2 Chronicles 25 - PUNJABI (Tamil)

1 ਯਹੂਦਾਹ ਦਾ ਪਾਤਸ਼ਾਹ ਅਮਸਯਾਹ ਅਮਸਯਾਹ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 29 ਵਰ੍ਹੇ ਰਾਜ ਕੀਤਾ। ਉਸਦੀ ਮਾਤਾ ਯਰੂਸ਼ਲਮ ਦੀ ਯਹੋਅੱਦਾਨ ਸੀ।அமத்சியா இருபத்தைந்தாம் வயதிலே ராஜாவாகி, இருபத்தொன்பது வருஷம் எருசலேமில் அரசாண்டான்; எருசலேம் நகரத்தாளாகிய அவனுடைய தாயின்பேர் யோவதானாள்.

2 ਅਮਸਯਾਹ ਨੇ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗੇ ਸਨ। ਪਰ ਉਹ ਉਨ੍ਹਾਂ ਕੰਮਾਂ ਨੂੰ ਆਪਣੇ ਤਹਿ ਦਿਲੋਂ ਨਾ ਕਰ ਸੱਕਿਆ।அவன் கர்த்தரின் பார்வைக்குச் செம்மையானதைச் செய்தான்; ஆனாலும் முழுமனதோடே அப்படிச் செய்யவில்லை.

3 ਜਦੋਂ ਅਮਸਯਾਹ ਸ਼ਕਤੀਵਰ ਪਾਤਸ਼ਾਹ ਬਣ ਗਿਆ ਤਾਂ ਉਸ ਨੇ ਆਪਣੇ ਉਨ੍ਹਾਂ ਅਧਿਕਾਰੀਆਂ ਨੂੰ, ਜਿਨ੍ਹਾਂ ਨੇ ਉਸ ਦੇ ਪਿਤਾ ਪਾਤਸ਼ਾਹ ਯੋਆਸ਼ ਨੂੰ ਮਾਰਿਆ ਸੀ, ਖਤਮ ਕਰ ਦਿੱਤਾ।ராஜ்யபாரம் அவனுக்கு ஸ்திரப்பட்டபோது, அவன் தன் தகப்பனாகிய ராஜாவைக் கொலைசெய்த தன்னுடைய ஊழியக்காரரைக் கொன்றுபோட்டான்.

4 ਪਰ ਅਮਸਯਾਹ ਨੇ ਉਨ੍ਹਾਂ ਦੇ ਬੱਚਿਆਂ ਨੂੰ ਨਾ ਮਾਰਿਆ, ਕਿਉਂ ਕਿ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ ਉਸ ਨੂੰ ਮੰਨਿਆ। ਯਹੋਵਾਹ ਨੇ ਹੁਕਮ ਦਿੱਤਾ ਹੈ, “ਪੁੱਤਰਾਂ ਦੇ ਬਦਲੇ ਪਿਉ ਨਾ ਮਾਰੇ ਜਾਣ ਅਤੇ ਨਾ ਹੀ ਪਿਉਆਂ ਦੇ ਬਦਲੇ ਪੁੱਤਰਾਂ ਨੂੰ ਮਾਰਿਆ ਜਾਵੇ ਹਰ ਮਨੁੱਖ ਨੂੰ ਉਸਦੀ ਭੈੜੀ ਕਰਨੀ ਦੇ ਕਾਰਣ ਹੀ ਉਸ ਦੇ ਆਪਣੇ ਪਾਪਾਂ ਕਾਰਣ ਹੀ ਮਾਰਿਆ ਜਾਵੇ।”ஆனாலும் பிள்ளைகளினிமித்தம் பிதாக்களும், பிதாக்களினிமித்தம் பிள்ளைகளும் கொலைசெய்யப்படாமல், அவனவன் செய்த பாவத்தினிமித்தம் அவனவன் கொலைசெய்யப்படவேண்டுமென்று மோசேயின் நியாயப்பிரமாண புஸ்தகத்தில் எழுதியிருக்கிறபடி, கர்த்தர் கட்டளையிட்டபிரகாரம், அவர்களுடைய பிள்ளைகளை அவன் கொல்லாதிருந்தான்.

5 ਅਮਸਯਾਹ ਨੇ ਯਹੂਦਾਹ ਦੇ ਲੋਕਾਂ ਨੂੰ ਇਕੱਠਿਆਂ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਿੱਤਰਾਂ ਦੇ ਘਰਾਣਿਆਂ ਮੁਤਾਬਕ ਸਾਰੇ ਯਹੂਦਾਹ ਅਤੇ ਬਿਨਯਾਮੀਨ ਵਿੱਚ ਹਜ਼ਾਰ-ਹਜ਼ਾਰ ਤੇ ਸੌ-ਸੌ ਦੇ ਸਰਦਾਰਾਂ ਹੇਠਾਂ ਰੱਖਿਆ। ਉਹ ਸਾਰੇ ਆਦਮੀ ਜਿਹੜੇ ਸਿਪਾਹੀ ਚੁਣੇ ਉਨ੍ਹਾਂ ਦੀ ਉਮਰ 20 ਸਾਲ ਜਾਂ 20 ਸਾਲ ਤੋਂ ਉੱਪਰ ਸੀ। ਲੜਾਈ ਲਈ ਬਿਲਕੁਲ ਤਿਆਰ ਜਿਹੜੇ ਜੰਗ ਵਿੱਚ ਕਾਮਯਾਬੀ ਨਾਲ ਬਰਛੀ ਤੇ ਢਾਲ ਫ਼ੜ ਸੱਕਣ ਅਜਿਹੇ ਉੱਥੇ 3,00,000 ਸਿਪਾਹੀ ਸਨ।அமத்சியா யூதா மனுஷரைக் கூடிவரச் செய்து, அவர்கள் பிதாக்களுடைய வம்சங்களின்படியே, யூதா பென்யமீன் தேசங்கள் எங்கும் ஆயிரம்பேருக்கு அதிபதிகளையும் நூறுபேருக்கு அதிபதிகளையும் வைத்து, இருபது வயதுமுதற்கொண்டு அதற்கு மேற்பட்டவர்களை இலக்கம்பார்த்து, யுத்தத்திற்குப் புறப்படவும், சட்டியையும் கேடகத்தையும் பிடிக்கவுந்தக்க யுத்தவீரர் மூன்றுலட்சம்பேரென்று கண்டான்.

6 ਅਮਸਯਾਹ ਨੇ 1,00,000 ਸਿਪਾਹੀ ਇਸਰਾਏਲ ਕੋਲੋਂ ਲਏ। ਉਸ ਨੇ ਉਨ੍ਹਾਂ ਨੂੰ 3,400 ਕਿੱਲੋ ਚਾਂਦੀ ਦੇ ਕੇ ਭਾੜੇ ਤੇ ਖਰੀਦਿਆ।இஸ்ரவேலிலும் லட்சம் பராக்கிரமசாலிகளை நூறுதாலந்து வெள்ளி கொடுத்துக் கூலிக்கு அமர்த்தினான்.

7 ਪਰ ਇੱਕ ਪਰਮੇਸ਼ੁਰ ਦਾ ਮਨੁੱਖ ਅਮਸਯਾਹ ਕੋਲ ਆਇਆ। ਉਸ ਨੇ ਕਿਹਾ, “ਹੇ ਪਾਤਸ਼ਾਹ, ਤੂੰ ਆਪਣੇ ਨਾਲ ਇਸਰਾਏਲੀ ਫ਼ੌਜ ਨਾ ਲੈ ਕੇ ਜਾ, ਕਿਉਂ ਕਿ ਯਹੋਵਾਹ ਇਸਰਾਏਲੀਆਂ ਦੀ ਸਾਰੀ ਇਫ਼ਰਾਈਮ ਵੰਸ਼ ਨਾਲ ਨਹੀਂ ਹੈ।தேவனுடைய மனுஷன் ஒருவன் அவனிடத்தில் வந்து: ராஜாவே, இஸ்ரவேலின் சேனை உம்முடனே வரலாகாது; கர்த்தர் எப்பிராயீமின் சகல புத்திரராகிய இஸ்ரவேலோடும் இருக்கவில்லை.

8 ਜੇਕਰ ਤੁਸੀਂ ਜਾਣਾ ਹੀ ਚਾਹੁੰਦੇ ਹੋ ਤਾਂ ਜਾਵੋ ਅਤੇ ਲੜਾਈ ਲਈ ਤਕੜੇ ਹੋਵੋ, ਪਰ ਪਰਮੇਸ਼ੁਰ ਤੁਹਾਨੂੰ ਵੈਰੀਆਂ ਦੇ ਅੱਗੇ ਹਾਰ ਦੇਵੇਗਾ ਕਿਉਂ ਕਿ ਉਸ ਕੋਲ ਹਰਾਉਣ ਅਤੇ ਜਿਤਾਉਣ ਦੀ ਤਾਕਤ ਹੈ।”போக மனதானால் நீர் போம், காரியத்தை நடத்தும்; யுத்தத்திற்குத் திடன்கொண்டு நில்லும்; தேவன் உம்மைச் சத்துருவுக்கு முன்பாக விழப்பண்ணுவார்; ஒத்தாசை செய்யவும் விழப்பண்ணவும் தேவனாலே கூடும் என்றான்.

9 ਅਮਸਯਾਹ ਨੇ ਪਰਮੇਸ਼ੁਰ ਦੇ ਮਨੁੱਖ ਨੂੰ ਕਿਹਾ, “ਪਰ ਮੈਂ ਜਿਹੜਾ ਧਨ ਇਸਰਾਏਲੀ ਫ਼ੌਜ ਖਰੀਦਣ ਲਈ ਦਿੱਤਾ ਹੈ, ਉਸ ਦਾ ਕੀ ਕਰਾਂ?” ਤਾਂ ਪਰਮੇਸ਼ੁਰ ਦੇ ਮਨੁੱਖ ਨੇ ਜਵਾਬ ਦਿੱਤਾ, “ਯਹੋਵਾਹ ਦੇ ਘਰ ਕੋਈ ਕਮੀ ਨਹੀਂ, ਉਹ ਤੈਨੂੰ ਉਸਤੋਂ ਵੱਧ ਦੇਣ ਦੀ ਸਮਰੱਥਾ ਰੱਖਦਾ ਹੈ।”அப்பொழுது அமத்சியா: அப்படியானால் நான் இஸ்ரவேலின் சேனைக்குக் கொடுத்த நூறுதாலந்திற்காகச் செய்யவேண்டியது என்ன என்று தேவனுடைய மனுஷனைக் கேட்டான். அதற்கு தேவனுடைய மனுஷன்: அதைப்பார்க்கிலும் அதிகமாய்க் கர்த்தர் உமக்குக் கொடுக்கக்கூடும் என்றான்.

10 ਤਦ ਅਮਸਯਾਹ ਨੇ ਇਸਰਾਏਲੀ ਸੈਨਾ ਨੂੰ ਇਫ਼ਰਾਈਮ ਵਿੱਚ ਵਾਪਸ ਭੇਜ ਦਿੱਤਾ। ਉਹ ਆਦਮੀ ਪਾਤਸ਼ਾਹ ਅਤੇ ਯਹੂਦਾਹ ਦੇ ਲੋਕਾਂ ਉੱਪਰ ਬੜੇ ਕ੍ਰੋਧਿਤ ਹੋਏ ਅਤੇ ਬੜੇ ਕਰੋਧ ਵਿੱਚ ਆਪਣੇ ਘਰਾਂ ਨੂੰ ਮੁੜੇ।அப்பொழுது அமத்சியா எப்பிராயீமரில் தன்னிடத்துக்கு வந்த சேனையைத் தங்கள் வீட்டிற்குப் போய்விடப் பிரித்துவிட்டான்; அதினால் அவர்களுக்கு யூதாவின்மேல் மிகுந்த கோபமூண்டு, உக்கிரமான எரிச்சலோடே தங்களிடத்திற்குத் திரும்பிப்போனார்கள்.

11 ਤਦ ਅਮਸਯਾਹ ਨੇ ਹੌਂਸਲਾ ਕੀਤਾ ਤੇ ਆਪਣੇ ਆਦਮੀਆਂ ਨੂੰ ਲੈ ਕੇ ਲੂਣ ਦੀ ਵਾਦੀ ਵੱਲ ਲੈ ਗਿਆ ਅਤੇ ਸੇਈਰ ਵੰਸ਼ ਵਿੱਚੋਂ 10,000 ਆਦਮੀਆਂ ਨੂੰ ਮਾਰ ਦਿੱਤਾ।அமத்சியாவோ திடன்கொண்டு, தன் ஜனத்தைக் கூட்டி, உப்புப் பள்ளத்தாக்குக்குப் போய், சேயீர் புத்திரரில் பதினாயிரம்பேரை வெட்டினான்.

12 ਹੋਰ 10,000 ਆਦਮੀਆਂ ਜੋ ਸੇਈਰ ਦੇ ਸਨ ਯਹੂਦੀਆਂ ਨੇ ਉਨ੍ਹਾਂ ਨੂੰ ਜਿਉਂਦਾ ਫ਼ੜ ਕੇ ਇੱਕ ਚੱਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਫ਼ਿਰ ਉਸ ਚੋਟੀ ਤੋਂ ਉਨ੍ਹਾਂ ਨੂੰ ਇਵੇਂ ਥੱਲੇ ਸੁੱਟਿਆ ਕਿ ਸਾਰਿਆਂ ਦੇ ਟੋਟੇ-ਟੋਟੇ ਹੋ ਗਏ।யூதா புத்திரர், பதினாயிரம்பேரை உயிரோடு பிடித்து, ஒரு கன்மலையுச்சியிலே கொண்டுபோய், அவர்களெல்லாரும் நொறுங்கிப்போகத்தக்கதாய் அந்தக் கன்மலையுச்சியிலிருந்து கீழே தள்ளிவிட்டார்கள்.

13 ਪਰ ਉਸ ਫ਼ੌਜ ਦੇ ਜੁਆਨ ਜਿਨ੍ਹਾਂ ਨੂੰ ਪਾਤਸ਼ਾਹ ਨੇ ਵਾਪਸ ਭੇਜ ਦਿੱਤਾ ਸੀ ਉਸੇ ਸਮੇਂ ਵਿੱਚ ਇਸਰਾਏਲੀ ਫ਼ੌਜ ਨੇ ਯਹੂਦਾਹ ਦੇ ਕੁਝ ਸ਼ਹਿਰਾਂ ਤੇ ਹਮਲਾ ਕੀਤਾ। ਉਨ੍ਹਾਂ ਨੇ ਬੈਤ-ਹੋਰੋਨ ਤੋਂ ਸਾਮਰਿਯਾ ਤੀਕ ਦੇ ਸ਼ਹਿਰਾਂ ਤੇ ਹਮਲਾ ਬੋਲਿਆ। ਉਨ੍ਹਾਂ ਨੇ 3,000 ਆਦਮੀਆਂ ਨੂੰ ਮਾਰ ਕੇ ਉਨ੍ਹਾਂ ਦਾ ਕੀਮਤੀ ਸਮਾਨ ਲੁੱਟ ਲਿਆ। ਉਹ ਲੋਕ ਇਸ ਲਈ ਭੜਕੇ ਹੋਏ ਸਨ ਕਿਉਂ ਕਿ ਅਮਸਯਾਹ ਨੇ ਉਨ੍ਹਾਂ ਨੂੰ ਲੜਾਈ ਵਿੱਚੋਂ ਵਾਪਸ ਭੇਜ ਦਿੱਤਾ ਸੀ।தன்னோடுகூட யுத்தத்திற்கு வராதபடிக்கு, அமத்சியா திருப்பிவிட்ட யுத்தபுருஷர், சமாரியா துவக்கிப் பெத்தொரோன்மட்டுமுள்ள யூதா பட்டணங்களின்மேல் விழுந்து, அவைகளில் மூவாயிரம்பேரை வெட்டி, திரளாய்க் கொள்ளையிட்டார்கள்.

14 ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦੇਵਤਿਆਂ ਨੂੰ ਨਾਲ ਲੈਂਦਾ ਆਇਆ ਅਤੇ ਉਨ੍ਹਾਂ ਦੇਵਤਿਆਂ ਦੀ ਉਸ ਨੇ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਉਹ ਉਨ੍ਹਾਂ ਅੱਗੇ ਸਿਰ ਝੁਕਾਉਂਦਾ ਅਤੇ ਉਨ੍ਹਾਂ ਅੱਗੇ ਧੂਪ ਅਗਰਬਤੀ ਜਗਾਉਂਦਾ।அமத்சியா ஏதோமியரை முறிய அடித்து, சேயீர் புத்திரரின் தெய்வங்களைக் கொண்டுவந்தபின்பு, அவன் அவைகளைத் தனக்கு தெய்வங்களாக வைத்து, அவைகளுக்கு முன்பாகப் பணிந்து அவைகளுக்குத் தூபங்காட்டினான்.

15 ਯਹੋਵਾਹ ਅਮਸਯਾਹ ਤੇ ਬੜਾ ਕ੍ਰੋਧਿਤ ਹੋਇਆ। ਯਹੋਵਾਹ ਨੇ ਉਸ ਕੋਲ ਨਬੀ ਭੇਜਿਆ। ਨਬੀ ਨੇ ਉਸ ਨੂੰ ਕਿਹਾ, “ਤੂੰ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਉਪਾਸਨਾ ਕਰਨੀ ਕਿਉਂ ਸ਼ੁਰੂ ਕਰ ਦਿੱਤੀ ਜਦ ਕਿ ਉਨ੍ਹਾਂ ਲੋਕਾਂ ਦੇ ਦੇਵਤੇ ਆਪਣੇ ਲੋਕਾਂ ਨੂੰ ਵੀ ਤੈਥੋਂ ਬਚਾਅ ਨਹੀਂ ਸੱਕੇ?”அப்பொழுது, கர்த்தர் அமத்சியாவின்மேல் கோபமூண்டவராகி, அவனிடத்துக்கு ஒரு தீர்க்கதரிசியை அனுப்பினார்; இவன் அவனை நோக்கி: தங்கள் ஜனத்தை உமது கைக்குத் தப்புவிக்காதேபோன ஜனத்தின் தெய்வங்களை நீர் நாடுவானேன் என்றான்.

16 ਜਦੋਂ ਨਬੀ ਨੇ ਇਉਂ ਆਖਿਆ ਤਾਂ ਅਮਸਯਾਹ ਨੇ ਉਸ ਨੂੰ ਕਿਹਾ, “ਅਸੀਂ ਤੈਨੂੰ ਪਾਤਸ਼ਾਹ ਦਾ ਸਲਾਹਕਾਰ ਬਣਾਇਆ ਹੈ। ਚੁੱਪ ਰਹਿ! ਜੇਕਰ ਤੂੰ ਚੁੱਪ ਨਹੀਂ ਕਰੇਂਗਾ ਤਾਂ ਮਾਰਿਆ ਜਾਵੇਂਗਾ।” ਨਬੀ ਚੁੱਪ ਕਰ ਗਿਆ, ਪਰ ਫ਼ਿਰ ਆਖਣ ਲੱਗਾ, “ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਕਿਉਂ ਕਿ ਤੁਸੀਂ ਉਹ ਬੁਰੇ ਕੰਮ ਕੀਤੇ ਹਨ ਅਤੇ ਮੇਰੀ ਸਲਾਹ ਨੂੰ ਨਕਾਰਿਆ ਹੈ।”தன்னோடே அவன் இப்படிப் பேசினபோது, ராஜா அவனை நோக்கி: உன்னை ராஜாவுக்கு ஆலோசனைக்காரனாக வைத்தார்களோ? அதை விட்டுவிடு; நீ ஏன் வெட்டப்படவேண்டும் என்றான்; அப்பொழுது அந்தத் தீர்க்கதரிசி அதைவிட்டுவிட்டு: நீர் இப்படிச் செய்து, என் ஆலோசனையைக் கேளாமற்போனபடியினால், தேவன் உம்மை அழிக்க யோசனையாயிருக்கிறார் என்பதை அறிவேன் என்றான்.

17 ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੇ ਆਪਣੇ ਸਲਾਹਕਾਰਾਂ ਨਾਲ ਸਲਾਹ ਕੀਤੀ। ਫ਼ਿਰ ਉਸ ਨੇ ਯੋਆਸ਼ ਨੂੰ ਸੁਨੇਹਾ ਭੇਜਿਆ ਜੋ ਕਿ ਇਸਰਾਏਲ ਦਾ ਪਾਤਸ਼ਾਹ ਸੀ ਕਿ ਤੂੰ ਮੈਨੂੰ ਆਮਣੇ-ਸਾਹਮਣੇ ਮਿਲ। ਯਹੋਆਸ਼ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ।பின்பு யூதாவின் ராஜாவாகிய அமத்சியா யோசனைபண்ணி, யெகூவின் குமாரனாகிய யோவாகாசின் புத்திரன் யோவாஸ் என்னும் இஸ்ரவேலின் ராஜாவுக்கு: நம்முடைய சாமர்த்தியத்தைப் பார்ப்போம்வா என்று சொல்லியனுப்பினான்.

18 ਤਦ ਯਹੋਆਸ਼ ਨੇ ਅਮਸਯਾਹ ਨੂੰ ਆਪਣਾ ਸੁਨੇਹਾ ਭੇਜਿਆ। ਯਹੋਆਸ਼ ਇਸਰਾਏਲ ਦਾ ਅਤੇ ਅਮਸਯਾਹ ਯਹੂਦਾਹ ਦਾ ਪਾਤਸ਼ਾਹ ਸੀ। ਤਾਂ ਯਹੋਆਸ਼ ਨੇ ਇਹ ਕਥਾ ਕਹੀ: “ਲਬਾਨੋਨ ਦੀ ਝਾੜੀ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ‘ਤੂੰ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ।’ ਪਰ ਇੰਨੇ ’ਚ ਇੱਕ ਜੰਗਲੀ ਜਾਨਵਰ ਆਇਆ ਉਸ ਝਾੜੀ ਵਿੱਚ ਚੱਲਿਆ ਤੇ ਉਸ ਝਾੜੀ ਨੂੰ ਮਿੱਧ ਕੇ ਨਾਸ ਕਰ ਦਿੱਤਾ।அதற்கு இஸ்ரவேலின் ராஜாவாகிய யோவாஸ் யூதாவின் ராஜாவாகிய அமத்சியாவுக்கு ஆள் அனுப்பி: லீபனோனிலுள்ள முட்செடியானது லீபனோனிலுள்ள கேதுருமரத்தை நோக்கி: நீ உன் மகளை என் மகனுக்கு மனைவியாக விவாகஞ்செய்து கொடு என்று கேட்கச்சொல்லிற்று; ஆனாலும் லீபனோனிலுள்ள ஒருகாட்டுமிருகம் அந்த வழி போகையில் ஓடி அந்த முட்செடியை மிதித்துப்போட்டது.

19 ਤੂੰ ਆਪਣੇ-ਆਪ ਨੂੰ ਅਖਵਾਉਂਦਾ ਹੈਂ, ‘ਮੈਂ ਅਦੋਮ ਨੂੰ ਹਰਾਇਆ!’ ਤੂੰ ਘੁਮੰਡੀ ਹੈਂ ਇਸੇ ਲਈ ਡੀਂਗਾ ਮਾਰਦਾ ਹੈਂ। ਪਰ ਤੈਨੂੰ ਘਰੇ ਹੀ ਰਹਿਣਾ ਚਾਹੀਦਾ ਹੈ ਤੈਨੂੰ ਮੁਸੀਬਤ ਵਿੱਚ ਪੈਣ ਦੀ ਲੋੜ ਨਹੀਂ। ਜੇ ਤੂੰ ਮੇਰੇ ਨਾਲ ਮੱਥਾ ਲਾਇਆ ਤਾਂ ਤੂੰ ਅਤੇ ਯਹੂਦਾਹ ਸਭ ਨਸ਼ਟ ਹੋ ਜਾਵੋਂਗੇ।”நீ ஏதோமியரை அடித்தாய் என்று பெருமைபாராட்ட உன் இருதயம் உன்னைக் கர்வங்கொள்ளப்பண்ணினது; இப்போதும் நீ உன் வீட்டிலே இரு; நீயும் உன்னோடே யூதாவும்கூட விழும்படிக்கு, பொல்லாப்பைத் தேடிக்கொள்வானேன் என்று சொல்லச்சொன்னான்.

20 ਪਰ ਅਮਸਯਾਹ ਨੂੰ ਉਸਦੀ ਕੋਈ ਗੱਲ ਨਾ ਸੁਣੀ ਕਿਉਂ ਕਿ ਇਹ ਪਰਮੇਸ਼ੁਰ ਵੱਲੋਂ ਹੋਇਆ ਕਿ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਇਸ ਕਾਰਣ ਦੇਵੇ ਕਿਉਂ ਕਿ ਯਹੂਦੀਆਂ ਨੇ ਅਦੋਮ ਦੇ ਲੋਕ ਜਿਨ੍ਹਾਂ ਦੇਵਤਿਆਂ ਨੂੰ ਪੂਜਦੇ ਸਨ, ਉਨ੍ਹਾਂ ਮਗਰ ਲੱਗਣਾ ਸ਼ੁਰੂ ਕਰ ਦਿੱਤਾ ਸੀ।ஆனாலும் அமத்சியா செவிகொடாதேபோனான்; அவர்கள் ஏதோமின் தெய்வங்களை நாடினதினிமித்தம் அவர்களை அவர்கள் சத்துருக்கள் கையில் ஒப்புக்கொடுக்கும்படிக்கு தேவனாலே இப்படி நடந்தது.

21 ਤਾਂ ਇਸਰਾਏਲ ਦਾ ਪਾਤਸ਼ਾਹ ਯਹੋਆਸ਼ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਬੈਤ-ਸ਼ਮਸ਼ ਵਿੱਚ ਆਹਮੋ-ਸਾਹਮਣੇ ਮਿਲੇ। ਬੈਤ-ਸ਼ਮਸ਼ ਯਹੂਦਾਹ ਵਿੱਚ ਹੀ ਹੈ।அப்படியே இஸ்ரவேலின் ராஜாவாகிய யோவாஸ் வந்தான்; யூதாவிலிருக்கிற பெத்ஷிமேசிலே அவனும், அமத்சியா என்னும் யூதாவின் ராஜாவும் தங்கள் சாமர்த்தியத்தைப் பார்த்தார்கள்.

22 ਇਸਰਾਏਲ ਨੇ ਯਹੂਦਾਹ ਨੂੰ ਅਜਿਹੀ ਹਾਰ ਦਿੱਤੀ ਕਿ ਉਸਦਾ ਹਰ ਇੱਕ ਮਨੁੱਖ ਆਪਣੇ ਘਰਾਂ ਨੂੰ ਤੰਬੂ ’ਚ ਨੱਸ ਗਿਆ।யூதா இஸ்ரவேலுக்கு முன்பாக முறிந்து, அவரவர் தங்கள் கூடாரங்களுக்கு ஓடிப்போனார்கள்.

23 ਯਹੋਆਸ਼ ਨੇ ਅਮਸਯਾਹ ਨੂੰ ਬੈਤ-ਸ਼ਮਸ਼ ਵਿੱਚ ਫ਼ੜ ਲਿਆ ਅਤੇ ਉਸ ਨੂੰ ਯਰੂਸ਼ਲਮ ਲੈ ਗਿਆ। (ਅਮਸਯਾਹ ਜੋ ਅਹਜ਼ਯਾਹ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ।) ਯਹੋਆਸ਼ ਨੇ ਯਰੂਸ਼ਲਮ ਦੀ ਦੀਵਾਰ ਇਫ਼ਰਾਈਮ ਦੇ ਫ਼ਾਟਕ ਤੋਂ ਲੈ ਕੇ ਖੂੰਜੇ ਵਾਲੇ ਫ਼ਾਟਕ ਤੀਕ 400 ਹੱਥ ਢਾਹ ਦਿੱਤੀ।இஸ்ரவேலின் ராஜாவாகிய யோவாஸ் அகசியாவின் குமாரனாகிய யோவாசுக்குப் பிறந்த அமத்சியா என்னும் யூதாவின் ராஜாவைப் பெத்மேசிலே பிடித்து, அவனை எருசலேமுக்குக்கொண்டுவந்து, எருசலேமின் அலங்கத்திலே எப்பிராயீம் வாசல்தொடங்கி மூலைவாசல்மட்டும் நானூறுமுழ நீளம் இடித்துப்போட்டு,

24 ਪਰਮੇਸ਼ੁਰ ਦੇ ਮੰਦਰ ਵਿੱਚ ਸੋਨਾ-ਚਾਂਦੀ ਅਤੇ ਅਨੇਕ ਵਸਤਾਂ ਦੀ ਭਰਮਾਰ ਸੀ। ਇਹ ਸਭ ਓਬੇਦ-ਅਦੋਮ ਕੋਲ ਸੀ ਪਰ ਯਹੋਆਸ਼ ਨੇ ਉਹ ਸਭ ਲੁੱਟ ਕੇ ਅਤੇ ਪਾਤਸ਼ਾਹ ਦੇ ਮਹਿਲ ਦਾ ਸਾਰਾ ਖਜ਼ਾਨਾ ਲੁੱਟ ਅਤੇ ਕੁਝ ਲੋਕਾਂ ਨੂੰ ਬੰਦੀ ਬਣਾਕੇ ਸਾਮਰਿਯਾ ਨੂੰ ਵਾਪਸ ਮੁੜਿਆ।தேவனுடைய ஆலயத்தில் ஓபேத் ஏதோமின் வசத்திலே அகப்பட்ட சகல பொன்னையும், வெள்ளியையும், சகல பணிமுட்டுகளையும், ராஜாவின் அரமனைப்பொக்கிஷங்களையும், கிரியிருப்பவர்களையும், பிடித்துக்கொண்டு சமாரியாவுக்குத் திரும்பிப்போனான்.

25 ਅਮਸਯਾਹ ਯੋਆਸ਼, ਯਹੋਆਹਾਜ਼ ਦੇ ਪੁੱਤਰ, ਇਸਰਾਏਲ ਦੇ ਪਾਤਸ਼ਾਹ ਦੇ ਮਰਨ ਉਪਰੰਤ ਵੀ 15 ਵਰ੍ਹੇ ਜਿਉਂਇਆ। ਉਸ ਦਾ ਪਿਤਾ ਯੋਆਸ਼ ਯਹੂਦਾਹ ਦਾ ਪਾਤਸ਼ਾਹ ਸੀ।யோவாகாசின் குமாரனாகிய யோவாஸ் என்னும் இஸ்ரவேலின் ராஜா மரணமடைந்தபின்பு, யோவாசின் குமாரனாகிய அமத்சியா என்னும் யூதாவின் ராஜா பதினைந்து வருஷம் உயிரோடிருந்தான்.

26 ਅਮਸਯਾਹ ਦੇ ਸ਼ੁਰੂ ਤੋਂ ਅੰਤ ਤੀਕ ਜੋ ਕਾਰਜ ਕੀਤੇ ਉਹ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।அமத்சியாவின் ஆதியோடந்த நடபடியான மற்ற வர்த்தமானங்கள் யூதா இஸ்ரவேல் ராஜாக்களின் புஸ்தகத்தில் அல்லவோ எழுதியிருக்கிறது.

27 ਜਦੋਂ ਅਮਸਯਾਹ ਨੇ ਯਹੋਵਾਹ ਨੂੰ ਮੰਨਣਾ ਛੱਡਿਆ ਤਾਂ ਯਰੂਸ਼ਲਮ ਦੇ ਲੋਕਾਂ ਨੇ ਅਮਸਯਾਹ ਦੇ ਵਿਰੁੱਧ ਸਾਜਿਸ਼ਾਂ ਘੜੀਆਂ। ਤਾਂ ਉਹ ਲਾਕੀਸ਼ ਸ਼ਹਿਰ ਨੂੰ ਭੱਜ ਗਿਆ ਪਰ ਲੋਕਾਂ ਨੇ ਉਸ ਦੇ ਪਿੱਛੇ-ਪਿੱਛੇ ਕੁਲ ਮਨੁੱਖਾਂ ਨੂੰ ਭੇਜਿਆ ਜਿਨ੍ਹਾਂ ਉਸ ਨੂੰ ਲਾਕੀਸ਼ ਵਿੱਚ ਖਤਮ ਕਰ ਦਿੱਤਾ।அமத்சியா கர்த்தரை விட்டுப் பின்வாங்கின காலமுதற்கொண்டு எருசலேமிலிருந்தவர்கள் அவனுக்கு விரோதமாகக் கட்டுப்பாடுபண்ணிக்கொண்டார்கள்; அதினிமித்தம் அவன் லாகீசுக்கு ஓடிப்போனான்; ஆனாலும் அவன் பிறகே லாகீசுக்கு மனுஷரை அனுப்பினார்கள்; அவர்கγ் அங்கே அவனȠΕ் கொன்றுபǠξட்டு,

28 ਫ਼ੇਰ ਉਨ੍ਹਾਂ ਨੇ ਅਮਸਯਾਹ ਦੀ ਲੋਥ ਘੋੜਿਆਂ ਤੇ ਲੱਦੀ ਅਤੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਉਸ ਦੇ ਪੁਰਖਿਆਂ ਦੀ ਕਬਰ ਵਿੱਚ ਦਫ਼ਨ ਕਰ ਦਿੱਤਾ।குதிரைகள்மேல் அவனை எடுத்துவந்து, யூதாவின் நகரத்தில் அவன் பிதாக்களண்டையிலே அடக்கம்பண்ணினார்கள்.

Tamil Bible