੀ। ਉਹ ਜ਼ਮੀਨ ਉੱਤੇ ਸੁੱਟ ਦਿੱਤੇ ਜਾਣਗੇ, ਜਦੋਂ ਮੈਂ ਲੋਕਾਂ ਨੂੰ ਸਜ਼ਾ ਦੇਵਾਂਗਾ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Matthew 18:20
ਇਹ ਸੱਚ ਹੈ ਕਿਉਂਕਿ ਦੋ ਜਾਂ ਤਿੰਨ ਮਨੁੱਖ ਮੇਰੇ ਨਾਂ ਤੇ ਇਕੱਠੇ ਹੋਣ, ਤਾਂ ਮੈਂ ਉੱਥੇ ਉਨ੍ਹਾਂ ਦੇ ਨਾਲ ਹਾਂ।”
Zechariah 11:8
ਮੈਂ ਇੱਕ ਮਹੀਨੇ ਵਿੱਚ ਤਿੰਨਾਂ ਆਜੜੀਆਂ ਨੂੰ ਸਾੜ ਦਿੱਤਾ। ਮੈਂ ਉਨ੍ਹਾਂ ਭੇਡਾਂ ਨਾਲ ਨਾਰਾਜ ਹੋ ਗਿਆ ਅਤੇ ਉਨ੍ਹਾਂ ਨੇ ਮੈਨੂੰ ਨਫਰਤ ਕਰਨੀ ਸ਼ੁਰੂ ਕਰ ਦਿੱਤੀ।
Joel 2:12
ਯਹੋਵਾਹ ਦਾ ਲੋਕਾਂ ਨੂੰ ਬਦਲਣ ਲਈ ਸਮਝਾਉਣਾ ਯਹੋਵਾਹ ਦਾ ਇਹ ਸੰਦੇਸ਼ ਹੈ: “ਹੁਣ ਪੂਰੇ ਦਿਲ ਨਾਲ ਤੁਸੀਂ ਮੇਰੇ ਵੱਲ ਪਰਤੋਂ। ਤੁਸੀਂ ਪਾਪ ਕੀਤੇ ਇਸ ਲਈ ਰੋਵੋ, ਖੂਬ ਰੋਵੋ ਅਤੇ ਅੰਨ ਵੀ ਨਾ ਛਕੋ!
Jeremiah 12:7
ਪਰਮੇਸ਼ੁਰ ਦਾ ਆਪਣੇ ਲੋਕਾਂ, ਯਹੂਦਾਹ ਨੂੰ ਰੱਦ ਕਰਨਾ “ਮੈਂ, (ਯਹੋਵਾਹ) ਆਪਣਾ ਘਰ ਛੱਡ ਦਿੱਤਾ ਹੈ। ਮੈਂ ਆਪਣੀ ਜ਼ਾਇਦਾਦ ਛੱਡ ਦਿੱਤੀ ਹੈ। ਮੈਂ ਆਪਣੇ ਪਿਆਰ (ਯਹੂਦਾਹ) ਨੂੰ ਦੁਸ਼ਮਣਾਂ ਦੇ ਹਵਾਲੇ ਕਰ ਦਿੱਤਾ ਹੈ।
Jeremiah 3:3
ਤੂੰ ਪਾਪ ਕੀਤਾ, ਇਸ ਲਈ ਬਰੱਖਾ ਨਹੀਂ ਹੋਈ। ਬਰੱਖਾ ਰੁੱਤ ਵਿੱਚ ਕੋਈ ਬਹਾਰ ਦਾ ਮੌਸਮ ਨਹੀਂ ਸੀ। ਪਰ ਫ਼ੇਰ ਵੀ ਤੈਨੂੰ ਸ਼ਰਮਿੰਦਗੀ ਤੋਂ ਇਨਕਾਰ ਹੈ। ਤੇਰੇ ਚਿਹਰੇ ਦੀ ਤੱਕਣੀ ਕਿਸੇ ਵੇਸਵਾ ਦੀ ਤੱਕਣੀ ਵਰਗੀ ਹੈ। ਉਦੋਂ ਜਦੋਂ ਉਹ ਸ਼ਰਮਿੰਦਗੀ ਤੋਂ ਇਨਕਾਰ ਕਰਦੀ ਹੈ। ਤੈਨੂੰ ਆਪਣੇ ਕੀਤੇ ਉੱਤੇ ਸ਼ਰਮਸਾਰ ਹੋਣ ਤੋਂ ਇਨਕਾਰ ਹੈ।
Isaiah 26:8
ਪਰ ਯਹੋਵਾਹ ਜੀ, ਅਸੀਂ ਤੁਹਾਡੇ ਇਨਸਾਫ਼ ਦੇ ਢੰਗ ਨੂੰ ਉਡੀਕ ਰਹੇ ਹਾਂ। ਸਾਡੀਆਂ ਰੂਹਾਂ ਤੁਹਾਨੂੰ ਅਤੇ ਤੁਹਾਡੇ ਨਾਮ ਨੂੰ ਚੇਤੇ ਕਰਨਾ ਚਾਹੁੰਦੀਆਂ ਨੇ।
Isaiah 1:10
ਸਦੂਮ ਦੇ ਆਗੂਓ ਸੁਣੋ ਤੁਸੀਂ, ਯਹੋਵਾਹ ਦੇ ਪੈਗਾਮ ਨੂੰ। ਤੁਸੀਂ, ਅਮੂਰਾਹ ਦੇ ਲੋਕੋ ਯਹੋਵਾਹ ਦੀ ਬਿਵਸਬਾ ਨੂੰ ਸੁਣੋ!
Isaiah 1:4
ਇਸਰਾਏਲ ਦੀ ਕੌਮ ਪਾਪ ਨਾਲ ਭਰੀ ਹੋਈ ਹੈ। ਇਹ ਪਾਪ ਉਸ ਭਾਰੇ ਵਜ਼ਨ ਵਰਗਾ ਹੈ ਜਿਹੜਾ ਲੋਕਾਂ ਨੂੰ ਚੁੱਕਣਾ ਪੈ ਰਿਹਾ ਹੈ। ਉਹ ਲੋਕ ਬੁਰੇ ਪਰਿਵਾਰਾਂ ਦੇ ਮੰਦੇ ਬੱਚਿਆਂ ਵ੍ਵਰਗੇ ਹਨ। ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ। ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਦਾ ਅਪਮਾਨ ਕੀਤਾ। ਉਨ੍ਹਾਂ ਨੇ ਉਸ ਨੂੰ ਤਿਆਗ ਦਿੱਤਾ ਅਤੇ ਉਸ ਦੇ ਨਾਲ ਅਜਨਬੀ ਵਰਗਾ ਵਰਤਾਓ ਕੀਤਾ।
Nehemiah 9:1
ਇਸਰਾਏਲੀਆਂ ਨੇ ਆਪਣੇ ਪਾਪਾਂ ਦਾ ਇਕਰਾਰ ਕੀਤਾ ਫਿਰ ਉਸੇ ਮਹੀਨੇ ਦੇ 24ਵੇਂ ਦਿਨ, ਸਾਰੇ ਇਸਰਾਏਲੀ ਵਰਤ ਰੱਖਣ ਲਈ ਇੱਕਸਾਬ ਇਕੱਠੇ ਹੋਏ। ਆਪਣਾ ਸੋਗ ਪ੍ਰਗਟਾਉਣ ਲਈ ਉਨ੍ਹਾਂ ਨੇ ਸੋਗ ਵਾਲੇ ਕੱਪੜੇ ਪਾਏ ਅਤੇ ਆਪਣੇ ਸਿਰਾਂ ਤੇ ਧੂੜ ਪਾ ਲਈ।
Nehemiah 8:1
ਅਜ਼ਰਾ ਨੇ ਬਿਵਸਬਾ ਪੜ੍ਹੀ ਇਉਂ ਸਾਲ ਦੇ ਅੱਠਵੇਂ ਮਹੀਨੇ ਸਾਰੇ ਇਸਰਾਏਲੀ ਜਲ ਫ਼ਾਟਕ ਦੇ ਅੱਗੇ ਖੁੱਲ੍ਹੇ ਮੈਦਾਨ ਵਿੱਚ ਇੱਕੋ ਦਿਲ ਨਾਲ ਇਕੱਠੇ ਹੋਏ ਅਤੇ ਉਨ੍ਹਾਂ ਨੇ ਅਜ਼ਰਾ ਲਿਖਾਰੀ ਨੂੰ ਮੂਸਾ ਦੀ ਬਿਵਸਬਾ ਦੀ ਪੋਥੀ ਲਿਆਉਣ ਲਈ ਕਿਹਾ ਜਿਹੜਾ ਕਿ ਯਹੋਵਾਹ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ।