1 John 5 - PUNJABI (Tamil)

1 ਪਰਮੇਸ਼ੁਰ ਦੇ ਬੱਚੇ ਦੁਨੀਆਂ ਨੂੰ ਜਿੱਤ ਲੈਂਦੇ ਹਨ ਜਿਹੜੇ ਲੋਕ ਇਹ ਵਿਸ਼ਵਾਸ ਕਰਦੇ ਹਨ ਕਿ ਯਿਸੂ ਹੀ ਮਸੀਹ ਹੈ। ਉਹ ਪਰਮੇਸ਼ੁਰ ਦੇ ਬੱਚੇ ਹਨ। ਜਿਹੜਾ ਵਿਅਕਤੀ ਪਿਤਾ ਨੂੰ ਪਿਆਰ ਕਰਦਾ ਹੈ, ਉਹ ਉਸ ਦੇ ਬੱਚਿਆਂ ਨੂੰ ਵੀ ਪਿਆਰ ਕਰਦਾ ਹੈ।இயேசுவானவரே கிறிஸ்து என்று விசுவாசிக்கிற எவனும் தேவனால் பிறந்திருக்கிறான்; பிறப்பித்தவரிடத்தில் அன்புகூருகிற எவனும் அவரால் பிறப்பிக்கப்பட்டவனிடத்திலும் அன்புகூருகிறான்.

2 ਅਸੀਂ ਇਹ ਕਿਵੇਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਬੱਚਿਆਂ ਨੂੰ ਪਿਆਰ ਕਰਦੇ ਹਾਂ? ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂ ਕਿ ਅਸੀਂ ਪਰਮੇਸ਼ੁਰ ਨੂੰ ਪਿਆਰ ਕਰਦੇ ਹਾਂ ਅਤੇ ਉਸ ਦੇ ਹੁਕਮਾਂ ਨੂੰ ਮੰਨਦੇ ਹਾਂ।நாம் தேவனிடத்தில் அன்புகூர்ந்து அவருடைய கற்பனைகளைக் கைக்கொள்ளும்போது, தேவனுடைய பிள்ளைகளிடத்தில் அன்புகூருகிறோமென்று அறிந்து கொள்ளுகிறோம்.

3 ਅਸਲ ਵਿੱਚ, ਪਰਮੇਸ਼ੁਰ ਨੂੰ ਪਿਆਰ ਕਰਨਾ ਹੀ ਉਸ ਦੇ ਹੁਕਮਾਂ ਨੂੰ ਮੰਨਣਾ ਹੈ। ਅਤੇ ਉਸ ਦੇ ਹੁਕਮਾਂ ਦਾ ਅਨੁਸਰਣ ਕਰਨਾ ਔਖਾ ਨਹੀਂ ਹੈ।நாம் தேவனுடைய கற்பனைகளைக் கைக்கொள்வதே அவரிடத்தில் அன்புகூருவதாம்; அவருடைய கற்பனைகள் பாரமானவைகளுமல்ல.

4 ਕਿਉਂਕਿ ਹਰ ਉਹ ਵਿਅਕਤੀ ਜਿਹੜਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰੱਖਦਾ ਹੈ।தேவனால் பிறப்பதெல்லாம் உலகத்தை ஜெயிக்கும்; நம்முடைய விசுவாசமே உலகத்தை ஜெயிக்கிற ஜெயம்.

5 ਇਹ ਸਾਡੀ ਨਿਹਚਾ ਹੀ ਹੈ ਜਿਸਨੇ ਦੁਨੀਆਂ ਦੇ ਵਿਰੁੱਧ ਜਿੱਤ ਪ੍ਰਾਪਤ ਕੀਤੀ ਹੈ। ਇਸ ਲਈ ਉਹ ਵਿਅਕਤੀ ਕਿਹੜਾ ਹੈ ਜਿਹੜਾ ਦੁਨੀਆਂ ਨੂੰ ਜਿੱਤਦਾ ਹੈ? ਸਿਰਫ਼ ਉਹੀ ਵਿਅਕਤੀ ਜਿਹੜਾ ਇਹ ਵਿਸ਼ਵਾਸ ਰੱਖਦਾ ਹੈ ਕਿ ਯਿਸੂ ਹੀ ਪਰਮੇਸ਼ੁਰ ਦਾ ਪੁੱਤਰ ਹੈ।இயேசுவானவர் தேவனுடைய குமாரனென்று விசுவாசிக்கிறவனேயன்றி உலகத்தை ஜெயிக்கிறவன் யார்?

6 ਪਰਮੇਸ਼ੁਰ ਨੇ ਸਾਨੂੰ ਆਪਣੇ ਪੁੱਤਰ ਬਾਰੇ ਦੱਸਿਆ ਸੀ ਯਿਸੂ ਮਸੀਹ ਹੀ ਇੱਕ ਹੈ ਜਿਹੜਾ ਪਾਣੀ ਅਤੇ ਖੂਨ ਨਾਲ ਆਇਆ; ਉਹ ਸਿਰਫ਼ ਪਾਣੀ ਰਾਹੀਂ ਹੀ ਨਹੀਂ ਆਇਆ ਸਗੋਂ ਪਾਣੀ ਅਤੇ ਲਹੂ ਨਾਲ ਆਇਆ। ਅਤੇ ਆਤਮਾ ਸਾਨੂੰ ਦੱਸਦਾ ਹੈ ਕਿ ਇਹ ਸੱਚ ਹੈ। ਆਤਮਾ ਹੀ ਸੱਚ ਹੈ।இயேசுகிறிஸ்துவாகிய இவரே ஜலத்தினாலும் இரத்தத்தினாலும் வந்தவர்; ஜலத்தினாலே மாத்திரமல்ல, ஜலத்தினாலும் இரத்தத்தினாலும் வந்தவர். ஆவியானவர் சத்தியமாகையால், ஆவியானவரே சாட்சிகொடுக்கிறவர்.

7 ਇਹ ਤਿੰਨ ਪ੍ਰਮਾਣ ਹਨ ਜਿਹੜੇ ਸਾਨੂੰ ਯਿਸੂ ਬਾਰੇ ਦੱਸਦੇ ਹਨ।[பரலோகத்திலே சாட்சியிடுகிறவர்கள் மூவர், பிதா, வார்த்தை, பரிசுத்த ஆவி என்பவர்களே, இம்மூவரும் ஒன்றாயிருக்கிறார்கள்;

8 ਆਤਮਾ, ਪਾਣੀ ਅਤੇ ਖੂਨ ਇਹ ਤਿੰਨ ਪ੍ਰਮਾਣ ਇੱਕ ਦੂਸਰੇ ਨਾਲ ਮਿਲਦੇ ਹਨ।பூலோகத்திலே] சாட்சியிடுகிறவைகள் மூன்று, ஆவி, ஜலம், இரத்தம் என்பவைகளே, இம்மூன்றும் ஒருமைப்பட்டிருக்கிறது.

9 ਅਸੀਂ ਲੋਕਾਂ ਤੇ ਵਿਸ਼ਵਾਸ ਕਰਦੇ ਹਾਂ ਜਦੋਂ ਉਹ ਕੁਝ ਅਜਿਹਾ ਆਖਦੇ ਹਨ ਜੋ ਸੱਚ ਹੈ। ਪਰ ਜੋ ਪਰਮੇਸ਼ੁਰ ਆਖਦਾ ਹੈ ਉਹ ਵੱਧੇਰੇ ਮਹੱਤਵਪੂਰਣ ਹੈ। ਜੋ ਪਰਮੇਸ਼ੁਰ ਨੇ ਆਖਿਆ ਹੈ; ਉਸ ਨੇ ਆਪਣੇ ਪੁੱਤਰ ਬਾਰੇ ਸਾਨੂੰ ਸੱਚ ਦੱਸਿਆ।நாம் மனுஷருடைய சாட்சியை ஏற்றுக்கொண்டால், அதைப்பார்க்கிலும் தேவனுடைய சாட்சி அதிகமாயிருக்கிறது; தேவன் தமது குமாரனைக் குறித்துக் கொடுத்த சாட்சி இதுவே.

10 ਜਿਹੜਾ ਵਿਅਕਤੀ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦਾ ਹੈ ਉਸ ਕੋਲ ਉਹ ਸੱਚ ਹੈ ਜੋ ਸਾਨੂੰ ਪਰਮੇਸ਼ੁਰ ਨੇ ਦੱਸਿਆ। ਜਿਹੜਾ ਵਿਅਕਤੀ ਪਰਮੇਸ਼ੁਰ ਦੀ ਗੱਲ ਉੱਪਰ ਵਿਸ਼ਵਾਸ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਝੂਠਾ ਸਿੱਧ ਕਰਦਾ ਹੈ। ਕਿਉਂਕਿ ਉਹ ਵਿਅਕਤੀ ਉਸ ਗੱਲ ਵਿੱਚ ਵਿਸ਼ਵਾਸ ਨਹੀਂ ਰੱਖਦਾ ਜਿਹੜੀ ਸਾਨੂੰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਆਖੀ ਹੈ।தேவனுடைய குமாரனிடத்தில் விசுவாசமாயிருக்கிறவன் அந்தச் சாட்சியைத் தனக்குள்ளே கொண்டிருக்கிறான்; தேவனை விசுவாசியாதவனோ, தேவன் தம்முடைய குமாரனைக் குறித்துக்கொடுத்த சாட்சியை விசுவாசியாததினால் அவரைப் பொய்யராக்குகிறான்.

11 ਇਹੀ ਹੈ ਜੋ ਪਰਮੇਸ਼ੁਰ ਨੇ ਸਾਨੂੰ ਆਖਿਆ; ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਹੈ। ਅਤੇ ਇਹ ਸਦੀਪਕ ਜੀਵਨ ਉਸ ਦੇ ਪੁੱਤਰ ਵਿੱਚ ਹੈ।தேவன் நமக்கு நித்திய ஜீவனைத் தந்திருக்கிறார், அந்த ஜீவன் அவருடைய குமாரனில் இருக்கிறதென்பதே அந்தச்சாட்சியாம்.

12 ਜਿਸ ਵਿਅਕਤੀ ਕੋਲ ਪੁੱਤਰ ਹੈ ਉਸ ਕੋਲ ਸੱਚਾ ਜੀਵਨ ਹੈ। ਪਰ ਜਿਸ ਕੋਲ ਪਰਮੇਸ਼ੁਰ ਦਾ ਪੁੱਤਰ ਨਹੀਂ ਹੈ ਉਸ ਕੋਲ ਸੱਚਾ ਜੀਵਨ ਨਹੀਂ ਹੈ।குமாரனை உடையவன் ஜீவனை உடையவன், தேவனுடைய குமாரன் இல்லாதவன் ஜீவன் இல்லாதவன்.

13 ਹੁਣ ਸਦੀਪਕ ਜੀਵਨ ਸਾਡਾ ਹੈ ਮੈਂ ਇਹ ਖਤ ਤੁਹਾਨੂੰ ਲਿਖ ਰਿਹਾ ਹਾਂ ਜਿਹੜੇ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦੇ ਹੋ। ਇਹ ਮੈਂ ਇਸ ਲਈ ਲਿਖ ਰਿਹਾ ਹਾਂ ਤਾਂ ਤੁਹਾਨੂੰ ਪਤਾ ਲੱਗ ਸੱਕੇ ਕਿ ਸਦੀਪਕ ਜੀਵਨ ਤੁਹਾਡਾ ਹੈ।உங்களுக்கு நித்தியஜீவன் உண்டென்று நீங்கள் அறியவும், தேவகுமாரனுடைய நாமத்தின் மேல் நீங்கள் விசுவாசமாயிருக்கவும், தேவகுமாரனுடைய நாமத்தின் மேல் விசுவாசமாயிருக்கிற உங்களுக்கு இவைகளை எழுதியிருக்கிறேன்.

14 ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਆ ਸੱਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ।நாம் எதையாகிலும் அவருடைய சித்தத்தின்படிகேட்டால், அவர் நமக்குச் செவிகொடுக்கிறாரென்பதே அவரைப் பற்றி நாம் கொண்டிருக்கிற தைரியம்.

15 ਇਸ ਲਈ ਸਾਨੂੰ ਪਤਾ ਹੈ ਕਿ ਜਦੋਂ ਵੀ ਅਸੀਂ ਉਸ ਪਾਸੋਂ ਕੁਝ ਮੰਗਦੇ ਹਾਂ, ਉਹ ਸਾਨੂੰ ਸੁਣਦਾ ਹੈ। ਤਾਂ ਸਾਨੂੰ ਪਤਾ ਹੈ ਕਿ ਉਹ ਸਾਨੂੰ ਉਹ ਦਿੰਦਾ ਹੈ ਜੋ ਅਸੀਂ ਉਸ ਪਾਸੋਂ ਮੰਗਦੇ ਹਾਂ।நாம் எதைக் கேட்டாலும் அவர் நமக்குச் செவிகொடுக்கிறாரென்று நாம் அறிந்திருந்தோமானால், அவரிடத்தில் நாம் கேட்டவைகளைப் பெற்றுக்கொண்டோமென்றும் அறிந்திருக்கிறோம்.

16 ਜੇਕਰ ਕੋਈ ਇਹ ਵੇਖਦਾ ਹੈ ਕਿ ਉਸਦਾ ਭਰਾ ਜਾਂ ਭੈਣ ਕੋਈ ਅਜਿਹਾ ਪਾਪ ਕਰ ਰਿਹਾ ਹੈ ਜੋ ਉਸ ਨੂੰ ਮੌਤ ਵੱਲ ਨਹੀਂ ਲਿਜਾਂਦਾ, ਫ਼ੇਰ ਉਸ ਨੂੰ ਆਪਣੇ ਭਰਾ ਜਾਂ ਭੈਣ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਉਸ ਨੂੰ ਜੀਵਨ ਪ੍ਰਦਾਨ ਕਰੇਗਾ। ਮੈਂ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੇ ਪਾਪ ਕਰਦੇ ਹਨ ਪਰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਮੌਤ ਯੋਗ ਨਹੀਂ ਹੈ। ਇੱਥੇ ਅਜਿਹੇ ਪਾਪ ਜਿਹੜੇ ਸਜ਼ਾ ਦੇ ਤੌਰ ਤੇ ਮੌਤ ਵਿੱਚ ਮੁੱਕਦੇ ਹਨ। ਮੈਂ ਤੁਹਾਨੂੰ ਇਸ ਪਾਪ ਬਾਰੇ ਪ੍ਰਾਰਥਨਾ ਕਰਨ ਲਈ ਨਹੀਂ ਕਹਿ ਰਿਹਾ।மரணத்துக்கு ஏதுவல்லாத பாவத்தைத் தன் சகோதரன் செய்ய ஒருவன் கண்டால், அவன் வேண்டுதல்செய்யக்கடவன், அப்பொழுது அவனுக்கு ஜீவனைக் கொடுப்பார்; யாருக்கென்றால், மரணத்துக்கு ஏதுவல்லாத பாவத்தைச் செய்தவர்களுக்கே; மரணத்துக்கு ஏதுவான பாவமுண்டு, அதைக்குறித்து வேண்டுதல்செய்ய நான் சொல்லேன்.

17 ਕੁਝ ਬੁਰਾ ਕਰਨਾ ਹਮੇਸ਼ਾ ਪਾਪ ਹੈ। ਪਰ ਅਜਿਹੇ ਪਾਪ ਵੀ ਹਨ ਜਿਹੜੇ ਸਦੀਵੀ ਮੌਤ ਵੱਲ ਨਹੀਂ ਲਿਜਾਂਦੇ।அநீதியெல்லாம் பாவந்தான்; என்றாலும் மரணத்துக்கு ஏதுவல்லாத பாவமுமுண்டு.

18 ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਪਰਮੇਸ਼ੁਰ ਦਾ ਬੱਚਾ ਬਣ ਗਿਆ ਹੈ ਉਹ ਪਾਪ ਕਰਨਾ ਜਾਰੀ ਨਹੀਂ ਰੱਖਦਾ। ਪਰਮੇਸ਼ੁਰ ਦਾ ਪੁੱਤਰ ਉਸ ਨੂੰ ਸੁਰੱਖਿਅਤ ਰੱਖਦਾ ਹੈ, ਅਤੇ ਦੁਸ਼ਟ (ਸ਼ੈਤਾਨ) ਅਜਿਹੇ ਵਿਅਕਤੀ ਨੂੰ ਹਾਨੀ ਨਹੀਂ ਪਹੁੰਚਾ ਸੱਕਦਾ।தேவனால் பிறந்த எவனும் பாவஞ்செய்யானென்று அறிந்திருக்கிறோம்; தேவனால் பிறந்தவன் தன்னைக் காக்கிறான், பொல்லாங்கன் அவனைத் தொடான்.

19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਲੋਕ ਹਾਂ ਪਰ ਦੁਸ਼ਟ (ਸ਼ੈਤਾਨ) ਸਾਰੀ ਦੁਨੀਆਂ ਨੂੰ ਨਿਯੰਤ੍ਰਣ ਵਿੱਚ ਰੱਖਦਾ ਹੈ।நாம் தேவனால் உண்டாயிருக்கிறோமென்றும், உலகமுழுவதும் பொல்லாங்கனுக்குள் கிடக்கிறதென்றும் அறிந்திருக்கிறோம்.

20 ਅਸੀਂ ਇਹ ਵੀ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਪੁੱਤਰ ਆ ਚੁੱਕਿਆ ਹੈ ਅਤੇ ਸਾਨੂੰ ਸਿਆਣਪ ਦਿੱਤੀ ਹੈ ਤਾਂ ਜੋ ਹੁਣ ਅਸੀਂ ਉਸ ਇੱਕ ਸੱਚੇ ਨੂੰ ਜਾਣ ਸੱਕਦੇ ਹਾਂ। ਅਤੇ ਅਸਲ ਵਿੱਚ ਸਾਡੀਆਂ ਜ਼ਿੰਦਗੀਆਂ ਉਸ ਇੱਕ ਸੱਚੇ ਵਿੱਚ ਹਨ। ਉਹੀ ਸੱਚਾ ਪਰਮੇਸ਼ੁਰ ਹੈ ਅਤੇ ਉਹੀ ਸਦੀਪਕ ਜੀਵਨ ਹੈ।அன்றியும், நாம் சத்தியமுள்ளவரை அறிந்துகொள்வதற்கு தேவனுடைய குமாரன் வந்து நமக்குப் புத்தியைத் தந்திருக்கிறாரென்றும் அறிவோம்; அவருடைய குமாரனாகிய இயேசுகிறிஸ்து என்னப்பட்ட சத்தியமுள்ளவருக்குள்ளும் இருக்கிறோம்; இவரே மெய்யான தேவனும் நித்தியஜீவனுமாயிருக்கிறார்.

21 ਇਸ ਲਈ ਮੇਰੇ ਬੱਚਿਓ, ਆਪਣੇ ਆਪ ਨੂੰ ਝੂਠੇ ਦੇਵਤਿਆਂ ਤੋਂ ਦੂਰ ਰੱਖੋ।பிள்ளைகளே, நீங்கள் விக்கிரகங்களுக்கு விலகி, உங்களைக் காத்துக்கொள்வீர்களாக. ஆமென்.

Tamil Bible