2 Chronicles 19 - PUNJABI (Tamil)
1 ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਸਹੀ ਸਲਾਮਤ ਯਰੂਸ਼ਲਮ ਆਪਣੇ ਮਹਿਲ ਤੀਕ ਪਹੁੰਚ ਗਿਆ।யூதாவின் ராஜாவாகிய யோசபாத், எருசலேமிலுள்ள தன் வீட்டிற்குச் சமாதானத்தோடே திரும்பிவந்தான்.
2 ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿਕਲਿਆ ਅਤੇ ਉਸ ਨੇ ਪਾਤਸ਼ਾਹ ਨੂੰ ਕਿਹਾ, “ਤੂੰ ਬੁਰੇ ਲੋਕਾਂ ਦੀ ਮਦਦ ਕਿਉਂ ਕਰਦਾ ਹੈਂ? ਜਿਹੜੇ ਲੋਕ ਯਹੋਵਾਹ ਨਾਲ ਘਿਰਣਾ ਕਰਦੇ ਹਨ, ਤੂੰ ਉਨ੍ਹਾਂ ਨੂੰ ਪਿਆਰ ਕਿਉਂ ਕਰਦਾ ਹੈਂ? ਇਹੀ ਕਾਰਣ ਹੈ ਕਿ ਯਹੋਵਾਹ ਤੇਰੇ ਉੱਪਰ ਕ੍ਰੋਧਿਤ ਹੈ।அப்பொழுது அனானியின் குமாரனாகிய யெகூ என்னும் ஞானதிருஷ்டிக்காரன் புறப்பட்டு, அவனைச் சந்தித்து, ராஜாவாகிய யோசபாத்தை நோக்கி: துன்மார்க்கனுக்குத் துணைநின்று, கர்த்தரைப் பகைக்கிறவர்களை நீர் சிநேகிக்கலாமா? இதினிமித்தம் கர்த்தருடைய கடுங்கோபம் உம்மேல் வர இருந்தது.
3 ਪਰ ਤਦ ਵੀ, ਤੇਰੇ ਵਿੱਚ ਕੁਝ ਚੰਗੇ ਗੁਣ ਹਨ। ਤੂੰ ਦੇਸ ਵਿੱਚੋਂ ਅਸ਼ੇਰਾਹ ਥੰਮਾਂ ਨੂੰ ਹਟਾਇਆ ਅਤੇ ਤੂੰ ਆਪਣੇ ਦਿਲ ਵਿੱਚ ਪਰਮੇਸ਼ੁਰ ਦੇ ਰਾਹ ਤੇ ਚੱਲਣ ਦਾ ਨਿਰਣਾ ਕੀਤਾ।”ஆகிலும் நீர் விக்கிரகத்தோப்புகளை தேசத்தை விட்டகற்றி, தேவனைத் தேட உம்முடைய இருதயத்தை நேராக்கின விஷயத்தில் நன்மையான காரியங்கள் உம்மிடத்திலே காணப்பட்டது உண்டு என்றான்.
4 ਯਹੋਸ਼ਾਫ਼ਾਟ ਨੇ ਨਿਆਂਕਾਰ ਚੁਣੇ ਯਹੋਸ਼ਾਫ਼ਾਟ ਯਰੂਸ਼ਲਮ ਵਿੱਚ ਰਹਿੰਦਾ ਸੀ ਅਤੇ ਉਸ ਨੇ ਫ਼ਿਰ ਬਏਰਸ਼ਬਾ ਤੋਂ ਅਫ਼ਰਾਈਮ ਦੇ ਪਹਾੜਾਂ ਤੀਕ ਲੋਕਾਂ ਦੇ ਵਿੱਚ ਫ਼ਿਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਵੱਲ ਨੂੰ ਮੋੜਿਆ।யோசபாத் எருசலேமிலே வாசமாயிருந்து, திரும்பப் பெயர்செபாதொடங்கி, எப்பிராயீம் மலைத்தேசமட்டுமுள்ள ஜனத்திற்குள்ளே பிரயாணமாய்ப்போய், அவர்களைத் தங்கள் பிதாக்களுடைய தேவனாகிய கர்த்தர் இடத்திற்குத் திரும்பப்பண்ணினான்.
5 ਉਸ ਨੇ ਯਹੂਦਾਹ ਵਿੱਚ ਨਿਆਂਕਾਰ ਚੁਣੇ ਅਤੇ ਉਸ ਨੇ ਯਹੂਦਾਹ ਦੇ ਸਾਰੇ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਨਿਆਂਕਾਰ ਮੁਕੱਰਰ ਕੀਤੇ।அவன் யூதாவின் அரணான பட்டணங்களாகிய ஒவ்வொரு பட்டணத்திலும் நியாயாதிபதிகளை வைத்து,
6 ਯਹੋਸ਼ਾਫ਼ਾਟ ਨੇ ਉਨ੍ਹਾਂ ਨਿਆਂਕਾਰਾਂ ਨੂੰ ਆਖਿਆ, “ਜੋ ਕੁਝ ਤੁਸੀਂ ਕਰ ਰਹੇ ਹੋ ਉਸ ਵੱਲ ਸਤਰਕ ਰਹੋ ਕਿਉਂ ਕਿ ਤੁਸੀਂ ਮਨੁੱਖਾਂ ਵੱਲੋਂ ਨਹੀਂ ਸਗੋਂ ਯਹੋਵਾਹ ਵੱਲੋਂ ਨਿਆਂ ਕਰਦੇ ਹੋ ਅਤੇ ਯਹੋਵਾਹ ਨਿਆਂ ਦੀ ਗੱਲ ਵਿੱਚ ਤੁਹਾਡੇ ਨਾਲ ਹੈ।அந்த நியாயாதிபதிகளை நோக்கி: நீங்கள் செய்கிற காரியத்தைக்குறித்து எச்சரிக்கையாயிருங்கள்; நீங்கள் மனுஷனுடைய கட்டளையினால் அல்ல, கர்த்தருடைய கட்டளையினால் நியாயம் விசாரிக்கிறீர்கள்; நியாயம் விசாரிக்கிற விஷயத்திலே அவர் உங்களுடனே இருக்கிறார்.
7 ਹੁਣ ਤੁਹਾਡੇ ਵਿੱਚੋਂ ਸਭਨਾਂ ਨੂੰ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ। ਤੁਸੀਂ ਜੋ ਕੁਝ ਵੀ ਕਰਦੇ ਹੋ, ਸਾਵਧਾਨ ਹੋ ਕੇ ਕਰੋ ਕਿਉਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਨਿਆਂ ਪਸੰਦ ਹੈ। ਯਹੋਵਾਹ ਕਿਸੇ ਨਾਲ ਭਿੰਨ-ਭੇਦ ਜਾਂ ਛੋਟੇ-ਵੱਡੇ ਦਾ ਫ਼ਰਕ ਨਹੀਂ ਰੱਖਦਾ ਅਤੇ ਨਾ ਹੀ ਉਹ ਆਪਣੇ ਨਿਆਂ ਬਦਲਣ ਲਈ ਕਿਸੇ ਕੋਲੋਂ ਰਿਸ਼ਵਤ ਲੈਂਦਾ ਹੈ।”ஆதலால் கர்த்தருக்குப் பயப்படுகிற பயம் உங்களிடத்தில் இருக்கக்கடவது, எச்சரிக்கையாயிருந்து காரியத்தை நடத்துங்கள்; உங்கள் தேவனாகிய கர்த்தரிடத்திலே அநியாயமும் முகதாட்சிணியமுமில்லை, பரிதானமும் அவரிடத்திலே செல்லாது என்றான்.
8 ਅਤੇ ਯਰੂਸ਼ਲਮ ਵਿੱਚ ਵੀ ਯਹੋਸ਼ਾਫ਼ਾਟ ਨੇ ਲੇਵੀਆਂ ਅਤੇ ਜਾਜਕਾਂ ਅਤੇ ਇਸਰਾਏਲ ਦੇ ਪੁੱਤਰਾਂ ਦੇ ਘਰਾਣਿਆਂ ਦੇ ਮੁਖੀਆਂ ਦੇ ਵਿੱਚੋਂ ਲੋਕਾਂ ਨੂੰ ਯਹੋਵਾਹ ਦੇ ਨਿਆਵਾਂ ਅਤੇ ਝਗੜਿਆਂ ਲਈ ਮੁਕੱਰਰ ਕੀਤਾ। ਤਦ ਉਹ ਯਰੂਸ਼ਲਮ ਨੂੰ ਮੁੜੇ।அவர்கள் எருசலேமில் வந்திருக்கும்போது, யோசபாத் லேவியரிலும், ஆசாரியரிலும், இஸ்ரவேலுடைய வம்சத்தலைவரிலும், சிலரைக் கர்த்தருடைய நியாயங்களைக் குறித்தும் விவாதவிஷயங்களைக்குறித்தும் விசாரிக்கும்படி எருசலேமிலே நியமித்து,
9 ਯਹੋਸ਼ਾਫ਼ਾਟ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ ਅਤੇ ਕਿਹਾ, “ਤੁਹਾਨੂੰ ਸੱਚੇ ਦਿਲੋਂ ਵਫ਼ਾਦਾਰ ਹੋ ਕੇ ਸੇਵਾ ਕਰਨੀ ਚਾਹੀਦੀ ਹੈ ਅਤੇ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ।அவர்களுக்குக் கட்டளையிட்டதாவது: நீங்கள் கர்த்தருக்குப் பயந்து, உண்மையோடும் உத்தம இருதயத்தோடும் நடந்து செய்யவேண்டியது என்னவென்றால்,
10 ਜੇਕਰ ਉਨ੍ਹਾਂ ਨਗਰਾਂ ਵਿੱਚ ਰਹਿੰਦੇ ਤੇਰੇ ਭਰਾਵਾਂ ਵਿੱਚੋਂ ਕੋਈ, ਤੇਰੇ ਕੋਲ ਕੋਈ ਮੁਕੱਦਮਾ ਲਿਆਵੇ ਜੋ ਕਿ ਖੂਨ-ਖਰਾਬੇ, ਬਿਧੀ, ਹੁਕਮ, ਨਿਆਂ ਜਾਂ ਕਿਸੇ ਹੋਰ ਬਿਧੀ ਬਾਰੇ ਹੋਵੇ, ਤੈਨੂੰ ਉਨ੍ਹਾਂ ਨੂੰ ਚਿਤਾਵਨੀ ਦੇਣੀ ਚਾਹੀਦੀ ਹੈ ਕਿ ਉਨ੍ਹਾਂ ਨੂੰ ਇਨ੍ਹਾਂ ਸਾਰੇ ਮਾਮਲਿਆਂ ਵਿੱਚ ਤੇਰੀਆਂ ਹਿਦਾਇਤਾਂ ਮੰਨਣੀਆਂ ਚਾਹੀਦੀਆਂ ਹਨ, ਨਹੀਂ ਤਾਂ ਉਹ ਪਰਮੇਸ਼ੁਰ ਅੱਗੇ ਦੋਸ਼ੀ ਹੋਣਗੇ ਅਤੇ ਉਸਦੀ ਕਰੋਪੀ ਤੇਰੇ ਉੱਤੇ, ਤੇਰੇ ਭਰਾਵਾਂ ਉੱਤੇ ਆਵੇਗੀ। ਪਰ ਜੇਕਰ ਤੂੰ ਅਜਿਹਾ ਕਰੇਂਗਾਂ ਤਾਂ ਤੂੰ ਦੋਸ਼ੀ ਨਹੀਂ ਹੋਵੇਂਗਾ।நானாவித இரத்தப்பழிச் சங்கதிகளும், பிரமாணத்திற்கும், கற்பனைக்கும், கட்டளைகளுக்கும், நியாயங்களுக்கும் அடுத்த நானாவித வழக்குச் சங்கதிகளும், தங்கள் பட்டணங்களிலே குடியிருக்கிற உங்கள் சகோதரரிடத்திலிருந்து உங்களிடத்தில் வரும்போது, அவர்கள் கர்த்தருக்கு நேரஸ்தராகாதபடிக்கும், உங்கள்மேலும் உங்கள் சகோதரர்மேலும் கடுங்கோபம் வராதபடிக்கும், நீங்கள் அவர்களை எச்சரியுங்கள்; நீங்கள் இப்படிச் செய்தால் நேரஸ்தராகமாட்டீர்கள்.
11 “ਅਮਰਯਾਹ ਪਰਧਾਨ ਜਾਜਕ ਯਹੋਵਾਹ ਬਾਬਤ ਕਿਸੇ ਵੀ ਮਾਮਲੇ ਦਾ ਆਗੂ ਹੈ। ਇਸ਼ਮਾਏਲ ਦਾ ਪੁੱਤਰ ਜ਼ਬਦਯਾਹ, ਯਹੂਦਾਹ ਦੇ ਪਰਿਵਾਰ-ਸਮੂਹ ਦਾ ਆਗੂ ਪਾਤਸ਼ਾਹ ਬਾਬਤ ਕਿਸੇ ਵੀ ਮਾਮਲੇ ਦਾ ਆਗੂ ਹੋਵੇਗਾ। ਲੇਵੀ ਤੁਹਾਡੇ ਲਈ ਲਿਖਾਰੀ ਹੋਣਗੇ। ਆਪਣੀ ਕਰਨੀ ਵਿੱਚ ਹੌਂਸਲਾ ਅਤੇ ਭਰੋਸਾ ਰੱਖੋ। ਯਹੋਵਾਹ ਉਨ੍ਹਾਂ ਦੇ ਨਾਲ ਹੋਵੇ ਜੋ ਨੇਕ ਹਨ।”இதோ, ஆசாரியனாகிய அமரியா கர்த்தருக்கடுத்த எல்லா நியாயத்திலும், இஸ்மவேலின் குமாரனாகிய செபதியா என்னும் யூதா வம்சத்தின் தலைவன் ராஜாவுக்கடுத்த எல்லா நியாயத்திலும் உங்களுக்கு மேலான நியாயாதிபதிகள்; லேவியரும் உங்கள் கைக்குள் உத்தியோகஸ்தராயிருக்கிறார்கள்; நீங்கள் திடமனதாயிருந்து காரியங்களை நடத்துங்கள், உத்தமனுக்குக் கர்த்தர் துணை என்றான்.
Tamil Bible