2 Corinthians 4 - PUNJABI (Tamil)

1 ਮਿੱਟੀ ਦੇ ਗਮਲਿਆਂ ਵਿੱਚ ਆਤਮਕ ਖਜ਼ਾਨਾ ਪਰਮੇਸ਼ੁਰ ਨੇ ਸਾਨੂੰ ਇਹ ਕਾਰਜ ਆਪਣੀ ਮਿਹਰ ਰਾਹੀਂ ਦਿੱਤਾ ਸੀ। ਇਸ ਲਈ ਅਸੀਂ ਉਤਸਾਹ ਨਹੀਂ ਗੁਆਵਾਂਗੇ।இப்படிப்பட்ட ஊழியத்தை உடையவர்களாகிய நாங்கள் இரக்கம் பெற்றிருப்பதால் சோர்ந்துபோகிறதில்லை.

2 ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪੱਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸੱਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ।வெட்கமான அந்தரங்க காரியங்களை நாங்கள் வெறுத்து, தந்திரமாய் நடவாமலும், தேவ வசனத்தைப் புரட்டாமலும், சத்தியத்தை வெளிப்படுத்துகிறதினாலே தேவனுக்கு முன்பாக எல்லா மனுஷருடைய மனச்சாட்சிக்கும் எங்களை உத்தமரென்று விளங்கப்பண்ணுகிறோம்.

3 ਉਹ ਖੁਸ਼ਖਬਰੀ ਜਿਸਦਾ ਅਸੀਂ ਪ੍ਰਚਾਰ ਕਰਦੇ ਹਾਂ, ਲੁਕੀ ਹੋਈ ਹੈ। ਪਰ ਇਹ ਸਿਰਫ਼ ਉਨ੍ਹਾਂ ਲੋਕਾਂ ਲਈ ਛੁਪੀ ਹੋਈ ਹੈ ਜਿਹੜੇ ਗੁਆਚੇ ਹੋਏ ਹਨ।எங்கள் சுவிசேஷம் மறைபொருளாயிருந்தால், கெட்டுப்போகிறவர்களுக்கு அது மறைபொருளாயிருக்கும்.

4 ਇਸ ਦੁਨੀਆਂ ਦੇ ਮਾਲਕ ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ-ਬ-ਹੂ ਪਰਮੇਸ਼ੁਰ ਵਰਗਾ ਹੈ।தேவனுடைய சாயலாயிருக்கிற கிறிஸ்துவின் மகிமையான சுவிசேஷத்தின் ஒளி அவிசுவாசிகளாகிய அவர்களுக்குப் பிரகாசமாயிராதபடிக்கு, இப்பிரபஞ்சத்தின் தேவனானவன் அவர்களுடைய மனதைக் குருடாக்கினான்.

5 ਅਸੀਂ ਆਪਣੇ ਆਪ ਦਾ ਪ੍ਰਚਾਰ ਨਹੀਂ ਕਰਦੇ। ਪਰੰਤੂ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਯਿਸੂ ਮਸੀਹ ਪ੍ਰਭੂ ਹੈ। ਅਤੇ ਅਸੀਂ ਪ੍ਰਚਾਰ ਕਰਦੇ ਹਾਂ ਕਿ ਅਸੀਂ ਯਿਸੂ ਲਈ ਤੁਹਾਡੇ ਸੇਵਾਦਾਰ ਹਾਂ।நாங்கள் எங்களையே பிரசங்கியாமல், கிறிஸ்து இயேசுவைக் கர்த்தரென்றும், எங்களையோ இயேசுவினிமித்தம் உங்கள் ஊழியக்காரரென்றும் பிரசங்கிக்கிறோம்.

6 ਇੱਕ ਵਾਰੀ ਪਰਮੇਸ਼ੁਰ ਨੇ ਆਖਿਆ ਸੀ, “ਚਾਨਣ ਨੂੰ ਹਨੇਰੇ ਤੋਂ ਬਾਹਰ ਚਮਕਣ ਦਿਉ।” ਅਤੇ ਇਹ ਓਹੀ ਪਰਮੇਸ਼ੁਰ ਹੈ ਜਿਸਨੇ ਸਾਡੇ ਹਿਰਦਿਆਂ ਵਿੱਚ ਜੋਤ ਜਗਾਈ ਹੈ। ਉਸ ਨੇ ਸਾਨੂੰ ਪਰਮੇਸ਼ੁਰ ਦੀ ਮਹਿਮਾ ਤੋਂ ਜਾਣੂ ਕਰਵਾਇਆ ਜਿਹੜੀ ਮਸੀਹ ਹੈ ਅਤੇ ਇਸ ਨੂੰ ਸਾਨੂੰ ਦਿੱਤਾ।இருளிலிருந்து வெளிச்சத்தைப் பிரகாசிக்கச்சொன்ன தேவன் இயேசுவின் முகத்திலுள்ள தமது மகிமையின் அறிவாகிய ஒளியைத் தோன்றப்பண்ணும்பொருட்டாக, எங்கள் இருதயங்களிலே பிரகாசித்தார்.

7 ਸਾਡੇ ਕੋਲ ਇਹ ਖਜ਼ਾਨਾ ਹੈ ਜੋ ਪਰਮੇਸ਼ੁਰ ਵੱਲੋਂ ਦਿੱਤਾ ਹੋਇਆ ਹੈ। ਪਰੰਤੂ ਅਸੀਂ ਸਿਰਫ਼ ਮਿੱਟੀ ਦੇ ਉਨ੍ਹਾਂ ਗਮਲਿਆਂ ਵਾਂਗ ਹਾਂ ਜਿਨ੍ਹਾਂ ਵਿੱਚ ਖਜ਼ਾਨਾ ਸਾਂਭਿਆ ਹੁੰਦਾ ਹੈ। ਇਸਤੋਂ ਪ੍ਰਤੱਖ ਹੁੰਦਾ ਹੈ ਕਿ ਇਹ ਮਹਾਨ ਸ਼ਕਤੀ ਸਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਦਿੱਤੀ ਹੋਈ ਹੈ।இந்த மகத்துவமுள்ள வல்லமை எங்களால் உண்டாயிராமல், தேவனால் உண்டாயிருக்கிறதென்று விளங்கும்படி, இந்தப் பொக்கிஷத்தை மண்பாண்டங்களில் பெற்றிருக்கிறோம்.

8 ਅਸੀਂ ਮੁਸ਼ਕਿਲਾਂ ਵਿੱਚ ਘਿਰੇ ਹੋਏ ਹਾਂ ਪਰ ਅਸੀਂ ਹਾਰੇ ਹੋਏ ਨਹੀਂ ਹਾਂ। ਬਹੁਤੀ ਵਾਰ ਸਾਨੂੰ ਇਹ ਪਤਾ ਨਹੀਂ ਹੁੰਦਾ ਕਿ ਅਸੀਂ ਕੀ ਕਰੀਏ ਪਰ ਅਸੀਂ ਹਿੰਮਤ ਨਈਂ ਹਾਰਦੇ।நாங்கள் எப்பக்கத்திலும் நெருக்கப்பட்டும் ஒடுங்கிப்போகிறதில்லை; கலக்கமடைந்தும் மனமுறிவடைகிறதில்லை;

9 ਸਾਨੂੰ ਸਤਾਇਆ ਜਾਂਦਾ ਹੈ ਪਰ ਪਰਮੇਸ਼ੁਰ ਸਾਨੂੰ ਨਹੀਂ ਛੱਡਦਾ। ਕਈ ਵਾਰੀ ਸਾਨੂੰ ਥੱਲੇ ਸੁੱਟ ਦਿੱਤਾ ਜਾਂਦਾ ਹੈ ਪਰ ਅਸੀਂ ਕਦੇ ਵੀ ਤਬਾਹ ਨਹੀਂ ਹੁੰਦੇ।துன்பப்படுத்தப்பட்டும் கைவிடப்படுகிறதில்லை; கீழே தள்ளப்பட்டும் மடிந்து போகிறதில்லை.

10 ਯਿਸੂ ਦੀ ਮੌਤ ਸਾਡੇ ਸਰੀਰਾਂ ਵਿੱਚ ਹੈ ਅਤੇ ਜਿੱਥੇ ਵੀ ਅਸੀਂ ਜਾਂਦੇ ਹਾਂ, ਅਸੀਂ ਇਸ ਮੌਤ ਨੂੰ ਹਮੇਸ਼ਾ ਆਪਣੇ ਨਾਲ ਚੁੱਕਦੇ ਹਾਂ, ਤਾਂ ਜੋ ਯਿਸੂ ਦਾ ਜੀਵਨ ਸਾਡੇ ਸਰੀਰਾਂ ਵਿੱਚ ਵਿਖਾਇਆ ਜਾ ਸੱਕੇ।கர்த்தராகிய இயேசுவினுடைய ஜீவனும் எங்கள் சரீரத்திலே விளங்கும்படிக்கு, இயேசுவின் மரணத்தை எப்பொழுதும் எங்கள் சரீரத்தில் சுமந்து திரிகிறோம்.

11 ਅਸੀਂ ਜਿਉਂਦੇ ਹਾਂ ਪਰ ਯਿਸੂ ਲਈ ਅਸੀਂ ਸਾਰੇ ਮੌਤ ਦੇ ਖਤਰੇ ਹੇਠਾਂ ਰਹਿੰਦੇ ਹਾਂ ਇਹ ਸਾਡੇ ਨਾਲ ਵਾਪਰਦਾ ਹੈ ਤਾਂ ਜੋ ਸਾਡੇ ਮਰ ਜਾਣ ਵਾਲੇ ਸਰੀਰਾਂ ਵਿੱਚ ਯਿਸੂ ਦਾ ਜੀਵਨ ਦੇਖਿਆ ਜਾ ਸੱਕਦਾ ਹੈ।எப்படியெனில், சாவுக்கினமான எங்கள் மாம்சத்திலே இயேசுவினுடைய ஜீவனும் விளங்கும்படிக்கு உயிரோடிருக்கிற நாங்கள் எப்பொழுதும் இயேசுவினிமித்தம் மரணத்திற்கு ஒப்புக்கொடுக்கப்படுகிறோம்.

12 ਇਸੇ ਲਈ ਮੌਤ ਸਾਡੇ ਵਿੱਚ ਕੰਮ ਕਰ ਰਹੀ ਹੈ, ਪਰ ਜੀਵਨ ਤੁਹਾਡੇ ਵਿੱਚ ਕੰਮ ਕਰ ਰਿਹਾ ਹੈ।இப்படி மரணமானது எங்களிடத்திலும், ஜீவனானது உங்களிடத்திலும் பெலன்செய்கிறது.

13 ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਮੈਂ ਵਿਸ਼ਵਾਸ ਕੀਤਾ ਇਸ ਲਈ, ਮੈਂ ਬੋਲਿਆ ਹਾਂ।” ਸਾਡੀ ਨਿਹਚਾ ਵੀ ਉਸੇ ਤਰ੍ਹਾਂ ਦੀ ਹੈ। ਅਸੀਂ ਵਿਸ਼ਵਾਸ ਕਰਦੇ ਹਾਂ ਅਤੇ ਇਸੇ ਲਈ ਬੋਲਦੇ ਹਾਂ।விசுவாசித்தேன், ஆகையால் பேசினேன் என்று எழுதியிருக்கிறபடி, நாங்களும் அந்த விசுவாசத்தின் ஆவியை உடையவர்களாயிருந்து, விசுவாசிக்கிறடியால் பேசுகிறோம்.

14 ਪਰਮੇਸ਼ੁਰ ਨੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ। ਅਤੇ ਸਾਨੂੰ ਪਤਾ ਹੈ ਕਿ ਪਰਮੇਸ਼ੁਰ ਸਾਨੂੰ ਵੀ ਯਿਸੂ ਦੇ ਸਮੇਤ ਜਿਵਾਲੇਗਾ। ਪਰਮੇਸ਼ੁਰ ਸਾਨੂੰ ਤੁਹਾਡੇ ਨਾਲ ਲਿਆਵੇਗਾ ਅਸੀਂ ਉਸ ਦੇ ਸਨਮੁੱਖ ਖੜ੍ਹੇ ਹੋਵਾਂਗੇ।கர்த்தராகிய இயேசுவை எழுப்பினவர் எங்களையும் இயேசுவைக்கொண்டு எழுப்பி உங்களுடனேகூடத் தமக்குமுன்பாக நிறுத்துவாரென்று அறிந்திருக்கிறோம்.

15 ਇਹ ਸਾਰੀਆਂ ਚੀਜ਼ਾਂ ਤੁਹਾਡੇ ਵਾਸਤੇ ਹਨ। ਇਸ ਲਈ ਪਰਮੇਸ਼ੁਰ ਦੀ ਕਿਰਪਾ ਵੱਧ ਤੋਂ ਵੱਧ ਲੋਕਾਂ ਨੂੰ ਦਿੱਤੀ ਗਈ ਹੈ। ਇਸ ਲਈ ਪਰਮੇਸ਼ੁਰ ਨੂੰ ਉਸਦੀ ਮਹਿਮਾ ਲਈ ਵੱਧ ਤੋਂ ਵੱਧ ਧੰਨਵਾਦ ਹੋਣਗੇ।தேவனுடைய மகிமை விளங்குவதற்கேதுவாகக் கிருபையானது அநேகருடைய ஸ்தோத்திரத்தினாலே பெருகும்படிக்கு இவையெல்லாம் உங்கள்நிமித்தம் உண்டாயிருக்கிறது.

16 ਵਿਸ਼ਵਾਸ ਅਨੁਸਾਰ ਜਿਉਣਾ ਇਹੀ ਕਾਰਣ ਹੈ ਕਿ ਅਸੀਂ ਕਦੇ ਵੀ ਕਮਜ਼ੋਰ ਨਹੀਂ ਬਣਾਂਗੇ। ਸਾਡਾ ਭੌਤਿਕ ਸਰੀਰ ਬੁੱਢਾ ਤੇ ਕਮਜ਼ੋਰ ਹੋ ਰਿਹਾ ਹੈ, ਪਰ ਸਾਡੀ ਅੰਦਰਲੀ ਹੋਂਦ ਦਿਨ ਪ੍ਰਤਿ ਦਿਨ ਨਵੀਂ ਬਣਦੀ ਜਾ ਰਹੀ ਹੈ।ஆனபடியினாலே நாங்கள் சோர்ந்துபோகிறதில்லை; எங்கள் புறம்பான மனுஷனானது அழிந்தும், உள்ளான மனுஷனானது நாளுக்குநாள் புதிதாக்கப்படுகிறது.

17 ਹੁਣ ਥੋੜੇ ਸਮੇਂ ਲਈ, ਸਾਨੂੰ ਛੋਟੀਆਂ ਤਕਲੀਫ਼ਾਂ ਮਿਲਣਗੀਆਂ। ਪਰ ਇਹ ਮੁਸ਼ਕਿਲਾਂ ਸਾਨੂੰ ਸਦੀਵੀ ਮਹਿਮਾ ਹਾਸਿਲ ਕਰਨ ਵਿੱਚ ਸਹਾਈ ਹੋ ਰਹੀਆਂ ਹਨ। ਉਹ ਸਦੀਵੀ ਮਹਿਮਾ ਇਨ੍ਹਾਂ ਮੁਸ਼ਕਿਲਾਂ ਨਾਲੋਂ ਕਿਤੇ ਮਹਾਨ ਹੈ।மேலும் காணப்படுகிறவைகளையல்ல, காணப்படாதவைகளை நோக்கியிருக்கிற நமக்கு அதிசீக்கிரத்தில் நீங்கும் இலேசான நம்முடைய உபத்திரவம் மிகவும் அதிகமான நித்திய கனமகிமையை உண்டாக்குகிறது.

18 ਇਸ ਲਈ ਅਸੀਂ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਦੇ ਜੋ ਅਸੀਂ ਦੇਖਦੇ ਹਾਂ, ਸਗੋਂ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਾਂ ਜੋ ਅਸੀਂ ਦੇਖ ਨਹੀਂ ਸੱਕਦੇ। ਜੋ ਚੀਜ਼ਾਂ ਅਸੀਂ ਦੇਖਦੇ ਹਾਂ ਉਹ ਥੋੜੇ ਚਿਰ ਲਈ ਹਨ ਅਤੇ ਜੋ ਚੀਜ਼ਾਂ ਅਸੀਂ ਦੇਖ ਨਹੀਂ ਸੱਕਦੇ, ਸਦੀਵੀ ਹਨ।ஏனெனில், காணப்படுகிறவைகள் அநித்தியமானவைகள், காணப்படாதவைகளோ நித்தியமானவைகள்.

Tamil Bible