1 Samuel 4 - PUNJABI (Tamil)

1 ਸਮੂਏਲ ਦੀ ਖ਼ਬਰ ਸਾਰੇ ਇਸਰਾਏਲ ਵਿੱਚ ਫ਼ੈਲ ਗਈ। ਏਲੀ ਬਹੁਤ ਬੁੱਢਾ ਹੋ ਗਿਆ ਸੀ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਾਹਮਣੇ ਬਦਸਲੂਕੀ ਕਰਦੇ ਰਹੇ। ਫ਼ਲਿਸਤੀਆਂ ਨੇ ਇਸਰਾਏਲੀਆਂ ਨੂੰ ਹਰਾਇਆ ਉਸ ਵਕਤ ਇਸਰਾਏਲ ਫ਼ਲਿਸਤੀਆਂ ਨਾਲ ਲੜਨ ਨੂੰ ਨਿਕਲ ਪਏ ਅਤੇ ਉਨ੍ਹਾਂ ਨੇ ਅਬਨ-ਅਜ਼ਰ ਦੇ ਨਜ਼ਦੀਕ ਤੰਬੂ ਲਾਏ। ਫ਼ਲਿਸਤੀਆਂ ਨੇ ਅਫ਼ੇਕ ਵਿੱਚ ਤੰਬੂ ਲਾਏ।சாமுவேலின் வார்த்தை இஸ்ரவேலுக்கெல்லாம் வந்தது. இஸ்ரவேலர் பெலிஸ்தருக்கு விரோதமாய் யுத்தஞ்செய்யப்புறப்பட்டு, எபெனேசருக்குச் சமீபத்தில் பாளயமிறங்கினார்கள்; பெலிஸ்தரோ ஆப்பெக்கிலே பாளயமிறங்கியிருந்தார்கள்.

2 ਤਾਂ ਫ਼ਲਿਸਤੀਆਂ ਨੇ ਇਸਰਾਏਲ ਉੱਪਰ ਹਮਲਾ ਕਰਨ ਦੀ ਤਿਆਰੀ ਕੀਤੀ ਅਤੇ ਲੜਾਈ ਸ਼ੁਰੂ ਹੋ ਗਈ। ਫ਼ਲਿਸਤੀਆਂ ਨੇ ਇਸਰਾਏਲੀਆਂ ਨੂੰ ਹਰਾ ਦਿੱਤਾ। ਉਨ੍ਹਾਂ ਨੇ ਇਸਰਾਏਲੀਆਂ ਦੀ ਸੈਨਾ ਦੇ ਤਕਰੀਬਨ 4,000 ਸੈਨਿਕ ਮਾਰ ਦਿੱਤੇ।பெலிஸ்தர் இஸ்ரவேலருக்கு விரோதமாய் அணிவகுத்து நின்றார்கள்; யுத்தம் அதிகரித்து, இஸ்ரவேலர் பெலிஸ்தருக்கு முன்பாக முறிய அடிக்கப்பட்டார்கள்; அவர்கள் சேனையில் போர்க்களத்திலே ஏறக்குறைய நாலாயிரம்பேர் வெட்டுண்டுபோனார்கள்.

3 ਬਾਕੀ ਦੇ ਇਸਰਾਏਲੀ ਆਪਣੇ ਡੇਰਿਆਂ ਨੂੰ ਪਰਤ ਗਏ। ਇਸਰਾਏਲ ਦੇ ਬਜ਼ੁਰਗਾਂ ਨੇ ਉਨ੍ਹਾਂ ਨੂੰ ਪੁੱਛਿਆ, “ਅੱਜ ਯਹੋਵਾਹ ਨੇ ਫ਼ਲਿਸਤੀਆਂ ਨੂੰ ਸਾਨੂੰ ਹਰਾਉਣ ਕਿਉਂ ਦਿੱਤਾ? ਅਸੀਂ ਸ਼ੀਲੋਹ ਵਿੱਚੋਂ ਯਹੋਵਾਹ ਦੇ ਨੇਮ ਦਾ ਸੰਦੂਕ ਲਿਆਵਾਂਗੇ। ਇਉਂ, ਜੰਗ ਵਿੱਚ ਪਰਮੇਸ਼ੁਰ ਸਾਡੇ ਨਾਲ ਜਾਵੇਗਾ ਅਤੇ ਸਾਡੇ ਦੁਸ਼ਮਣਾ ਤੋਂ ਸਾਡੀ ਰੱਖਿਆ ਕਰੇਗਾ।”ஜனங்கள் திரும்பப் பாளயத்துக்கு வந்தபோது, இஸ்ரவேலின் மூப்பரானவர்கள், இன்று கர்த்தர் பெலிஸ்தருக்கு முன்பாக நம்மை முறிய அடித்ததென்ன? சீலோவிலிருக்கிற கர்த்தருடைய உடன்படிக்கைப் பெட்டியைக் கொண்டுவருவோம்; அது நம்மை நம்முடைய பகைஞரின் கைக்கு விலக்கி ரட்சிக்கும்படி, நம்முடைய நடுவிலே வரவேண்டியது என்றார்கள்.

4 ਤਾਂ ਕੁਝ ਲੋਕ ਸ਼ੀਲੋਹ ਨੂੰ ਭੇਜੇ ਗਏ, ਉਹ ਯਹੋਵਾਹ ਸਰਬ ਸ਼ਕਤੀਮਾਨ ਦਾ ਨੇਮ ਦਾ ਸੰਦੂਕ ਲੈ ਆਏ। ਸੰਦੂਕ ਉੱਤੇ ਕਰੂਬੀ ਫ਼ਰਿਸ਼ਤੇ ਸਨ ਅਤੇ ਇਹ ਤਖਤ ਵਾਂਗ ਸੀ ਜਿਸ ਉੱਤੇ ਯਹੋਵਾਹ ਬੈਠਦਾ। ਏਲੀ ਦੇ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਸੰਦੂਕ ਦੇ ਨਾਲ ਆਏ।அப்படியே கேருபீன்களின் மத்தியிலே வாசமாயிருக்கிற சேனைகளின் கர்த்தருடைய உடன்படிக்கைப் பெட்டியை எடுத்துவர, ஜனங்கள் சீலோவுக்குச் சொல்லியனுப்பினார்கள்; அங்கே ஏலியின் இரண்டு குமாரராகிய ஓப்னியும் பினெகாசும் தேவனுடைய உடன்படிக்கைப் பெட்டியண்டையில் இருந்தார்கள்.

5 ਜਦੋਂ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਆਇਆ, ਤਾਂ ਸਾਰੇ ਇਸਰਾਏਲੀਆਂ ਨੇ ਉੱਚੀ ਅਵਾਜ਼ ਵਿੱਚ ਜੈਕਾਰਾ ਲਾਇਆ, ਜਿਸਨੇ ਧਰਤੀ ਨੂੰ ਵੀ ਹਿਲਾ ਦਿੱਤਾ।கர்த்தருடைய உடன்படிக்கைப் பெட்டி பாளயத்திலே வருகிறபோது, இஸ்ரவேலரெல்லாரும் பூமி அதிரத்தக்கதாக மகா ஆர்ப்பரிப்பாய்ச் சத்தமிட்டார்கள்.

6 ਜਦੋਂ ਫ਼ਲਿਸਤੀਆਂ ਨੇ ਉਨ੍ਹਾਂ ਦਾ ਗੂੰਜਦਾ ਜੈਕਾਰਾ ਸੁਣਿਆ ਤਾਂ ਉਨ੍ਹਾਂ ਆਖਿਆ, “ਭਈ ਇਬਰਾਨੀਆਂ ਦੇ ਤੰਬੂ ਵਿੱਚ ਇਹ ਜੈਕਾਰੇ ਦੀ ਕੈਸੀ ਆਵਾਜ਼ ਹੈ?” ਤਦ ਫ਼ਲਿਸਤੀਆਂ ਨੂੰ ਜਾ ਪਤਾ ਲੱਗਾ ਕਿ ਯਹੋਵਾਹ ਦਾ ਪਵਿੱਤਰ ਸੰਦੂਕ ਇਸਰਾਏਲੀਆਂ ਦੇ ਤੰਬੂ ਵਿੱਚ ਲਿਆਇਆ ਗਿਆ ਹੈ।அவர்கள் ஆர்ப்பரிக்கிற சத்தத்தைப் பெலிஸ்தர் கேட்டபோது: எபிரெயருடைய பாளயத்தில் இந்த மகா ஆர்ப்பரிப்பின் சத்தம் என்ன என்றார்கள்; பின்பு கர்த்தரின் பெட்டி பாளயத்தில் வந்தது என்று அறிந்துகொண்டார்கள்.

7 ਤਾਂ ਫ਼ਲਿਸਤੀ ਡਰ ਗਏ ਅਤੇ ਉਨ੍ਹਾਂ ਨੇ ਕਿਹਾ, “ਪਰਮੇਸ਼ੁਰ ਡੇਰੇ ਵਿੱਚ ਆਏ ਹਨ। ਹੁਣ ਅਸੀਂ ਮੁਸੀਬਤ ਵਿੱਚ ਹਾਂ। ਅਜਿਹਾ ਪਹਿਲਾਂ ਕਦੇ ਨਹੀਂ ਹੋਇਆ।தேவன் பாளயத்தில் வந்தார் என்று சொல்லப்பட்டபடியினால், பெலிஸ்தர் பயந்து, ஐயோ, நமக்கு மோசம் வந்தது; இதற்குமுன் ஒருபோதும் இப்படி நடக்கவில்லையே.

8 ਸਾਨੂੰ ਫ਼ਿਕਰ ਲੱਗਾ ਹੋਇਆ ਹੈ ਕਿ ਹੁਣ ਸਾਨੂੰ ਇਨ੍ਹਾਂ ਸ਼ਕਤੀਵਾਨ ਲੋਕਾਂ ਤੋਂ ਕੌਣ ਬਚਾਵੇਗਾ? ਇਹ ਉਹੀ ਦੇਵਤੇ ਹਨ ਜਿਨ੍ਹਾਂ ਨੇ ਮਿਸਰੀਆਂ ਨੂੰ ਉਜਾੜ ਵਿੱਚ ਸਭ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਭਿਆਨਕ ਦੁੱਖ ਰੋਗ ਦਿੱਤੇ ਸਨ।ஐயோ, அந்த மகத்துவமான தேவர்களின் கைக்கு நம்மைத் தப்புவிப்பவர் யார்? எகிப்தியரைச் சகலவித வாதைகளினாலும் வனாந்தரத்திலே அடித்த தேவர்கள் இவர்கள்தானே.

9 ਹੇ ਫ਼ਲਿਸਤੀਓ! ਤੁਸੀਂ ਤਕੜੇ ਹੋ ਜਾਵੋ। ਬਹਾਦੁਰਾਂ ਵਾਂਗ ਲੜੋ! ਅਤੀਤ ਵਿੱਚ ਇਬਰਾਨੀ ਸਾਡੇ ਗੁਲਾਮ ਰਹੇ ਹਨ ਇਸ ਲਈ ਮਰਦਾਂ ਵਾਂਗ ਲੜੋ, ਕਿਤੇ ਇਹ ਨਾ ਹੋਵੇ ਕਿ ਤੁਸੀਂ ਉਨ੍ਹਾਂ ਦੇ ਗੁਲਾਮ ਬਣ ਜਾਵੋ।”பெலிஸ்தரே, திடங்கொண்டு புருஷரைப்போல நடந்துகொள்ளுங்கள்; எபிரெயர் உங்களுக்கு அடிமைகளாயிருந்ததுபோல, நீங்களும் அவர்களுக்கு அடிமைகளாகாதபடிக்கு, புருஷராயிருந்து, யுத்தம்பண்ணுங்கள் என்று சொல்லிக்கொண்டார்கள்.

10 ਸੋ ਫ਼ਲਿਸਤੀਆਂ ਨੇ ਡਟਕੇ ਮੁਕਾਬਲਾ ਕੀਤਾ ਅਤੇ ਇਸਰਾਏਲੀਆਂ ਨੂੰ ਹਾਰ ਦਿੱਤੀ। ਹਰ ਇਸਰਾਏਲੀ ਫ਼ੌਜੀ ਆਪਣੇ ਤੰਬੂ ਵਿੱਚ ਨੱਸ ਗਿਆ। ਇਹ ਉਨ੍ਹਾਂ ਦੀ ਬੜੀ ਸਖ਼ਤ ਹਾਰ ਸੀ ਜਿਸ ਵਿੱਚ 30,000 ਸਿਪਾਹੀ ਮਾਰਿਆ ਗਿਆ ਸੀ।அப்பொழுது பெலிஸ்தர் யுத்தம் பண்ணினார்கள்; இஸ்ரவேலர் முறிந்து, அவரவர் தங்கள் கூடாரங்களுக்கு ஓடிப்போனார்கள்; மகா பெரிய சங்காரம் உண்டாயிற்று; இஸ்ரவேலிலே முப்பதினாயிரம் காலாட்கள் விழுந்தார்கள்.

11 ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੁਕ ਚੁੱਕਿਆ ਅਤੇ ਏਲੀ ਦੇ ਦੋਨਾਂ ਪੁੱਤਰਾਂ ਹਾਫ਼ਨੀ ਅਤੇ ਫ਼ੀਨਹਾਸ ਨੂੰ ਮਾਰ ਸੁੱਟਿਆ।தேவனுடைய பெட்டி பிடிக்கப்பட்டது; ஏலியின் இரண்டு குமாரராகிய ஓப்னியும் பினெகாசும் மாண்டார்கள்.

12 ਉਸ ਦਿਨ ਬਿਨਯਾਮੀਨ ਦਾ ਇੱਕ ਮਨੁੱਖ ਫ਼ੌਜ ਦੇ ਵਿੱਚੋਂ ਨੱਠਿਆ ਅਤੇ ਕੱਪੜੇ ਪਾੜਕੇ ਅਤੇ ਸਿਰ ਵਿੱਚ ਮਿੱਟੀ ਪਾਕੇ ਉਸੇ ਦਿਨ ਸ਼ੀਲੋਹ ਵਿੱਚ ਪਹੁੰਚਿਆ। ਇਹ ਹਾਲ ਸਭ ਉਸ ਨੇ ਆਪਣਾ ਸ਼ੋਕ ਪਰਗਟ ਕਰਨ ਲਈ ਕੀਤਾ।பென்யமீன் கோத்திரத்தானாகிய ஒருவன் படையிலிருந்து ஓடி, தன் வஸ்திரங்களைக் கிழித்து, தன் தலையின் மேல் புழுதியை வாரிப் போட்டுக்கொண்டு, அன்றையதினமே சீலோவுக்கு வந்தான்.

13 ਸ਼ਹਿਰ ਦੇ ਦਰਵਾਜ਼ੇ ਦੇ ਕੋਲ ਕੁਰਸੀ ਉੱਪਰ ਏਲੀ ਬੈਠਿਆ ਹੋਇਆ ਸੀ ਜਦੋਂ ਇਹ ਆਦਮੀ ਸ਼ੀਲੋਹ ਵਿੱਚ ਆਇਆ। ਏਲੀ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਬਾਰੇ ਫ਼ਿਕਰਮੰਦ ਸੀ ਇਸ ਲਈ ਉਹ ਬਾਹਰ ਬੈਠਾ ਵੇਖ ਰਿਆ ਅਤੇ ਉਡੀਕ ਰਿਹਾ ਸੀ ਤਦ ਹੀ ਬਿਨਯਾਮੀਨ ਦੇ ਇੱਕ ਮਨੁੱਖ ਨੇ ਸ਼ੀਲੋਹ ਵਿੱਚ ਆਕੇ ਇਹ ਭੈੜੀ ਖਬਰ ਦੱਸੀ। ਤਾਂ ਸ਼ਹਿਰ ਵਿੱਚ ਸਾਰੇ ਲੋਕਾਂ ਨੇ ਉੱਚੀ-ਉੱਚੀ ਰੋਣਾ ਸ਼ੁਰੂ ਕਰ ਦਿੱਤਾ।அவன் வந்தபோது: ஏலி ஒரு ஆசனத்தின்மேல் உட்கார்ந்து வழியைப் பார்த்துக்கொண்டிருந்தான்; தேவனுடைய பெட்டிக்காக அவன் இருதயம் தத்தளித்துக்கொண்டிருந்தது, ஊரிலே செய்தியை அறிவிக்க அந்த மனுஷன் வந்தபோது, ஊரெங்கும் புலம்பல் உண்டாயிற்று.

14 ਏਲੀ 98 ਵਰ੍ਹਿਆਂ ਦਾ ਹੋ ਗਿਆ ਸੀ। ਉਸ ਨੂੰ ਨਜ਼ਰ ਵੀ ਕੁਝ ਨਹੀਂ ਸੀ ਆਉਂਦਾ, ਇਸ ਲਈ ਉਸ ਨੂੰ ਇਹ ਤਾਂ ਨਾ ਨਜ਼ਰ ਆਇਆ ਕਿ ਕੀ ਹੋ ਰਿਹਾ ਹੈ ਪਰ ਲੋਕਾਂ ਦੇ ਉੱਚੀ-ਉੱਚੀ ਰੋਣ-ਪਿੱਟਣ ਦੀਆਂ ਆਵਾਜ਼ਾਂ ਸੁਣਕੇ ਏਲੀ ਨੇ ਪੁੱਛਿਆ, “ਲੋਕ ਇੰਨਾ ਰੌਲਾ ਕਿਉਂ ਪਾ ਰਹੇ ਹਨ?”புலம்புகிற இந்தச் சத்தத்தை ஏலி கேட்டபோது: இந்த அமளியின் இரைச்சல் என்ன என்று கேட்டான்; அப்பொழுது அந்த மனுஷன் தீவிரித்து வந்து, ஏலிக்கு அறிவித்தான்.

16 ਬਿਨਯਾਮੀਨ ਦਾ ਆਦਮੀ ਦੌੜਾਕੇ ਏਲੀ ਕੋਲ ਆਇਆ ਅਤੇ ਆਕੇ ਸਾਰੀ ਵਾਰਦਾਤ ਦੱਸੀ ਅਤੇ ਕਿਹਾ, “ਮੈਂ ਹੁਣੇ-ਹੁਣੇ ਉਸ ਲੜਾਈ ਵਿੱਚੋਂ ਅੱਜ ਹੀ ਭੱਜਕੇ ਇੱਥੇ ਆਇਆ ਹਾਂ।” ਏਲੀ ਨੇ ਪੁੱਛਿਆ, “ਪੁੱਤਰ, ਕੀ ਹੋਇਆ ਹੈ ਉੱਥੇ?”அந்த மனுஷன் ஏலியைப் பார்த்து: படையிலிருந்து வந்தவன் நான் தான்; இன்று தான் படையிலிருந்து ஓடிவந்தேன் என்றான். அப்பொழுது அவன்: என் மகனே, நடந்த காரியம் என்ன என்று கேட்டான்.

17 ਬਿਨਯਾਮੀਨ ਦੇ ਮਨੁੱਖ ਨੇ ਕਿਹਾ, “ਇਸਰਾਏਲ ਨੇ ਫ਼ਲਿਸਤੀਆਂ ਅੱਗੇ ਹਾਰ ਖਾਧੀ ਅਤੇ ਆਪਣੀ ਬਹੁਤੀ ਸੈਨਾ ਦੇ ਸਿਪਾਹੀ ਕਤਲ ਹੋ ਗਏ। ਤੇਰੇ ਦੋਨੋ ਪੁੱਤਰ ਵੀ ਮਰ ਗਏ ਹਨ। ਅਤੇ ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਵੀ ਚੁੱਕ ਲਿਆ ਹੈ।”செய்தி கொண்டுவந்தவன் பிரதியுத்தரமாக: இஸ்ரவேலர் பெலிஸ்தருக்கு முன்பாக முறிந்தோடிப்போனார்கள்; ஜனங்களுக்குள்ளே பெரிய சங்காரம் உண்டாயிற்று; உம்முடைய குமாரராகிய ஓப்னி பினெகாஸ் என்னும் இருவரும் இறந்துபோனார்கள்; தேவனுடைய பெட்டியும் பிடிபட்டு போயிற்று என்றான்.

18 ਜਦੋਂ ਬਿਨਯਾਮੀਨ ਦੇ ਹਲਕਾਰੇ ਨੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਬਾਰੇ ਖ਼ਬਰ ਦਿੱਤੀ ਤਾਂ ਏਲੀ ਦਰਵਾਜ਼ੇ ਦੇ ਕੋਲ ਜਿਸ ਕੁਰਸੀ ਉੱਤੇ ਬੈਠਾ ਹੋਇਆ ਸੀ ਉੱਥੇ ਹੀ ਉਸਦੀ ਧੌਣ ਲੁੜਕ ਗਈ। ਏਲੀ ਬੁੱਢਾ ਅਤੇ ਮੋਟਾ ਸੀ ਇਸ ਲਈ ਉਹ ਉੱਥੇ ਹੀ ਚਿੱਤ ਹੋ ਗਿਆ। ਏਲੀ 40 ਵਰ੍ਹੇ ਇਸਰਾਏਲ ਦਾ ਨਿਆਂ ਕਰਦਾ ਰਿਹਾ ਸੀ।அவன் தேவனுடைய பெட்டியைக் குறித்துச் சொன்னவுடனே, ஏலி ஆசனத்திலிருந்து வாசலின் பக்கமாய் மல்லாக்க விழுந்தான்; அவன் கிழவனும் ஸ்தூலித்தவனுமாயிருந்தபடியால், அவன் பிடரி முறிந்து செத்துப்போனான். அவன் இஸ்ரவேலை நாற்பது வருஷம் நியாயம்விசாரித்தான்.

19 ਪਰਤਾਪ ਖਤਮ ਹੋਇਆ ਏਲੀ ਦੀ ਨੂਹ ਅਤੇ ਫ਼ੀਨਹਾਸ ਦੀ ਤੀਵੀਂ ਗਰਭਵਤੀ ਸੀ ਅਤੇ ਉਸ ਨੂੰ ਜਲਦ ਹੀ ਬੱਚਾ ਜੰਮਣ ਵਾਲਾ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਚੁੱਕਿਆ ਗਿਆ ਹੈ ਅਤੇ ਉਸਦਾ ਸੌਹਰਾ, ਏਲੀ ਅਤੇ ਪਤੀ ਫ਼ੀਨਹਾਸ ਵੀ ਖਤਮ ਹੋ ਚੁੱਕੇ ਹਨ, ਜਦ ਹੀ ਉਸ ਨੇ ਇਹ ਖਬਰਾਂ ਸੁਣੀਆਂ ਤਾਂ ਉਸ ਨੂੰ ਪ੍ਰਸੂਤੀ ਪੀੜਾਂ ਉੱਠੀਆਂ ਅਤੇ ਉਸ ਨੇ ਬੱਚਾ ਜੰਮਣਾ ਸ਼ੁਰੂ ਕੀਤਾ।பினெகாசின் மனைவியாகிய அவன் மருமகள் நிறைகர்ப்பிணியாயிருந்தாள்; அவள் தேவனுடைய பெட்டி பிடிபட்ட செய்தியையும், தன் மாமனும் தன் புருஷனும் இறந்து போனதையும் கேள்விப்பட்டபோது, அவள் கர்ப்பவேதனைப்பட்டு குனிந்து பிரசவித்தாள்.

20 ਉਹ ਮਰਨ ਹੀ ਵਾਲੀ ਸੀ ਕਿ ਇੱਕ ਔਰਤ ਨੇ ਜਿਸਨੇ ਉਸਦੀ ਮਦਦ ਕੀਤੀ ਉਸ ਨੂੰ ਕਿਹਾ, “ਫ਼ਿਕਰ ਨਾ ਕਰ, ਅਤੇ ਤੇਰੇ ਘਰ ਪੁੱਤਰ ਪੈਦਾ ਹੋਇਆ ਹੈ।” ਪਰ ਏਲੀ ਦੀ ਨੂੰਹ ਨੇ ਉਸ ਵੱਲ ਕੋਈ ਧਿਆਨ ਨਾ ਦਿੱਤਾ ਅਤੇ ਚੁੱਪ ਰਹੀ।அவள் சாகப்போகிற நேரத்தில் அவளண்டையிலே நின்ற ஸ்திரீகள்: நீ பயப்படாதே, ஆண்பிள்ளையைப் பெற்றாய் என்றார்கள்; அவளோ அதற்கு ஒன்றும் சொல்லவுமில்லை, அதின்மேல் சிந்தைவைக்கவுமில்லை.

21 ਏਲੀ ਦੀ ਨੂੰਹ ਨੇ ਬੱਚੇ ਦਾ ਨਾਮ ਈਕਾਬੋਦ ਰੱਖਿਆ। ਜਿਸਤੋਂ ਉਸਦਾ ਭਾਵ ਸੀ, “ਇਸਰਾਏਲ ਦਾ ਪਰਤਾਪ ਜਾਂਦਾ ਰਿਹਾ।” ਉਸ ਨੇ ਇਹ ਇਸ ਲਈ ਕਿਹਾ ਕਿਉਂਕਿ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਜੋ ਚੁੱਕਿਆ ਗਿਆ ਸੀ ਅਤੇ ਉਸਦਾ ਸੌਹਰਾ ਅਤੇ ਪਤੀ ਦੋਵੇਂ ਮਰ ਗਏ ਸਨ।தேவனுடைய பெட்டி பிடிபட்டு, அவளுடைய மாமனும் அவளுடைய புருஷனும் இறந்து போனபடியினால், அவள்: மகிமை இஸ்ரவேலை விட்டுப் போயிற்று என்று சொல்லி, அந்தப் பிள்ளைக்கு இக்கபோத் என்று பேரிட்டாள்.

22 ਉਸ ਨੇ ਕਿਹਾ, “ਇਸਰਾਏਲ ਦੀ ਵਡਿਆਈ ਪਰਤਾਪ ਖਤਮ ਹੋ ਗਿਆ” ਕਿਉਂਕਿ ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਚੁੱਕ ਲਿਆ ਹੈ।தேவனுடைய பெட்டி பிடிபட்டுப் போனபடியினால், மகிமை இஸ்ரவேலை விட்டு விலகிப்போயிற்று என்றாள்.

Tamil Bible