1 Samuel 12 - PUNJABI (Tamil)

1 ਸਮੂਏਲ ਦਾ ਪਾਤਸ਼ਾਹ ਬਾਰੇ ਬੋਲਣਾ ਸਮੂਏਲ ਨੇ ਸਾਰੇ ਇਸਰਾਏਲ ਦੇ ਲੋਕਾਂ ਨੂੰ ਕਿਹਾ, “ਮੈਂ ਉਹ ਸਭ ਕੁਝ ਕੀਤਾ ਹੈ ਜੋ ਤੁਸੀਂ ਲੋਕਾਂ ਨੇ ਮੇਰੇ ਕੋਲੋਂ ਚਾਹਿਆ। ਮੈਂ ਤੁਹਾਡੇ ਉੱਪਰ ਪਾਤਸ਼ਾਹ ਵੀ ਠਹਿਰਾ ਦਿੱਤਾ ਹੈ।அப்பொழுது சாமுவேல் இஸ்ரவேலர் அனைவரையும் நோக்கி: இதோ, நீங்கள் எனக்குச் சொன்னபடியெல்லாம் உங்கள் சொற்கேட்டு உங்களுக்கு ஒரு ராஜாவை ஏற்படுத்தினேன்.

2 ਹੁਣ ਤੁਹਾਨੂੰ ਤੁਹਾਡੇ ਅੱਗੇ-ਅੱਗੇ ਤੁਰਨ ਲਈ ਪਾਤਸ਼ਾਹ ਵੀ ਦਿੱਤਾ ਹੈ। ਮੈਂ ਹੁਣ ਬੁੱਢਾ ਹੋ ਗਿਆ ਹਾਂ ਅਤੇ ਮੇਰੇ ਵਾਲ ਚਿੱਟੇ ਹੋ ਗਏ ਹਨ, ਪਰ ਮੇਰੇ ਪੁੱਤਰ ਤੁਹਾਡੇ ਨਾਲ ਹਨ। ਜਦ ਤੋਂ ਮੈਂ ਅਜੇ ਛੋਟਾ ਜਿਹਾ ਬਾਲਕ ਸੀ ਤਦ ਤੋਂ ਮੈਂ ਤੁਹਾਡਾ ਆਗੂ ਰਿਹਾ ਹਾਂ।இப்போதும் இதோ, ராஜாவானவர் உங்களுக்கு முன்பாகச் சஞ்சரித்துவருகிறார்; நானோ கிழவனும் நரைத்தவனுமானேன்; என் குமாரர் உங்களோடிருப்பார்கள்; நான் என் சிறுவயதுமுதல் இந்நாள்வரைக்கும் உங்களுக்கு முன்பாகச் சஞ்சரித்துவந்தேன்.

3 ਵੇਖੋ, ਮੈਂ ਹਾਜ਼ਰ ਹਾਂ। ਜੇਕਰ ਮੈਂ ਕੋਈ ਗਲਤੀ ਕੀਤੀ ਹੋਵੇ ਤਾਂ ਤੁਹਾਨੂੰ ਉਹ ਜ਼ਰੂਰ ਯਹੋਵਾਹ ਅਤੇ ਉਸ ਦੇ ਚੁਣੇ ਹੋਏ ਪਾਤਸ਼ਾਹ ਨੂੰ ਦੱਸਣੀ ਚਾਹੀਦੀ ਹੈ। ਕੀ ਮੈਂ ਕਿਸੇ ਦੀ ਗਊ ਚੁਰਾਈ ਜਾਂ ਕਿਸੇ ਦਾ ਖੋਤਾ ਚੁਰਾਇਆ? ਕੀ ਮੈਂ ਕਿਸੇ ਨੂੰ ਧੋਖਾ ਦਿੱਤਾ ਜਾਂ ਕਿਸੇ ਦਾ ਕੁਝ ਚੁਰਾਇਆ? ਕੀ ਮੈਂ ਆਪਣੀਆਂ ਅੱਖਾਂ ਅੰਨ੍ਹੀਆਂ ਕਰਨ ਲਈ ਕਣੇ ਦੀ ਵੱਢੀ ਲਿੱਤੀ ਤਾਂ ਜੋ ਕਿਸੇ ਹੋਰ ਦੁਆਰਾ ਕੀਤੇ ਅਪਰਾਧ ਨੂੰ ਅਣਦੇਖਿਆਂ ਕਰਾਂ। ਜੇਕਰ ਮੈਂ ਇਨ੍ਹਾਂ ਗੱਲਾਂ ਵਿੱਚੋਂ ਕੁਝ ਵੀ ਕੀਤਾ ਹੋਵੇ ਮੈਂ ਹਾਨੀ-ਪੂਰਤੀ ਕਰਾਂਗਾ।”இதோ, இருக்கிறேன்; கர்த்தரின் சந்நிதியிலும் அவர் அபிஷேகம்பண்ணி வைத்தவருக்கு முன்பாகவும் என்னைக்குறித்துச் சாட்சி சொல்லுங்கள்; நான் யாருடைய எருதை எடுத்துக்கொண்டேன்? யாருடைய கழுதையை எடுத்துக்கொண்டேன்? யாருக்கு அநியாயஞ்செய்தேன்? யாருக்கு இடுக்கண்செய்தேன்? யார் கையில் பரிதானம் வாங்கிக்கொண்டு கண்சாடையாயிருந்தேன்? சொல்லுங்கள்; அப்படியுண்டானால் அதை உங்களுக்குத் திரும்பக் கொடுப்பேன் என்றான்.

4 ਤਾਂ ਇਸਰਾਏਲੀਆਂ ਨੇ ਆਖਿਆ, “ਨਹੀਂ! ਤੂੰ ਸਾਡੇ ਨਾਲ ਕਦੇ ਵੀ ਬਦਸਲੂਕੀ ਨਹੀਂ ਕੀਤੀ ਨਾ ਹੀ ਕਦੇ ਤੂੰ ਸਾਨੂੰ ਧੋਖਾ ਦਿੱਤਾ ਅਤੇ ਨਾ ਹੀ ਕੋਈ ਕਦੇ ਵੱਢੀ ਲਿੱਤੀ ਹੈ।”அதற்கு அவர்கள்: நீர் எங்களுக்கு அநியாயஞ் செய்யவும் இல்லை; எங்களுக்கு இடுக்கண் செய்யவும் இல்லை; ஒருவர் கையிலும் ஒன்றும் வாங்கவும் இல்லை என்றார்கள்.

5 ਸਮੂਏਲ ਨੇ ਇਸਰਾਏਲੀਆਂ ਨੂੰ ਕਿਹਾ, “ਯਹੋਵਾਹ ਤੁਹਾਡੇ ਉੱਤੇ ਗਵਾਹ ਹੈ ਅਤੇ ਉਸਦਾ ਮਸਹ ਕੀਤਾ ਹੋਇਆ ਵੀ ਅੱਜ ਦੇ ਦਿਨ ਗਵਾਹ ਹੈ ਕਿ ਤੁਸੀਂ ਮੇਰੇ ਖਿਲਾਫ਼ ਮੇਰੇ ਵਿੱਚ ਕੁਝ ਨਹੀਂ ਲੱਭਿਆ।” ਲੋਕਾਂ ਨੇ ਆਖਿਆ, “ਹਾਂ ਯਹੋਵਾਹ ਗਵਾਹ ਹੈ।”அதற்கு அவன்: நீங்கள் என் கையில் ஒன்றும் கண்டுபிடிக்கவில்லை என்பதற்குக் கர்த்தர் உங்களுக்கு எதிராகச் சாட்சியாயிருக்கிறார், அவர் அபிஷேகம் பண்ணினவரும் இன்று அதற்குச் சாட்சி என்றான்; அதற்கு அவர்கள்: அவர் சாட்சி தான் என்றார்கள்.

6 ਤਦ ਸਮੂਏਲ ਨੇ ਲੋਕਾਂ ਨੂੰ ਕਿਹਾ, “ਯਹੋਵਾਹ ਨੇ ਸਭ ਅੱਖੀਂ ਡਿੱਠਾ ਹੈ ਜੋ ਕੁਝ ਵੀ ਵਾਪਰਿਆ ਹੈ। ਇਹ ਯਹੋਵਾਹ ਹੀ ਹੈ ਜਿਸਨੇ ਮੂਸਾ ਅਤੇ ਹਾਰੂਨ ਨੂੰ ਠਹਿਰਾਇਆ ਅਤੇ ਇਹ ਵੀ ਯਹੋਵਾਹ ਹੀ ਹੈ ਜੋ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਕੇ ਲਿਆਇਆ।அப்புறம் சாமுவேல் ஜனங்களை நோக்கி: மோசேயையும் ஆரோனையும் ஏற்படுத்தினவரும், உங்கள் பிதாக்களை எகிப்துதேசத்திலிருந்து புறப்படப்பண்ணினவரும் கர்த்தரே.

7 ਹੁਣ ਤੁਸੀਂ ਚੁੱਪ ਕਰਕੇ ਖੜ੍ਹੇ ਹੋ ਜਾਉ ਤਾਂ ਜੋ ਮੈਂ ਉਹ ਸਭ ਗੱਲਾਂ ਤੁਹਾਨੂੰ ਦੱਸ ਸੱਕਾਂ ਜੋ ਯਹੋਵਾਹ ਨੇ ਤੁਹਾਡੇ ਲਈ ਅਤੇ ਤੁਹਾਡੇ ਪੁਰਖਿਆਂ ਲਈ ਕੀਤੀਆਂ।இப்போதும் கர்த்தர் உங்களுக்கும் உங்கள் பிதாக்களுக்கும் செய்துவந்த எல்லா நீதியான கிரியைகளைக்குறித்தும், நான் கர்த்தருடைய சந்நிதியில் உங்களோடே நியாயம் பேசும்படிக்கு நீங்கள் நில்லுங்கள்.

8 “ਯਾਕੂਬ ਮਿਸਰ ਨੂੰ ਗਿਆ। ਬਾਦ ਵਿੱਚ ਮਿਸਰੀਆਂ ਨੇ ਉਸ ਦੇ ਉੱਤਰਾਧਿਕਾਰੀਆਂ ਲਈ ਜਿਉਣਾ ਮੁਸ਼ਕਿਲ ਕਰ ਦਿੱਤਾ। ਇਸ ਲਈ ਉਨ੍ਹਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ ਅਤੇ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਤੁਹਾਡੇ ਪੁਰਖਿਆਂ ਦੀ ਮਿਸਰ ਵਿੱਚੋਂ ਬਾਹਰ ਕੱਢਣ ਲਈ ਅਗਵਾਈ ਕਰਨ ਲਈ ਭੇਜਿਆ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਇਸ ਜਗ਼੍ਹਾ ਉੱਤੇ ਰਹਿਣ ਦਿੱਤਾ।யாக்கோபு எகிப்திலே போயிருக்கும்போது, உங்கள் பிதாக்கள் கர்த்தரை நோக்கி முறையிட்டார்கள், அப்பொழுது கர்த்தர் மோசேயையும் ஆரோரையும் அனுப்பினார்; அவர்கள் உங்கள் பிதாக்களை எகிப்திலிருந்து அழைத்துவந்து, அவர்களை இந்த ஸ்தலத்திலே குடியிருக்கப்பண்ணினார்கள்.

9 “ਪਰ ਤੁਹਾਡੇ ਪੁਰਖੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਕਰਨੀ ਨੂੰ ਭੁੱਲ ਗਏ। ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਸੀਸਰਾ ਦਾ ਗੁਲਾਮ ਬਣਾ ਦਿੱਤਾ। ਹਸੋਰ ਦੇਸ਼ ਦੀ ਸੈਨਾ ਦਾ ਸੀਸਰਾ ਸੈਨਾਪਤੀ ਸੀ। ਫ਼ਿਰ ਯਹੋਵਾਹ ਨੇ ਉਨ੍ਹਾਂ ਨੂੰ ਫ਼ਲਿਸਤੀਆਂ ਦੇ ਹੱਥ ਅਤੇ ਮੋਆਬ ਦੇ ਹੱਥ ਵੇਚ ਦਿੱਤਾ। ਉਹ ਸਭ ਤੁਹਾਡੇ ਪੁਰਖਿਆਂ ਦੇ ਖਿਲਾਫ਼ ਲੜੇ।அவர்கள் தங்கள் தேவனாகிய கர்த்தரை மறந்துபோகிறபோது, அவர் அவர்களை ஆத்சோரின் சேனாபதியாகிய சிசெராவின் கையிலும், பெலிஸ்தரின் கையிலும், மோவாபிய ராஜாவின் கையிலும் விற்றுப்போட்டார்; இவர்கள் அவர்களுக்கு விரோதமாக யுத்தம் பண்ணினார்கள்.

10 ਫ਼ਿਰ ਤੁਹਾਡੇ ਪੁਰਖਿਆਂ ਨੇ ਯਹੋਵਾਹ ਅੱਗੇ ਪੁਕਾਰ ਕੀਤੀ। ਉਨ੍ਹਾਂ ਕਿਹਾ, ‘ਅਸੀਂ ਪਾਪੀ ਹਾਂ। ਅਸੀਂ ਯਹੋਵਾਹ ਨੂੰ ਛੱਡ ਕੇ ਬਆਲੀਮ ਅਤੇ ਅਸ਼ਤਾਰੋਥ ਵਰਗੇ ਝੂਠੇ ਦੇਵੀ ਦੇਵਤਿਆਂ ਨੂੰ ਪੂਜਦੇ ਰਹੇ। ਪਰ ਜੇ ਤੂੰ ਹੁਣ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇ ਤਾਂ ਅਸੀਂ ਹੁਣ ਤੇਰੀ ਹੀ ਉਪਾਸਨਾ ਕਰਾਂਗੇ।’ஆகையால் அவர்கள் கர்த்தரை நோக்கி முறையிட்டு: நாங்கள் கர்த்தரை விட்டுப் பாகால்களையும் அஸ்தரோத்தையும் சேவித்ததினாலே, பாவஞ்செய்தோம்; இப்பொழுது எங்கள் சத்துருக்களின் கைக்கு எங்களை நீங்கலாக்கி ரட்சியும்; இனி உம்மைச் சேவிப்போம் என்றார்கள்.

11 “ਫ਼ਿਰ ਯਹੋਵਾਹ ਨੇ ਯਰੁੱਬਆਲ, ਬਦਾਨ ਯਿਫ਼ਤਾਹ ਅਤੇ ਸਮੂਏਲ ਨੂੰ ਭੇਜਿਆ ਅਤੇ ਤੁਹਾਡੇ ਚਾਰੋ ਤਰਫ਼ ਜਿਹੜੇ ਤੁਹਾਡੇ ਦੁਸ਼ਮਣ ਸਨ ਉਨ੍ਹਾਂ ਤੋਂ ਨਿਜਾਤ ਦਿਵਾਈ। ਤਾਂ ਫ਼ਿਰ ਤੁਸੀਂ ਸੁੱਖ ਨਾਲ ਵਸ ਗਏ।அப்பொழுது கர்த்தர் எருபாகாலையும் பேதானையும் யெப்தாவையும் சாமுவேலையும் அனுப்பி, நீங்கள் பயமில்லாமல் குடியிருக்கும்படிக்குச் சுற்றிலும் இருந்த உங்கள் சத்துருக்களின் கைக்கும் உங்களை நீங்கலாக்கி ரட்சித்தார்.

12 ਪਰ ਜਦੋਂ ਤੁਸੀਂ ਵੇਖਿਆ ਕਿ ਅੰਮੋਨੀਆਂ ਦਾ ਪਾਤਸ਼ਾਹ ਨਾਹਾਸ਼ ਤੁਹਾਡੇ ਵਿਰੁੱਧ ਲੜਨ ਆ ਰਿਹਾ ਹੈ ਤਾਂ ਤੁਸੀਂ ਕਿਹਾ, ‘ਨਹੀਂ! ਸਾਨੂੰ ਇੱਕ ਪਾਤਸ਼ਾਹ ਚਾਹੀਦਾ ਹੈ’ ਜੋ ਸਾਡੇ ਉੱਤੇ ਰਾਜ ਕਰੇ। ਤੁਸੀਂ ਇਹ ਕਿਹਾ ਜਦ ਕਿ ਤੁਹਾਡੇ ਉੱਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਾਤਸ਼ਾਹ ਸੀ!அம்மோன் புத்திரரின் ராஜாவாகிய நாகாஸ் உங்களுக்கு விரோதமாய் வருகிறதை நீங்கள் கண்டபோது, உங்கள் தேவனாகிய கர்த்தரே உங்களுக்கு ராஜாவாயிருந்தும், நீங்கள் என்னை நோக்கி: அப்படியல்ல, ஒரு ராஜா எங்கள்மேல் ஆளவேண்டும் என்றீர்கள்.

13 ਹੁਣ ਵੇਖੋ! ਇਹ ਹੈ ਤੁਹਾਡਾ ਪਾਤਸ਼ਾਹ ਜੋ ਕਿ ਤੁਸੀਂ ਚੁਣਿਆ। ਯਹੋਵਾਹ ਨੇ ਇਸ ਪਾਤਸ਼ਾਹ ਨੂੰ ਤੁਹਾਡੇ ਉੱਪਰ ਠਹਿਰਾਇਆ ਹੈ।இப்போதும் நீங்கள் வேண்டும் என்று விரும்பித் தெரிந்துகொண்ட ராஜா, இதோ, இருக்கிறார்; இதோ, கர்த்தர் உங்களுக்கு ஒரு ராஜாவை ஏற்படுத்தினார்.

14 ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਇਸਦਾ ਕਹਿਣਾ ਮੰਨੋ ਅਤੇ ਇਸਦਾ ਆਦਰ ਕਰੋ। ਤੁਹਾਨੂੰ ਉਸਦੀ ਟਹਿਲ ਸੇਵਾ ਕਰਨੀ ਚਾਹੀਦੀ ਹੈ ਅਤੇ ਹੁਕਮ ਦਾ ਪਾਲਣ ਕਰਨਾ ਚਾਹੀਦਾ ਹੈ। ਤੁਹਾਨੂੰ ਉਸ ਦੇ ਖਿਲਾਫ਼ ਨਹੀਂ ਹੋਣਾ ਚਾਹੀਦਾ। ਤੁਸੀਂ ਅਤੇ ਤੁਹਾਡੇ ਪਾਤਸ਼ਾਹ ਨੂੰ ਜੋ ਤੁਹਾਡੇ ਉੱਪਰ ਰਾਜ ਕਰੇ ਯਹੋਆਹ ਤੁਹਾਡੇ ਪਰਮੇਸ਼ੁਰ ਨੂੰ ਹਮੇਸ਼ਾ ਚੇਤੇ ਰੱਖਣਾ ਚਾਹੀਦਾ ਹੈ ਅਤੇ ਉਸਦਾ ਕਹਿਣਾ ਮੰਨਣਾ ਚਾਹੀਦਾ ਹੈ।நீங்கள் கர்த்தருடைய வாக்குக்கு விரோதமாய்க் கலகம்பண்ணாமல் கர்த்தருக்குப் பயந்து, அவரைச் சேவித்து, அவருடைய சத்தத்திற்குக் கீழ்ப்படிந்தால், நீங்களும் உங்களை ஆளுகிற ராஜாவும் உங்கள் தேவனாகிய கர்த்தரைப் பின்பற்றுகிறவர்களாயிருப்பீர்கள்.

15 ਪਰ ਜੇ ਤੁਸੀਂ ਯਹੋਵਾਹ ਤੋਂ ਨਾ ਡਰੇ ਰਹੋ ਅਤੇ ਉਸਦਾ ਆਦਰ ਨਾ ਕੀਤਾ ਅਤੇ ਉਸ ਦੇ ਖਿਲਾਫ਼ ਹੋ ਗਏ ਤਾਂ ਉਹ ਤੁਹਾਡੇ ਵਿਰੁੱਧ ਹੋ ਜਾਵੇਗਾ ਤਾਂ ਫ਼ਿਰ ਯਹੋਵਾਹ ਤੁਹਾਨੂੰ ਅਤੇ ਤੁਹਾਡੇ ਪਾਤਸ਼ਾਹ ਨੂੰ ਵੀ ਨਾਸ਼ ਕਰ ਦੇਵੇਗਾ।நீங்கள் கர்த்தருடைய சத்தத்திற்குக் கீழ்ப்படியாமல், கர்த்தருடைய வாக்குக்கு விரோதமாய்க் கலகம்பண்ணினீர்களானால், கர்த்தருடைய கை உங்கள் பிதாக்களுக்கு விரோதமாயிருந்தது போல உங்களுக்கும் விரோதமாயிருக்கும்.

16 “ਹੁਣ ਤੁਸੀਂ ਚੁੱਪ-ਚਾਪ ਖੜ੍ਹੇ ਹੋ ਜਾਓ ਅਤੇ ਵੇਖੋ ਤੁਹਾਡੀਆਂ ਅੱਖਾਂ ਸਾਹਮਣੇ ਯਹੋਵਾਹ ਕੀ ਨਜ਼ਾਰਾ ਵਿਖਾਉਂਦਾ ਹੈ।இப்பொழுது கர்த்தர் உங்கள் கண்களுக்கு முன்பாகச் செய்யும் பெரிய காரியத்தை நின்று பாருங்கள்.

17 ਇਹ ਕਣਕ ਵੱਢਣ ਦਾ ਸਮਾਂ ਹੈ। ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ। ਮੈਂ ਉਸ ਨੂੰ ਗਰਜਣ ਅਤੇ ਮੀਂਹ ਪਾਉਣ ਲਈ ਬੇਨਤੀ ਕਰਾਂਗਾ, ਇਸ ਲਈ ਤਾਂ ਜੋ ਤੁਹਾਨੂੰ ਪਤਾ ਲੱਗੇ ਕਿ ਤੁਸੀਂ ਯਹੋਵਾਹ ਕੋਲੋਂ ਪਾਤਸ਼ਾਹ ਮੰਗਣ ਦੀ ਇੱਕ ਵੱਡੀ ਗਲਤੀ ਕੀਤੀ ਹੈ।”இன்று கோதுமை அறுப்பின் நாள் அல்லவா? நீங்கள் உங்களுக்கு ஒரு ராஜாவைக் கேட்டதினால், கர்த்தரின் பார்வைக்குச் செய்த உங்களுடைய பொல்லாப்புப் பெரியதென்று நீங்கள் கண்டு உணரும் படிக்கு, நான் கர்த்தரை நோக்கி விண்ணப்பம்பண்ணுவேன்; அப்பொழுது இடி முழக்கங்களையும் மழையையும் கட்டளையிடுவார் என்று சொல்லி,

18 ਇਸ ਉਪਰੰਤ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ। ਉਸੇ ਦਿਨ ਯਹੋਵਾਹ ਨੇ ਗਰਜ ਅਤੇ ਮੀਂਹ ਪਾ ਦਿੱਤਾ। ਤਦ ਲੋਕ ਯਹੋਵਾਹ ਅਤੇ ਸਮੂਏਲ ਕੋਲੋਂ ਬੜਾ ਡਰ ਗਏ।சாமுவேல் கர்த்தரை நோக்கி விண்ணப்பம்பண்ணினான்; அன்றையதினமே கர்த்தர் இடிமுழக்கங்களையும் மழையையும் கட்டளையிட்டார்; அப்பொழுது ஜனங்கள் எல்லாரும் கர்த்தருக்கும் சாமுவேலுக்கும் மிகவும் பயந்து;

19 ਸਭ ਲੋਕਾਂ ਨੇ ਸਮੂਏਲ ਨੂੰ ਕਿਹਾ, “ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਕਿ ਸਾਨੂੰ ਮਰਨ ਤੋਂ ਬਚਾਵੇ। ਅਸੀਂ ਬੜੇ ਪਾਪ ਕੀਤੇ ਹਨ ਅਤੇ ਬਾਰ-ਬਾਰ ਕੀਤੇ ਹਨ ਅਤੇ ਜਦੋਂ ਅਸੀਂ ਹੁਣ ਨਵੇਂ ਪਾਤਸ਼ਾਹ ਦੀ ਮੰਗ ਕੀਤੀ, ਉਨ੍ਹਾਂ ਪਾਪਾਂ ਵਿੱਚ ਇੱਕ ਹੋਰ ਇਜ਼ਾਫ਼ਾ ਕੀਤਾ ਹੈ।”சாமுவேலைப் பார்த்து: நாங்கள் சாகாதபடிக்கு உம்முடைய தேவனாகிய கர்த்தரிடத்தில் உம்முடைய அடியாருக்காக விண்ணப்பம் செய்யும்; நாங்கள் செய்த எல்லாப் பாவங்களோடும் எங்களுக்கு ஒரு ராஜா வேண்டும் என்று கேட்ட இந்தப் பாவத்தையும் கூட்டிக்கொண்டோம் என்று ஜனங்கள் எல்லாரும் சொன்னார்கள்.

20 ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, “ਘਬਰਾਓ ਨਾ! ਇਹ ਸੱਚ ਹੈ ਕਿ ਤੁਸੀਂ ਬਹੁਤ ਸਾਰੇ ਮਾੜੇ ਕੰਮ ਕੀਤੇ ਪਰ ਯਹੋਵਾਹ ਨੂੰ ਮੰਨਣਾ ਨਾ ਛੱਡੋ। ਤੁਸੀਂ ਪੂਰੇ ਮਨ ਨਾਲ ਯਹੋਵਾਹ ਦੀ ਸੇਵਾ ਕਰੋ।அப்பொழுது சாமுவேல் ஜனங்களை நோக்கி: பயப்படாதேயுங்கள்; நீங்கள் இந்தப் பொல்லாப்பையெல்லாம் செய்தீர்கள்; ஆகிலும் கர்த்தரை விட்டுப் பின்வாங்காமல் கர்த்தரை உங்கள் முழுஇருதயத்தோடும் சேவியுங்கள்.

21 ਬੁੱਤ ਤਾਂ ਸਿਰਫ਼ ਪੱਥਰ ਹਨ ਦੇਵਤੇ ਨਹੀਂ। ਉਹ ਤੁਹਾਡਾ ਕੁਝ ਨਹੀਂ ਸੁਆਰ ਸੱਕਦੇ। ਇਸ ਲਈ ਉਨ੍ਹਾਂ ਦੀ ਉਪਾਸਨਾ ਵਿਅਰਥ ਹੈ। ਬੁੱਤ ਨਾ ਤੁਹਾਡੀ ਮਦਦ ਕਰ ਸੱਕਦੇ ਹਨ ਨਾ ਤੁਹਾਨੂੰ ਬਚਾ ਸੱਕਦੇ ਹਨ। ਉਹ ਕੁਝ ਵੀ ਨਹੀਂ ਹਨ।விலகிப்போகாதிருங்கள்; மற்றப்படி பிரயோஜனமற்றதும் ரட்சிக்கமாட்டாததுமாயிருக்கிற வீணானவைகளைப் பின்பற்றுவீர்கள்; அவைகள் வீணானவைகளே.

22 “ਪਰ ਯਹੋਵਾਹ ਆਪਣੇ ਲੋਕਾਂ ਨੂੰ ਛੱਡੇਗਾ ਨਹੀਂ। ਸਗੋਂ ਯਹੋਵਾਹ ਤਾਂ ਤੁਹਾਨੂੰ ਆਪਣੀ ਪਰਜਾ ਬਣਾਕੇ ਖੁਸ਼ ਹੈ ਸੋ ਉਹ ਆਪਣੇ ਵੱਡੇ ਨਾਮ ਕਾਰਣ ਆਪਣੇ ਲੋਕਾਂ ਦਾ ਤਿਆਗ ਨਹੀਂ ਕਰੇਗਾ।கர்த்தர் உங்களைத் தமக்கு ஜனமாக்கிக்கொள்ளப் பிரியமானபடியினால், கர்த்தர் தம்முடைய மகத்துவமான நாமத்தினிமித்தம் தமது ஜனத்தைக் கைவிடமாட்டார்.

23 ਅਤੇ ਜਿੱਥੇ ਤੱਕ ਮੇਰਾ ਤਾਲੁਕ ਹੈ ਮੈਂ ਤੁਹਾਡੇ ਲਈ ਪ੍ਰਾਰਥਨਾ ਕਰਨੀ ਨਾ ਛੱਡਾਂਗਾ। ਜੇਕਰ ਮੈਂ ਤੁਹਾਡੇ ਲਈ ਬੇਨਤੀ ਕਰਨੀ ਛੱਡ ਦੇਵਾਂ ਇਸਦਾ ਮਤਲਬ ਹੋਵੇਗਾ ਕਿ ਮੈਂ ਯਹੋਵਾਹ ਦੇ ਵਿਰੁੱਧ ਪਾਪ ਕਰ ਰਿਹਾ ਹਾਂ। ਮੈਂ ਤੁਹਾਨੂੰ ਹਮੇਸ਼ਾ ਚੰਗਾ ਜੀਵਨ ਜਿਉਣ ਦੀ ਸੇਧ ਦਿੰਦਾ ਰਹਾਂਗਾ।நானும் உங்களுக்காக விண்ணப்பம் செய்யாதிருப்பேனாகில் கர்த்தருக்கு விரோதமாகப் பாவஞ்செய்கிறவனாயிருப்பேன்; அது எனக்குத் தூரமாயிருப்பதாக; நன்மையும் செவ்வையுமான வழியை நான் உங்களுக்குப் போதிப்பேன்.

24 ਪਰ ਤੁਸੀਂ ਯਹੋਵਾਹ ਨੂੰ ਮਾਨ ਜ਼ਰੂਰ ਦੇਣਾ। ਤੁਸੀਂ ਆਪਣੇ ਪੂਰੇ ਮਨ ਨਾਲ ਉਸਦੀ ਭਗਤੀ ਕਰੋ। ਹਮੇਸ਼ਾ ਤੁਹਾਡੇ ਨਾਲ ਕੀਤੀਆਂ ਉਸ ਦੀਆਂ ਨੇਕਨਾਮੀਆਂ ਨੂੰ ਯਾਦ ਰੱਖੋ।நீங்கள் எப்படியும் கர்த்தருக்குப் பயந்து, உங்கள் முழுஇருதயத்தோடும் உண்மையாய் அவரைச் சேவிக்கக்கடவீர்கள்; அவர் உங்களிடத்தில் எவ்வளவு மகிமையான காரியங்களைச் செய்தார் என்பதைச் சிந்தித்துப்பாருங்கள்.

25 ਪਰ ਜੇ ਤੁਸੀਂ ਢੀਠ ਬਣੇ ਰਹੇ ਅਤੇ ਅੱਗੇ ਤੋਂ ਫ਼ਿਰ ਪਾਪ ਕੀਤੇ ਤਾਂ ਫ਼ਿਰ ਪਰਮੇਸ਼ੁਰ ਤੁਹਾਨੂੰ ਅਤੇ ਤੁਹਾਡੇ ਪਾਤਸ਼ਾਹ ਨੂੰ ਬਾਹਰ ਕੱਢ ਸੁੱਟੇਗਾ ਉਵੇਂ ਹੀ ਜਿਵੇਂ ਝਾੜੂ ਨਾਲ ਮਿੱਟੀ-ਘੱਟੇ ਨੂੰ।”நீங்கள் இன்னும் பொல்லாப்பைச் செய்யவே செய்வீர்களானால், நீங்களும் உங்கள் ராஜாவும் நாசமடைவீர்கள் என்றான்.

Tamil Bible