2 Corinthians 9 - PUNJABI (Tamil)

1 ਸਾਥੀ ਮਸੀਹੀਆਂ ਦੀ ਸਹਾਇਤਾ ਕਰੋ ਅਸਲ ਵਿੱਚ, ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਦੀ ਇਸ ਮਦਦ ਬਾਰੇ ਲਿਖਣ ਦੀ, ਮੇਰੇ ਲਈ, ਕੋਈ ਜ਼ਰੂਰਤ ਨਹੀਂ।பரிசுத்தவான்களுக்குச் செய்யவேண்டிய தர்மசகாயத்தைக்குறித்து, நான் அதிகமாக உங்களுக்கு எழுதவேண்டுவதில்லை.

2 ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਸਹਾਇਤਾ ਕਰਨੀ ਚਾਹੁੰਦੇ ਹੋ। ਇਸ ਬਾਰੇ ਮੈਂ ਮਕਦੂਨਿਯਾ ਦੇ ਲੋਕਾਂ ਨੂੰ ਮਾਣ ਨਾਲ ਕਹਿੰਦਾ ਰਿਹਾ ਹਾਂ। ਮੈਂ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਤੁਸੀਂ ਅਖਾਯਾ ਦੇ ਲੋਕ ਪਿੱਛਲੇ ਵਰ੍ਹੇ ਤੋਂ ਹੀ ਦਾਨ ਦੇਣ ਲਈ ਤਿਆਰ ਸੀ। ਅਤੇ ਤੁਹਾਡੀ ਦੇਣ ਦੀ ਇਸ ਕਾਮਨਾ ਨੇ ਹੋਰ ਬਹੁਤ ਸਾਰੇ ਲੋਕਾਂ ਵਿੱਚ ਵੀ ਦੇਣ ਦੀ ਕਾਮਨਾ ਨੂੰ ਪੈਦਾ ਕੀਤਾ ਹੈ।உங்கள் மனவிருப்பத்தை அறிந்திருக்கிறேன்; அகாயாவிலுள்ளவர்கள் ஒருவருஷமாக ஆயத்தமாயிருக்கிறார்களென்று நான் மக்கெதோனியருடனே சொல்லி, உங்களைப் புகழந்தேனே; உங்கள் ஜாக்கிரதை அநேகரை எழுப்பிவிட்டதுமுண்டு.

3 ਪਰ ਮੈਂ ਤੁਹਾਡੇ ਵੱਲ ਭਰਾਵਾਂ ਨੂੰ ਘੱਲ ਰਿਹਾ ਹਾਂ। ਮੈਂ ਨਹੀਂ ਚਾਹੁੰਦਾ ਕਿ ਇਸ ਮਾਮਲੇ ਸੰਬੰਧੀ ਤੁਹਾਡੇ ਬਾਰੇ ਮੇਰਾ ਇਹ ਘਮੰਡ ਵਿਅਰਥ ਜਾਵੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸੇ ਤਰ੍ਹਾਂ ਤਿਆਰ ਰਹੋ ਜਿਵੇਂ ਮੈਂ ਤੁਹਾਡੇ ਬਾਰੇ ਕਿਹਾ ਸੀ।அப்படியிருந்தும், உங்களைக்குறித்து நாங்கள் சொன்ன புகழ்ச்சி இந்தக்காரியத்தில் வீணாய்ப்போகாமல், நான் சொன்னபடி நீங்கள் ஆயத்தப்பட்டவர்களாயிருப்பதற்கு, இந்தச் சகோதரரை அனுப்பினேன்.

4 ਜੇ ਮਕਦੂਨਿਯਾ ਤੋਂ ਕੋਈ ਲੋਕ ਮੇਰੇ ਨਾਲ ਆਉਂਦੇ ਹਨ ਤੇ ਉਨ੍ਹਾਂ ਨੂੰ ਪਤਾ ਚਲਦਾ ਹੈ ਕਿ ਤੁਸੀਂ ਇਸ ਬਾਰੇ ਤਿਆਰ ਨਹੀਂ ਹੋ ਤਾਂ ਇਹ ਸਾਡਾ ਅਪਮਾਨ ਹੋਵੇਗਾ। ਅਸੀਂ ਇਸ ਗੱਲੋਂ ਸ਼ਰਮਿੰਦੇ ਹੋਵਾਂਗੇ ਕਿ ਅਸੀਂ ਤੁਹਾਡੇ ਬਾਰੇ ਇੰਨੇ ਭਰੋਸੇਮੰਦ ਸਾਂ। ਆਖਣ ਦੀ ਲੋੜ ਨਹੀਂ ਕਿ ਤੁਸੀਂ ਵੀ ਸ਼ਰਮਿੰਦਾ ਹੋਵੋਂਗੇ।மக்கெதோனியர் என்னுடனேகூட வந்து, உங்களை ஆயத்தப்படாதவர்களாகக் கண்டால், இவ்வளவு நிச்சயமாய் உங்களைப் புகழ்ந்ததற்காக, நீங்கள் வெட்கப்படுவீர்களென்று நாங்கள் சொல்லாமல், நாங்களே வெட்கப்படவேண்டியதாயிருக்கும்.

5 ਇਸ ਲਈ ਮੈਂ ਸੋਚਿਆ ਕਿ ਇਸਤੋਂ ਪਹਿਲਾਂ ਕਿ ਅਸੀਂ ਤੁਹਾਡੇ ਵੱਲ ਆਈਏ ਮੈਨੂੰ ਚਾਹੀਦਾ ਹੈ ਕਿ ਇਨ੍ਹਾਂ ਭਰਾਵਾਂ ਨੂੰ ਤੁਹਾਡੇ ਵੱਲ ਘੱਲਾਂ। ਉਹ ਤੋਹਫ਼ਾ ਤਿਆਰ ਕਰ ਸੱਕਣਗੇ ਜਿਸਦਾ ਤੁਸੀਂ ਵਾਅਦਾ ਕੀਤਾ ਸੀ। ਇਹ ਤੁਹਾਡਾ ਤੋਹਫ਼ਾ ਹੋਵੇਗਾ। ਫ਼ੇਰ ਜਦੋਂ ਅਸੀਂ ਆਵਾਂਗੇ ਤਾਂ ਉਹ ਤੋਹਫ਼ਾ ਤਿਆਰ ਹੋਵਗਾ ਜਿਹੜਾ ਤੁਸੀਂ ਦੇਣਾ ਚਾਹੁੰਦੇ ਸੀ। ਫ਼ੇਰ ਇਹ ਤੋਹਫ਼ਾ ਇੱਕ ਸਵੈਂਇੱਛਿਤ ਤੋਹਫ਼ਾ ਹੋਵੇਗਾ ਨਾ ਕਿ ਅਣਇੱਛਿਤ।ஆகையால், வாக்குத்தத்தம் பண்ணப்பட்டிருக்கிற உங்கள் தானதர்மமானது லோபத்தனமாய்க் கொடுக்கப்பட்டதாயிராமல், உதாரத்துவமாய்க் கொடுக்கப்பட்டதாயிருக்கும்படியாக அதை ஆயத்தப்படுத்துகிறதற்குச் சகோதரரை ஏவி, உங்களிடத்தில் முன்னதாக அனுப்புவது எனக்கு அவசியம் என்று காணப்பட்டது.

6 ਇਹ ਯਾਦ ਰੱਖੋ: ਜਿਹੜਾ ਵਿਅਕਤੀ ਥੋੜਾ ਬੀਜਦਾ ਹੈ ਉਹ ਥੋੜਾ ਹੀ ਪ੍ਰਾਪਤ ਕਰਦਾ ਹੈ। ਪਰ ਜਿਹੜਾ ਬਹੁਤਾ ਬੀਜਦਾ ਹੈ ਉਹ ਬਹੁਤਾ ਕੱਟੇਗਾ।பின்னும் நான் சொல்லுகிறதென்னவெனில், சிறுக விதைக்கிறவன் சிறுக அறுப்பான், பெருக விதைக்கிறவன் பெருக அறுப்பான்.

7 ਹਰ ਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸ ਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ।அவனவன் விசனமாயுமல்ல, கட்டாயமாயுமல்ல, தன் மனதில் நியமித்தபடியே கொடுக்கக்கடவன்; உற்சாகமாய்க் கொடுக்கிறவனிடத்தில் தேவன் பிரியமாயிருக்கிறார்.

8 ਤੇ ਪਰਮੇਸ਼ੁਰ ਤੁਹਾਨੂੰ ਤੁਹਾਡੀ ਲੋੜਾਂ ਨਾਲੋਂ ਵੱਧ ਅਸੀਸਾਂ ਦੇ ਸੱਕਦਾ ਹੈ। ਜਦੋਂ ਤੁਹਾਡੇ ਕੋਲ ਹਮੇਸ਼ਾ ਹਰ ਚੀਜ਼ ਦੀ ਬਹੁਤਾਤ ਹੋਵੇਗੀ। ਤੁਹਾਡੇ ਕੋਲ ਹਰ ਚੰਗੇ ਕਾਰਜ ਲਈ ਦੇਣ ਲਈ ਕਾਫ਼ੀ ਕੁਝ ਹੋਵੇਗਾ।மேலும், நீங்கள் எல்லாவற்றிலும் எப்பொழுதும் சம்பூரணமுடையவர்களாயும், சகலவித நற்கிரியைகளிலும் பெருகுகிறவர்களாயுமிருக்கும்படியாக, தேவன் உங்களிடத்தில் சகலவித கிருபையையும் பெருகச்செய்ய வல்லவராயிருக்கிறார்.

9 ਇਹ ਪੋਥੀਆਂ ਵਿੱਚ ਲਿਖਿਆ ਹੈ, “ਉਹ ਗਰੀਬਾਂ ਨੂੰ ਵੱਡੇ ਦਿਲ ਨਾਲ ਦਿੰਦਾ ਹੈ, ਉਸਦੀ ਮਿਹਰ ਸਦਾ ਸਥਿਰ ਰਹਿੰਦੀ ਹੈ।”வாரியிறைத்தான், ஏழைகளுக்குக் கொடுத்தான், அவனுடைய நீதி என்றென்றைக்கும் நிற்கும் என்று எழுதியிருக்கிறபடியாகும்.

10 ਪਰਮੇਸ਼ੁਰ ਹੀ ਹੈ ਜਿਹੜਾ ਬੀਜਣ ਵਾਲੇ ਨੂੰ ਬੀਜ ਪ੍ਰਦਾਨ ਕਰਦਾ ਹੈ। ਅਤੇ ਭੋਜਨ ਲਈ ਰੋਟੀ ਦਿੰਦਾ ਹੈ। ਅਤੇ ਪਰਮੇਸ਼ੁਰ ਤੁਹਾਨੂੰ ਆਤਮਕ ਬੀਜ ਦੇਵੇਗਾ ਅਤੇ ਜਿਹੜਾ ਇਸ ਨੂੰ ਉਗਾਵੇਗਾ। ਉਹ ਤੁਹਾਡੀ ਚੰਗਿਆਈ ਵਿੱਚੋਂ ਵੱਡੀ ਫ਼ਸਲ ਵੱਢੇਗਾ।விதைக்கிறவனுக்கு விதையையும், புசிக்கிறதற்கு ஆகாரத்தையும் அளிக்கிறவர் உங்களுக்கு விதையை அளித்து, அதைப் பெருகப்பண்ணி, உங்கள் நீதியின் விளைச்சலை வர்த்திக்கச் செய்வார்.

11 ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਨਾਲ ਅਮੀਰ ਬਣਾਵੇਗਾ ਤਾਂ ਜੋ ਤੁਸੀਂ ਹਮੇਸ਼ਾ ਉਦਾਰਤਾ ਨਾਲ ਦਾਨ ਕਰ ਸੱਕੋਂ। ਅਤੇ ਸਾਡੇ ਰਾਹੀਂ ਤੁਹਾਡਾ ਦਿੱਤਾ ਹੋਇਆ ਦਾਨ ਲੋਕਾਂ ਨੂੰ ਪਰਮੇਸ਼ੁਰ ਦਾ ਧੰਨਵਾਦੀ ਬਣਾਵੇਗਾ।தேவனுக்கு எங்களால் ஸ்தோத்திரமுண்டாவதற்கு ஏதுவாயிருக்கும் மிகுந்த உதாரகுணத்திலே நீங்கள் எவ்விதத்திலும் சம்பூரணமுள்ளவர்களாவீர்கள்.

12 ਜਿਹੜਾ ਚੰਦਾ ਤੁਸੀਂ ਇਸ ਸੇਵਾ ਲਈ ਦਿੰਦੇ ਹੋ ਉਹ ਪਰਮੇਸ਼ੁਰ ਦੇ ਲੋਕਾਂ ਦੀਆਂ ਲੋੜਾਂ ਵਿੱਚ ਮਦਦ ਕਰਦਾ ਹੈ। ਪਰ ਤੁਹਾਡੀ ਸੇਵਾ ਕੇਵਲ ਇੰਨੀ ਹੀ ਨਹੀਂ ਹੈ। ਇਹ ਪਰਮੇਸ਼ੁਰ ਲਈ ਹੋਰ ਵੱਧੇਰੇ ਧੰਨਵਾਦ ਲਿਆਉਂਦੀ ਹੈ।இந்தத் தர்மசகாயமாகிய பணிவிடை பரிசுத்தவான்களுடைய குறைவுகளை நீக்குகிறதுமல்லாமல், அநேகர் தேவனை ஸ்தோத்திரிப்பதினாலே சம்பூரணபலனுள்ளதாயும் இருக்கும்.

13 ਜਿਹੜਾ ਚੰਦਾ ਤੁਸੀਂ ਦਿੰਦੇ ਹੋ ਉਹ ਤੁਹਾਡੇ ਵਿਸ਼ਵਾਸ ਦਾ ਪ੍ਰਮਾਣ ਹੈ। ਇਸ ਵਾਸਤੇ ਲੋਕੀਂ ਪਰਮੇਸ਼ੁਰ ਦੀ ਉਸਤਤਿ ਕਰਨਗੇ। ਉਹ ਪਰਮੇਸ਼ੁਰ ਦੀ ਉਸਤਤਿ ਇਸ ਵਾਸਤੇ ਕਰਨਗੇ ਕਿਉਂਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਪਿੱਛੇ ਚਲਦੇ ਹੋ ਉਹ ਖੁਸ਼ਖਬਰੀ ਜਿਸ ਵਿੱਚ ਤੁਸੀਂ ਵਿਸ਼ਵਾਸ ਕਰਦੇ ਹੋ। ਲੋਕੀ ਪਰਮੇਸ਼ੁਰ ਦੀ ਉਸਤਤਿ ਕਰਨਗੇ ਕਿਉਂਕਿ ਤੁਸੀਂ ਉਨ੍ਹਾਂ ਨਾਲ ਅਤੇ ਸਾਰੇ ਲੋਕਾਂ ਨਾਲ ਸਾਂਝਾ ਕਰਦੇ ਹੋ।அவர்கள் இந்தத் தர்மசகாயத்தினாலாகிய நன்மையை அநுபவித்து, நீங்கள் கிறிஸ்துவின் சுவிசேஷத்தைக் கீழ்ப்படிதலோடே அறிக்கையிட்டிருக்கிறதினிமித்தமும், தங்களுக்கும் மற்ற அனைவருக்கும் நீங்கள் உதாரணத்துவமாய்த் தர்மஞ்செய்கிறதினிமித்தமும், அவர்கள் தேவனை மகிமைப்படுத்தி;

14 ਅਤੇ ਜਦੋਂ ਉਹ ਲੋਕ ਪ੍ਰਾਰਥਨਾ ਕਰਨਗੇ, ਉਹ ਕਲਪਨਾ ਕਰਨਗੇ ਕਿ ਤੁਹਾਡੇ ਨਾਲ ਰਹਿਣ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਪਰਮੇਸ਼ੁਰ ਦੀ ਭਰਪੂਰ ਕਿਰਪਾ ਤੁਹਾਡੇ ਨਾਲ ਹੈ।உங்களுக்காக வேண்டுதல்செய்து, தேவன் உங்களுக்கு அளித்த மிகவும் விசேஷித்த கிருபையினிமித்தம் உங்கள்மேல் வாஞ்சையாயிருக்கிறார்கள்.

15 ਇਸ ਦਾਤ ਲਈ ਪਰਮੇਸ਼ੁਰ ਦਾ ਧੰਨਵਾਦ ਹੋਵੇ ਜੋ ਵਰਨਣ ਕਰਨ ਲਈ ਬਹੁਤ ਅਚੰਭਿਤ ਹੈ।தேவன் அருளிய சொல்லிமுடியாத ஈவுக்காக அவருக்கு ஸ்தோத்திரம்.

Tamil Bible