1 Chronicles 19 - PUNJABI (Tamil)

1 ਅੰਮੋਨੀ ਲੋਕਾਂ ਵੱਲੋਂ ਦਾਊਦ ਦੇ ਬੰਦਿਆਂ ਨੂੰ ਸ਼ਰਮਿੰਦਗੀ ਦੇਣਾ ਨਾਹਾਸ਼ ਅੰਮੋਨੀਆਂ ਦਾ ਪਾਤਸ਼ਾਹ ਸੀ। ਨਾਹਾਸ਼ ਦੀ ਮੌਤ ਤੋਂ ਬਾਅਦ, ਉਸਦਾ ਪੁੱਤਰ ਨਵਾਂ ਪਾਤਸ਼ਾਹ ਬਣਿਆ।அதன்பின்பு, அம்மோன் புத்திரரின் ராஜாவாகிய நாகாஸ் மரித்து, அவன் குமாரன் அவன் ஸ்தானத்தில் ராஜாவானான்.

2 ਤਦ ਦਾਊਦ ਨੇ ਆਖਿਆ, “ਨਾਹਾਸ਼ ਮੇਰੇ ਤੇ ਦਿਆਲੂ ਸੀ, ਇਸ ਲਈ ਮੈਂ ਵੀ ਉਸ ਦੇ ਪੁੱਤਰ, ਹਾਨੂਨ ਤੇ ਦਿਆਲੂ ਹੋਵਾਂਗਾ।” ਇਸ ਲਈ ਦਾਊਦ ਨੇ ਹਾਨੂਨ ਕੋਲ ਉਸ ਦੇ ਪਿਤਾ ਦੀ ਮੌਤ ਦਾ ਸੋਗ ਪ੍ਰਗਟ ਕਰਨ ਲਈ ਆਪਣੇ ਹਲਕਾਰੇ ਭੇਜੇ ਅਤੇ ਉਸ ਦੇ ਹਲਕਾਰੇ ਅੰਮੋਨ ਦੇਸ਼ ਵਿੱਚ ਹਾਨੂਨ ਨੂੰ ਅਫ਼ਸੋਸ ਪ੍ਰਗਟ ਕਰਨ ਲਈ ਉਸ ਕੋਲ ਪਹੁੰਚੇ।அப்பொழுது தாவீது: ஆனூனின் தகப்பனாகிய நாகாஸ் எனக்குத் தயவுசெய்ததுபோல, நானும் அவன் குமாரனாகிய இவனுக்குத் தயவுசெய்வேன் என்று சொல்லி, அவன் தகப்பனுக்காக அவனுக்கு ஆறுதல்சொல்ல ஸ்தானாபதிகளை அனுப்பினான்; தாவீதின் ஊழியக்காரர் ஆனூனுக்கு ஆறுதல் சொல்ல அம்மோன் புத்திரரின் தேசத்திலே வந்தபோது,

3 ਪਰ ਅੰਮੋਨੀ ਆਗੂਆਂ ਨੇ ਹਾਨੂਨ ਨੂੰ ਕਿਹਾ, “ਕੀ ਤੂੰ ਉਸ ਤੇ ਵਿਸ਼ਵਾਸ ਕਰਦਾ ਹੈਂ? ਤੂੰ ਕੀ ਸੋਚਦਾ ਹੈਂ ਕਿ ਦਾਊਦ ਨੇ ਇਨ੍ਹਾਂ ਆਦਮੀਆਂ ਨੂੰ ਤੇਰੇ ਪਿਤਾ ਦੀ ਮੌਤ ਤੇ ਅਫਸੋਸ ਕਰਨ ਲਈ ਜਾਂ ਤੇਰੇ ਮੁਰਦਾ ਪਿਤਾ ਦਾ ਆਦਰ ਕਰਨ ਲਈ ਭੇਜਿਆ ਹੈ? ਨਹੀਂ ਪਰ ਉਸ ਨੇ ਇਨ੍ਹਾਂ ਲੋਕਾਂ ਨੂੰ ਤੈਨੂੰ ਤਬਾਹ ਕਰਨ ਦੇ ਮਕਸਦ ਨਾਲ, ਤੇਰੀ ਧਰਤੀ ਦੀ ਜਸੂਸੀ ਕਰਨ ਲਈ ਭੇਜਿਆ ਹੈ!”அம்மோன் புத்திரரின் பிரபுக்கள் ஆனூனைப் பார்த்து: தாவீது ஆறுதல் சொல்லுகிறவர்களை உம்மிடத்தில் அனுப்பினது, உம்முடைய தகப்பனைக் கனம்பண்ணுகிறதாய் உமக்குத் தோன்றுகிறதோ? தேசத்தை ஆராயவும், அதைக் கவிழ்த்துப்போடவும், உளவுபார்க்கவும் அல்லவோ, அவன் ஊழியக்காரர் உம்மிடத்தில் வந்தார்கள் என்று சொன்னார்கள்.

4 ਤਾਂ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਪਕੜ ਲਿਆ ਅਤੇ ਉਨ੍ਹਾਂ ਨੂੰ ਕੈਦ ਕਰ ਕੇ ਉਨ੍ਹਾਂ ਦੀਆਂ ਦਾੜੀਆਂ ਮੁਨਵਾ ਦਿੱਤੀਆਂ ਇਹੀ ਨਹੀਂ ਸਗੋਂ ਉਨ੍ਹਾਂ ਦੀਆਂ ਪੋਸ਼ਾਕਾਂ ਨੂੰ ਵੀ ਫ਼ਾੜ ਕੇ ਉਨ੍ਹਾਂ ਨੂੰ ਧੜੋਂ ਨੰਗਾ ਕਰ ਸੁੱਟਿਆ। ਇਉਂ ਉੱਨ੍ਹਾਂ ਨੂੰ ਜ਼ਲੀਲ ਕਰਕੇ ਵਾਪਿਸ ਭੇਜਿਆ।அப்பொழுது ஆனூன்: தாவீதின் ஊழியக்காரரைப் பிடித்து, அவர்கள் தாடியைச் சிரைத்து, அவர்களுடைய வஸ்திரங்களை இருப்பிடமட்டும் வைத்துவிட்டு, மற்றப் பாதியைக் கத்தரித்துப்போட்டு, அவர்களை அனுப்பிவிட்டான்.

5 ਦਾਊਦ ਦੇ ਆਦਮੀਆਂ ਨੇ ਘਰ ਪਹੁੰਚਣ ’ਚ ਬੜੀ ਸ਼ਰਮ ਮਹਿਸੂਸ ਕੀਤੀ। ਕੁਝ ਲੋਕਾਂ ਨੇ ਦਾਊਦ ਕੋਲ ਜਾ ਕੇ ਉਨ੍ਹਾਂ ਦੀ ਇਹ ਸਾਰੀ ਵਾਰਦਾਤ ਉਸ ਨੂੰ ਸੁਣਾਈ। ਤਾਂ ਦਾਊਦ ਪਾਤਸ਼ਾਹ ਨੇ ਆਪਣੇ ਆਦਮੀਆਂ ਨੂੰ ਇਹ ਸੁਨੇਹਾ ਭੇਜਿਆ, “ਜਦ ਤੀਕ ਤੁਹਾਡੀ ਦਾੜੀ ਮੁੜ ਵੱਧ ਨਾ ਜਾਵੇ, ਉਨੀ ਦੇਰ ਤੁਸੀਂ ਯਰੀਹੋ ਸ਼ਹਿਰ ਵਿੱਚ ਟਿਕੇ ਰਹੋ। ਤੇ ਜਦੋਂ ਦਾੜੀ ਵੱਧ ਜਾਵੇ ਤੁਸੀਂ ਆਪਣੇ ਘਰੀਂ ਮੁੜ ਆਉਣਾ।”அந்த மனுஷர் வருகையில், அவர்கள் செய்தி தாவீதுக்கு அறிவிக்கப்பட்டது; அப்பொழுது அந்த மனுஷர் மிகவும் வெட்கப்பட்டபடியினால், அவர்களுக்கு எதிராக ராஜா ஆட்களை அனுப்பி: உங்கள் தாடி வளருமட்டும் நீங்கள் எரிகோவிலிருந்து பிற்பாடு வாருங்கள் என்று சொல்லச்சொன்னான்.

6 ਅੰਮੋਨੀਆਂ ਨੇ ਵੇਖਿਆ ਕਿ ਉਨ੍ਹਾਂ ਨੇ ਦਾਊਦ ਦੀ ਨਜ਼ਰ ਵਿੱਚ ਆਪਣੇ-ਆਪ ਨੂੰ ਦੁਸ਼ਮਣ ਬਣਾ ਲਿਆ ਸੀ ਤੇ ਉਸ ਦੀ ਨਫ਼ਰਤ ਦੇ ਪਾਤਰ ਬਣ ਗਏ ਸਨ। ਤਾਂ ਹਾਨੂਨ ਅਤੇ ਅੰਮੋਨੀਆਂ ਨੇ 34,000 ਕਿਲੋ ਚਾਂਦੀ ਮਸੋਪੋਤਾਮੀਆਂ ਤੋਂ ਰਥਾਂ ਅਤੇ ਅਸਵਾਰਾਂ ਨੂੰ ਲਿਆਉਣ ਲਈ ਦਿੱਤੀ। ਉਹ ਆਰਾਮ ਵਿੱਚੋਂ ਮਾਕਾਹ ਅਤੇ ਸ਼ੋਬਾਹ ਦੇ ਨਗਰਾਂ ਤੋਂ ਵੀ ਰਥਾਂ ਅਤੇ ਅਸਵਾਰਾਂ ਨੂੰ ਲਿਆਏ।அம்மோன் புத்திரர் தாங்கள் தாவீதுக்கு அருவருப்பானதைக் கண்டபோது, ஆனூனும் அம்மோன் புத்திரரும் மெசொப்பொத்தாமியாவிலும் மாக்கா சோபா என்னும் சீரியரின் தேசத்திலுமிருந்து தங்களுக்கு இரதங்களும் குதிரைவீரரும் கூலிக்கு வரும்படி ஆயிரம்தாலந்து வெள்ளியையும் அனுப்பி,

7 ਇਉਂ ਉਨ੍ਹਾਂ ਨੇ 32,000 ਰਥਾਂ ਅਤੇ ਮਕਾਹ ਦੇ ਪਾਤਸ਼ਾਹ ਅਤੇ ਉਸ ਦੇ ਲੋਕਾਂ ਨੂੰ ਭਾੜੇ ਤੇ ਖਰੀਦਿਆ ਤਾਂ ਜੋ ਉਹ ਉਸਦੀ ਮਦਦ ਕਰਨ। ਮਕਾਹ ਦੇ ਪਾਤਸ਼ਾਹ ਅਤੇ ਉਸ ਦੇ ਲੋਕਾਂ ਨੇ ਮੇਦਬਾ ਸ਼ਹਿਰ ਦੇ ਅੱਗੇ ਡੇਰੇ ਲਾ ਦਿੱਤੇ ਅਤੇ ਅੰਮੋਨੀ ਵੀ ਆਪੋ-ਆਪਣੇ ਨਗਰਾਂ ਤੋਂ ਇਕੱਠੇ ਹੋ ਕੇ ਯੁੱਧ ਕਰਨ ਨੂੰ ਆਏ।முப்பத்தீராயிரம் இரதங்களையும், மாக்காவின் ராஜாவையும், அவன் ஜனத்தையும் கூலிப்படையாக அழைப்பித்தான்; இவர்கள் வந்து, மேதேபாவுக்கு முன்புறத்திலே பாளயமிறங்கினார்கள்; அம்மோன் புத்திரரும் தங்கள் பட்டணங்களிலிருந்து கூடிக்கொண்டு யுத்தம்பண்ண வந்தார்கள்.

8 ਦਾਊਦ ਨੂੰ ਪਤਾ ਲੱਗਾ ਕਿ ਅੰਮੋਨੀ ਲੋਕ ਜੰਗ ਲੜਨ ਲਈ ਇਕੱਠੇ ਹੋ ਰਹੇ ਹਨ ਤਾਂ ਉਸ ਨੇ ਯੋਆਬ ਨੂੰ ਅਤੇ ਆਪਣੀ ਸਾਰੀ ਇਸਰਾਏਲੀ ਫ਼ੌਜ ਨੂੰ ਅੰਮੋਨੀਆਂ ਦੇ ਵਿਰੁੱਧ ਲੜਾਈ ਕਰਨ ਨੂੰ ਭੇਜਿਆ।அதைத் தாவீது கேட்டபோது, யோவாபையும் பலசாலிகளின் இராணுவம் முழுவதையும் அனுப்பினான்.

9 ਅੰਮੋਨੀ ਬਾਹਰ ਨਿਕਲੇ ਅਤੇ ਲੜਾਈ ਲਈ ਪੂਰੇ ਤਤਪਰ ਸਨ। ਉਹ ਨਗਰ ਦੇ ਫਾਟਕ ਕੋਲ ਪਹੁੰਚ ਚੁੱਕੇ ਸਨ ਅਤੇ ਜਿਹੜੇ ਪਾਤਸ਼ਾਹ ਉਸਦੀ ਮਦਦ ਲਈ ਨਾਲ ਆਏ ਸਨ ਉਹ ਸ਼ਹਿਰੋ ਦੂਰ ਪੈਲੀਆਂ ਵਿੱਚ ਟਿਕੇ ਰਹੇ।அம்மோன் புத்திரர் புறப்பட்டுவந்து, பட்டணத்து வாசலண்டையில் அணிவகுத்தார்கள்; வந்த ராஜாக்கள் தனித்து வெளியிலே போருக்கு ஆயத்தமாய் நின்றார்கள்.

10 ਯੋਆਬ ਨੇ ਵੇਖਿਆ ਕਿ ਲੜਾਈ ਦਾ ਪਿੜ ਉਸ ਦੇ ਵਿਰੁੱਧ ਦੋ ਦਲਾਂ ਵਿੱਚ ਬਣਿਆ ਹੋਇਆ ਤਤਪਰ ਹੈ। ਇੱਕ ਦਲ ਉਸ ਦੇ ਅੱਗੇ ਅਤੇ ਦੂਜਾ ਉਸ ਦੇ ਪਿੱਛੇ ਵੱਲ ਸੀ। ਤਾਂ ਯੋਆਬ ਨੇ ਇਸਰਾਏਲ ਦੇ ਖਾਸ ਸੂਰਮਿਆਂ ਨੂੰ ਚੁਣਿਆ ਅਤੇ ਉਨ੍ਹਾਂ ਨੂੰ ਉਸ ਨੇ ਅਰਾਮ ਦੀ ਫ਼ੌਜ ਦੇ ਵਿਰੁੱਧ ਲੜਨ ਲਈ ਭੇਜਿਆ।யுத்த இராணுவங்களின் முகப்புத் தனக்கு முன்னும் பின்னும் இருக்கிறதை யோவாப் கண்டு, அவன் இஸ்ரவேலிலே தெரிந்துகொள்ளப்பட்ட அனைவரிலும் ஒரு பங்கைப் பிரித்தெடுத்து, அதைச் சீரியருக்கு எதிராக நிறுத்தி,

11 ਯੋਆਬ ਨੇ ਬਾਕੀ ਦੀ ਇਸਰਾਏਲੀ ਫ਼ੌਜ ਨੂੰ ਆਪਣੇ ਭਰਾ ਅਬਸ਼ਈ ਦੀ ਕਮਾਨ ਹੇਠਾਂ ਕਰ ਦਿੱਤਾ। ਸੈਨਾ ਦੇ ਸਿਪਾਹੀ ਅੰਮੋਨੀਆਂ ਦੀ ਸੈਨਾ ਦੇ ਖਿਲਾਫ਼ ਲੜਨ ਲਈ ਬਾਹਰ ਨਿਕਲ ਪਏ।மற்ற ஜனத்தை அம்மோன் புத்திரருக்கு எதிராகப் போருக்கு ஆயத்தப்படுத்தி, தன் சகோதரனாகிய அபிசாயிக்கு ஒப்புவித்து, அவனை நோக்கி:

12 ਯੋਆਬ ਨੇ ਅਬਸ਼ਈ ਨੂੰ ਕਿਹਾ, “ਜੇਕਰ ਅਰਾਮ ਦੀ ਸੈਨਾ ਮੇਰੇ ਉੱਤੇ ਹਾਵੀ ਹੋ ਜਾਵੇ ਤਾਂ ਤੂੰ ਮੇਰੀ ਮਦਦ ਕਰੀਂ ਤੇ ਜੇਕਰ ਅਰਾਮੀ ਸੈਨਾ ਤੇਰੇ ਉੱਪਰ ਹਾਵੀ ਹੋ ਗਈ ਤਾਂ ਮੈਂ ਤੇਰੀ ਸਹਾਇਤਾ ਜ਼ਰੂਰ ਕਰਾਂਗਾ।என்னைப்பார்க்கிலும் சீரியர் பலங்கொண்டால் நீ எனக்குத் துணைநில்; உன்னைப்பார்க்கிலும் அம்மோன் புத்திரர் பலங்கொண்டால் நான் உனக்குத் துணைநிற்பேன்.

13 ਆਪਾਂ ਤਕੜੇ ਬਣੀਏ ਅਤੇ ਉਨ੍ਹਾਂ ਦਾ ਬਹਾਦੁਰੀ ਨਾਲ ਸਾਹਮਣਾ ਕਰੀਏ ਜਦੋਂ ਅਸੀਂ ਆਪਣੇ ਲੋਕਾਂ ਅਤੇ ਆਪਣੇ ਪਰਮੇਸ਼ੁਰ ਦੇ ਸ਼ਹਿਰਾਂ ਲਈ ਲੜ ਰਹੀਏ ਹੋਈੇਏ! ਯਹੋਵਾਹ ਓਹੀ ਕਰੇ ਜੋ ਉਹ ਸੋਚੇ ਕਿ ਸਹੀ ਹੈ!”தைரியமாயிரு; நாம் நம்முடைய ஜனத்திற்காகவும், நமது தேவனுடைய பட்டணங்களுக்காகவும் திடன்கொண்டிருக்கக்கடவோம்; கர்த்தர் தமது பார்வைக்கு நலமானதைச் செய்வாராக என்றான்.

14 ਯੋਆਬ ਅਤੇ ਉਸ ਦੇ ਨਾਲ ਜਿਹੜੀ ਫ਼ੌਜ ਸੀ ਅਰਾਮੀ ਸੈਨਾ ਉੱਪਰ ਹਮਲਾ ਕੀਤਾ ਤਾਂ ਅਰਾਮੀ ਸੈਨਾ ਯੋਆਬ ਅਤੇ ਉਸਦੀ ਫ਼ੌਜ ਅੱਗੋਂ ਭੱਜ ਗਈ।பின்பு யோவாபும் அவனோடிருந்த ஜனமும் சீரியரோடு யுத்தம்பண்ணச் சேர்ந்தார்கள்; அவர்கள் அவனுக்கு முன்பாக முறிந்தோடினார்கள்.

15 ਜਦੋਂ ਅੰਮੋਨੀ ਸੈਨਾ ਨੇ ਇਹ ਵੇਖਿਆ ਕਿ ਅਰਾਮ ਦੀ ਸੈਨਾ ਨੱਸ ਗਈ ਹੈ ਤਾਂ ਉਹ ਵੀ ਭੱਜ ਗਏ। ਤਾਂ ਅੰਮੋਨੀ ਫ਼ੌਜ ਅਬਸ਼ਈ ਦੇ ਅੱਗੋਂ ਭੱਜ ਖੜੋਤੇ ਅਤੇ ਉਹ ਭੱਜ ਕੇ ਆਪਣੇ ਸ਼ਹਿਰ ਜਾ ਵੜੇ ਅਤੇ ਯੋਆਬ ਫ਼ਿਰ ਵਾਪਿਸ ਯਰੂਸ਼ਲਮ ਨੂੰ ਆ ਗਿਆ।சீரியர் முறிந்தோடுகிறதை அம்மோன் புத்திரர் கண்டபோது, அவர்களும் அவன் சகோதரனாகிய அபிசாயிக்கு முன்பாக முறிந்தோடிப் பட்டணத்திற்கு உட்பட்டார்கள்; யோவாப் திரும்ப எருசலேமுக்கு வந்தான்.

16 ਜਦੋਂ ਅਰਾਮੀ ਆਗੂਆਂ ਨੂੰ ਪਤਾ ਲੱਗਾ ਕਿ ਇਸਰਾਏਲੀਆਂ ਨੇ ਉਨ੍ਹਾਂ ਨੂੰ ਹਰਾ ਦਿੱਤਾ, ਉਨ੍ਹਾਂ ਨੇ ਫ਼ਰਾਤ ਨਦੀ ਦੇ ਪੂਰਬੀ ਹਿੱਸੇ ਵਿੱਚ ਰਹਿੰਦੇ ਅਰਾਮੀ ਲੋਕਾਂ ਕੋਲ, ਉਨ੍ਹਾਂ ਦੀ ਮਦਦ ਲੈਣ ਲਈ ਹਲਕਾਰੇ ਘੱਲੇ। ਹਦਰਅਜ਼ਰ ਦੀ ਫੌਜ ਦਾ ਆਗੂ ਸੋਫਕ, ਬਾਕੀ ਅਰਾਮੀ ਫ਼ੌਜ ਦਾ ਵੀ ਆਗੂ ਸੀ।தாங்கள் இஸ்ரவேலுக்கு முன்பாக முறிய அடிக்கப்பட்டதைக் கண்டபோது, அவர்கள் நதிக்கு அப்புறத்திலிருக்கிற சீரியரை வரவழைத்தார்கள்; ஆதாரேசரின் படைத்தலைவனாகிய சோப்பாக் அவர்களுக்கு முன்னாலே நடந்துபோனான்.

17 ਦਾਊਦ ਨੂੰ ਜਦੋਂ ਪਤਾ ਲੱਗਿਆ ਕਿ ਅਰਾਮ ਦੇ ਲੋਕ ਲੜਾਈ ਲਈ ਇਕੱਠੇ ਹੋ ਰਹੇ ਹਨ ਤਾਂ ਉਸ ਨੇ ਵੀ ਸਾਰੇ ਇਸਰਾਏਲੀਆਂ ਨੂੰ ਇਕੱਠਿਆਂ ਕੀਤਾ। ਦਾਊਦ ਨੇ ਆਪਣੀ ਸਾਰੀ ਫ਼ੌਜ ਦੀ ਅਗਵਾਈ ਕਰਕੇ ਯਰਦਨ ਦਰਿਆ ਨੂੰ ਪਾਰ ਕੀਤਾ ਅਤੇ ਅਰਾਮੀ ਫ਼ੌਜ ਦੇ ਆਹਮਣੋ-ਸਾਹਮਣੇ ਆ ਗਿਆ। ਦਾਊਦ ਨੇ ਆਪਣੀ ਸੈਨਾ ਨੂੰ ਤਿਆਰ ਕਰਕੇ ਅਰਾਮੀਆਂ ਉੱਪਰ ਹਮਲਾ ਕਰ ਦਿੱਤਾ।அது தாவீதுக்கு அறிவிக்கப்பட்டது, அவன் இஸ்ரவேலைக் கூட்டிக்கொண்டு, யோர்தானைக் கடந்து, அவர்களுக்குச் சமீபமாய் வந்தபோது, அவர்களுக்கு எதிராக இராணுவங்களை நிறுத்தினார்கள்; தாவீது சீரியருக்கு எதிராக இராணுவங்களைப் போருக்கு ஆயத்தப்படுத்தினபின் அவனோடு யுத்தம்பண்ணினார்கள்.

18 ਤਦ ਅਰਾਮੀ ਇਸਰਾਏਲੀਆਂ ਅੱਗੋਂ ਭੱਜ ਗਏ। ਦਾਊਦ ਅਤੇ ਉਸਦੀ ਸੈਨਾ ਨੇ 7,000 ਅਰਾਮੀ ਸਾਰਥੀਆਂ ਅਤੇ 40,000 ਅਰਾਮੀ ਸਿਪਾਹੀਆਂ ਨੂੰ ਮਾਰ ਮੁਕਾਇਆ। ਦਾਊਦ ਅਤੇ ਉਸਦੀ ਫ਼ੌਜ ਨੇ ਅਰਾਮੀ ਸੈਨਾ ਦੇ ਸੈਨਾਪਤੀ ਸ਼ੋਫ਼ਕ ਨੂੰ ਵੀ ਵੱਢ ਸੁੱਟਿਆ।சீரியர் இஸ்ரவேலுக்கு முன்பாக முறிந்தோடினார்கள்; தாவீது சீரியரிலே ஆயிரம் இரதங்களின் மனுஷரையும், நாற்பதினாயிரம் காலாட்களையும் கொன்று, படைத்தலைவனாகிய சோப்பாக்கையும் கொன்றான்.

19 ਜਦੋਂ ਹਦਰਅਜ਼ਰ ਦੇ ਸੈਨਾਪਤੀਆਂ ਨੇ ਵੇਖਿਆ ਕਿ ਇਸਰਾਏਲ ਨੇ ਉਨ੍ਹਾਂ ਨੂੰ ਹਾਰ ਦਿੱਤੀ ਹੈ ਤਾਂ ਉਨ੍ਹਾਂ ਨੇ ਦਾਊਦ ਨਾਲ ਸੁਲਾਹ ਕਰ ਲਈ ਅਤੇ ਉਹ ਦਾਊਦ ਦੇ ਦਾਸ ਬਣ ਗਏ। ਇਉਂ ਅਰਾਮੀਆਂ ਨੇ ਮੁੜ ਅੰਮੋਨੀਆਂ ਨੂੰ ਮਦਦ ਕਰਨ ਤੋਂ ਇਨਕਾਰ ਕਰ ਦਿੱਤਾ।தாங்கள் இஸ்ரவேலுக்கு முன்பாகமுறிய அடிக்கப்பட்டதை ஆதாரேசரின் சேவகர் கண்டபோது அவர்கள் தாவீதோடே சமாதானம்பண்ணி, அவனைச் சேவித்தார்கள்; அப்புறம் அம்மோன் புத்திரருக்கு உதவிசெய்ய சீரியர் மனதில்லாதிருந்தார்கள்.

Tamil Bible