2 Chronicles 3 - PUNJABI (Tamil)

1 ਸੁਲੇਮਾਨ ਦਾ ਮੰਦਰ ਉਸਾਰਨਾ ਤਦ ਸੁਲੇਮਾਨ ਨੇ ਯਰੂਸ਼ਲਮ ਵਿੱਚ ਮੋਰੀਯਾਹ ਪਹਾੜ ਉੱਪਰ ਯਹੋਵਾਹ ਲਈ ਇੱਕ ਮੰਦਰ ਬਨਵਾਉਣਾ ਸ਼ੁਰੂ ਕੀਤਾ, ਜਿੱਥੇ ਆਰਨਾਨ ਯਬੂਸੀ ਦੇ ਪਿੜ ਵਿੱਚ ਉਸ ਦੇ ਪਿਤਾ ਦਾਊਦ ਦੇ ਸਾਹਮਣੇ ਯਹੋਵਾਹ ਪ੍ਰਗਟ ਹੋਇਆ ਸੀ। ਸੋ ਜਿਹੜੀ ਥਾਂ ਦਾਊਦ ਨੇ ਤਿਆਰ ਕਰਵਾਈ ਸੀ, ਸੁਲੇਮਾਨ ਨੇ ਉੱਥੇ ਮੰਦਰ ਬਣਵਾਇਆ।பின்பு சாலொமோன் எருசலேமிலே தன் தகப்பனாகிய தாவீதுக்குக் காண்பிக்கப்பட்ட மோரியா என்னும் மலையிலே எபூசியனாகிய ஒர்னானின் களம் என்னும் தாவீது குறித்துவைத்த ஸ்தலத்திலே கர்த்தருடைய ஆலயத்தைக் கட்டத்துவக்கினான்.

2 ਸੁਲੇਮਾਨ ਨੇ ਇਹ ਕੰਮ ਆਪਣੀ ਇਸਰਾਏਲ ਦੀ ਪਾਤਸ਼ਾਹੀ ਦੇ 14 ਵੇਂ ਸਾਲ ਦੇ ਦੂਜੇ ਮਹੀਨੇ ਵਿੱਚ ਸ਼ੁਰੂ ਕੀਤਾ।அவன் தான் ராஜ்யபாரம்பண்ணின நாலாம் வருஷம் இரண்டாம் மாதம் இரண்டாம் தேதியிலே கட்டத்தொடங்கினான்.

3 ਸੁਲੇਮਾਨ ਦੁਆਰਾ ਰੱਖੀ ਗਈ ਪਰਮੇਸ਼ੁਰ ਦੇ ਮੰਦਰ ਦੀ ਨੀਂਹ ਦੀ ਗਿਣਤੀ ਹੱਥਾਂ ਦੀਆਂ ਪੁਰਾਣੀਆਂ ਮਿਣਤੀਆਂ ਮੁਤਾਬਕ ਲੰਬਾਈ ਵਿੱਚ 60 ਹੱਥ ਅਤੇ ਚੁੜਾਈ ਵਿੱਚ 20 ਹੱਥ ਸੀ।தேவனுடைய ஆலயத்தைக் கட்டுகிறதற்கு, சாலொமோன் போட்ட அஸ்திபாரமானது, முற்காலத்து அளவின்படியே அறுபதுமுழ நீளமும், இருபதுமுழ அகலமுமாயிருந்தது.

4 ਅਤੇ ਡਿਉੜੀ ਜੋ ਭਵਨ ਦੇ ਅੱਗੇ ਬਣਾਈ, ਉਸਦੀ ਲੰਬਾਈ ਮੰਦਰ ਦੀ ਚੌੜਾਈ ਦੇ ਮੁਤਾਬਕ 20 ਹੱਥ ਅਤੇ ਉਚਾਈ ਵਿੱਚ 20 ਹੱਥ ਸੀ ਅਤੇ ਸੁਲੇਮਾਨ ਨੇ ਡਿਓੜੀ ਦੇ ਅੰਦਰਵਾਰ ਸਾਰੀ ਕੁੰਦਨ ਸੋਨੇ ਦੀ ਜੜਤ ਕੀਤੀ।முகப்பு மண்டபம் ஆலயத்தினுடைய அகலத்தின்படியே இருபதுமுழ நீளமும், நூற்றிருபதுமுழ உயரமுமாயிருந்தது; அதின் உட்புறத்தைப் பசும்பொன்தகட்டால் முடினான்.

5 ਸੁਲੇਮਾਨ ਨੇ ਵੱਡੇ ਹਾਲ ਕਮਰੇ ਦੀਆਂ ਦੀਵਾਰਾਂ ਉੱਪਰ ਚੀਲ ਦੀ ਲੱਕੜੀ ਜੜੀ ਅਤੇ ਉੱਪਰ ਸੋਨੇ ਦੀ ਜੜ੍ਹਤ ਕੀਤੀ ਅਤੇ ਉਸ ਮੜ੍ਹਤ ਵਿੱਚ ਕੁੰਦਨ ਸੋਨੇ ਦੀਆਂ ਜੰਜੀਰੀਆਂ ਅਤੇ ਖਜ਼ੂਰ ਦੇ ਦ੍ਰੱਖਤਾਂ ਦੀ ਨਕਾਸ਼ੀ ਕੀਤੀ।ஆலயத்தின் பெரியமாளிகையை தேவதாரு பலகைகளினால் செய்து பசும்பொன்னினால் இழைத்து, அதின்மேல் பேரீச்சுவேலையையும் சங்கிலிவேலையையும் சித்திரித்து,

6 ਅਤੇ ਮੰਦਰ ਦੀ ਸੁੰਦਰਤਾ ਵੱਧਾਉਣ ਵਾਸਤੇ ਉਸ ਨੂੰ ਕੀਮਤੀ ਪੱਥਰ ਨਾਲ ਸਜਾਇਆ ਅਤੇ ਉੱਥੇ ਉਸ ਨੇ ਪਰਵਾਇਮ ਦੇ ਸੋਨੇ ਦੀ ਵਰਤੋਂ ਕੀਤੀ।அந்த மாளிகையை ரத்தினங்களால் அலங்கரித்தான்; பொன்னானது பர்வாயீமின் பொன்னாயிருந்தது.

7 ਸੁਲੇਮਾਨ ਨੇ ਮੰਦਰ ਦੀਆਂ ਸ਼ਤੀਰਾਂ, ਉਸਦੀ ਡਿਉੜੀ ਅਤੇ ਦੀਵਾਰਾਂ ਉੱਪਰ ਅਤੇ ਦਰਵਾਜ਼ਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਦੀਵਾਰਾਂ ਉੱਪਰ ਕਰੂਬੀ ਫ਼ਰਿਸ਼ਤਿਆਂ ਦੀ ਨਕਾਸ਼ੀ ਕੀਤੀ।அந்த மாளிகையின் உத்திரங்களையும், நிலைகளையும், அதின் சுவர்களையும், அதின் கதவுகளையும் பொன்தகட்டால் முடி, கொத்துவேலையால் சுவர்களிலே கேருபீன்களைச் செய்வித்தான்.

8 ਤਦ ਉਸ ਨੇ ਅੱਤ ਪਵਿੱਤਰ ਸਥਾਨ ਨੂੰ ਬਣਵਾਇਆ। ਅੱਤ ਪਵਿੱਤਰ ਸਥਾਨ ਦੀ ਚੌੜਾਈ ਮੰਦਰ ਮੁਤਾਬਕ 20 ਹੱਥ ਅਤੇ 20 ਹੱਥ ਲੰਬੀ ਸੀ, ਜੋ ਕਿ ਮੰਦਰ ਜਿੰਨਾ ਹੀ ਚੌੜਾ ਸੀ ਅਤੇ ਉਸ ਨੇ ਅੱਤ ਪਵਿੱਤਰ ਸਥਾਨ ਦੀਆਂ ਦੀਵਾਰਾਂ ਉੱਪਰ ਕੁੰਦਨ ਸੋਨੇ ਦੀ ਜੜ੍ਹਤ ਕੀਤੀ ਅਤੇ ਇਹ ਸੋਨਾ ਤੋਲ ਵਿੱਚ 20,400 ਕਿੱਲੋ ਦੇ ਕਰੀਬ ਸੀ।மகா பரிசுத்தமான ஆலயத்தையும் கட்டினான்; அதின் நீளம் ஆலயத்தினுடைய அகலத்தின்படி இருபதுமுழமும், அதின் அகலம் இருபதுமுழமுமாயிருந்தது; அதை அறுநூறு தாலந்து பசும்பொன்னினால் இழைத்தான்.

9 ਉਸ ਦੀਆਂ ਇਸਤੇਮਾਲ ਕੀਤੀਆਂ ਹੋਈਆਂ ਸੋਨੇ ਦੀਆਂ ਮੇਖਾਂ ਦਾ ਭਾਰ ਲੱਗਭਗ 1 1/4 ਪੌਂਡ ਸੀ। ਸੁਲੇਮਾਨ ਨੇ ਉੱਪਰਲਿਆਂ ਕਮਰਿਆਂ ਨੂੰ ਸੋਨੇ ਨਾਲ ਮੜ੍ਹਿਆ।ஆணிகளின் நிறை ஐம்பது பொன்சேக்கலானது; மேல் அறைகளையும் பொன்னினால் இழைத்தான்.

10 ਸੁਲੇਮਾਨ ਨੇ ਦੋ ਕਰੂਬੀ ਫ਼ਰਿਸ਼ਤੇ ਬਣਵਾ ਕੇ ਅੱਤ ਪਵਿੱਤਰ ਅਸਥਾਨ ਉੱਪਰ ਰੱਖੇ ਅਤੇ ਕਾਰੀਗਰਾਂ ਨੇ ਉਨ੍ਹਾਂ ਕਰੂਬੀ ਫ਼ਰਿਸ਼ਤਿਆਂ ਨੂੰ ਸੋਨੇ ਨਾਲ ਜੜ੍ਹਿਆ।அவன் மகா பரிசுத்தமான ஆலயத்திலே இரண்டு கேருபீன்களையும் சித்திரவேலையாய் உண்டுபண்ணினான்; அவைகளைப் பொன்தகட்டால் மூடினான்.

11 ਕਰੂਬੀ ਫਰਿਸਤਿਆਂ ਦੇ ਇੱਕ-ਇੱਕ ਖੰਭ ਦੀ ਲੰਬਾਈ ਪੰਜ ਹੱਥ ਸੀ ਅਤੇ ਕੁੱਲ ਮਿਲਾ ਕੇ ਖੰਭਾਂ ਦੀ ਲੰਬਾਈ 20 ਹੱਥ ਸੀ। ਪਹਿਲੇ ਕਰੂਬੀ ਫ਼ਰਿਸ਼ਤੇ ਦਾ ਇੱਕ ਖੰਭ ਕਮਰੇ ਦੀ ਇੱਕ ਪਾਸੇ ਦੀ ਕੰਧ ਨੂੰ ਛੂੰਹਦਾ ਸੀ ਅਤੇ ਇੱਕ ਖੰਭ ਦੂਜੇ ਕਰੂਬੀ ਫ਼ਰਿਸ਼ਤੇ ਦੇ ਖੰਭ ਨੂੰ ਛੂੰਹਦਾ ਸੀ।அந்தக் கேருபீன்களுடைய செட்டைகளின் நீளம் இருபது முழமானது; ஒன்றினுடைய ஒரு செட்டை ஐந்துமுழமாயிருந்து, ஆலயத்துச் சுவரைத் தொட்டது; மறுசெட்டை ஐந்துமுழமாயிருந்து, மற்றக் கேருபீனின் செட்டையைத் தொட்டது.

12 ਅਤੇ ਦੂਜਾ ਖੰਭ ਦੂਜੇ ਕਰੂਬੀ ਦਾ ਕਮਰੇ ਦੀ ਕੰਧ ਦੀ ਦੂਜੀ ਦਿਸ਼ਾ ਨੂੰ ਛੂੰਹਦਾ ਸੀ।மற்றக் கேருபீனின் ஒரு செட்டையும் ஐந்துமுழமாயிருந்து, ஆலயத்துச்சுவரைத் தொட்டது, அதின் மறுசெட்டையும் ஐந்துமுழமாயிருந்து, மற்றக் கேருபீனின் செட்டையைத் தொட்டது.

13 ਇਉਂ ਉਨ੍ਹਾਂ ਦੋ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਨੇ ਕੁੱਲ ਵੀਹ ਹੱਥ ਕੰਧ ਨੂੰ ਘੇਰਿਆ ਹੋਇਆ ਸੀ ਅਤੇ ਇਹ ਕਰੂਬੀ ਫਰਿਸ਼ਤੇ ਮੁੱਖ ਕਮਰੇ ਵੱਲ ਨੂੰ ਮੂੰਹ ਕਰਕੇ ਆਪਣੇ ਪੈਰਾਂ ਤੇ ਖਲੋਤੇ ਹੋਏ ਸਨ।இப்படியே அந்தக் கேருபீன்களின் செட்டைகள் இருபதுமுழ விரிவாயிருந்தது, அவைகள் தங்கள் கால்களால் ஊன்றி நின்றது; அவைகளின் முகங்கள் ஆலயத்து உட்புறமாய் நோக்கியிருந்தது.

14 ਸੁਲੇਮਾਨ ਨੇ ਨੀਲੇ, ਬੈਂਗਣੀ ਅਤੇ ਕਿਰਮਚੀ ਰੰਗਾਂ ਦਾ ਮਹੀਨ ਕੱਪੜਾ ਲੈ ਕੇ ਪਰਦਾ ਬਣਵਾਇਆ ਅਤੇ ਉਸ ਪਰਦੇ ਉੱਪਰ ਕਰੂਬੀ ਫ਼ਰਿਸ਼ਤਿਆਂ ਦੀ ਕੱਢਾਈ ਕੀਤੀ।இளநீலநூலாலும் இரத்தாம்பரநூலாலும் சிவப்புநூலாலும் மெல்லியநூலாலும் திரையையும், அதிலே கேருபீன்களின் உருவங்களையும் உண்டுபண்ணினான்.

15 ਉਸ ਨੇ ਮੰਦਰ ਦੇ ਅਗਲੇ ਹਿੱਸੇ ਲਈ 35 ਹੱਥ ਦੇ 2 ਥੰਮ ਬਣਵਾਏ ਅਤੇ ਹਰ ਇੱਕ ਦੀ ਚੋਟੀ ਉੱਪਰ ਪੰਜ-ਪੰਜ ਹੱਥ ਜਿੱਡਾ ਮੁਕਟ ਸੀ।ஆலயத்திற்கு முன்னாக முப்பத்தைந்துமுழ உயரமான இரண்டுதூண்களையும், அவைகளுடைய முனைகளின்மேலிருக்கும் ஐந்துமுழ உயரமான கும்பங்களையும் உண்டாக்கி,

16 ਉਸ ਨੇ ਹਾਰ ਵਰਗੀਆਂ ਜ਼ੰਜੀਰਾਂ ਬਣਵਾਈਆਂ ਜਿਨ੍ਹਾਂ ਨੂੰ ਥੰਮਾਂ ਦੇ ਸਿਰਿਆਂ ਉੱਪਰ ਲਗਾਇਆ। ਅਤੇ 100 ਅਨਾਰ ਬਣਵਾ ਕੇ ਉਨ੍ਹਾਂ ਜੰਜੀਰਾਂ ਵਿੱਚ ਲਟਕਾ ਦਿੱਤਾ।சந்நிதிக்கு முன்னிருக்கச் சங்கிலிகளையும் பண்ணி, தூண்களின் முனைகளின்மேல் பற்றவைத்து, நூறு மாதளம்பழங்களையும் பண்ணி அந்தச் சங்கிலிகளில் கோத்தான்.

17 ਫ਼ਿਰ ਸੁਲੇਮਾਨ ਨੇ ਥੰਮਾਂ ਨੂੰ ਮੰਦਰ ਦੇ ਅਗਲੇ ਹਿੱਸੇ ਵਿੱਚ ਇੱਕ ਖੱਬੇ ਦੇ ਦੂਜਾ ਸੱਜੇ ਪਾਸੇ ਰੱਖ ਦਿੱਤਾ। ਉਸ ਨੇ ਸੱਜੇ ਪਾਸੇ ਵਾਲੇ ਥੰਮ ਦਾ ਨਾਂ “ਯਾਕੀਨ” ਅਤੇ ਖੱਬੇ ਪਾਸੇ ਵਾਲੇ ਥੰਮ ਦਾ ਨਾਂ “ਬੋਅਜ਼” ਰੱਖਿਆ।அந்தத் தூண்களை அவன் தேவாலயத்திற்கு முன்பாக ஒன்றை வலதுபுறத்திலும் ஒன்றை இடதுபுறத்திலும் நாட்டி, வலதுபுறமானதற்கு யாகீன் என்றும், இடதுபுறமானதற்குப் போவாஸ் என்றும் பேரிட்டான்.

Tamil Bible